Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

6 ਮਈ ਤੋਂ 8 ਮਈ ਤੱਕ ਇਸਤਰੀ ਅਕਾਲੀ ਦਲ ਦਾ ਟ੍ਰੇਨਿੰਗ ਕੈਂਪ ਪਾਉਂਟਾ ਸਾਹਿਬ ਵਿਖੇ ਲੱਗੇਗਾ- ਬੀਬੀ ਜਗੀਰ ਕੌਰ

15 ਮਈ ਤੋਂ ਜਿਲਾਵਾਰ ਮੀਟਿੰਗਾਂ ਕਰਨ ਦਾ ਫੈਸਲਾ

6 ਮਈ ਤੋਂ 8 ਮਈ ਤੱਕ ਇਸਤਰੀ ਅਕਾਲੀ ਦਲ ਦਾ ਟ੍ਰੇਨਿੰਗ ਕੈਂਪ ਪਾਉਂਟਾ ਸਾਹਿਬ ਵਿਖੇ ਲੱਗੇਗਾ- ਬੀਬੀ ਜਗੀਰ ਕੌਰ

Web Admin

Web Admin

5 Dariya News

ਚੰਡੀਗੜ੍ਹ , 26 Apr 2016

Last updated on: Apr 26, 2016, 00:00 IST

ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਸੁਮੱਚੇ ਜਥੇਬੰਦਕ ਢਾਂਚੇ ਦੀ ਇੱਕ ਅਹਿਮ ਮੀਟਿੰਗ ਅੱਜ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸਤਰੀ ਅਕਾਲੀ ਦੀਆਂ ਅਹੁਦੇਦਾਰਾਂ ਅਤੇ ਜਿਲਾ ਪ੍ਰਧਾਨਾ ਅਤੇ ਹੋਰ ਸੀਨੀਅਰ ਬੀਬੀਆਂ ਦਾ ਟ੍ਰੇਨਿੰਗ ਕੈਂਪ ਮਿਤੀ 6 ਮਈ ਤੋਂ 8 ਮਈ, ਤੱਕ ਪਾਉਂਟਾ ਸਾਹਿਬ ਵਿਖੇ ਲਗਾਇਆ ਜਾਵੇਗਾ। ਉਹਨਾਂ ਦੱਸਿਆ ਕਿ 6 ਮਈ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਹਿਬ ਆਰੰਭ ਕਰਵਾ ਕੇ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ 8 ਮਈ ਨੂੰ ਭੋਗ ਉਪਰੰਤ ਕੈਂਪ ਦੀ ਸਮਾਪਤੀ ਕੀਤੀ ਜਾਵੇਗੀ।ਆਪਣੇ ਸੰਬੋਧਨ ਵਿੱਚ ਬੀਬੀ ਜਗੀਰ ਕੌਰ ਨੇ ਦੱਸਿਆ ਕਿ 15 ਮਈ ਤੋਂ ਜਿਲਾਵਾਰ ਇਸਤਰੀ ਅਕਾਲੀ ਦਲ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਇਸ ਸਬੰਧ ਵਿੱਚ ਅੱਜ ਹੀ ਇਸਤਰੀ ਅਕਾਲੀ ਦਲ ਦੀਆਂ ਜਿਲਾ ਪ੍ਰਧਾਨਾ ਦੀਆਂ ਡਿਊੁਟੀਆਂ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ ਭਰਵੀਆਂ ਜਿਲਾਵਾਰ ਮੀਟਿੰਗਾਂ ਕੀਤੀਆਂ ਜਾਣ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਮਾਈ ਭਾਗੋ ਸੇਵਾ ਸੁਸਾਇਟੀਆਂ ਬਣਾਈਆਂ ਅਤੇ ਇਹਨਾਂ ਸੁਸਾਇਟੀਆਂ ਦੇ ਨਾਲ ਵੱਧ ਤੋਂ ਵੱਧ ਬੀਬੀਆਂ ਨੂੰ ਜੋੜਿਆ ਜਾ ਸਕੇ। 

ਮੀਟਿੰਗ ਵਿੱਚ ਸਰਬਸੰਮਤੀ ਨਾਲ ਦੋ ਮਤੇ ਵੀ ਪਾਸ ਕੀਤੇ ਗਏ ਪਹਿਲੇ ਮਤੇ ਵਿੱਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਉਪ ਚੋਣ ਵਿੱਚ ਹੋਈ ਸ਼ਾਨਦਾਰ ਜਿੱਤ ਲਈ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੂੰ ਵਧਾਈ ਪੇਸ਼ ਕੀਤੀ ਗਈ। ਦੂਜੇ ਮਤੇ ਵਿੱਚ ਪਾਰਲੀਮੈਂਟ ਵਲੋਂ ਸਿੱਖ ਗੁਰਦੁਆਰਾ ਸੋਧ ਬਿਲ ਪਾਸ ਕਰਨ ਸਬੰਧੀ ਵੀ ਕੇਂਦਰ ਦੀ ਸਰਕਾਰ ਅਤੇ ਖਾਸ ਕਰਕੇ ਬੀਬਾ ਹਰਸਿਮਰਤ ਕੌਰ ਨੂੰ ਵਧਾਈ ਪੇਸ਼ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰਾ, ਬੀਬੀ ਵਨਿੰਦਰ ਕੌਰ ਲੁੰਬਾ, ਬੀਬੀ ਰਾਜਵਿੰਦਰ ਕੌਰ ਭਾਗੀਕੇ ਤਿੰਨੇ ਵਿਧਾਇਕ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਬੀਬੀ ਸਤਵੰਤ ਕੌਰ ਸੰਧੂ, ਬੀਬੀ ਅਮਰਜੀਤ ਕੌਰ ਸੇਖਵਾਂ, ਬੀਬੀ ਹਰਜਿੰਦਰ ਕੌਰ ਸਾਬਕਾ ਮੇਅਰ ਚੰਡੀਗੜ੍ਹ, ਬੀਬੀ ਪਰਮਜੀਤ ਕੌਰ ਲਾਂਡਰਾ ਚੇਅਰਪਰਸਨ, ਬੀਬੀ ਪੂਨਮ ਅਰੋੜਾ, ਬੀਬੀ ਬਲਜਿੰਦਰ ਕੌਰ ਖੀਰਨੀਆਂ, ਬੀਬੀ ਗੁਰਪ੍ਰੀਤ ਕੌਰ ਸਿਬੀਆ, ਬੀਬੀ ਸੁਰਿੰਦਰ ਕੌਰ ਦਿਆਲ, ਬੀਬੀ ਮਨਜੀਤ ਕੌਰ ਕਾਲੇਮਾਜਰਾ, ਬੀਬੀ ਨੀਲਮ ਕੋਹਲੀ, ਬੀਬੀ ਗੀਤਾ ਸ਼ਰਮਾ ਬਟਾਲਾ, ਬੀਬੀ ਤ੍ਰਿਵੈਣੀ ਚੌਹਾਨ, ਬੀਬੀ ਪਰਮਿੰਦਰ ਕੌਰ ਪੰਨੂ, ਬੀਬੀ ਕੁਲਦੀਪ ਕੌਰ ਕੰਗ, ਬੀਬੀ ਮੰਜੂ ਕੁਰੈਸ਼ੀ, ਬੀਬੀ ਅਮਰਜੀਤ ਕੌਰ ਸਾਹੋਕੇ, ਬੀਬੀ ਰਾਣੀ ਧਾਲੀਵਾਲ, ਬੀਬੀ ਜਸਪਾਲ ਕੌਰ, ਬੀਬੀ ਪਰਮਜੀਤ ਕੌਰ ਵਿਰਕ, ਬੀਬੀ ਸਤਿੰਦਰ ਕੌਰ ਬੀਸਲਾ, ਬੀਬੀ ਜਸਪਾਲ ਕੌਰ ਲੁਧਿਆਣਾ, ਬੀਬੀ ਨਸੀਬ ਕੌਰ ਢਿੱਲੋਂ ਅਤੇ ਹੋਰ ਬੀਬੀਆਂ ਨੇ ਭਾਗ ਲਿਆ।

 

Tags: Bibi Jagir Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD