Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿਧਾਨ ਸਭਾ ਸਪੀਕਰ ਡਾ. ਅਟਵਾਲ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅਹਿਮ ਮੀਟਿੰਗ

ਯੂ.ਐਨ ਵਿਖੇ ਮਨਾਈ ਗਈ ਡਾ.ਬੀ.ਆਰ. ਅੰਬੇਦਕਰ ਦੀ 125ਵੀਂ ਜਨਮ ਵਰ੍ਹੇਗੰਡ ਬਾਰੇ ਕੀਤੀਆਂ ਵਿਚਾਰਾਂ

Web Admin

Web Admin

5 Dariya News

ਚੰਡੀਗੜ੍ਹ , 03 May 2016

Last updated on: May 03, 2016, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਯੂਨਾਇਟਡ ਨੇਸ਼ਨ ਦੇ  ਹੈਡਕੁਆਰਟਰ ਨਿਊਯੌਰਕ (ਯੂ.ਐਸ.ਏ.) ਅਤੇ ਹਾਊਸ ਆਫ ਲਾਰਡਜ਼,ਲੰਡਨ (ਯੂ.ਕੇ.) ਵਿਖੇ ਭਾਰਤ ਰਤਨ  ਡਾ.ਬੀ.ਆਰ. ਅੰਬੇਦਕਰ ਦੀ 125ਵੀਂ ਜਨਮ ਵਰ੍ਹੇਗੰਡ ਮਨਾਕੇ  ਭਾਰਤ ਪਰਤੇ ਹਨ।ਜਿਸ ਉਪਰੰਤ ਡਾ.ਅਟਵਾਲ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਪਾਰਲੀਮੈਂਟ ਹਾਊਸ ਦਿੱਲੀ ਵਿਖੇ  ਅਹਿਮ ਮੀਟਿੰਗ ਕੀਤੀ।ਮੀਟਿੰਗ ਦੌਰਾਨ ਡਾ.ਅਟਵਾਲ ਨੇ ਡਾ. ਅੰਬੇਦਕਕਰ ਦੀ ਮਨਾਈ ਗਈ 125ਵੀਂ ਵਰੇਗੰਡ ਬਾਰੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ ਅਤੇ ਵਿਚਾਰਾਂ ਕੀਤੀਆਂ।  ਇਸ ਬਾਰੇ ਵਿਧਾਨ ਸਭਾ ਸਪੀਕਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ.ਅਟਵਾਲ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵਲੋਂ ਯੂ.ਐਨ. ਦੇ ਹੈਡਕੁਆਰਟਰ (ਨਿਊਯੌਰਕ) ਵਿਖੇ ਆਯੋਜਿਤ ਭਾਰਤ ਰਤਨ  ਡਾ.ਬੀ.ਆਰ. ਅੰਬੇਦਕਰ ਦੀ 125ਵੀਂ ਜਨਮ ਵਰ੍ਹੇਗੰਡ ਦੇ ਮੌਕੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਹਾਉਸ ਆਫ ਲਾਰਡਜ਼ ਯੂ.ਕੇ. ਵਿਖੇ ਵੀ ਮੁੱਖ ਮਹਿਮਾਨ ਵਜੋਂ ਪਹੁੰਚੇ ।

ਬੁਲਾਰੇ ਨੇ ਦੱਸਿਆ ਕਿ ਡਾ. ਅਟਵਾਲ ਅੱਜ ਵਿਸ਼ੇਸ਼ ਤੌਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਅਤੇ ਯਥਾਰਥ ਰਿਪੋਰਟ ਸ਼੍ਰੀ ਨਰਿੰਦਰ ਮੋਦੀ ਨਾਲ ਸਾਂਝੀ ਕੀਤੀ।ਡਾ. ਅਟਵਾਲ ਵਲੋਂ ਰਿਪੋਰਟ ਦਿੰਦਿਆਂ ਸਰਬ ਸੰਮਤੀ ਨਾਲ ਪਾਸ ਹੋਏ ਮੱਤਿਆਂ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ 14 ਅਪ੍ਰੈਲ ਨੂੰ ਇੰਟਰਨੈਸ਼ਨਲ ਸਮਾਨਤਾ ਦਿਵਸ ਵਜੋਂ ਮਨਾਏ ਜਾਣ ਲਈ ਭਾਰਤ ਸਰਕਾਰ ਵਲੋਂ ਲਿਖਤੀ ਰੂਪ ਵਿਚ ਯੂ ਐਨ ਨਾਲ ਸੰਪਰਕ ਕਰਨ ਲਈ ਪੇਸ਼ਕਸ਼ ਕੀਤੀ । ਬੁਲਾਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਡਾ.ਅਟਵਾਲ  ਦੀ ਸ਼ਲਾਘਾ ਕਰਦਿਆਂ ਕਿਹਾ ਕਿ ਤੁਸੀਂ ਭਾਰਤ ਅਤੇ ਪੰਜਾਬ ਸਰਕਾਰ ਦੀ ਨੁਮਾਇੰਦਗੀ ਬੜੇ ਵੱਧਿਆ ਤਰੀਕੇ ਨਾਲ ਕੀਤੀ ਹੈ ਅਤੇ ਡਾ. ਅੰਬੇਦਕਰ ਦੀ ਉੱਚੀ ਸੁੱਚੀ , ਸੁਚਾਰੂ ਅਤੇ ਅਗਾਂਹਵਧੂ ਸੋਚ ਬਾਰੇ ਸਮੁੱਚੀ ਦੁਨਿਆ ਨੂੰ ਜਾਣੂ ਕਰਵਾਇਆ ਹੈ ।

ਪ੍ਰਧਾਨ ਮੰਤਰੀ ਨੇ ਕਿਹਾ ਕਿ  ਭਾਰਤ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਦਕਰ ਸਾਹਿਬ ਦੀ 125ਵੀਂ ਜਨਮ ਵਰੇਗੰਡ ਨੂੰ ਯੂ.ਐਨ.ਓ. ਨੇ ਵਿਸ਼ੇਸ਼ ਰੂਪ ਵਿਚ ਮਨਾਇਆ ਹੈ। ਬੁਲਾਰੇ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਯੂ.ਐਨ. ਓ. ਹੈਡਕਵਾਟਰ ਵਿੱਚ ਕਿਸੇ ਭਾਰਤੀ ਨੇਤਾ ਦਾ ਵਿਸ਼ਵ ਦੇ ਸਮੁੱਚੇ ਸਮਾਜ ਪ੍ਰਤੀ ਕੀਤੀ ਗਈ ਸੇਵਾ ਨੂੰ ਸਨਮਾਨ ਦੇਣ ਲਈ ਉਸ ਦਾ ਜਨਮ ਦਿਹਾੜਾ ਵਿਸ਼ਵ ਪੱਧਰ ਤੇ ਮਨਾ ਕੇ ਸ਼ਰਧਾਜੰਲੀ ਦਿੱਤੀ ਹੋਵੇ।ਇਸ ਦੇ ਨਾਲ ਹੀ ਹਾਉਸ ਆਫ ਲਾਰਡਜ਼  ਵਿੱਚ ਲਾਰਡ ਲੁਮਬਾ ਦੁਆਰਾ ਸ਼੍ਰੀ ਗੁਰੂ ਰਵੀਦਾਸ ਗਲੋਬਲ ਆਰਗਨਾਈਜ਼ੇਸ਼ਨ ਫਾਰ ਹਯੂਮਨ ਰਾਈਟਜ਼ ਵੱਲੋਂ ਆਯੋਜਿਤ ਸਮਾਰੋਹ ਵਿਚ ਵੀ ਬਾਬਾ ਸਾਹਿਬ ਦੀ ਵਰਗੰਡ ਪਹਿਲੀ ਬਾਰ ਮਨਾਈ ਗਈ।

 

Tags: Charanjit Singh Atwal , Narendra Modi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD