Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਵੱਲੋਂ ਸਿੱਖ ਇਤਿਹਾਸ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਅਣਗੌਲ਼ਿਆ ਨਹੀਂ ਕੀਤਾ ਜਾ ਸਕਦਾ

ਪੰਜਾਬ ਸਰਕਾਰ ਵੱਲੋਂ ਗਰੀਬਾਂ, ਕਿਸਾਨਾਂ, ਵਪਾਰੀਆਂ ਤੇ ਕਿਰਤੀਆਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸ਼ੁਰੂ-ਗਾਬੜੀਆ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 05 May 2016

Last updated on: May 05, 2016, 00:00 IST

''ਪੰਜਾਬ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਜਨਮ/ਸ਼ਹੀਦੀ ਦਿਹਾੜੇ ਰਾਜ ਪੱਧਰ 'ਤੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ, ਤਾਂ ਜੋ ਆਉਣ ਵਾਲੀਆਂ ਨੌਜਵਾਨ ਪੀੜ੍ਹੀਆਂ ਸਾਡੇ ਮਹਾਨ ਯੋਧਿਆਂ ਦੇ ਜੀਵਨ ਅਤੇ ਕੁਰਬਾਨੀ ਭਰੇ ਇਤਿਹਾਸ ਤੋਂ ਸੇਧ ਲੈ ਸਕਣ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਚਰਨਜੀਤ ਸਿੰਘ ਅਟਵਾਲ ਸਪੀਕਰ ਪੰਜਾਬ ਵਿਧਾਨ ਸਭਾ ਨੇ ਅੱਜ ਗੁਰਦੁਆਰਾ ਫੇਰੂਮਾਨ ਸ਼ਹੀਦਾਂ, ਢੋਲੇਵਾਲ ਚੌਕ, ਲੁਧਿਆਣਾ ਵਿਖੇ ਜਾਂਬਾਜ਼ ਸੂਰਮੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 293ਵੇਂ ਜਨਮ ਦਿਵਸ 'ਤੇ ਪੰਜਾਬ ਸਰਕਾਰ ਵੱਲੋਂ ਆਯੋਜਿਤ ਰਾਜ ਪੱਧਰੀ  ਸਮਾਗਮ ਦੀ ਪ੍ਰਧਾਨਗੀ ਕਰਦਿਆ ਕੀਤਾ। ਡਾ. ਅਟਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿੱਥੇ ਸਾਡੇ ਦੇਸ਼ ਅਤੇ ਸਿੱਖ ਕੌਮ ਦੇ ਇਤਿਹਾਸ ਨੂੰ ਜੀਵਤ ਰੱਖਣ ਦੇ ਮਨਸ਼ੇ ਨਾਲ ਵੱਖ-ਵੱਖ ਯਾਦਗਾਰਾਂ ਉਸਾਰੀਆਂ ਹਨ, ਉਥੇ ਹੀ ਜਾਂਬਾਜ਼ ਸੂਰਮੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਵਡਮੁੱਲੇ ਯੋਗਦਾਨ ਨੂੰ ਵੀ ਅਣਗੌਲ਼ਿਆ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਵੱਡੀ ਗਿਣਤੀ ਵਿੱਚ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਅਤੇ ਪੰਜਾਬੀ ਹਮੇਸਾਂ ਕਰਬਾਨੀਆਂ ਕਰਨ ਵਿੱਚ ਅੱਗੇ ਰਹੇ।ਉਹਨਾਂ ਕਿਹਾ ਕਿ ਸਾਡੇ ਮਹਾਨ ਸ਼ਹੀਦਾਂ ਨੇ ਦੇਸ਼ ਵਿੱਚੋਂ ਅਨਪੜ੍ਹਤਾ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਆਦਿ ਸਮਾਜਿਕ ਬੁਰਾਈਆਂ ਖਤਮ ਕਰਨ ਦਾ ਸੁਪਨਾ ਸਿਰਜਿਆ ਸੀ, ਪ੍ਰੰਤੂ ਕਾਂਗਰਸ ਸਰਕਾਰਾਂ ਵੱਲੋਂ ਸ਼ਹੀਦਾਂ ਦੇ ਇਹਨਾਂ ਸੁਪਨਿਆਂ ਨੂੰ ਸਕਾਰ ਕਰਨ ਵਿੱਚ ਰੁਕਾਵਟਾਂ ਪੈਦਾ ਕੀਤੀਆ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਬਿਜਲੀ ਦਾ ਇੱਕ ਵੀ ਯੂਨਿਟ ਪੈਦਾ ਕਰਨ ਲਈ ਕੋਈ ਉਪਰਾਲਾ ਨਹੀ ਕੀਤਾ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਅੱਜ ਪੰਜਾਬ ਬਿਜਲੀ ਦੇ ਖੇਤਰ ਵਿੱਚ ਸਰਪਲੱਸ ਸੂਬਾ ਬਣ ਗਿਆ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਲਈ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ, ਤਾਂ ਜੋ ਕਿਸਾਨ ਖੁਸ਼ਹਾਲ ਜਿੰਦਗੀ ਬਿਤਾ ਸਕਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਗਰੀਬਾਂ ਦੀ ਭਲਾਈ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਗਰੀਬ ਵਰਗ ਨੂੰ ਆਟਾ-ਦਾਲ, ਬਿਜਲੀ ਮੁਫਤ, ਬੁਢਾਪਾ ਪੈਨਸ਼ਨ ਆਦਿ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਉਹ ਵੀ ਮਾਣ-ਸਨਮਾਨ ਦੀ ਜਿੰਜੀ ਸਕਣ। ਉਹਨਾਂ ਕਿਹਾ ਕਿ ਰਾਜ ਵਿੱਚ ਬੁਢਾਪਾ ਪੈਨਸ਼ਨ ਵਧਾ ਕੇ ਦੁੱਗਣੀ ਕਰ ਦਿੱਤੀ ਗਈ ਹੈ ਅਤੇ ਹਰ ਮਹੀਨੇ ਅਦਾਇਗੀ ਕਰਨੀ ਯਕੀਨੀ ਬਣਾਈ ਗਈ ਹੈ। 

ਸ੍ਰ. ਹੀਰਾ ਸਿੰਘ ਗਾਬੜੀਆ ਚੇਅਰਮੈਨ ਜ਼ਿਲ੍ਹਾ ਯੋਜ਼ਨਾ ਬੋਰਡ ਅਤੇ ਸਾਬਕਾ ਮੰਤਰੀ ਨੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆ ਕਿਹਾ ਕਿ ਦੇਸ਼ ਭਰ ਵਿੱਚ ਅਕਾਲੀ-ਭਾਜਪਾ ਸਰਕਾਰ ਪਹਿਲੀ ਸਰਕਾਰ ਹੈ, ਜਿਸ ਨੇ ਗਰੀਬਾਂ, ਕਿਸਾਨਾਂ, ਵਪਾਰੀਆਂ ਤੇ ਕਿਰਤੀਆਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ 50,000 ਰੁਪਏ ਤੱਕ ਦਾ ਮੁਫਤ ਇਲਾਜ 400 ਤੋਂ ਵਧੇਰੇ ਹਸਪਤਾਲਾਂ ਵਿਚ ਕਰਵਾਇਆ ਜਾ ਸਕੇਗਾ। ਪਰਿਵਾਰ ਦੇ ਮੁੱਖੀ ਦੀ ਹਾਦਸੇ ਵਿਚ ਮੌਤ ਹੋ ਜਾਣ ਜਾਂ ਸਰੀਰਕ ਤੌਰ 'ਤੇ ਨਾਕਾਰਾ ਹੋ ਜਾਣ ਦੀ ਸੂਰਤ ਵਿਚ ਪੰਜ ਲੱਖ ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 28 ਲੱਖ 90 ਹਜ਼ਾਰ ਨੀਲੇ ਕਾਰਡ ਧਾਰਕ ਪਰਿਵਾਰ, 11 ਲੱਖ ਕਿਸਾਨ, 2 ਲੱਖ 33 ਹਜ਼ਾਰ ਵਪਾਰੀ, 2 ਲੱਖ 32 ਹਜ਼ਾਰ ਉਸਾਰੀ ਕਿਰਤੀ ਲਾਹਾ ਲੈਣਗੇ। ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ 55093 ਕਿਸਾਨਾਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ। ਉਨ੍ਹਾਂ ਹੋਰ ਦੱਸਿਆ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੀ ਕੈਸ਼ਲੈੱਸ ਹੈੱਲਥ ਇੰਸ਼ੋਰੈਂਸ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਦਾ ਸੂਬੇ ਦੇ 6 ਲੱਖ 50 ਹਜ਼ਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਾਹਾ ਲੈਣਗੇ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਨਿਰਮਲ ਸਿੰਘ ਐਸ.ਐਸ, ਵਿਜੈ ਦਾਨਵ, ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ, ਸ੍ਰੀ ਰਵਿੰਦਰ ਸਿੰਘ ਦੀਵਾਨਾ ਕੌਮੀ ਮੀਤ ਪ੍ਰਧਾਨ ਬੀ.ਸੀ ਵਿੰਗ, ਬੀਬੀ ਸੁਰਿੰਦਰ ਕੌਰ ਦਿਆਲ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ, ਸ੍ਰੀ ਬਲਵਿੰਦਰ ਸਿੰਘ ਲਾਇਲਪੁਰੀ, ਸ੍ਰੀ ਪਾਲ ਸਿੰਘ ਗਰੇਵਾਲ ਕੌਸਲਰ, ਸ੍ਰੀ ਜਸਪਾਲ ਸਿੰਘ ਗਿਆਸਪੁਰਾ, ਸ੍ਰੀ ਜਗਦੇਵ ਸਿੰਘ ਗੋਹਲਵੜੀਆ, ਸ੍ਰੀ ਤੇਜਿੰਦਰ ਸਿੰਘ ਡੰਗ, ਸ੍ਰੀ ਅਗਰੇਜ਼ ਸਿੰਘ ਸੰਧੂ, ਸ੍ਰੀ ਮੁਖਤਿਆਰ ਸਿੰਘ ਚੀਮਾ, ਸ੍ਰੀ ਜੀਵਨ ਸਿੰਘ ਸੇਖਾ, ਪ੍ਰਲਾਦ ਸਿੰਘ ਢੱਲ, ਸ੍ਰੀ ਓਮ ਪ੍ਰਕਾਸ਼ ਕੈਥ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਵਿਅਕਤੀ ਹਾਜ਼ਰ ਸਨ। 

 

Tags: Charanjit Singh Atwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD