Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਦੀ ਮਿਲੇਨੀਅਮ ਸਕੂਲ 'ਚ ਮਨਾਇਆ ਗਿਆ ਮਦਰ ਡੇ

ਮਾਤਾਵਾਂ ਨੇ ਬੱਚਿਆਂ ਨਾਲ ਕਈ ਰੋਚਕ ਖੇਡਾਂ 'ਚ ਲਿਆ ਹਿੱਸਾ

ਦੀ ਮਿਲੇਨੀਅਮ ਸਕੂਲ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 06 May 2016

Last updated on: May 06, 2016, 00:00 IST

ਦੀ ਮਿਲੇਨੀਅਮ ਸਕੂਲ, ਫ਼ੇਜ਼ 5  'ਚ  ਮਾਂ ਦੇ ਪਿਆਰ ਨੂੰ ਸਮਰਪਿਤ ਮਦਰ ਡੇ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ । ਸਕੂਲ ਦੇ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਵੱਲੋਂ ਕਈ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ਜਿਨ੍ਹਾਂ ਨੂੰ ਉਨ੍ਹਾਂ  ਦੇ ਮਾਪਿਆਂ ਨੇ ਖੂਬ ਆਨੰਦ ਮਾਣਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਛੋਟੇ-ਛੋਟੇ ਬੱਚਿਆਂ ਨੇ ਮਾਤਰ ਦਿਵਸ ਨਾਲ ਸਬੰਧਿਤ ਗੀਤ ਨਾ ਹੋਈ ਇਸ ਤੋਂ  ਅਤੇ ਡਾਂਸ ਪੇਸ਼ ਕੀਤਾ, ਜਿਨ੍ਹਾਂ ਦਾ ਉਨ੍ਹਾਂ ਦੇ ਮਾਪਿਆਂ ਨੇ ਖੂਬ ਆਨੰਦ ਮਾਣਿਆ । ਇਸ ਦੌਰਾਨ ਕਈ ਮਾਪੇ ਆਪਣੇ ਬੱਚਿਆਂ ਨਾਲ ਸਟੇਜ ਤੇ ਥਿਰਕਦੇ ਨਜ਼ਰ ਆਏ। ਇਸ ਦੇ ਨਾਲ ਹੀ  ਛੋਟੇ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਤਾਵਾਂ ਲਈ ਕਈ ਰੋਚਕ ਖੇਡਾਂ ਦਾ ਵੀ ਆਯੋਜਨ ਕੀਤਾ ਗਿਆ ਜਿਨ੍ਹਾਂ 'ਚ ਸਕਿਪਿੰਗ ਰੇਸ, ਫਿੱਲ-ਅੱਪ ਥੋਟਸ ,ਸਾੜੀ ਲਗਾਉਣਾ,ਮਿਊਜ਼ਿਕ ਚੇਅਰ ਆਦਿ ਖੇਡਾਂ ਨੇ  ਮਾਹੌਲ ਨੂੰ ਹੋਰ ਖ਼ੁਸ਼ਨੁਮਾ ਬਣਾ ਦਿਤਾ । ਇਸ ਦੌਰਾਨ  ਵਿਦਿਆਰਥੀਆਂ ਵੱਲੋਂ ਆਪਣੀਆਂ ਮਾਤਾਵਾਂ ਨੂੰ ਸਕੂਲ 'ਚ ਆਪਣੇ ਹੱਥਾਂ ਨਾਲ ਬਣਾਏ ਕਾਰਡ ਅਤੇ ਤੋਹਫ਼ੇ ਭੇਟ ਕੀਤੇ ਗਏ ।ਇਸ ਦੇ ਇਲਾਵਾ ਮਾਂਵਾਂ ਦੇ ਸਲਾਦ ਬਣਾਉਣ ਅਤੇ ਵੱਖ ਵੱਖ ਡਿਸ਼ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ।

ਸਕੂਲ ਦੇ ਡਾਇਰੈਕਟਰ ਗੁਰਇੰਦਰ ਸਿੰਘ ਅਤੇ ਸੰਦੀਪ  ਨੇ ਇਸ ਮੌਕੇ ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਮਾਂ ਧਰਤੀ ਦੇ ਰੱਬ ਦਾ ਦੂਜਾ ਰੂਪ ਹੈ ਅਤੇ ਇਹ ਮਾਂ ਹੀ ਹੁੰਦੀ ਹੈ ਆਪਣੇ ਬੱਚੇ ਦੇ ਪਾਲਨ ਪੋਸ਼ਣ 'ਚ  ਸਾਰੀ ਉਮਰ ਲਗਾ ਦਿੰਦੀ ਹੈ। ਉਨ੍ਹਾਂ ਨੌਕਰੀ ਪੇਸ਼ਾ ਮਾਵਾਂ ਬਾਰੇ ਗੱਲ ਕਰਦੇ ਹੋਏ ਕਿਹਾ ਕਿ  ਕਿ ਬੇਸ਼ੱਕ ਅੱਜ ਸਮਾਂ ਕਾਫੀ ਬਦਲ ਚੁੱਕਾ ਹੈ ਅਤੇ ਸਮੇਂ ਦੇ ਹਾਣੀ ਬਣ ਕੇ ਅੱਜ ਔਰਤਾਂ ਨੂੰ ਵੀ ਨੌਕਰੀਆਂ  ਕਰਨ ਕਰਕੇ ਵਿਅਸਤ ਹੋ ਜਾਂਦੀਆਂ ਹਨ ਪਰ ਉਨ੍ਹਾਂ ਨੂੰ ਵੀ ਇਹੀ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਬਣਦਾ ਵਕਤ ਦੇਣ । ਉਨ੍ਹਾਂ  ਸਾਰੇ ਮਾਪਿਆਂ ਨੂੰ ਕਿਹਾ ਕਿ   ਬੱਚੇ  ਮਾਪਿਆਂ  ਦੇ ਨਾਲ ਨਾਲ ਦੇਸ਼ ਦਾ ਵੀ ਭਵਿਖ ਹੁੰਦੇ ਹਨ, ਉਨ੍ਹਾਂ ਦਾ ਖਿਆਲ ਰੱਖਣ ਲਈ ਵੀ  ਮਾਪਿਆਂ ਨੂੰ ਪੂਰਾ ਧਿਆਨ ਅਤੇ ਸਮਾਂ ਦੇਣਾ ਚਾਹੀਦਾ ਹੈ । ਇਸ ਦੇ ਨਾਲ ਹੀ ਉਨ੍ਹਾਂ ਹਾਜਿਰ ਮਾਪਿਆਂ ਨਾਲ ਸਕੂਲ ਦੌਰਾਨ ਬੱਚਿਆਂ ਨਾਲ ਹੋਣ ਵਾਲੇ ਤਜਰਬੇ ਵੀ ਸਾਂਝੇ ਕੀਤੇ ।   

 

Tags: The Millennium School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD