Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਮੂਲਨਿਵਾਸੀ ਸੰਘ ਦਾ ਸਾਬਕਾ ਸੂਬਾ ਪ੍ਰਧਾਨ 300 ਸਾਥੀਆਂ ਸਮੇਤ ਬਸਪਾ 'ਚ ਸ਼ਾਮਿਲ

ਅਕਾਲੀ ਦਲ ਬਣਿਆ ਗੈਂਗਸਟਰਾਂ ਦਾ ਟੋਲਾ : ਕਰੀਮਪੁਰੀ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 08 May 2016

ਬਹੁਜਨ ਸਮਾਜ ਪਾਰਟੀ ਵੱਲੋਂ 'ਪੰਜਾਬ ਬਚਾਓ' ਮੁਹਿੰਮ ਤੋਂ ਬਾਅਦ ਸੂਬੇ ਦੀ ਜਨਤਾ ਨੂੰ ਅਕਾਲੀ ਭਾਜਪਾ ਗਠਜੋੜ ਦੀਆਂ ਲੋਕ ਮਾਰੂ ਨੀਤੀਆਂ ਅਤੇ ਕਾਂਗਰਸ ਅਤੇ ਆਪ ਦੁਆਰਾ ਸੱਤਾ ਪ੍ਰਾਪਤੀ ਲਈ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਬਚਾਉਣ ਲਈ ਸੁਰੂ ਕੀਤੀ 'ਪਿੰਡ ਪਿੰਡ ਚੱਲੋ, ਘਰ ਘਰ ਚੱਲੋ, ਮੁਹਿੰਮ ਤੋਂ ਪ੍ਰਭਾਵਿਤ ਹੋ ਕੇ ਮੂਲਨਿਵਾਸੀ ਸੰਘ ਦੇ ਸਾਬਕਾ ਪ੍ਰਧਾਨ ਅਤੇ ਬੁੱਧੀਜੀਵੀ ਰਾਜਿੰਦਰ ਮੂਲਨਿਵਾਸੀ ਨੇ ਅੱਜ ਅਪਣੇ 300 ਦੇ ਕਰੀਬ ਸਾਥੀਆਂ ਸਮੇਤ ਬਸਪਾ ਦਾ ਪੱਲਾ ਫੜ੍ਹ ਲਿਆ ਹੈ। ਜਿਨ੍ਹਾਂ ਦੀ ਸਮੂਲੀਅਤ ਬਸਪਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਅਤੇ ਜੋਨ ਕੋਆਡੀਨੇਟਰ ਬਲਵਿੰਦਰ ਬਿੱਟਾ ਨੇ ਸਿਰਪਾਓ ਪਾ ਕੇ ਕਰਵਾਈ। ਇਸ ਮੌਕੇ ਮੂਲਨਿਵਾਸੀ ਨੇ ਕਿਹਾ ਕਿ ਉਹ ਕੁਝ ਹੀ ਦਿਨਾਂ 'ਚ ਹੋਰ ਸਾਥੀਆਂ ਅਤੇ ਔਰਤਾਂ ਨੂੰ ਪਾਰਟੀ ਵਿੱਚ ਸਮੂਲੀਅਤ ਕਰਵਾਉਣਗੇ ਅਤੇ ਅਕਾਲੀ ਭਾਜਪਾ ਗਠਜੋੜ ਦਾ ਤਖਤਾ ਪਲਟਣ ਲਈ ਦਿਨ ਰਾਤ ਕੰਮ ਕਰਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਕਰੀਮਪੁਰੀ ਨੇ ਕਿਹਾ ਕਿ 'ਪਿੰਡ ਪਿੰਡ ਚਲੋ ਘਰ ਘਰ ਚੱਲੋ' ਮੁਹਿੰਮ ਨੂੰ ਪੂਰੇ ਸੂਬੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਇਸ ਮੁਹਿੰਮ ਰਾਹੀਂ ਬਸਪਾ ਨਾਲ ਜੁੜ ਰਹੇ ਹਨ ਜਿਨ੍ਹਾਂ ਵਿੱਚ ਬਹੁਗਿਣਤੀ ਸੂਬੇ ਦੇ ਪੜ੍ਹੇ ਲਿਖੇ ਨੌਜਵਾਨਾਂ ਦੀ ਹੈ। ਉਨ੍ਹਾਂ ਸੂਬੇ ਦੇ ਸੱਤਾਧਾਰੀ ਗਠਜੋੜ ਤੇ ਵਰ੍ਹਦਿਆਂ ਕਿਹਾ ਕਿ ਇਸ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨਾਂ ਤੋਂ ਬਾਅਦ ਹੁਣ ਮਜਦੂਰ ਵੀ ਖੁਦਕੁਸ਼ੀਆਂ ਕਰਨ ਲੱਗਾ ਹੈ।ਉਨ੍ਹਾਂ ਇਸ ਗੱਲ ਤੇ ਵੀ ਚਿੰਤਾਂ ਪ੍ਰਗਟ ਕੀਤੀ ਕਿ ਪੰਜਾਬ ਨੂੰ ਪੰਜ ਮੁੱਖ ਮੰਤਰੀ ਦੇਣ ਵਾਲੇ ਮਾਨਸਾ, ਬਠਿੰਡਾ, ਮੁਕਤਸਰ, ਸੰਗਰੂਰ ਅਤੇ ਬਰਨਾਲਾ ਜਿਲ੍ਹਿਆਂ ਦੀ ਹਾਲਤ ਹਰ ਪੱਖੋਂ ਮਾੜੀ ਹੈ।  

ਪੰਜਾਬ 'ਚ ਬਿਗੜੀ ਕਾਨੂੰਨ ਵਿਵਸਥਾ ਲਈ ਸਰਕਾਰ ਨੂੰ ਜਿੰਮੇਵਾਰ ਆਖਦਿਆਂ ਉਨ੍ਹਾਂ ਅਕਾਲੀ ਦਲ ਨੂੰ ਗੈਂਗਸਟਰਾਂ ਦਾ ਟੋਲਾ ਕਿਹਾ। ਉਨ੍ਹਾਂ ਕਈ ਵਾਪਰੀਆਂ ਕਈ ਘਟਨਾਵਾਂ ਦੀਆਂ ਉਦਾਰਹਨਾਂ ਦੇ ਕੇ ਕਿਹਾ ਕਿ ਅਕਾਲੀ ਆਗੂ ਨੌਜਵਾਨਾਂ ਦੀ ਵਰਤੋਂ ਲੋਕਾਂ ਦੀਆਂ ਲੱਤਾਂ ਬਾਹਾਂ ਤੋੜਨ ਅਤੇ ਕਤਲ ਕਰਵਾਉਣ ਲਈ ਆਮ ਕਰਦੇ ਦੇਖੇ ਜਾ ਰਹੇ ਹਨ। ਉਨ੍ਹਾਂ ਕਿਹਾ ਬਸਪਾ ਪਾਰਟੀ ਨਾਲ ਜੁੜੇ ਨੌਜਵਾਨਾਂ ਨੂੰ ਪੜ੍ਹਨ ਅਤੇ ਹੱਕਾਂ ਲਈ ਸੰਘਰਸ਼ ਕਰਨ ਲਈ ਪ੍ਰੇਰਦੀ ਹੈ ਪਰ ਅਕਾਲੀ ਦਲ ਸਮੇਤ ਹੋਰ ਪਾਰਟੀਆਂ ਉਨ੍ਹਾਂ ਨੂੰ ਗੈਂਗਸਟਰਾਂ ਵਾਂਗ ਵਰਤਣਾ ਚਾਹੁੰਦੀਆਂ ਹਨ। ਉਨ੍ਹਾਂ ਲੁਧਿਆਣਾ 'ਚ ਬਿਗੜੀ ਕਾਨੂੰਨ ਵਿਵਸਥਾ ਤੇ ਗੱਲ ਕਰਦਿਆਂ ਕਿਹਾ ਕਿ ਏਥੇ ਆਏ ਦਿਨ ਸ਼ਰੇਆਮ ਗੋਲੀਆਂ ਚੱਲਦੀਆਂ ਰਹਿੰਦੀਆਂ ਹਨ ਅਤੇ ਮਾਤਾ ਚੰਦ ਕੌਰ ਦੇ ਕਾਤਲਾਂ ਸਮੇਤ ਹੋਰ ਬਹੁਤ ਸਾਰੀਆਂ ਘਟਨਾਵਾਂ ਅਣਸੁਲਝੀਆਂ ਪਈਆਂ ਹਨ ਜਿਨ੍ਹਾਂ ਦਾ ਕਾਰਨ ਪੁਲਿਸ ਦਾ ਸੱਤਾਧਾਰੀਆਂ ਦਾ ਬੰਧੂਆਂ ਬਣ ਜਾਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਡੀ ਜੀ ਪੀ ਤਾਂ ਚੰਗਾ ਹੈ ਪਰ ਉਹ ਬੁਰ੍ਹੇ ਹੁਕਮਰਾਨਾਂ ਅੱਗੇ ਬੇਵੱਸ ਹੈ। ਸ: ਕਰੀਮਪੁਰੀ ਨੇ ਕਿਹਾ ਕਿ ਮਹਾਂਨਗਰ ਦੀ ਬਿਗੜੀ ਕਾਨੂੰਨ ਵਿਵਸਥਾ ਦੇ ਸਬੰਧ ਵਿੱਚ ਜਲਦੀ ਹੀ ਗਵਰਨਰ ਨੂੰ ਮਿਲਣਗੇ ਅਤੇ ਪੰਜਾਬ ਪੁਲਿਸ ਤੇ ਸਖਤੀ ਕਰਨ ਦੇ ਆਦੇਸ਼ ਦੇਣਗੇ ਤਾਂ ਕਿ ਖੌਫ ਵਿੱਚ ਜਿੰਦਗੀ ਬਸਰ ਕਰ ਰਹੇ ਸ਼ਹਿਰੀਆਂ ਨੂੰ ਰਾਹਤ ਮਿਲੇ। ਇਸ ਮੌਕੇ ਲਾਲਜੀ ਪ੍ਰਤਾਪ ਗੌਤਮ, ਜਿਲ੍ਹਾ ਪ੍ਰਧਾਨ ਜੀਤ ਰਾਮ ਬਸਰਾ, ਪ੍ਰਗਣ ਬਿਲਗਾ, ਲਾਭ ਸਿੰਘ ਭਾਮੀਆਂ, ਖਵਾਜਾ ਪ੍ਰਸਾਦ, ਰਵੀ ਕਾਂਤ ਜੱਖੂ, ਕੁਨਾਲ ਸੋਬਤ, ਰਾਜਿੰਦਰ ਨਿੱਕਾ, ਡਾ: ਸੁਖਰਾਜ ਸਿੰਘ, ਦਲਜੀਤ ਸਿੰਘ, ਹਰਮਨ ਜੀਤ, ਰਿੰਕੂ ਬੈਂਸ, ਰਾਕੇਸ਼, ਸੋਨੀ ਮੇਹਰਬਾਨ, ਬੰਟੀ ਮੂਲਨਿਵਾਸੀ, ਬਾਵਾ, ਅਰੁਣ ਰਾਏ, ਧਰਮਿੰਦਰ, ਪ੍ਰਿੰਸ, ਗੁਰਦੀਪ ਸਿਮਰ, ਹਰਪ੍ਰੀਤ ਸਿੰਘ, ਸੋਨੂੰ ਅੰਬੇਡਕਰ ਅਤੇ ਇੰਦਰੇਸ਼ ਕੁਮਾਰ ਤੋਂ ਇਲਾਵਾ ਹੋਰ ਹਾਜਰ ਸਨ। 

    

 

Tags: AVTAR KARIMPURI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD