Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਆਸ਼ਮਾ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਗਿਆ ਮਾਂ ਦਿਵਸ, ਵਿਦਿਆਰਥੀਆਂ ਨੇ ਮਾਂ ਦਾ ਦਿਲ ਗੀਤ ਤੇ ਕੀਤੀ ਬਿਹਤਰੀਨ ਪੇਸ਼ਕਾਰੀ

ਮਾਂ ਧਰਤੀ ਤੇ ਰੱਬ ਦਾ ਦੂਜਾ ਰੂਪ- ਡਾਇਰੈਕਟਰ ਕੇਸਰ

ਆਸ਼ਮਾ ਇੰਟਰਨੈਸ਼ਨਲ ਸਕੂਲ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 09 May 2016

Last updated on: May 09, 2016, 00:00 IST

ਮਾਂ ਦੀ ਅਸੀਮ ਮਮਤਾ ਨੂੰ ਸਮਰਪਿਤ ਮਾਂ ਦਿਵਸ ਦਾ ਦਿਹਾੜਾ ਆਸ਼ਮਾ ਇੰਟਰਨੈਸ਼ਨਲ ਸਕੂਲ ਵਿਚ ਵੱਖਰੇ ਤਰੀਕੇ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਵਿਚ ਰੰਗਾਂ ਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੀਆਂ ਮਾਤਾਵਾਂ ਨੇ ਸਟੇਜ ਤੇ ਮਿਲ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਦਾ ਆਗਾਜ਼ ਪਵਿੱਤਰ ਗਾਇਤਰੀ ਮੰਤਰ ਦੇ ਪਾਠ ਨਾਲ ਕੀਤਾ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ  ਮਾਂ ਨੂੰ ਸਮਰਪਿਤ ਇਕ ਗੀਤ ਪੇਸ਼ ਕੀਤਾ ਗਿਆ । ਵਿਦਿਆਰਥੀਆਂ ਵੱਲੋਂ ਇਕ ਤੋਂ ਬਾਅਦ ਇਕ ਪੁੱਛੋ ਨਾ ਕਿਹੋ ਜਿਹੀ ਮੇਰੀ ਮਾਂ, ਮਾਂ ਤੂੰ ਕਿਤਨੀ ਅੱਛੀ ਹੈ, ਤਿੰਨ ਰੰਗ ਨਹੀਂÀ ਲੱਭਣੇ,ਮਾਂਵਾਂ ਮਾਂਵਾਂ ਇਹ ਜੰਨਤ ਦਾ ਪਰਛਾਵਾਂ ਆਦਿ ਗੀਤਾਂ ਤੇ ਸਟੇਜ ਤੇ ਡਾਂਸ ਕਰ ਕੇ ਮਾਹੌਲ ਪੂਰੀ ਤਰਾਂ ਮਾਂ ਦੇ ਪਿਆਰ ਦੇ ਰੰਗ ਵਿਚ ਰੰਗ ਦਿਤਾ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਮਾਂ ਦਾ ਦਿਲ ਗੀਤ ਤੇ ਕੀਤੀ ਬਿਹਤਰੀਨ ਪੇਸ਼ਕਾਰੀ  ਨੇ ਹਾਜ਼ਰ ਦਰਸ਼ਕਾਂ ਦੀਆਂ ਅੱਖਾਂ ਵਿਚ ਅੱਥਰੂ ਲਿਆ ਦਿਤੇ।ਇਸ ਮੌਕੇ ਤੇ ਬੱਚਿਆਂ ਵੱਲੋਂ ਮਾਂ ਨਾਲ ਸਬੰਧਿਤ ਤਿਆਰ ਕੀਤੇ ਗਰੀਟਿੰਗ ਕਾਰਡਾਂ ਦੀ ਇਕ ਪ੍ਰਦਰਸ਼ਨੀ ਵੀ ਲਗਾਈ ਗਈ। ਅਜਿਹੇ ਖ਼ੂਬਸੂਰਤ ਮਾਹੌਲ ਵਿਚ ਮਾਤਾਵਾਂ ਨੇ ਵੀ ਖ਼ੁਸ਼ੀ ਵਿਚ ਝੂਮਦੇ ਹੋਏ ਸਟੇਜ ਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਜਦ ਕਿ ਸਕੂਲ ਦੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਨੇ ਉਨ੍ਹਾਂ ਦਾ ਸਾਥ ਦਿਤਾ।

ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਜੇ ਐੱਸ ਕੇਸਰ ਨੇ ਹਾਜ਼ਰ ਮਹਿਮਾਨਾਂ ਨੂੰ ਜੀ ਆਇਆਂ ਕਹਿੰਦੇ ਹੋਏ ਵਿਦਿਆਰਥੀਆਂ ਨੂੰ ਆਪਣੇ ਮਾਂ ਬਾਪ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਦਿਤੀ। ਉਨ੍ਹਾਂ ਇਕ ਮਾਂ ਦੇ ਆਪਣੇ ਬੱਚੇ ਲਈ ਉਸ ਦੀ ਕੁਰਬਾਨੀ ਅਤੇ ਉਸ ਦੇ ਸਮਰਪਣ ਨੂੰ ਨਤਮਸਤਕ ਹੁੰਦੇ ਹੋਏ ਕਿਹਾ ਕਿ ਇਕ ਛੋਟੇ ਜਿਹੇ ਬੱਚੇ ਤੋਂ ਉਸ ਦੇ ਬੱਚਿਆਂ ਦੇ ਮਾਂ ਬਾਪ ਬਣਨ ਤੋਂ ਬਾਅਦ ਵੀ ਇਕ ਮਾਂ ਆਪਣੀ ਸਾਰੀ ਜ਼ਿੰਦਗੀ ਉਸ ਦੀ ਸੰਭਾਲ ਅਤੇ ਉਸ ਦੀ ਚਿੰਤਾ ਵਿਚ ਲੰਘਾ ਦਿੰਦੀ ਹੈ।ਇਸ ਦੀ  ਦੁਨੀਆਂ ਵਿਚ ਆਪਣੀ ਇਕ ਵੱਖਰੀ ਮਿਸਾਲ ਹੈ।ਇਸ ਮੌਕੇ ਤੇ ਬਿਹਤਰੀਨ ਪੇਸ਼ਕਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਨੇਜਮੈਂਟ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

 

Tags: Ashmah International School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD