Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਸੁਖਬੀਰ ਸਿੰਘ ਬਾਦਲ ਵੱਲੋਂ ਈ-ਸਾਈਕਲ ਫੈਕਟਰੀ ਅਤੇ ਸੋ ਜ਼ੂ ਸਨਅਤੀ ਪਾਰਕ ਦਾ ਦੌਰਾ

ਪੰਜਾਬ ਵਿਚ ਬਣੇਗਾ ਇਲੈਕਟ੍ਰਿਕ ਸਾਈਕਲ, ਅਗਸਤ ਮਹੀਨੇ ਈ-ਸਾਈਕਲ ਵੈਲੀ ਵਿਚ ਰੱਖਿਆ ਜਾਵੇਗਾ ਨੀਂਹ ਪੱਥਰ

Web Admin

Web Admin

5 Dariya News

ਸੋ ਜ਼ੂ (ਸ਼ੰਘਾਈ) , 10 May 2016

ਪੰਜਾਬ ਵਿਚ ਇਲੈਕਟ੍ਰਿਕ ਸਾਈਕਲ ਦਾ ਨਿਰਮਾਣ ਸ਼ੁਰੂ ਕਰਨ ਲਈ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹਰੀ ਝੰਡੀ ਦੇ ਦਿੱਤੀ ਹੈ ਅਤੇ ਇਸ ਮਕਸਦ ਲਈ ਲੁਧਿਆਣਾ ਵਿਚ ਪ੍ਰਸਤਾਵਿਤ ਈ-ਸਾਈਕਲ ਵੈਲੀ ਵਿਚ ਅਗਸਤ ਮਹੀਨੇ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਘਰੇਲੂ ਅਤੇ ਕੌਮਾਂਤਰੀ ਬਾਜ਼ਾਰ ਲਈ ਈ-ਸਾਈਕਲ ਤਿਆਰ ਕਰਨ ਲਈ ਪੰਜ ਕੌਮਾਂਤਰੀ ਕੰਪਨੀਆਂ ਨੂੰ ਜ਼ਮੀਨ ਵੀ ਅਲਾਟ ਕੀਤੀ ਜਾਵੇਗੀ। ਉੱਪ ਮੁੱਖ ਮੰਤਰੀ ਨੇ ਇਹ ਫੈਸਲਾ ਇੱਥੇ ਸਨਅਤੀ ਪਾਰਕ ਵਿਚ ਨਾਮੀਂ ਈ-ਸਾਈਕਲ ਕੰਪਨੀ 'ਬਾਫੰਗ' ਦਾ ਦੌਰਾ ਕਰਨ ਤੋਂ ਬਾਅਦ ਕੀਤਾ। ਉਨ੍ਹਾਂ ਮੋਹਰੀ ਈ-ਸਾਈਕਲ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਕਿਹਾ, ਵਾਜਬ ਦਰ 'ਤੇ ਈ-ਸਾਈਕਲ ਤਿਆਰ ਕਰਨ ਲਈ ਮੈਂ ਜ਼ਰੂਰੀ ਈਕੋ-ਸਿਸਟਮ ਸਬੰਧੀ ਸਾਰੀ ਪੜਤਾਲ ਕਰ ਲਈ ਹੈ ਅਤੇ ਮੈਨੂੰ ਯਕੀਨ ਹੈ ਕਿ ਇਸ ਨੂੰ ਲੁਧਿਆਣਾ ਦੀ ਈ-ਸਾਈਕਲ ਵੈਲੀ ਵਿਚ ਸਫਲਤਾਪੂਰਕ ਲਾਗੂ ਕੀਤਾ ਜਾ ਸਕਦਾ ਹੈ।“ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਈਕਲ ਵੈਲੀ ਵਿਚ ਆਪਣੇ ਯੂਨਿਟ ਸਥਾਪਿਤ ਕਰਨ ਵਾਲੀਆਂ ਪੰਜੇ ਕੌਮਾਂਤਰੀ ਕੰਪਨੀਆਂ, ਜਿਨ੍ਹਾਂ ਵਿਚ ਚਾਰ ਚੀਨੀ ਅਤੇ ਇਕ ਤਾਇਵਾਨ ਤੋਂ ਹੈ, ਨੂੰ ਸਾਰੀਆਂ ਪ੍ਰਵਾਨਗੀਆਂ ਅਤੇ ਜ਼ਮੀਨ ਤੇਜ਼ੀ ਨਾਲ ਅਤੇ ਪਹਿਲ ਦੇ ਆਧਾਰ 'ਤੇ ਦੇਵੇਗੀ। 

ਸ. ਬਾਦਲ ਨੇ ਇਸ ਮੌਕੇ ਨਿਵੇਸ਼ਕਾਂ, ਜਿਨ੍ਹਾਂ ਵਿਚ 'ਬਾਫੰਗ' ਕੰਪਨੀ ਦੇ ਸੰਨੀ ਹੀ ਅਤੇ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ। ਪ੍ਰੋਮੈਕਸ ਤਾਇਵਾਨ ਕੰਪਨੀ ਦੇ ਜੋਨੀ ਲਿਨ ਨੇ ਕਿਹਾ ਕਿ ਭਾਰਤ ਵਿਚ ਈ-ਸਾਈਕਲ ਹਾਲੇ ਪ੍ਰਚਲਨ ਵਿਚ ਨਹੀਂ ਹਨ ਇਸ ਲਈ ਇਨ੍ਹਾਂ ਦੇ ਨਿਰਮਾਣ ਦੀ ਬੇਹੱਦ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਕੰਪਨੀਆਂ ਭਾਰਤ ਵਿਚ ਈ-ਸਾਈਕਲ ਦਾ ਨਿਰਮਾਣ ਕਰਨਗੀਆਂ ਉਨ੍ਹਾਂ ਨੂੰ ਬੇਹੱਦ ਲਾਭ ਹੋਵੇਗਾ। ਉੱਪ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਪੰਜਾਬ ਸਰਕਾਰ ਦਾ ਤਾਲੁੱਕ ਹੈ, ਰਾਜ ਸਰਕਾਰ ਈ-ਸਾਈਕਲ ਵੈਲੀ ਨੂੰ ਵਿਸ਼ਵ ਸਾਈਕਲ ਦੇ ਧੁਰੇ ਵੱਜੋਂ ਉਤਸ਼ਾਹਿਤ ਕਰੇਗੀ ਜੋ ਕਿ 300 ਏਕੜ ਵਿਚ ਬਣੇਗੀ। ਉਨ੍ਹਾਂ ਕਿਹਾ ਕਿ ਇੱਥੇ 15 ਲੱਖ ਸਾਈਕਲ ਸਾਲਾਨਾ ਤਿਆਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਡੇਢ ਲੱਖ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਿਲਣਗੇ। ਸ. ਬਾਦਲ ਨੇ ਇਸ ਮੌਕੇ 'ਬਾਫੰਗ' ਕੰਪਨੀ ਦਾ ਦੌਰਾ ਵੀ ਕੀਤਾ ਅਤੇ ਈ-ਸਾਈਕਲ ਦੇ ਨਿਰਮਾਣ ਬਾਰੇ ਵਿਸਥਾਰ ਵਿਚ ਜਾਣਕਾਰੀ ਵੀ ਲਈ। ਉਨ੍ਹਾਂ ਕੰਪਨੀ ਨੂੰ ਭਾਰਤ ਅਤੇ ਯੂਰਪੀ ਬਾਜ਼ਾਰਾਂ ਦੀ ਲੋੜ ਲਈ ਈ-ਸਾਈਕਲਾਂ ਬਣਾਉਣ 'ਤੇ ਜ਼ੋਰ ਦਿੱਤਾ। 

ਇਸ ਮੌਕੇ ਹੀਰੋ ਸਾਈਕਲਜ਼ ਦੇ ਚੇਅਰਮੈਨ ਪੰਕਜ ਮੁੰਜਾਲ ਨੇ ਭਾਰਤ ਵਿਚ ਈ-ਸਾਈਕਲ ਉਦਯੋਗ ਅਤੇ ਇਸ ਦੀ ਸੰਭਾਵਨਾ ਬਾਰੇ ਪੇਸ਼ਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਈਕਲ ਤੇ ਮੋਟਰ ਸਾਈਕਲ ਖੇਤਰਾਂ ਵਿਚ ਪਾੜਾ ਕਾਫੀ ਵੱਡਾ ਹੈ ਕਿਉਂ ਜੋ ਉਪਭੋਗਤਾਵਾਂ ਨੂੰ ਔਸਤਨ ਇਕ ਸਾਈਕਲ ਲਈ 4000 ਰੁਪਏ ਅਤੇ ਮੋਟਰ ਸਾਈਕਲ ਲਈ 50000 ਰੁਪਏ ਦੀ ਕੀਮਤ ਅਦਾ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਵਾਜਬ ਕੀਮਤਾਂ ਵਾਲੀਆਂ ਈ-ਸਾਈਕਲਾਂ ਲਈ ਸੰਭਾਵਨਾਵਾਂ ਕਾਫੀ ਜ਼ਿਆਦਾ ਹਨ ਜਿਨ੍ਹਾਂ ਦੀਆਂ ਕੀਮਤਾਂ 10000 ਤੋਂ ਲੈ ਕੇ 25000 ਰੁਪਏ ਦੇ ਦਰਮਿਆਨ ਹੋਣ। 

ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਨੇ 80 ਸਕੁਏਅਰ ਕਿਲੋਮੀਟਰ ਵਿਚ ਫੈਲੇ ਸੋ ਜ਼ੂ ਸਨਅਤੀ ਪਾਰਕ ਦਾ ਵੀ ਦੌਰਾ ਕੀਤਾ। ਇਸ ਪਾਰਕ ਵਿਚ ਚੀਨ ਤੇ ਸਿੰਘਾਪੁਰ ਦੀ ਭਾਈਵਾਲੀ ਹੈ ਅਤੇ ਇਸ ਵਿਚ ਸਿੱਖਿਆ, ਸੈਰ-ਸਪਾਟਾ ਜਗਤ ਤੋਂ ਇਲਾਵਾ ਇਕ ਕੌਮਾਂਤਰੀ ਵਪਾਰਕ ਜ਼ੋਨ ਅਤੇ ਕਈ ਸ਼ਹਿਰੀ ਖੇਤਰ ਹਨ। ਸ. ਬਾਦਲ ਨੇ ਇਸ ਪਾਰਕ ਨੂੰ ਵੱਖ-ਵੱਖ ਮੰਤਵਾਂ ਲਈ ਵਰਤੋਂ ਵਿਚ ਲਿਆਉਣ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਊ ਚੰਡੀਗੜ੍ਹ ਨੂੰ ਵਿਕਸਿਤ ਕਰਨ ਸਮੇਂ ਸੋ ਜ਼ੂ ਸਨਅਤੀ ਪਾਰਕ ਦੀਆਂ ਵਿਸ਼ੇਸ਼ਤਾਵਾਂ ਦਾ ਧਿਆਨ ਰੱਖਿਆ ਜਾਵੇਗਾ। ਇਸ ਉੱਚ ਪੱਧਰੀ ਵਫਦ ਵਿਚ ਮੁੱਖ ਪਾਰਲੀਮਾਨੀ ਸਕੱਤਰ ਐਨ.ਕੇ. ਸ਼ਰਮਾ, ਉੱਪ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਜੰਗਵੀਰ ਸਿੰਘ, ਵਧੀਕ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਉੱਪ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਪੀਐਸ ਔਜਲਾ, ਇਨਵੈਸਟ ਪੰਜਾਬ ਦੇ ਵਧੀਕ ਸਕੱਤਰ ਡੀਕੇ ਤਿਵਾੜੀ, ਉੱਪ ਮੁੱਖ ਮੰਤਰੀ ਦੇ ਸਪੈਸ਼ਲ ਸਕੱਤਰ ਰਾਹੁਲ ਤਿਵਾੜੀ ਅਤੇ ਬਿਜਨਸ ਡੈਲੀਗੇਟ ਵੱਜੋਂ  ਸ੍ਰੀ ਟੂਲਜ਼ ਦੇ ਐਸ ਸੀ ਰੱਲਣ ਵੀ ਹਾਜ਼ਰ ਸਨ।

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD