ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫਤਿਹ ਦਿਵਸ ਨੂੰ ਸਮਰਪਿਤ ਚੱਪੜਚਿੜੀ ਤੋਂ ਮਹਾਨ ਨਗਰ ਕੀਰਤਨ 'ਸਰਹਿੰਦ ਫਤਿਹ ਮਾਰਚ' ਦੇ ਰੂਪ ਵਿੱਚ ਸਜਾਇਆ ਗਿਆ। ਫਤਿਹ ਮਾਰਚ ਵਿੱਚ ਸੰਗਤਾਂ ਲਈ ਸ. ਭੁਪਿੰਦਰ ਸਿੰਘ ਗਿੱਲ ਸਰਪ੍ਰਸਤ ਨੰਬਰਦਾਰ ਯੂਨੀਅਨ ਪੰਜਾਬ ਦੀ ਦੇਖ-ਰੇਖ ਹੇਠ ਗੁਰਦੁਆਰਾ ਸਿੰਘ ਸ਼ਹੀਦਾਂ ਲਾਂਡਰਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਛਬੀਲ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ ਉਚੇਚੇ ਤੌਰ ਤੇ ਪਹੁੰਚੇ ਅਤੇ ਛਬੀਲ ਵਿੱਚ ਸੇਵਾ ਕੀਤੀ। ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਰਾਜਾ ਮੁਹਾਲੀ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਨੂੰ ਹਮੇਸਾਂ ਯਾਦ ਰੱਖਣਾ ਚਾਹੀਦਾ ਹੈ। ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਅਤੇ ਕੀਤੀ 'ਸਰਹਿੰਦ ਫਤਿਹ ਦਿਵਸ' ਸਾਡੇ ਲਈ ਪ੍ਰੇਰਨਾ ਸਰੋਤ ਹੈ ਜਿਸ ਨੇ ਸਦੀਆਂ ਪੁਰਾਣੇ ਮੁਗਲ ਸਮਰਾਜ ਦੀ ਸਾਮਰਾਜ ਦੀ ਨੀਂਹ ਪੁੱਟ ਕੇ ਰੱਖ ਦਿੱਤੀ ਅਤੇ ਗੁਲਾਮੀ ਦੇ ਚੁੰਗਲ ਵਿਚੋਂ ਕੱਢ ਕੇ ਪਹਿਲਾ ਖਾਲਸਾ ਰਾਜ ਸਥਾਪਤ ਕੀਤਾ। ਉਨ੍ਹਾਂ ਨੇ ਸੰਗਤਾਂ ਨੂੰ ਸਰਹਿੰਦ ਫਤਿਹ ਦਿਵਸ ਦੀਆਂ ਵਧਾਈਆਂ ਵੀ ਦਿੱਤੀਆਂ। ਇਸ ਮੌਕੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਦੇਵ ਸਿੰਘ ਗਿੱਲ ਐਡੀਸ਼ਨਲ ਸੈਕਟਰੀ ਸ਼੍ਰੋਮਣੀ ਕਮੇਟੀ, ਅਮਰਜੀਤ ਸਿੰਘ ਗਿੱਲ, ਮੈਨੇਜਰ ਗੁਰਦੁਆਰਾ ਫਤਿਹਗੜ੍ਹ ਸਾਹਿਬ, ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਸਤਨਾਮ ਸਿੰਘ ਲਾਂਡਰਾਂ, ਸਤਵਿੰਦਰ ਸਿੰਘ, ਕੁਲਵਿੰਦਰ ਸਿੰਘ, ਰਵਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਦੀਪ ਸਿੰਘ, ਲਖਵੀਰ ਸਿੰਘ, ਪਰਮਵੀਰ ਸਿੰਘ, ਹਰਪ੍ਰੀਤ ਸਿੰਘ, ਅਮਰਜੀਤ ਸਿੰਘ, ਗੁਰਜੰਟ ਸਿੰਘ ਗਿਆਨੀ, ਹਰਨੇਕ ਸਿੰਘ, ਡਿੰਪੀ ਗਿੱਲ ਲਾਂਡਰਾਂ ਆਦਿ ਹਾਜ਼ਰ ਸਨ।