Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਧਿਕਾਰੀ ਲੋਕਾਂ ਤੱਕ ਖੁਦ ਪਹੁੰਚ ਕਰਨ ਤਾਂ ਜੋ ਲੋਕਾਂ ਨੂੰ ਸ਼ਿਕਾਇਤ ਕਰਨ ਦੀ ਲੋੜ ਹੀ ਨਾ ਪਵੇ-ਮਦਨ ਮੋਹਨ ਮਿੱਤਲ

ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਅਗਾਉਂ ਜਾਣ ਪਛਾਣ ਮੀਟਿੰਗ ਦਾ ਆਯੋਜਨ , ਸਰਕਾਰੀ ਯੋਜਨਾਵਾਂ ਅਤੇ ਪ੍ਰਸਾਸ਼ਕੀ ਸੇਵਾਵਾਂ ਲੋਕਾਂ ਤੱਕ ਵਧੀਆ ਅਤੇ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਹਦਾਇਤ

ਅਧਿਕਾਰੀ ਲੋਕਾਂ ਤੱਕ ਖੁਦ ਪਹੁੰਚ ਕਰਨ ਤਾਂ ਜੋ ਲੋਕਾਂ ਨੂੰ ਸ਼ਿਕਾਇਤ ਕਰਨ ਦੀ ਲੋੜ ਹੀ ਨਾ ਪਵੇ-ਮਦਨ ਮੋਹਨ ਮਿੱਤਲ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 16 May 2016

Last updated on: May 16, 2016, 00:00 IST

ਪੰਜਾਬ ਸਰਕਾਰ ਵਿੱਚ ਸਨਅਤਾਂ, ਵਪਾਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖ਼ਲਾਈ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਅਤੇ ਪ੍ਰਸਾਸ਼ਕੀ ਸੇਵਾਵਾਂ ਨੂੰ ਲੋਕਾਂ ਤੱਕ ਵਧੀਆ ਅਤੇ ਸੁਚਾਰੂ ਤਰੀਕੇ ਨਾਲ ਪਹੁੰਚਾਇਆ ਜਾਵੇ ਤਾਂ ਜੋ ਲੋਕਾਂ ਨੂੰ ਸ਼ਿਕਾਇਤ ਕਰਨ ਦਾ ਲੋੜ ਹੀ ਨਾ ਰਹੇ। ਪੰਜਾਬ ਸਰਕਾਰ ਦੇ ਨੁਮਾਇੰਦੇ ਅਤੇ ਸਰਕਾਰੀ ਅਧਿਕਾਰੀ ਲੋਕਾਂ ਨੂੰ ਜਵਾਬਦੇਹ ਹਨ।ਅੱਜ ਸਥਾਨਕ ਬਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਜਾਣ ਪਛਾਣ ਨਾਲ ਸੰਬੰਧਤ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਮਿੱਤਲ ਨੇ ਕਿਹਾ ਕਿ ਸਾਡਾ ਦੇਸ਼ ਲੋਕਤੰਤਰੀ ਦੇਸ਼ ਹੈ, ਜਿਥੇ ਕਿ ਲੋਕ ਸਰਬੋਤਮ ਹਨ ਅਤੇ ਲੋਕਾਂ ਦੀ ਸਰਕਾਰ ਹੈ। ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਹਰੇਕ ਅਧਿਕਾਰੀ ਲੋਕਾਂ ਹਿੱਤ ਕੰਮਾਂ ਲਈ ਪੂਰੀ ਤਰ੍ਹਾਂ ਜਵਾਬਦੇਹ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜੋ ਕਿ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਣੀਆਂ ਚਾਹੀਦੀਆਂ ਹਨ। ਇਸੇ ਤਰ੍ਹਾਂ ਪੰਜਾਬ ਸਰਕਾਰ ਦੀ ਮਨਸ਼ਾ ਹੈ ਕਿ ਪ੍ਰਸਾਸ਼ਕੀ ਸੇਵਾਵਾਂ ਨੂੰ ਵੀ ਲੋਕਾਂ ਤੱਕ ਵਧੀਆ ਅਤੇ ਸੁਚਾਰੂ ਤਰੀਕੇ ਨਾਲ ਪਹੁੰਚਾਇਆ ਜਾਵੇ ਤਾਂ ਜੋ ਲੋਕਾਂ ਨੂੰ ਸ਼ਿਕਾਇਤ ਕਰਨ ਦਾ ਮੌਕਾ ਹੀ ਨਾ ਮਿਲੇ।

ਉਨ੍ਹਾਂ ਦੱਸਿਆ ਕਿ ਭਾਵੇਂਕਿ ਹਾਲੇ ਇਸ ਕਮੇਟੀ ਦਾ ਪੂਰੀ ਤਰ੍ਹਾਂ ਗਠਨ ਹੋਣਾ ਹੈ ਪਰ ਫਿਰ ਵੀ ਉਨ੍ਹਾਂ ਅਗਾਉਂ ਤੌਰ 'ਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਜ਼ਿਲ੍ਹੇ ਨਾਲ ਸੰਬੰਧਤ ਸ਼ਿਕਾਇਤਾਂ ਦਾ ਜਾਇਜ਼ਾ ਲੈਣਾ ਜ਼ਰੂਰੀ ਸਮਝਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਹਰੇਕ ਮੀਟਿੰਗ ਵਿੱਚ ਸ਼ਿਕਾਇਤਾਂ ਨੂੰ ਜ਼ਰੂਰ ਏਜੰਡੇ ਵਿੱਚ ਸ਼ਾਮਿਲ ਕਰਿਆ ਕਰਨ। ਵਿਕਾਸ ਕਾਰਜ ਸੁਚਾਰੂ ਤਰੀਕੇ ਨਾਲ ਕਰਵਾਏ ਜਾਣ। ਲੋਕਾਂ ਦੀਆਂ ਮੁਸ਼ਕਿਲਾਂ ਪਤਾ ਕਰਨ ਲਈ ਅਧਿਕਾਰੀ ਖੁਦ ਲੋਕਾਂ ਤੱਕ ਪਹੁੰਚ ਕਰਨ। ਉਨ੍ਹਾਂ ਕਿਹਾ ਕਿ ਜਿਹੜੇ ਵਿਭਾਗਾਂ ਵਿੱਚ ਸਟਾਫ਼ ਦੀ ਕਮੀ ਹੈ, ਉਨ੍ਹਾਂ ਵਿੱਚ ਸਟਾਫ਼ ਪੂਰਾ ਕਰਨ ਲਈ ਸੰਬੰਧਤ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। 

ਉਨ੍ਹਾਂ ਮੀਟਿੰਗ ਦੌਰਾਨ ਕਣਕ ਦੀ ਖਰੀਦ, ਚੁਕਾਈ ਅਤੇ ਅਦਾਇਗੀ ਬਾਰੇ ਰਿਪੋਰਟ ਲਈ ਅਤੇ ਹੋਰ ਯੋਜਨਾਵਾਂ (ਜਿਵੇਂਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਨੀਲੇ ਕਾਰਡ ਅਤੇ ਹੋਰ) ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਹਦਾਇਤ ਕੀਤੀ ਕਿ ਉਹ ਸਾਰੀਆਂ ਯੋਜਨਾਵਾਂ ਦੀ ਜ਼ਮੀਨੀ ਹਕੀਕਤ ਪਤਾ ਕਰਨ ਲਈ ਸੰਸਥਾਵਾਂ ਦੀ ਅਚਨਚੇਤ ਚੈਕਿੰਗ ਕਰਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਸ ਕਮੇਟੀ ਦੀ ਰੇਗੂਲਰ ਮੀਟਿੰਗ ਹੋਇਆ ਕਰੇਗੀ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਜਲਦ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਧਰੁਮਨ ਨਿੰਬਲੇ, ਸਾਰੇ ਵਧੀਕ ਡਿਪਟੀ ਕਮਿਸ਼ਨਰ, ਐੱਸ. ਡੀ. ਐੱਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

 

Tags: Madan Mohan Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD