Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਗੁਰੂ ਮਾਤਾ ਦੇ ਕਤਲ ਕੇਸ ਦੀ ਜਾਂਚ ਸੀ.ਬੀ.ਆਈ. ਤੋਂ ਕਰਾਉਣ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ: ਯੂ.ਐਚ.ਆਰ.ਓ.

ਗੁਰੂ ਮਾਤਾ ਦੇ ਕਤਲ ਕੇਸ ਦੀ ਜਾਂਚ ਸੀ.ਬੀ.ਆਈ. ਤੋਂ ਕਰਾਉਣ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ: ਯੂ.ਐਚ.ਆਰ.ਓ.

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 18 May 2016

Last updated on: May 18, 2016, 00:00 IST

ਨਾਮਧਾਰੀ ਡੇਰੇ ਭੈਣੀ ਸਾਹਿਬ ਵਿਖੇ ਮਿਤੀ 4 ਅਪ੍ਰੈਲ 2016 ਨੂੰ ਸਵੇਰੇ ਦੱਸ ਵਜੇ ਚਿੱਟੇ ਦਿਨ ਹੋਏ ਗੁਰੂ ਮਾਤਾ ਚੰਦ ਕੌਰ ਦੇ ਕਤਲ ਦੀ ਗੁਥੀ ਸੁਲਝਾਉਣ ਲਈ ਡਿਪਟੀ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਤੇ ਜਾਂਚ ਲਈ ਬਣੀ ਡਾਇਰੈਕਟਰ ਬਿਓਰੋ ਆਫ ਇੰਨਵੈਸਟੀਗੇਸ਼ਨ ਆਈ.ਪੀ.ਐੈਸ. ਸਹੋਤਾ ਦੀ ਨਿਗਰਾਨੀ ਹੇਠ ਐਸ.ਆਈ. ਟੀ. ਡੇਢ ਮਹੀਨਾ ਬੀਤਣ ਦੇ ਬਾਅਦ ਵੀ ਸਿਆਸੀ ਦਬਾਓ ਅਧੀਨ ਕਿਸੇ ਨਤੀਜੇ ਤੇ ਨਾ ਪਹੁੰਚਣ ਤੋਂ ਬਾਅਦ ਯੂਨੀਵਰਸਲ ਹਿਊਮਨ ਰਾਈਟਸ ਔਰਗੇਨਾਈਜੇਸ਼ਨ ਦੇ ਜਥੇਬੰਦਕ ਸਕੱਤਰ ਅਤੇ ਮੌਜੂਦਾ ਸਰਪੰਚ ਡਾ: ਸੁਖਦੇਵ ਸਿੰਘ ਭੈਣੀ ਸਾਹਿਬ ਵੱਲੋਂ ਗੁਰੂ ਮਾਤਾ ਦੇ ਹੋਏ ਕਤਲ ਦੀ ਜਾਂਚ ਸੀ.ਬੀ. ਆਈ. ਤੋਂ ਕਰਾਉਣ ਲਈ ਸੰਸਥਾ ਦੇ ਚੇਅਰਮੈਨ ਐਡਵੋਕੇਟ ਬੀ.ਪੀ. ਸਿੰਘ ਗਿੱਲ ਦੇ ਰਾਂਹੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿਟ ਪਟੀਸ਼ਨ ਫਾਈਲ ਕੀਤੀ ਗਈ| ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਹੋਇਆ ਸੰਸਥਾ ਦੇ ਪ੍ਰਧਾਨ ਸ: ਸਤਨਾਮ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਹਾਈ ਪ੍ਰੋਫਾਈਲ ਕਤਲ ਦੇ ਜਿੰਮੇਵਾਰ ਦੋਸ਼ੀਆਂ ਨੂੰ ਫੜ੍ਹਨ ਲਈ ਪੁਲਿਸ ਤੇ ਦਬਾਅ ਬਣਾਉਣ ਵਾਸਤੇ ਨਾਮਧਾਰੀ ਸੰਗਤ ਵੱਲੋਂ ਕਈ ਜਗ੍ਹਾ ਕੀਤੇ ਗਏ ਰੋਸ ਮੁਜਾਹਰੇ ਤੇ ਕੈਂਡਲ ਮਾਰਚ ਵੀ ਕਾਰਗਰ ਸਾਬਤ ਨਹੀਂ ਹੋਏ| 

ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਪਹਿਲਾਂ ਹੀ ਇਹ ਸ਼ੰਕਾ ਜਾਹਿਰ ਕਰ ਦਿੱਤੀ ਗਈ ਸੀ ਕਿ ਜੇਕਰ ਬਾਬਾ ਜਗਜੀਤ ਸਿੰਘ ਦੇ ਨਜਦੀਕੀ ਸੇਵਾਦਾਰ ਨਾਮਧਾਰੀ ਸੰਤ ਅਵਾਤਰ ਸਿੰਘ ਤਾਰੀ ਦੇ ਚਿੱਟੇ ਦਿਨ ਹੋਏ ਕਤਲ ਦੇ ਪੰਜ ਸਾਲ ਬੀਤਣ ਦੇ ਬਾਅਦ ਵੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਡੀ.ਜੀ.ਪੀ. ਪੰਜਾਬ ਦੀ ਨਿਗਰਾਨੀ ਹੇਠ ਬਣਾਈ ਗਈਆ ਤਿੰਨ ਐਸ.ਆਈ.ਟੀ. ਹੁਣ ਤੱਕ ਕਿਸੇ ਨਤੀਜੇ ਤੇ ਨਹੀਂ ਪਹੁੰਚੀਆਂ ਤਾਂ ਗੁਰੂਮਾਤਾ ਦੇ ਕਤਲ ਕੇਸ ਦੀ ਜਾਂਚ ਲਈ ਬਣੀ ਐਸ.ਆਈ.ਟੀ. ਤੋਂ ਕੀ ਆਸ ਰੱਖੀ ਜਾ ਸਕਦੀ ਹੈ| ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਜਾਂਚ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿਟ ਪਾਉਣ ਦਾ ਸੰਸਥਾ ਦਾ ਮੰਤਵ ਇਸ ਹਾਈ ਪ੍ਰੋਫਾਈਲ ਕੇਸ ਦੇ ਅਸਲ ਦੋਸ਼ੀਆਂ ਨੂੰ ਨਾਮਧਾਰੀ ਸੰਗਤ ਦੇ ਸਾਹਮਣੇ ਲਿਆਉਣਾ ਹੈ ਕਿਉਂਕਿ ਇਸ ਸਮੇਂ ਨਾਮਧਾਰੀ ਸੰਗਤ ਵਿੱਚ ਅਸਲ ਦੋਸ਼ੀਆਂ ਦੀ ਪਹਿਚਾਣ ਨੂੰ ਲੈ ਕੇ ਇੱਕ ਦੁਬਿਧਾ ਬਣੀ ਹੋਈ ਹੈ ਅਤੇ ਨਾਮਧਾਰੀ ਸੰਗਤ ਦੇ ਬਣੇ ਦੋ ਧੜਿਆਂ ਵੱਲੋਂ ਇੱਕ ਦੂਜੇ ਤੇ ਗੁਰੂ ਮਾਤਾ ਦੇ ਕਤਲ ਨੂੰ ਲੈ ਕੇ ਦੂਸ਼ਣਬਾਜੀ ਕੀਤੀ ਜਾ ਰਹੀ ਹੈ|

ਸੰਸਥਾ ਦੇ ਜਥੇਬੰਦਕ ਸਕੱਤਰ ਅਤੇ ਮੌਜੂਦਾ ਸਰਪੰਚ ਡਾ: ਸੁਖਦੇਵ ਸਿੰਘ ਪਟੀਸ਼ਨ ਕਰਤਾ ਵੱਲੋਂ ਦੱਸਿਆ ਗਿਆ ਕਿ ਨਾਮਧਾਰੀ ਡੇਰੇ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਪਹਿਲਾਂ ਹੀ ਤੈਅਨਾਤ ਕੀਤੀ ਗਈ 19 ਪੁਲਿਸ ਮੁਲਾਜਮਾਂ ਦੀ ਫੌਜ ਅਤੇ ਪੁਲਿਸ ਥਾਣਾ ਕੂੰਮ ਕਲਾਂ ਵੱਲੋਂ ਕਾਤਲਾਂ ਨੂੰ ਫੜਨ ਲਈ ਕੋਈ ਤੁਰੰਤ ਹਰਕਤ ਨਹੀਂ ਦਿਖਾਈ ਗਈ ਅਤੇ ਕਾਤਲ ਬੜੇ ਅਰਾਮ ਨਾਲ ਚਿੱਟੇ ਦਿਨ ਕੂੰਮ ਕਲਾਂ ਥਾਣੇ ਦੀ ਪੁਲਿਸ ਅਤੇ ਮੌਕੇ ਤੇ ਡੇਰੇ ਵਿੱਚ ਮੌਜੂਦ 19 ਪੁਲਿਸ ਮੁਲਾਜਮਾਂ ਅਤੇ ਹੋਰ ਲਾਇੰਸੈਂਸ ਸ਼ੁਦਾ ਅਸਲਮਾ ਧਾਰੀਆਂ ਨੂੰ ਊਗੰਠਾ ਦਿਖਾਉਂਦੇ ਹੋਏ ਨਿਕਲ ਗਏ| ਉਨ੍ਹਾਂ ਕਿਹਾ ਕਿ ਗੁਰੂਮਾਤਾ ਦੇ ਕਤਲ ਤੋਂ ਬਾਅਦ ਪੁਲਿਸ ਭਾਵੇਂ ਅਸਲ ਦੋਸ਼ੀਆਂ ਤੱਕ ਪਹੁੰਚ ਨਹੀਂ ਸਕੀਂ ਪਰ ਸੁਰੱਖਿਆ ਦੇ ਨਾਮ ਤੇ ਡੇਰੇ ਵਿੱਚ ਦਹਿਸ਼ਤ ਦਾ ਮਹੌਲ ਜਰੂਰ ਬਣਾ ਦਿੱਤਾ ਹੈ ਅਤੇ ਡੇਰੇ ਤੇ ਆਉਣ ਵਾਲੀਆਂ ਸੰਗਤਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਉਨ੍ਹਾਂ ਕਿਹਾ ਕਿ ਸਤਿਗੁਰੂ ਉਦੈ ਸਿੰਘ ਦੀ ਰਹਿਨੁਮਾਈ ਹੇਠ ਸੁਖ ਮਾਣ ਰਹੀ ਨਾਮਧਾਰੀ ਸੰਗਤ ਦਾ ਧਿਆਨ ਭੰਗ ਕਰਨ ਲਈ ਵਿਰੋਧੀਆਂ ਵੱਲੋਂ ਕੋਝੀਆਂ ਚਾਲਾਂ ਚਲੀਆਂ ਜਾ ਰਹੀਆਂ ਹਨ| 

ਉਨ੍ਹਾਂ ਨੇ ਗੁਰੂਮਾਤਾ ਦੇ ਕਤਲ ਦੇ ਅਸਲ ਦੋਸ਼ੀਆਂ ਦੀ ਪਹਿਚਾਣ ਨੂੰ ਜਗ ਜਾਹਿਰ ਕਰਾਉਣ ਦੀ ਇਛੁੱਕ ਸਮੂਹ ਨਾਮਧਾਰੀ ਸੰਗਤ ਨੂੰ ਨੈਤਿਕ ਸਹਿਯੋਗ (ਮੌਰਲ ਸਪੋਰਟ) ਦੇਣ ਲਈ ਅਪੀਲ ਕੀਤੀ| ਇਸ ਮੌਕੇ ਸੰਸਥਾ ਦੇ ਚੇਅਰਮੈਨ ਐਡਵੋਕੇਟ ਬੀ.ਪੀ. ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਹਾਈ ਪ੍ਰੋਫਾਈਲ ਕਤਲ ਜਾਂ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਜਿਨ੍ਹਾਂ ਵਿੱਚ ਪੁਲਿਸ ਸਿਆਸੀ ਦਬਾਅ ਅਧੀਨ ਕਾਰਵਾਈ ਕਰਨ ਤੋਂ ਸੰਜਮ ਵਰਤਦੀ ਹੈ, ਉਨ੍ਹਾਂ ਕੇਸਾਂ ਵਿੱਚ ਮਾਣਯੋਗ ਹਾਈ ਕੋਰਟ ਕੋਲ ਜਾਂਚ ਸੀ.ਬੀ.ਆਈ. ਨੂੰ ਸੌਂਪਣ ਵਾਸਤੇ ਅਥਾਹ ਸ਼ਕਤੀਆਂ ਮੌਜੂਦ ਹਨ, ਨੂੰ ਧਿਆਨ ਵਿੱਚ ਰਖਦਿਆਂ ਮਾਤਾ ਚੰਦ ਕੌਰ ਦੇ ਹਾਈ ਪ੍ਰੋੋਫਾਈਲ ਕਤਲ ਕੇਸ ਦੀ ਜਾਂਚ ਸੀ.ਬੀ. ਆਈ. ਤੋਂ ਕਰਾਉਣ ਲਈ ਅਸੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਫਾਈਲ ਕੀਤੀ ਹੈ| ਉਨ੍ਹਾਂ ਇਸ ਹਾਈ ਪ੍ਰੋਫਾਈਲ ਕੇਸ ਦੀ ਜਾਂਚ ਸੀ.ਬੀ.ਆਈ. ਤੋਂ ਕਰਾਉਣ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿਟ ਦਾਇਰ ਕਰਨ ਵਾਲੇ ਪਟੀਸ਼ਨ ਕਰਤਾ ਡਾ: ਸੁਖਦੇਵ ਸਿੰਘ ਨੂੰ ਤੁਰੰਤ ਸੁਰੱਖਿਆ ਮੁਹੱਈਆ ਕਰਨ ਲਈ ਪੁਲਿਸ ਕਮਿਸ਼ਨਰ ਤੋਂ ਮੰਗ ਕੀਤੀ| 

ਸੰਸਥਾ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੀ ਅਜਾਦੀ ਲੜਾਈ ਵਿੱਚ ਵਡਮੁੱਲਾ ਹਿੱਸਾ ਪਾਉਣ ਵਾਲੀ ਨਾਮਧਾਰੀ ਸੰਪਰਦਾਇ ਪ੍ਰਤੀ ਸਤਿਕਾਰ ਰੱਖਦੀ ਹੈ ਤਾਂ ਸਰਕਾਰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਉਡੀਕ ਤੋਂ ਪਹਿਲਾਂ ਹੀ ਨਾਮਧਾਰੀ ਗੁਰੂਮਾਤਾ ਦੇ ਚਰਚਿਤ ਕਤਲ ਕੇਸ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪ ਦੇਵੇ| ਇਸ ਮੌਕ ਸੰਸਥਾ ਦੇ ਮੀਤ ਪ੍ਰਧਾਨ ਸ: ਮਨਜੀਤ ਸਿੰਘ ਨਾਂਗਲਾ, ਸ: ਗੁਰਚਰਨ ਸਿੰਘ ਰੰਧਾਵਾ, ਜਥੇਬੰਦਕ ਸਕੱਤਰ ਰਵਿੰਦਰ ਸਿੰਘ ਵੜੈਚ, ਨਾਮਧਾਰੀ ਗੁਰਭੇਜ ਸਿੰਘ, ਤੀਰਥ ਸਿੰਘ, ਡਾ: ਜਸਬੀਰ ਸਿੰਘ, ਕਸ਼ਮੀਰ ਸਿੰਘ, ਸੁਰਿੰਦਰ ਸਿੰਘ, ਮਲਕੀਤ ਸਿੰਘ, ਸੰਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਅਵਤਾਰ ਸਿੰਘ ਅਤੇ ਹੋਰ ਮੌਜੂਦ ਸਨ|

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD