Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਾਬਾ ਸਾਹਿਬ ਦਾ ਬੁੱਤ ਵਿਧਾਨ ਸਭਾ ਸਕੱਤਰੇਤ ਵਿਚ ਸਥਾਪਿਤ ਕੀਤਾ ਜਾਵੇਗਾ-ਡਾ.ਅਟਵਾਲ

ਬਾਬਾ ਸਾਹਿਬ ਨਾਲ ਸਬੰਧਤ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਟਰੇਨ ਚਲਾਈ ਜਾਵੇਗੀ

Web Admin

Web Admin

5 Dariya News

ਚੰਡੀਗੜ੍ਹ , 18 May 2016

Last updated on: May 18, 2016, 00:00 IST

ਡਾ. ਬੀ.ਆਰ. ਅੰਬੇਦਕਰ ਦੇ 125ਵੇਂ ਜਨਮ ਦਿਵਸ ਨੂੰ ਸਮਰਪਿਤ ਸੂਬੇ ਦੀਆਂ ਸਮੂਹ ਯੂਨੀਵਰਸਿਟੀਆਂ ਵਿਚ ਡਾ. ਅੰਬੇਦਕਰ ਦੇ ਜੀਵਨ, ਦਰਸ਼ਨ ਅਤੇ ਕਾਰਜਾਂ ਸਬੰਧੀ ਲੜੀਵਾਰ ਸੈਮੀਨਾਰ ਆਯੋਜਿਤ ਕਰਵਾਉਣ ਲਈ ਅੱਜ ਇਥੇ ਸਪੀਕਰ, ਪੰਜਾਬ ਡਾ. ਚਰਨਜੀਤ ਸਿੰਘ ਅਟਵਾਲ ਦੀ ਅਗਵਾਈ ਅਧੀਨ  ਵਿਧਾਨ ਸਭਾ ਸਕੱਰੇਤ ਵਿਚ ਉੱਚ ਪਧਰੀ ਮੀਟਿੰਗ ਕੀਤੀ ਗਈ।ਇਸ ਉੱਚ ਪੱਧਰੀ ਮੀਟਿੰਗ ਵਿਚ ਡਾ.ਅਟਵਾਲ ਨੇ ਕਿਹਾ ਕਿ  ਵਿਧਾਨ ਸਭਾ ਵਿਚ ਬਾਬਾ ਸਾਹਿਬ ਦਾ ਬੁੱਤ ਸਥਾਪਿਤ ਕੀਤਾ ਜਾਵੇਗਾ ਜਿਸ ਲਈ ਅਕਤੂਬਰ,2016 ਵਿਚ  ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱੱਖਿਆ ਜਾਵੇਗਾ। ਉਨਾਂ  ਕਿਹਾ ਕਿ ਭਾਰਤੀ ਸੰਵਿਧਾਨ ਦੇ ਪਿਤਾਮਾ ਦੀ ਫਿਲਾਸਫੀ,ਭਾਰਤ ਦੇ ਸੰਵਿਧਾਨ, ਅੋਰਤਾਂ ਦੇ ਸ਼ਕਤੀਕਰਨ ,ਲੋਕਤੰਤਰ, ਉਨ੍ਹਾਂ ਦੀ ਵੱਖ-ਵੱਖ ਪੱਖਾਂ ਬਾਰੇ ਪਹੁੰਚ, ਸਮਾਜ ਦੇ ਦੱਬੇ ਲੋਕਾਂ ਲਈ ਕੀਤੇ ਕਾਰਜਾਂ ਅਤੇ ਚਰਚਾ ਕਰਨ ਲਈ ਲਈ ਇਹ ਖਾਸ ਸੈਮੀਨਾਰ ਆਯੋਜਿਤ ਕੀਤੇ ਗਏ ਹਨ।ਉਨਾਂ ਕਿਹਾ ਕਿ ਇਸ ਤੋਂ ਇਲਾਵਾ ਵਿਧਾਨ ਸਭਾ ਵਿਚ ਬਾਬਾ ਸਾਹਿਬ ਦਾ ਬੁੱਤ ਸਥਾਪਿਤ ਕੀਤਾ ਜਾਵੇਗਾ ਜਿਸ ਲਈ ਅਕਤੂਬਰ,2016 ਵਿਚ  ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱੱਖਿਆ ਜਾਵੇਗਾ।

 ਮੀਟਿੰਗ ਵਿਚ ਹਾਜ਼ਰ ਐਸ.ਸੀ./ਬੀ.ਸੀ. ਭਲਾਈ ਅਤੇ ਪਸ਼ੂ ਪਾਲਣ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਦੱਸਿਆ ਕਿ ਇਹ ਸ਼ਲਾਘਾਯੋਗ ਫੈਸਲਾ ਹੈ ਕਿ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਦੇ ਸਬੰਧਤ ਸੈਮੀਨਾਰ ਸੂਬੇ ਦੀਆਂ ਯੁਨੀਵਰਸਟੀਆਂ ਦੁਆਰਾ ਕਰਵਾਏ ਜਾ ਰਹੇ ਹਨ ਜਿਸ ਦੁਆਰਾ ਸੂਬੇ ਦੀ ਨੋਜੁਆਨ ਪੀੜ੍ਹੀ ਨੂੰ ਬਾਬਾ ਸਾਹਿਬ ਜੀ ਦੇ ਕ੍ਰਾਤੀਂਕਾਰੀ ਜੀਵਨੀ ਦੇ ਮੁਕੰਮਲ ਪਹਿਲੂਆਂ ਬਾਰੇ ਜਾਣਨ ਦਾ ਸੁਨਹਿਰੀ ਮੌਕਾ ਵੀ ਮਿਲੇਗਾ।ਉਨਾਂ ਕਿਹਾ ਕਿ ਇਸ ਤੋਂ ਇਲਾਵਾ ਬਾਬਾ ਸਾਹਿਬ ਨਾਲ  ਸਬੰਧਤ ਦੇਸ਼ ਵਿੱਚ ਬਣੇ ਇਤਿਹਾਸਿਕ ਸਥਾਨਾਂ ਦੀ ਯਾਤਰਾ ਦੇ ਲਈ ਵਿਸ਼ੇਸ਼ ਟਰੇਨ ਵੀ ਚਲਾਈ ਜਾਵੇਗੀ ਜਿਸ ਨੂੰ ਕੇਂਦਰ ਦੀ ਪ੍ਰਵਾਨਗੀ ਮਿਲਣ ਤੇ ਜਲਦ ਸ਼ੁਰੂ ਕੀਤਾ ਜਾਵੇਗਾ।

ਪੰਜਾਬੀ ਯੂਨੀਵਰਸਟੀ ਦੇ ਵਾਈਸ ਚਾਂਸਲਰ ਡਾ.ਜਸਪਾਲ ਸਿੰਘ ਨੇ ਕਿਹਾ ਸੂਬੇ ਵਿਚ ਹੋਣ ਵਾਲੇ ਸਮੂਹ ਸੈਮੀਨਾਰਾਂ ਦੇ ਨਾਲ ਸਬੰਧਤ ਲੜੀਵਾਰ ਕਿਤਾਬਾਂ ਬਣਾਈਆਂ ਜਾਣਗੀਆਂ ਅਤੇ  ਬਾਬਾ ਸਾਹਿਬ ਦੇ ਨਾਲ ਸਬੰਧਤ  ਕਿਤਾਬਾਂ ਦਾ ਪੰਜਾਬੀ ਵਿਚ ਅਨੁਵਾਦ ਕੀਤਾ ਜਾਵੇਗਾ।ਉਨਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਇਹ ਬਹੁਤ ਜਰੂਰੀ ਹੋ ਗਿਆ ਹੈ ਕਿ ਨੋਜੁਆਨਾਂ ਨੂੰ ਆਪਣੇ ਇਤਿਹਾਸ ਨਾਲ ਜੋੜਿਆ ਅਤੇ ਇਹਨਾਂ ਸੈਮੀਨਾਰਾਂ ਦੁਆਰਾ ਬਾਬਾ ਸਾਹਿਬ ਦੀਆਂ ਜੀਵਨੀ, ਉੱਚੀ ਸੋਚ ਅਤੇ ਸੰਘਰਸ਼ਈ  ਜੀਵਨ ਦੀ ਵਿੱਲਖਣ ਜਾਣਕਾਰੀ ਮਿਲੇਗੀ। ਸਟੇਟ ਅਨੁਸੂਚਿਤ ਜਾਤੀ ਕਮਿਸ਼ਨ ਦੇ ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਬਾਘਾ ਨੇ ਕਿਹਾ ਕਿ ਸੂਬੇ ਭਰ ਵਿਚ ਆਯੋਜਿਤ ਕਰਵਾਏ ਜਾ ਰਹੇ ਸੈਮੀਨਾਰਾਂ ਬਾਰੇ ਵਿਸਤ੍ਰਤ ਸਮਾਂ-ਸੂਚੀ ਤਿਆਰ ਕਰ ਲਈ ਗਈ ਹੈ ।ਡਾ. ਬੀ.ਆਰ. ਅੰਬੇਦਕਰ ਦੇ 125ਵੇਂ ਜਨਮ ਦਿਵਸ ਨੂੰ ਸਮਰਪਿਤ ਸੈਮੀਨਾਰਾਂ ਵਿਚ ਉੱਘੇ ਸਕਾਲਰ, ਰਾਜਸੀ ਬੁਧੀਜੀਵੀ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਅਕਾਦਮਿਕ ਮਾਹਰਾਂ ਵੱਲੋਂ ਹਿੱਸਾ ਲਿਆ ਜਾਵੇਗਾ, ਨਾਲ ਹੀ ਉੱਚ ਸਿੱਖਿਆ ਅਤੇ ਸਕੂਲ ਸਿੱਖਿਆ ਵਿਭਾਗ ਨੂੰ ਡਾ. ਅੰਬੇਦਕਰ ਦੇ ਜੀਵਨ ਅਤੇ ਕਾਰਜ ਬਾਰੇ ਭਾਸ਼ਣ ਮੁਕਾਬਲੇ, ਕਵਿਜ਼ ਅਤੇ ਪੇਪਰ ਪੜ੍ਹਣ ਸਬੰਧੀ ਮੁਕਾਬਲੇ ਕਰਵਾਏ ਜਾਣ ਲਈ ਕਿਹਾ ਗਿਆ ਹੈ  ਤਾਂ ਜੋ ਵਿਦਿਆਰਥੀਆਂ ਨੂੰ ਬਾਬਾ ਸਾਹਿਬ ਦੇ ਜੀਵਨ ਪ੍ਰਤੀ ਪ੍ਰੇਰਨਾ ਦਿੱਤੀ ਜਾ ਸਕੇ।

  ਬੀ.ਆਰ. ਅੰਬੇਦਕਰ ਦਾ 125ਵਾਂ ਜਨਮ ਉਤਸਵ ਮਨਾਉਣ ਸਬੰਧੀ ਕਮੇਟੀ ਦੇ ਚੇਅਰਮੈਨ ਸ੍ਰੀ ਇੰਦਰ ਇਕਬਾਲ ਸਿੰਘ ਅਟਵਾਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ 10ਵੀਂ ਅਤੇ 12ਵੀਂ ਜਮਾਤ ਦੇ 125-125 ਉਚ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਡਾ. ਬੀ.ਆਰ. ਅੰਬੇਡਕਰ ਸਕਾਲਰਸ਼ਿਪ ਦੇਣ ਦੀ ਪ੍ਰਵਾਨਗੀ ਦੇ ਦਿੱਤੀ  ਗਈ ਹੈ । ਇਸ ਸਕਾਲਰਸ਼ਿਪ ਹੇਠ ਇਨਾਮੀ ਰਾਸ਼ੀ ਕ੍ਰਮਵਾਰ ਇੱਕ ਲੱਖ ਰੁਪਏ ਅਤੇ 1.5 ਲੱਖ ਰੁਪਏ ਦਿੱਤੀ ਜਾਵੇਗੀ ਜੋ ਭਲਾਈ ਵਿਭਾਗ ਦੁਆਰਾ ਮੁਹੱਈਆ ਕਰਵਾਈ ਜਾਵੇਗੀ।ਇਸ ਮੌਕੇ ਹਾਜ਼ਰ ਹੋਰਨਾਂ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ, , ਮੁੱਖ ਸੰਸਦੀ ਸਕੱਤਰ ਸ੍ਰੀ ਸੋਮ ਪ੍ਰਕਾਸ਼,ਐਮ.ਪੀ.ਸਿੰਘ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ, ਨਵਜੋਤ ਪੀ.ਐਸ. ਰੰਧਾਵਾ ਡਾਇਰੈਕਟਰ ਸੈਰ ਸਪਾਟਾ,ਐਚ.ਕੇ.ਨਾਗਪਾਲ ਸਪੈਸ਼ਲ ਸੈਕਟਰੀ ਭਲਾਈ, ਬੀ.ਆਰ. ਅੰਬੇਦਕਰ ਦਾ 125ਵਾਂ ਜਨਮ ਦਿਵਸ ਮਨਾਉਣ ਸਬੰਧੀ ਕਮੇਟੀ ਦੇ ਚੇਅਰਮੈਨ ਸ੍ਰੀ ਇੰਦਰ ਇਕਬਾਲ ਸਿੰਘ ਅਟਵਾਲ, ਚੇਅਰਮੈਨ ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਪ੍ਰਮੁੱਖ ਸਕੱਤਰ ਸਭਿਆਚਾਰ ਮਾਮਲੇ ਸ੍ਰੀ ਅੰਜਲੀ ਭਾਵੜਾ, ਦੇਸ ਰਾਜਕਾਲੀ ਉੱਘੇ ਲੇਖਕ ਅਤੇ ਮੈਂਬਰ ਕਮੇਟੀ ਅਤੇ  ਹੋਰ ਸੀਨੀਅਰ ਅਧਿਕਾਰੀ ਵੀ ਹਾਜਰ ਹੋਏ।

 

Tags: Charanjit Singh Atwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD