Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਬਸਪਾ ਦੇ ਸੁਬਾ ਪ੍ਰਧਾਨ ਕਰੀਮਪੁਰੀ ਨੇ ਢੱਡਰੀਆਂ ਵਾਲੇ ਤੇ ਹੋਏ ਜਾਨਲੇਵਾ ਹਮਲੇ ਦੀ ਕੀਤੀ ਨਿੰਦਾ

ਬਾਬਾ ਭੁਪਿੰਦਰ ਸਿੰਘ ਦੇ ਕਾਤਲਾਂ ਦੀ ਗ੍ਰਿਫਤਾਰੀ ਦੀ ਕੀਤੀ ਮੰਗ

ਅਵਤਾਰ ਸਿੰਘ ਕਰੀਮਪੁਰੀ
ਅਵਤਾਰ ਸਿੰਘ ਕਰੀਮਪੁਰੀ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 18 May 2016

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੇ ਕੱਲ ਪ੍ਰਮੇਸ਼ਵਰ ਦੁਆਰ ਗੁਰਮਤਿ ਪ੍ਰਚਾਰ ਮਿਸ਼ਨ ਦੇ ਮੁੱਖੀ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਤੇ ਹੋਏ ਕਾਤਲਾਨਾ ਹਮਲੇ ਦੀ ਨਿੰਦਾ ਕਰਦਿਆਂ ਇਸ ਹਮਲੇ ਵਿੱਚ ਸ਼ਹੀਦ ਹੋਏ ਬਾਬਾ ਭੁਪਿੰਦਰ ਸਿੰਘ ਡੇਰਾ ਢੱਕੀ ਸਾਹਿਬ ਖਾਸੀ ਕਲ੍ਹਾਂ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਅਤੇ ਉਨ੍ਹਾਂ ਸ਼ਹੀਦ ਹੋਏ ਬਾਬਾ ਭੁਪਿੰਦਰ ਸਿੰਘ ਦੇ ਪਰਿਵਾਰ ਨਾਲ ਸੰਵੇਦਨਾ ਵਿਆਕਤ ਕੀਤੀ। । ਉਨ੍ਹਾਂ ਪ੍ਰੈਸ ਰਿਲੀਜ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ ਆਏ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਨਾਲ ਲੋਕਾਂ ਵਿੱਚ ਦਹਿਸਤ ਦਾ ਮਾਹੌਲ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਅਪਰਾਧਿਕ ਕਿਸਮ ਦੇ ਗੁੰਡਾ ਅਨਸਰਾਂ ਵੱਲੋਂ ਆਮ ਲੋਕਾਂ ਨੂੰ ਲੁੱਟਿਆ ਜਾਣਾ ਤਾਂ ਆਮ ਗੱਲ ਸੀ ਪਰ ਹੁਣ ਤਾਂ ਤਰ੍ਹਾਂ ਤਰ੍ਹਾਂ ਦਾ ਗੈਂਗਵਾਰ ਸਾਹਮਣੇ ਆ ਰਿਹਾ ਹੈ ਜੋ ਸਰਕਾਰ ਅਤੇ ਪੁਲਿਸ ਦੀ ਪ੍ਰਵਾਹ ਕੀਤੇ ਬਿਨ੍ਹਾਂ ਪੰਜਾਬ ਦੇ ਕਿਸੇ ਨਾ ਕਿਸੇ ਕੋਨੇ ਵਿੱਚ ਗੋਲੀਆਂ ਚਲਾ ਕੇ ਬੇਕਸੂਰਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਗੋਲੀ ਚੱਲਣੀ ਤਾਂ ਆਮ ਹੋ ਗਈ ਹੈ ਪਰ ਹੁਣ ਏਹ ਗੋਲੀ ਧਾਰਮਿਕ ਤੇ ਸਮਾਜਿਕ ਸੇਧ ਦੇਣ ਵਾਲੇ ਸੰਤਾਂ ਤੇ ਬਾਬਿਆਂ ਨੂੰ ਵੀ ਜਿਸ ਪ੍ਰਕਾਰ ਅਪਣਾ ਨਿਸਾਨਾ ਬਣਾਉਣ ਲੱਗੀ ਹੈ ਉਹ ਬਹੁਤ ਹੀ ਚਿੰਤਾ ਜਨਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰਛਾਇਆ ਹੇਠ ਲੋਕਾਂ ਨੂੰ ਚੰਗੀ ਸੇਧ ਦੇਣ ਵਾਲੇ ਸੰਤਾਂ ਤੇ ਬਾਬਿਆਂ ਨਾਲ ਬਹੁਜਨ ਸਮਾਜ ਪਾਰਟੀ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਬਾਬਾ ਭੁਪਿੰਦਰ ਸਿੰਘ ਦੇ ਕਾਤਲਾਂ ਨੂੰ ਜੇਲ੍ਹਾਂ ਤੱਕ ਪਹੰਚਾਉਣ ਲਈ ਵੀ ਹਰ ਪ੍ਰਕਾਰ ਦੀ ਮੱਦਦ ਦੇਣ ਦਾ ਐਲਾਨ ਕੀਤਾ। ਉਨ੍ਹਾਂ ਚੇਤਾਵਨੀ ਦਿੰਦਿਆਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਹਮਲਾਵਰਾਂ ਅਤੇ ਇਸ ਸਾਜਿਸ਼ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸ਼ਰਾਂ ਨੂੰ 24 ਘੰਟਿਆਂ ਦੇ ਅੰਦਰ  ਅੰਦਰ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲਿਆਂ ਦੀਆਂ ਅਜਿਹੀਆਂ ਹਰਕਤਾਂ ਨੂੰ ਹੁਣ ਹੋਰ ਬਰਦਾਸਤ ਨਹੀ ਕੀਤਾ ਜਾਵੇਗਾ ਅਤੇ ਜਲਦ ਹੀ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਇਸਦੇ ਠੋਸ ਹੱਲ ਲਈ ਮੰਗ ਪੱਤਰ ਦਿੱਤਾ ਜਾਵੇਗਾ। 

  

 

Tags: AVTAR KARIMPURI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD