Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਭ ਤੋਂ ਸੁਰੱਖਿਅਤ ਅਤੇ ਸ਼ਾਂਤੀ ਵਾਲਾ ਸੂਬਾ- ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿਸ਼ਵ ਦੇ ਸਮੂਹ ਸਿੱਖਾਂ ਦੀ ਨੁਮਾਇੰਦਾ ਸਰਕਾਰ

Web Admin

Web Admin

5 Dariya News

ਗੁਰਦਾਸਪੁਰ , 20 May 2016

Last updated on: May 20, 2016, 00:00 IST

ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇਸ਼ ਦਾ ਸਭ ਤੋਂ ਸੁਰੱਖਿਅਤ ਅਤੇ ਸ਼ਾਂਤੀ ਵਾਲਾ ਸੂਬਾ ਹੈ ਅਤੇ ਇੱਥੋਂ ਦੀ ਅਮਨ-ਕਾਨੂੰਨ ਦੀ ਸਥਿਤੀ ਕਿਸੇ ਵੀ ਹਾਲਤ 'ਚ ਵਿਗੜਨ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਤੱਤ ਜੋ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਵਿਚ ਹਨ, ਉਨ੍ਹਾਂ ਨੂੰ ਕਾਬੂ ਕਰਕੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਬਿਆਨ ਪਿੰਡ ਗੁਰਦਾਸ ਨੰਗਲ ਵਿਖੇ ਗੁਰੂਦੁਆਰਾ ਗੜ੍ਹੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅਤੇ ਹੋਰ ਸ਼ਹੀਦਾਂ ਦੇ 300 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਿੱਤਾ।ਉਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਸੂਬੇ ਵਿਚ ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਨੂੰ ਬਰਕਰਾਰ ਰੱਖਣਾ ਹੈ ਤੇ ਮਜ਼ਬੂਤ ਕਰਨਾ ਹੈ ਤਾਂ ਜੋ ਪੰਜਾਬ ਦੀ ਖੁਸ਼ਹਾਲੀ ਬਣੀ ਰਹੇ। ਸ. ਬਾਦਲ ਨੇ ਕਿਹਾ ਕਿ ਨੈਸ਼ਨਲ ਕਰਾਇਮ ਰਿਕਾਰਡ ਬਿਊਰੋ ਅਨੁਸਾਰ ਵੀ ਪੰਜਾਬ ਵਿਚ ਜੁਰਮ ਦਰ ਹੋਰਨਾਂ ਸੂਬਿਆਂ ਨਾਲੋ ਬਹੁਤ ਥੱਲੇ ਹੈ ਅਤੇ ਪੰਜਾਬ ਸਭ ਤੋਂ ਵੱਧ ਅਮਨ ਸਾਂਤੀ ਵਾਲਾ ਸੂਬਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂਆਂ ਦੇ ਦਰਸਾਏ ਮਾਰਗ 'ਤੇ ਲੋਕਾਂ ਦੀ ਸੇਵਾ ਕਰ ਰਹੀ ਹੈ ਅਤੇ ਸਾਰੇ ਧਰਮਾਂ ਦਾ ਸਤਿਕਾਰ ਤੇ ਬਰਾਬਰਤਾ ਦਾ ਦਰਜਾ ਦਿੱਤਾ ਜਾਂਦਾ ਹੈ। 

ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਸਿੱਖਿਆ ਲੈਣ ਦੀ ਗੱਲ ਕਰਦਿਆਂ ਕਿਹਾ ਕਿ ਅਜਿਹੀਆਂ ਸ਼ਤਾਬਦੀਆਂ ਮਨਾਉਣ ਦਾ ਮਕਸਦ ਨੌਜਵਾਨਾਂ ਨੂੰ ਸਿੱਖ ਕੌਮ ਦੀ ਮਹਾਨਤਾ ਬਾਰੇ ਦੱਸਣਾ ਹੈ। ਉਨ੍ਹਾਂ ਕਿਹਾ ਕਿ ਸਿੱਖ ਬਹਾਦਰ ਅਤੇ ਮਿਹਨਤੀ ਕੌਮ ਹੈ ਅਤੇ ਪੂਰੀ ਦੁਨੀਆਂ ਵਿਚ ਸਿੱਖਾਂ ਨੇ ਵਿਸ਼ੇਸ਼ ਅਤੇ ਅਲੱਗ ਪਹਿਚਾਣ ਬਣਾਈ ਹੈ ਜਦਕਿ ਵਿਰੋਧੀ ਸਿਆਸੀ ਪਾਰਟੀਆਂ ਸੱਤਾ ਪ੍ਰਾਪਤੀ ਦੇ ਲਾਲਚ ਵਿਚ ਸਿੱਖਾਂ ਨੂੰ ਨਸ਼ੇੜੀ ਦੱਸ ਕੇ ਬਦਨਾਮ ਕਰ ਰਹੀ ਹੈ। 'ਆਪ' ਅਤੇ ਕਾਂਗਰਸ ਦਾ ਨਾਂ ਲਏ ਬਿਨਾਂ ਹੀ ਉਨ੍ਹਾਂ ਕਿਹਾ ਕਿ ਅਜਿਹੀਆਂ ਸਿਆਸੀ ਪਾਰਟੀਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਦਿੱਤੀ ਜਾਵੇ। ਬਾਦਲ ਨੇ ਕਿਹਾ ਕਿ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਵਿਸ਼ਵ ਦੇ ਸਮੂਹ ਸਿੱਖਾਂ ਦੀ ਨੁਮਾਇੰਦਾ ਸਰਕਾਰ ਹੈ ਅਤੇ ਜਦੋਂ ਵੀ ਕਦੇ ਦੁਨੀਆਂ ਵਿਚ ਵੱਸਦੇ ਕਿਸੇ ਵੀ ਸਿੱਖ ਉੱਤੇ ਕੋਈ ਮੁਸੀਬਤ ਪੈਂਦੀ ਹੈ ਤਾਂ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨਿੱਜੀ ਪੱਧਰ 'ਤੇ ਇਸ ਦੇ ਹੱਲ ਲਈ ਅੱਗੇ ਆਉਂਦੇ ਹਨ। ਉਨ੍ਹਾਂ ਕਿਹਾ ਕਿ 'ਸਾਡੀ ਸਰਕਾਰ ਅਜਿਹੀ ਪੰਥਕ ਸਰਕਾਰ ਹੈ ਜਿਸ ਨੇ ਸਾਰੀਆਂ ਧਾਰਮਿਕ ਸ਼ਤਾਬਦੀਆਂ ਮਨਾਈਆਂ ਅਤੇ ਮਹਾਨ ਆਗੂਆਂ ਤੇ ਗੁਰੂਆਂ ਦੀਆਂ ਯਾਦਗਾਰਾਂ ਸਥਾਪਿਤ ਕੀਤੀਆਂ।ਸਾਡੀ ਸਰਕਾਰ ਗੁਰੂਆਂ ਦੇ ਦੱਸੇ ਰਾਹ 'ਤੇ ਚੱਲਣ ਵਾਲੀ ਸਰਕਾਰ ਹੈ।'

ਉੱਪ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਯਾਦਗਾਰਾਂ ਉੱਤੇ 1000 ਕਰੋੜ ਰੁਪਏ ਤੋਂ ਵੀ ਜ਼ਿਆਦਾ ਖਰਚ ਕੀਤੇ ਹਨ ਅਤੇ ਧਾਰਮਿਕ ਸ਼ਹਿਰ ਅੰਮ੍ਰਿਤਸਰ ਦੀ ਖੂਬਸੂਰਤੀ ਉੱਤੇ ਵੀ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸੂਬੇ ਦੀਆਂ ਹੋਰ ਧਾਰਮਿਕ ਥਾਂਵਾਂ ਅਤੇ ਧਾਰਮਿਕ ਮਹੱਤਤਾ ਵਾਲੇ ਸ਼ਹਿਰਾਂ ਦੀ ਦਿੱਖ ਸੰਵਾਰਨ ਲਈ ਵੀ ਕਰੋੜਾਂ ਰੁਪਏ ਰਾਜ ਸਰਕਾਰ ਵੱਲੋਂ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨਮਿਤ ਸਮਾਗਮ ਵੱਡੇ ਪੱਧਰ 'ਤੇ ਮਨਾਉਣ ਲਈ ਦਿੱਲੀ ਕਮੇਟੀ ਨੂੰ ਵੀ ਪੰਜਾਬ ਸਰਕਾਰ ਵੱਲੋਂ 25 ਕਰੋੜ ਰੁਪਏ ਦਿੱਤੇ ਗਏ ਹਨ। ਸ. ਬਾਦਲ ਨੇ ਦੱਸਿਆ ਕਿ ਦਿੱਲੀ ਵਿਚ ਕੁਤਬ ਮੀਨਾਰ ਨਜ਼ਦੀਕ ਜਿੱਥੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦ ਕੀਤਾ ਗਿਆ ਸੀ ਉਸ ਥਾਂ ਯਾਦਗਾਰ ਸਥਾਪਿਤ ਕੀਤੀ ਜਾ ਰਹੀ ਹੈ ਜਿਸ ਦਾ ਉਦਘਾਟਨ ਅਗਲੇ ਮਹੀਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕਰਨਗੇ। ਬਾਦਲ ਨੇ ਸਿੱਖਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ 'ਭਾਵੇਂ ਗਿਣਤੀ ਪੱਖੋਂ ਸਿੱਖਾਂ ਦੀ ਅਬਾਦੀ ਬਹੁਤ ਘੱਟ ਹੈ ਪਰ ਵਿਸ਼ਵ ਪੱਧਰ 'ਤੇ ਜੋ ਮਾਅਰਕੇ ਸਿਖਾਂ ਨੇ ਮਾਰੇ ਹਨ ਉਹ ਬਹੁਤ ਵੱਡੇ ਹਨ। ਇਸੇ ਤਰ੍ਹਾਂ ਸਾਡੇ ਕੋਲ ਦੇਸ਼ ਦੀ ਕੁੱਲ ਜ਼ਮੀਨ ਦਾ ਸਿਰਫ ਡੇਢ ਫੀਸਦੀ ਹਿੱਸਾ ਹੈ ਪਰ ਅਸੀਂ 60 ਫੀਸਦੀ ਅਨਾਜ ਦੇਸ਼ ਨੂੰ ਪੈਦਾ ਕਰਕੇ ਦਿੰਦੇ ਹਾਂ ਅਤੇ ਦੁੱਧ ਦੀ ਪੈਦਾਵਾਰ ਵਿਚ ਵੀ ਅਸੀਂ ਮੋਹਰੀ ਹਾਂ।' 

ਇਸ ਤੋਂ ਪਹਿਲਾਂ ਸਾਬਕਾ ਮੰਤਰੀ ਅਤੇ ਸਮਾਗਮ ਦੇ ਮੁੱਖ ਪ੍ਰਬੰਧਕ ਜੱਥੇਦਾਰ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਪੰਜਾਬ ਵਿਚ ਪੰਥਕ ਸਰਕਾਰ ਹੋਣ ਦੇ ਨਾਤੇ ਸਾਰੇ ਧਰਮਾਂ ਦੇ ਸਮਾਗਮਾਂ ਨੂੰ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆਂ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਿਆਸਤ ਉੱਤੇ ਧਰਮ ਦਾ ਡਰ ਰਹਿੰਦਾ ਹੈ ਸਿਆਸਦਾਨ ਕਾਇਦੇ ਅਤੇ ਅਨੁਸਾਸ਼ਨ ਵਿਚ ਰਹਿ ਕੇ ਕੰਮ ਕਰਦੇ ਹਨ, ਇਸ ਲਈ ਧਰਮ ਦੀ ਮਹੱਤਤਾ ਬਹੁਤ ਜ਼ਿਆਦਾ ਹੈ। ਉਨ੍ਹਾਂ ਮੰਗ ਕੀਤੀ ਕਿ ਗੁਰਦਾਸ ਨੰਗਲ ਗੜੀ ਗੁਰੂਦੁਆਰਾ ਸਾਹਿਬ ਨੂੰ ਕਿਲਾ ਰੂਪੀ ਬਣਾਇਆ ਜਾਵੇ ਤਾਂ ਜੋ ਇਸ ਦੀ ਇਤਿਹਾਸਕ ਦਿੱਖ ਉਜਾਗਰ ਹੋਵੇ। ਇਸ ਮੌਕੇ ਸਰਵ ਸ੍ਰੀ ਨਿਰਮਲ ਸਿੰਘ ਕਾਹਲੋਂ ਸਾਬਕਾ ਸਪੀਕਰ , ਗੁਰਬਚਨ ਸਿੰਘ ਬੱਬੇਹਾਲੀ , ਦੇਸ ਰਾਜ ਧੁੱਗਾ ਦੋਵੇਂ ਮੁੱਖ ਸੰਸਦੀ ਸਕੱਤਰ ਪੰਜਾਬ, ਲਖਬੀਰ ਸਿੰਘ ਲੋਧੀਨੰਗਲ ਹਲਕਾ ਇੰਚਾਰਜ ਬਟਾਲਾ, ਚੇਅਰਮੈਨ ਸੁਖਬੀਰ ਸਿੰਘ ਵਾਹਲਾ, ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਮਹਿੰਦਰਪਾਲ ਸਿੰਘ ਕੌਟਾਂ, ਪ੍ਰਧਾਨ ਸੁਭਾਸ਼ ਓਹਰੀ, ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਚੇਅਰਮੈਨ ਮਨਮੋਹਨ ਸਿੰਘ ਪੱਖੋਕੇ, ਮੈਨੇਜਰ ਗੁਰਤਿੰਦਰਪਾਲ ਸਿੰਘ ਭਾਟੀਆ, ਮੈਨੇਜਰ ਪਰਮਜੀਤ ਸਿੰਘ, ਪ੍ਰਧਾਨ ਜਤਿੰਦਰ ਸਿੰਘ ਪੱਪਾ, ਰਤਨ ਸਿੰਘ ਜਫਰਵਾਲ, ਬਲਵਿੰਦਰ ਸਿੰਘ ਬੰਬ, ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਚ ਅਧਿਕਾਰੀ, ਮੈਂਬਰਾਂ ਸਮੇਤ ਸ਼ਰੋਮਣੀ ਅਕਾਲੀ ਦਲ ਬਾਦਲ ਦੇ ਨੇਤਾ ਤੇ ਵਰਕਰ ਅਤੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

 

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD