Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਟੇਟ ਇੰਪਲਾਈਟਮੈਂਟ ਗਾਰੰਟੀ ਕੌਂਸਲ ਦੀ ਮੀਟਿੰਗ ਆਯੋਜਿਤ ਕੀਤੀ

ਪੰਚਾਇਤੀ ਰਾਜ ਦੇ ਨੁਮਾਇੰਦਿਆ ਨੂੰ ਮਗਨਰੇਗਾ ਸਕੀਮ ਸਬੰਧੀ ਜਾਣਕਾਰੀ - ਸਿਕੰਦਰ ਸਿੰਘ ਮਲੂਕਾ

Web Admin

Web Admin

5 Dariya News

ਚੰਡੀਗੜ੍ਹ , 20 May 2016

Last updated on: May 20, 2016, 00:00 IST

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਪ੍ਰਧਾਨਗੀ ਹੇਠ ਅੱਜ ਇਥੇ ਸਟੇਟ ਇੰਪਲਾਈਟਮੈਂਟ ਗਾਰੰਟੀ ਕੌਂਸਲ ਦੀ ਮੀਟਿੰਗ ਅਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਮਗਨਰੇਗਾ ਸਕੀਮ ਦੇ ਅੰਤਰਗਤ ਵਿੱਤੀ ਵਰ੍ਹੇ ਸਾਲ 2015-2016 ਦੀ ਪ੍ਰਗਤੀ ਸਬੰਧੀ ਕੌਂਸਲ ਦੇ ਮੈਂਬਰਾ ਨੂੰ ਜਾਣਕਾਰੀ ਦਿੱਤੀ ਗਈ। ਇਸ ਸਕੀਮ ਦੇ ਵਿਭਿੰਨ ਪੱਖਾਂ ਅਤੇ ਪਹਿਲੂਆਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਦਸਿਆ ਕਿ 5 ਏਕੜ ਤੋਂ ਘੱਟ ਜਮੀਨ ਦੇ ਮਾਲਕ ਕਿਸਾਨ ਜੋ ਆਪਣੀ ਖੇਤੀ ਖੁਦ ਕਰਦੇ ਹਨ, ਨੂੰ ਵੱਡੀ ਰਾਹਤ ਦਿੰਦੇ ਹੋਏ ਮਗਨਰੇਗਾ ਸਕੀਮ ਤਹਿਤ ਉਨ੍ਹਾਂ ਦੇ ਜਾਬ ਕਾਰਡ ਬਣਾਕੇ ਮਿਹਨਤਾਨਾ ਲੈ ਸਕਦੇ ਹਨ। ਮਲੂਕਾ ਨੇ ਕਿਹਾ ਕਿ ਮਗਨਰੇਗਾ ਨੂੰ ਹੋਰ ਕਾਮਯਾਬ ਬਣਾਉਣ ਲਈ ਜਰੂਰੀ ਹੈ ਕਿ ਪੰਚਾਇਤੀ ਰਾਜ ਦੇ ਨੁਮਾਇੰਦਿਆ ਨੂੰ ਸਕੀਮ ਸਬੰਧੀ ਪੂਰੀ-ਪੂਰੀ ਜਾਣਕਾਰੀ ਹੋਵੇ ਇਸ ਲਈ ਸਕੀਮ ਦੇ ਅੰਤਰਗਤ ਜ਼ਿਲ੍ਹਾ ਤੇ ਬਲਾਕ ਪੱਧਰ ਤੇ  PR9  ਦੇ ਨੁਮਾਇੰਦਿਆਂ ਲਈ ਟ੍ਰੇਨਿੰਗ ਕੈਂਪ ਲਗਾਏ ਜਾਣਗੇ।ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਦੀਵਾਰ ਲੇਖਣ ਅਤੇ ਹੋਰ ਗਤੀਵਿਧੀਆਂ ਰਾਹੀਂ ਪਿੰਡ ਪੱਧਰ ਤੱਕ ਸਕੀਮ ਸਬੰਧੀ  ਹੋਰ ਜਾਗਰੂਕਤਾ ਪੈਦਾ ਕੀਤੀ ਜਾਵੇਗੀ। 

ਇਸ ਮੀਟਿੰਗ ਦੌਰਾਨ ਸਟੇਟ ਇੰਪਲਾਈਟਮੈਂਟ ਗਾਰੰਟੀ ਕੌਂਸਲ ਦੇ ਮੈਂਬਰਾ ਵੱਲੋਂ ਵੀ ਵੱਖ-ਵੱਖ ਸੁਝਾਅ ਦਿੱਤੇ ਗਏ ਅਤੇ ਮਗਨਰੇਗਾ ਸਕੀਮ ਦੇ ਅੰਤਰਗਤ ਹੋਣ ਵਾਲੇ ਨਵੇਂ ਕੰਮਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੱਕਤਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀਪਇੰਦਰ ਸਿੰਘ ਢਿਲੋਂ ਵੱਲੋਂ ਦਸਿਆ ਗਿਆ ਕਿ ਮਗਨਰੇਗਾ ਸਕੀਮ ਦੇ ਅੰਤਰਗਤ ਕੰਨਵਰਜੈਂਸ ਰਾਹੀਂ  ਬਹੁਤ ਸਾਰੇ ਨਵੇਂ ਕੰਮ ਕਰਵਾਏ ਜਾ ਸਕਦੇ ਹਨ।ਇਸ ਮੌਕੇ ਸਟੇਟ ਇੰਪਲਾਈਮੈਂਟ ਗਾਰੰਟੀ ਕੌਂਸਲ ਵੱਲੋਂ ਹੋਰ ਕੰਮਾਂ ਦੇ ਨਾਲ-ਨਾਲ ਮਗਨਰੇਗਾ ਸਕੀਮ ਅਧੀਨ ਗਊਸ਼ਾਲਾ ਦਾ ਨਿਰਮਾਣ ਕਰਵਾਉਣ ਦੇ ਕੰਮ ਨੂੰ ਵੀ ਪ੍ਰਵਾਨਗੀ ਦਿੱਤੀ ਗਈ, ਜੋ ਕਿ ਭਾਰਤ ਸਰਕਾਰ ਤੋਂ ਪ੍ਰਵਾਨਗੀ ਉਪਰੰਤ ਪੰਜਾਬ ਰਾਜ ਅੰਦਰ ਲਾਗੂ ਕਰ ਦਿੱਤਾ ਜਾਵੇਗਾ,  ਤਾਂ ਜੋ ਕਿ ਕਿਸਾਨਾ ਦੀਆਂ ਫਸਲਾਂ ਨੂੰ ਅਵਾਰਾ ਪਸ਼ੂਆ ਤੋਂ ਬਚਾਇਆ ਜਾ ਸਕੇ। ਇਸ ਮੌਕੇ ਸਟੇਟ ਇੰਪਲਾਈਮੈਂਟ ਗਾਰੰਟੀ ਕੌਂਸਲ ਵੱਲੋਂ ਸਲਾਨਾ ਰਿਪੋਰਟਾਂ ਨੂੰ ਅਪਰੂਵਲ ਦਿੱਤੀ ਗਈ। ਮੰਤਰੀ ਵੱਲੋਂ ਸਟੇਟ ਇੰਪਲਾਈਮੈਂਟ ਗਾਰੰਟੀ ਕੌਂਸਲ ਦੇ ਸਮੂਹ ਮੈਂਬਰਾ  ਦੇ ਸੁਝਾਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਕਿਹਾ ਕਿ ਹਰ ਤਿੰਨ ਮਹੀਨੇਂ ਬਾਅਦ ਸਟੇਟ ਇੰਪਲਾਈਮੈਂਟ ਗਾਰੰਟੀ ਕੌਂਸਲ ਦੀ ਮੀਟਿੰਗ ਕਰਵਾਈ ਜਾਇਆ ਕਰੇਗੀ ਤਾਂ ਜੋ ਕਿ ਸਕੀਮ ਨੂੰ ਹੋਰ ਸੰਚਾਰੂ ਢੰਗ ਲਾਗੂ ਕੀਤਾ ਜਾ ਸਕੇ। ਇਸ ਮੀਟਿੰਗ ਵਿੱਚ ਹੋਰਨਾਂ ਉੱਚ ਅਧਿਕਾਰੀਆਂ ਤੋ ਇਲਾਵਾ ਸੱਕਤਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀਪਇੰਦਰ ਸਿੰਘ ਢਿਲੋਂ, ਡਿਪਟੀ ਡਾਇਰੈਕਟਰ (ਈ.ਪੀ.) ਹਰਦਿਆਲ ਸਿੰਘ ਚੱਠਾ, ਅਤੇ ਸਟੇਟ ਇੰਪਲਾਈਮੈਂਟ ਗਾਰੰਟੀ ਕੌਂਸਲ ਦੇ ਸਮੂਹ ਮੈਂਬਰਾ ਵੱਲੋਂ ਭਾਗ ਲਿਆ ਗਿਆ।  

 

Tags: Sikander Singh Maluka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD