Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਅਕਾਲ ਖ਼ਾਲਸਾ ਸਪੋਰਟਸ ਐਂਡ ਵੈਲ਼ਫੇਅਰ ਕਲੱਬ ਦੇ ਅਹੁਦੇਦਾਰਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਜੈਕਾਰਿਆਂ ਦੀ ਗੂੰਜ 'ਚ ਕੀਤਾ ਗਿਆ ਸਨਮਾਨਿਤ

ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੀ ਮੁਹਿੰਮ ਨੂੰ ਪ੍ਰਚੰਡ ਕਰਨ ਦੇ ਲਈ ਸਮੂਹ ਸਿੱਖ ਧਾਰਮਿਕ ਜੱਥੇਬੰਦੀਆਂ ਜੋਰਦਾਰ ਉਪਰਾਲੇ ਕਰਨ -ਜੱਥੇ: ਅਵਤਾਰ ਸਿੰਘ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 23 May 2016

Last updated on: May 23, 2016, 00:00 IST

ਜੱਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਲਗਾਏ ਸਿੱਖੀ ਦੇ ਬੂਟੇ ਦੀਆਂ ਮਹਿਕਾ ਨੂੰ ਸੰਸਾਰ ਭਰ ਵਿੱਚ ਵੱਸਦੇ ਲੋਕਾਂ ਤਕ ਪਹੁੰਚਾਉਣ ਅਤੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੀ ਮੁਹਿੰਮ ਨੂੰ ਪ੍ਰਚੰਡ ਕਰਨ ਦੇ ਲਈ ਸਮੂਹ ਸਿੱਖ ਧਾਰਮਿਕ ਜੱਥੇਬੰਦੀਆਂ ਆਪਣੇ ਤੌਰ ਤੇ ਜੋਰਦਾਰ ਉਪਰਾਲੇ ਕਰਨ ਤਾਂ ਹੀ ਸਿੱਖੀ ਦੀ ਫੁੱਲਵਾੜੀ ਹੋਰ ਮਹਿਕਾ ਮਾਰ ਸਕੇਗੀ। ਅੱਜ ਅਕਾਲ ਖ਼ਾਲਸਾ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਆਯੋਜਿਤ ਕੀਤੇ ਗਏ ਸਨਮਾਨ ਸਮਾਗਮ ਦੋਰਾਨ ਆਪਣੇ ਵਿਚਾਰਾਂ ਦੀ ਸਾਂਝ ਕਰਦਿਆ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਦੀ ਸਿੱਖ ਨੌਜਵਾਨ ਪੀੜ੍ਹੀ ਤੇ ਸਿੱਖ ਬੱਚਿਆਂ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜਨ ਦੇ ਲਈ ਸਿੱਖ ਧਾਰਮਿਕ ਜੱਥੇਬੰਦੀਆਂ ਦੇ ਆਗੂਆਂ ਨੂੰ ਵੱਡਾ ਹੰਭਲਾ ਮਾਰਨਾ ਪਵੇਗਾ। ਉਨ੍ਹਾਂ ਨੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੀ ਜੱਥੇਬੰਦੀ ਅਕਾਲ ਖਾਲਸਾ ਸਪੋਰਟਸ ਐਂਡ ਵੈਲ਼ਫੇਅਰ ਕਲੱਬ ਦੇ ਅਹੁਦੇਦਾਰਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆ ਦੀ ਜੋਰਦਾਰ ਸ਼ਬਦਾ ਵਿੱਚ ਸ਼ਲਾਘਾ ਕਰਦਿਆ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਨਿੱਘੇ ਸਹਿਯੋਗ ਦੇ ਨਾਲ ਉਕਤ ਜੱਥੇਬੰਦੀ ਵੱਲੋਂ ਜੋ ਸਿੱਖ ਮਾਰਸ਼ਲ ਆਰਟ ਤੇ ਅਧਾਰਿਤ ਖੇਡ ਗਤਕਾ ਨੂੰ ਪ੍ਰਫੁੱਲਿਤ ਕਰਨ ਅਤੇ ਵਿਦਿਆਰਥੀ ਵਰਗ ਅੰਦਰ ਧਾਰਮਿਕ ਚੇਤਨਾ ਪੈਦਾ ਕਰਨ  ਦੇ ਜੋ ਪ੍ਰੋਜੈਕਟ ਚਲਾਏ ਜਾ ਰਹੇ ਹਨ ਉਹ ਆਪਣੇ ਆਪ ਵਿੱਚ ਬੇਮਿਸਾਲ ਕਾਰਜ ਹੈ। ਇਸ ਤੋਂ ਪਹਿਲਾਂ ਜੈਕਾਰਿਆਂ ਦੀ ਗੂੰਜ ਵਿੱਚ ਅਕਾਲ ਖ਼ਾਲਸਾ ਸਪੋਰਟਸ ਐਂਡ ਵੈਲ਼ਫੇਅਰ ਕਲੱਬ ਦੇ ਸਰਪ੍ਰਸਤ ਨਵਜੋਤ ਸਿੰਘ, ਕਨਵੀਨਰ ਰਣਜੀਤ ਸਿੰਘ ਖਾਲਸਾ, ਇੰਜ:ਸੁਖਦੇਵ ਸਿੰਘ ਲਾਜ, ਠੇਕੇਦਾਰ ਕੰਵਲਇੰਦਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਭੁਪਿੰਦਰ ਸਿੰਘ ਨਿਸ਼ਕਾਮ ਨੇ ਸਾਂਝੇ ਰੂਪ ਵਿੱਚ ਜੱਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਸਿਰਪਾਉ ਤੇ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਸਮੇਂ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਦਵਿੰਦਰ ਸਿੰਘ ਖੱਟੜਾ, ਡਾ. ਪਰਮਜੀਤ ਸਿੰਘ ਸਰੋਆ ਐਡੀ: ਸਕੱਤਰ ਸ਼੍ਰੋਮਣੀ ਕਮੇਟੀ, ਗੁਰਵਿੰਦਰ ਸਿੰਘ ਪੀ.ਏ, ਅਨੁਰਾਗ ਸਿੰਘ, ਜੱਥੇਦਾਰ ਹਰਪਾਲ ਸਿੰਘ ਕੋਹਲੀ, ਗੁਰਪ੍ਰੀਤ ਸਿੰਘ, ਪ੍ਰਿੰਸ, ਮਨੀ ਤੇ ਪ੍ਰਿਤਪਾਲ ਸਿੰਘ, ਪ੍ਰਚਾਰਕ ਸਰਬਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Avtar Singh Makkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD