ਅਕਾਲ ਖ਼ਾਲਸਾ ਸਪੋਰਟਸ ਐਂਡ ਵੈਲ਼ਫੇਅਰ ਕਲੱਬ ਦੇ ਅਹੁਦੇਦਾਰਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਜੈਕਾਰਿਆਂ ਦੀ ਗੂੰਜ 'ਚ ਕੀਤਾ ਗਿਆ ਸਨਮਾਨਿਤ
ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੀ ਮੁਹਿੰਮ ਨੂੰ ਪ੍ਰਚੰਡ ਕਰਨ ਦੇ ਲਈ ਸਮੂਹ ਸਿੱਖ ਧਾਰਮਿਕ ਜੱਥੇਬੰਦੀਆਂ ਜੋਰਦਾਰ ਉਪਰਾਲੇ ਕਰਨ -ਜੱਥੇ: ਅਵਤਾਰ ਸਿੰਘ
Web Admin
5 Dariya News (ਅਜੇ ਪਾਹਵਾ)
ਲੁਧਿਆਣਾ , 23 May 2016
Last updated on: May 23, 2016, 00:00 IST
ਜੱਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਲਗਾਏ ਸਿੱਖੀ ਦੇ ਬੂਟੇ ਦੀਆਂ ਮਹਿਕਾ ਨੂੰ ਸੰਸਾਰ ਭਰ ਵਿੱਚ ਵੱਸਦੇ ਲੋਕਾਂ ਤਕ ਪਹੁੰਚਾਉਣ ਅਤੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੀ ਮੁਹਿੰਮ ਨੂੰ ਪ੍ਰਚੰਡ ਕਰਨ ਦੇ ਲਈ ਸਮੂਹ ਸਿੱਖ ਧਾਰਮਿਕ ਜੱਥੇਬੰਦੀਆਂ ਆਪਣੇ ਤੌਰ ਤੇ ਜੋਰਦਾਰ ਉਪਰਾਲੇ ਕਰਨ ਤਾਂ ਹੀ ਸਿੱਖੀ ਦੀ ਫੁੱਲਵਾੜੀ ਹੋਰ ਮਹਿਕਾ ਮਾਰ ਸਕੇਗੀ। ਅੱਜ ਅਕਾਲ ਖ਼ਾਲਸਾ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਆਯੋਜਿਤ ਕੀਤੇ ਗਏ ਸਨਮਾਨ ਸਮਾਗਮ ਦੋਰਾਨ ਆਪਣੇ ਵਿਚਾਰਾਂ ਦੀ ਸਾਂਝ ਕਰਦਿਆ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਦੀ ਸਿੱਖ ਨੌਜਵਾਨ ਪੀੜ੍ਹੀ ਤੇ ਸਿੱਖ ਬੱਚਿਆਂ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜਨ ਦੇ ਲਈ ਸਿੱਖ ਧਾਰਮਿਕ ਜੱਥੇਬੰਦੀਆਂ ਦੇ ਆਗੂਆਂ ਨੂੰ ਵੱਡਾ ਹੰਭਲਾ ਮਾਰਨਾ ਪਵੇਗਾ। ਉਨ੍ਹਾਂ ਨੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੀ ਜੱਥੇਬੰਦੀ ਅਕਾਲ ਖਾਲਸਾ ਸਪੋਰਟਸ ਐਂਡ ਵੈਲ਼ਫੇਅਰ ਕਲੱਬ ਦੇ ਅਹੁਦੇਦਾਰਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆ ਦੀ ਜੋਰਦਾਰ ਸ਼ਬਦਾ ਵਿੱਚ ਸ਼ਲਾਘਾ ਕਰਦਿਆ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਨਿੱਘੇ ਸਹਿਯੋਗ ਦੇ ਨਾਲ ਉਕਤ ਜੱਥੇਬੰਦੀ ਵੱਲੋਂ ਜੋ ਸਿੱਖ ਮਾਰਸ਼ਲ ਆਰਟ ਤੇ ਅਧਾਰਿਤ ਖੇਡ ਗਤਕਾ ਨੂੰ ਪ੍ਰਫੁੱਲਿਤ ਕਰਨ ਅਤੇ ਵਿਦਿਆਰਥੀ ਵਰਗ ਅੰਦਰ ਧਾਰਮਿਕ ਚੇਤਨਾ ਪੈਦਾ ਕਰਨ ਦੇ ਜੋ ਪ੍ਰੋਜੈਕਟ ਚਲਾਏ ਜਾ ਰਹੇ ਹਨ ਉਹ ਆਪਣੇ ਆਪ ਵਿੱਚ ਬੇਮਿਸਾਲ ਕਾਰਜ ਹੈ। ਇਸ ਤੋਂ ਪਹਿਲਾਂ ਜੈਕਾਰਿਆਂ ਦੀ ਗੂੰਜ ਵਿੱਚ ਅਕਾਲ ਖ਼ਾਲਸਾ ਸਪੋਰਟਸ ਐਂਡ ਵੈਲ਼ਫੇਅਰ ਕਲੱਬ ਦੇ ਸਰਪ੍ਰਸਤ ਨਵਜੋਤ ਸਿੰਘ, ਕਨਵੀਨਰ ਰਣਜੀਤ ਸਿੰਘ ਖਾਲਸਾ, ਇੰਜ:ਸੁਖਦੇਵ ਸਿੰਘ ਲਾਜ, ਠੇਕੇਦਾਰ ਕੰਵਲਇੰਦਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਭੁਪਿੰਦਰ ਸਿੰਘ ਨਿਸ਼ਕਾਮ ਨੇ ਸਾਂਝੇ ਰੂਪ ਵਿੱਚ ਜੱਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਸਿਰਪਾਉ ਤੇ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਸਮੇਂ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਦਵਿੰਦਰ ਸਿੰਘ ਖੱਟੜਾ, ਡਾ. ਪਰਮਜੀਤ ਸਿੰਘ ਸਰੋਆ ਐਡੀ: ਸਕੱਤਰ ਸ਼੍ਰੋਮਣੀ ਕਮੇਟੀ, ਗੁਰਵਿੰਦਰ ਸਿੰਘ ਪੀ.ਏ, ਅਨੁਰਾਗ ਸਿੰਘ, ਜੱਥੇਦਾਰ ਹਰਪਾਲ ਸਿੰਘ ਕੋਹਲੀ, ਗੁਰਪ੍ਰੀਤ ਸਿੰਘ, ਪ੍ਰਿੰਸ, ਮਨੀ ਤੇ ਪ੍ਰਿਤਪਾਲ ਸਿੰਘ, ਪ੍ਰਚਾਰਕ ਸਰਬਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।