Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਆਸ਼ਮਾ ਇੰਟਰਨੈਸ਼ਨਲ ਸਕੂਲ 'ਚ ਛੋਟੇ ਛੋਟੇ ਬੱਚਿਆਂ ਨੇ ਮਨਾਇਆ ਗਿਆ ਰੈੱਡ ਡੇ

ਵਿਦਿਆਰਥੀਆਂ ਨੂੰ ਲਾਲ ਰੰਗ ਦੀ ਮਨੁੱਖੀ ਜੀਵਨ 'ਚ ਮਹੱਤਤਾ ਨਾਲ ਕਰਵਾਇਆ ਜਾਣੂ

ਆਸ਼ਮਾ ਇੰਟਰਨੈਸ਼ਨਲ ਸਕੂਲ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 26 May 2016

Last updated on: May 26, 2016, 00:00 IST

ਆਸ਼ਮਾ ਇੰਟਰਨੈਸ਼ਨਲ ਸਕੂਲ, ਸੈਕਟਰ 70 ਵਿਖੇ ਜੂਨੀਅਰ ਸੈਕਸ਼ਨ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰੈੱਡ ਡੇ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਤੇ ਛੋਟੇ ਛੋਟੇ ਵਿਦਿਆਰਥੀਆਂ 'ਚ ਲਾਲ ਰੰਗ ਦੇ ਫਲਾਂ ਅਤੇ ਸਬਜ਼ੀਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ । ਇਸ ਉਪਰਾਲੇ ਦਾ ਮੁੱਖ ਮੰਤਵ ਬਲਾਂ ਮਨ ਅਤੇ ਦਿਮਾਗ਼ 'ਚ ਲਾਲ ਰੰਗ ਦੀ ਮਨੁੱਖੀ ਜੀਵਨ 'ਚ ਮਹੱਤਤਾ,ਲੋੜ ਅਤੇ ਵਰਤੋਂ ਬਾਰੇ ਜਾਣੂ ਕਰਵਾਇਆ ਗਿਆ । ਇਸ ਦੌਰਾਨ  ਜਿੱਥੇ ਵਿਦਿਆਰਥੀਆਂ ਨੇ ਲਾਲ ਰੰਗ ਦੀਆਂ ਪੋਸ਼ਾਕਾਂ ਪਹਿਨੀਆਂ ਸਨ ਉੱਥੇ ਹੀ ਕਲਾਸਾਂ ਨੂੰ ਲਾਲ ਰੰਗ ਦੇ ਰਿਬਨਾਂ,ਨਕਲੀ ਫੁੱਲਾਂ ਅਤੇ ਗ਼ੁਬਾਰਿਆਂ ਨਾਲ ਸਜਾਇਆ ਗਿਆ । ਇਸ ਮੌਕੇ ਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਲਾਲ ਰੰਗ ਦੇ ਮਨੁੱਖੀ ਦਿਮਾਗ਼ ਤੇ ਪੈਣ ਵਾਲੇ ਪ੍ਰਭਾਵਾਂ,ਵਿਚਾਰਾਂ ਅਤੇ ਵਿਹਾਰ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿਤੀ ਗਈ।  ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਮਨੁੱਖੀ ਸਰੀਰ ਵਿਚ ਦੌੜਦੇ ਲਾਲ ਰੰਗ ਦੇ ਖੂਨ ਦੀ ਸਰੀਰਕ ਲੋੜ ਬਾਰੇ ਵੀ ਜਾਣਕਾਰੀ ਦਿਤੀ ਗਈ ।

ਇਸ ਮੌਕੇ ਤੇ ਵਿਦਿਆਰਥੀਆਂ ਦਰਮਿਆਨ ਇਸ ਦਿਨ ਨੂੰ ਕਾਗ਼ਜ਼ ਤੇ ਯਾਦਗਾਰੀ ਬਣਾਉਣ ਦੇ ਮੰਤਵ ਨਾਲ ਜੂਨੀਅਰ ਸੈਕਸ਼ਨ ਦੇ ਵਿਦਿਆਰਥੀਆਂ ਦਰਮਿਆਨ ਪੇਂਟਿੰਗ ਮੁਕਾਬਲੇ ਮੁਕਾਬਲੇ ਵੀ ਕਰਵਾਏ ਗਏ ਅਤੇ ਜਿਸ 'ਚ ਵਿਦਿਆਰਥੀਆਂ ਨੂੰ ਲਾਲ ਰੰਗ ਦੇ ਫਲ,ਫੁਲ,ਸਬਜ਼ੀਆਂ ਅਤੇ ਹੋਰ ਕਿਸੇ ਵੀ ਤਰਾਂ ਦੀ ਲਾਲ ਰੰਗ ਨਾਲ ਸਬੰਧਿਤ ਪੇਂਟਿੰਗ ਬਣਾਉਣ ਲਈ ਕਿਹਾ ਗਿਆ। ਵਿਦਿਆਰਥੀਆਂ ਨੇ ਆਪਣੀ ਸੂਝ-ਬੂਝ ਨਾਲ ਲਾਲ ਰੰਗਾਂ ਨਾਲ ਬਖ਼ੂਬੀ ਚਿਤਰਨ ਕਰਦੇ ਹੋਏ  ਛੋਟੀਆਂ-ਛੋਟੀਆਂ ਸੋਚਾਂ ਨੂੰ ਸਫ਼ੇਦ ਕਾਗ਼ਜ਼ ਤੇ ਲਾਲ ਰੰਗ ਨਾਲ ਬਾਖ਼ੂਬੀ ਚਿਤਰਨ ਕੀਤਾ ।

ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਬੱਚੇ ਇਕ ਸਫ਼ੇਦ ਕਾਗ਼ਜ਼ ਦੀ ਤਰਾਂ ਹੁੰਦੇ ਹਨ ਅਤੇ ਉਨ੍ਹਾਂ ਦੀ ਜ਼ਿੰਦਗੀ 'ਚ ਵੱਖ-ਵੱਖ ਰੰਗਾਂ ਨਾਲ ਅਸੀ ਉਨ੍ਹਾਂ 'ਚ ਰੰਗ ਭਰਦੇ ਹਾਂ ਅਤੇ ਇਸ ਈਵੈਂਟ ਦਾ ਮੁੱਖ ਮੰਤਵ ਵੀ ਬੱਚਿਆਂ ਦੇ ਉਚਾਰਣ ਲਹਿਜ਼ੇ 'ਚ ਸੰਪੂਰਨਾ ਲਿਆਉਣਾ,ਉਨ੍ਹਾਂ 'ਚ ਆਤਮ ਵਿਸ਼ਵਾਸ ਪੈਦਾ ਕਰਨਾ ਅਤੇ ਅਤੇ ਉਨ੍ਹਾਂ ਦੀਆਂ ਅੰਦਰੂਨੀ ਪ੍ਰਤਿਭਾਵਾਂ ਨੂੰ ਉਜਾਗਰ ਹੀ ਸੀ  । ਪ੍ਰਿੰਸੀਪਲ ਅਮਰਪ੍ਰੀਤ ਕੌਰ  ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਦੇ ਹੋਏ ਉਨ੍ਹਾਂ ਦੇ  ਸਫਲ ਜੀਵਨ ਦੀ ਕਾਮਨਾ ਕੀਤੀ ।

 

Tags: Ashmah International School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD