Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦੇਸ਼ ਦੀ ਉੱਨਤੀ ਤੇ ਤਰੱਕੀ ਲਈ ਨਵੀਆਂ ਤਕਨੀਕਾਂ ਵਿਕਸਿਤ ਕਰਨ ਦੀ ਲੋੜ : ਪ੍ਰੋ. ਕਪਤਾਨ ਸਿੰਘ ਸੋਲੰਕੀ

ਸ੍ਰੀ ਸੁਖਮਨੀ ਇੰਸਟੀਚਿਊਟ ਆਫ ਇੰਜੀਨੀਅਰ ਐਂਡ ਟੈਕਨਾਲੋਜੀ ਡੇਰਾਬੱਸੀ ਦੇ ਸਲਾਨਾ ਡਿਗਰੀ ਸਮਾਰੋਹ ਮੌਕੇ 500 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ

Web Admin

Web Admin

5 Dariya News

ਡੇਰਾਬੱਸੀ , 26 May 2016

Last updated on: May 26, 2016, 00:00 IST

ਦੇਸ਼ ਦੀ ਉਨੱਤੀ ਤੇ ਤਰੱਕੀ ਲਈ ਨਵੀਆਂ ਤਕਨੀਕਾਂ ਵਿਕਸਿਤ ਕਰਨ ਦੀ ਲੋੜ ਹੈ । ਜਿਸ ਵਿੱਚ ਅਧਿਆਪਕ ਵਰਗ ਦਾ ਬਹੁਤ ਵੱਡਾ ਰੋਲ ਹੈ  ਅਤੇ ਯੂਵਾ ਇੰਜੀਨੀਅਰ ਰਾਸ਼ਟਰੀ ਵਿਕਾਸ 'ਚ ਅਹਿਮ ਭੁਮਿਕਾ ਨਿਭਾ ਸਕਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ  ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜ਼ੀ ਡੇਰਾਬੱਸੀ ਵਿਖੇ 13ਵੇ ਡਿਗਰੀ ਵੰਡ ਸਮਾਰੋਹ ਮੌਕੇ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋਲੰਕੀ ਨੇ ਆਪਣੇ ਸੰਬੋਧਨ ਵਿੱਚ ਕੀਤਾ। ਉਨ੍ਹਾਂ ਇਸ ਮੌਕੇ ਬੀ.ਟੈਕ ਦੇ 175 ਐਮ.ਟੈਕ, ਐਮ.ਬੀ.ਏ., ਐਮ.ਸੀ.ਏ. ਦੇ 101 ਬੀ.ਬੀ.ਏ, ਬੀ.ਸੀ.ਏ., ਐਚ.ਐਮ.ਸੀ.ਟੀ ਐਮ.ਐਲ.ਐਸ ਦੇ 60 ਡਿਪਲੋਮਾ ਦੇ 59 ਵਿਦਿਆਰਥੀਆਂ ਸਮੇਤ ਹੋਰ ਬ੍ਰਾਂਚਾਂ ਨੂੰ ਮਿਲਾ ਕੇ 500 ਦੇ ਕਰੀਬ ਵਿਦਿਆਰਥੀਆਂ ਨੂੰ ਡਿਗਰੀਆਂ ਨਾਲ ਨਿਵਾਜ਼ਿਆ। ਉਨ੍ਹਾਂ ਇਸ ਕਨਵੋਕੇਸ਼ਨ ਦਾ ਅੰਗਾਜ ਸਮਾਂ ਰੋਸ਼ਨ ਕਰਕੇ ਕੀਤਾ। 

ਰਾਜਪਾਲ ਪੰਜਾਬ ਨੇ ਆਪਣੇ ਸੰਬੋਧਨ ਵਿੱਚ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਰ ਵਿਦਿਆਰਥੀ ਨੇ ਜਿਥੇ ਸਖਤ ਮਿਹਨਤ  ਦਾ ਡਿਗਰੀ ਦੇ ਰੂਪ 'ਚ ਇਹ ਮਿੱਠਾ ਫਲ ਲੈਂਦੇ ਹੋਏ ਜਿਸ ਖੇਤਰ ਦੀ ਚੋਣ ਕੀਤੀ ਹੈ, ਉਸੇ ਖੇਤਰ ਦੀ ਉਸਾਰੂ ਰੂਪ ਵਿਚ ਉਚਿਤ ਵਰਤੋਂ ਕਰਦੇ ਹੋਏ ਅੱਗੇ ਭਵਿੱਖ ਵਿਚ ਰਾਸ਼ਟਰ ਨਿਰਮਾਣ ਵਿਚ ਵੀ ਆਪਣਾ ਮਹੱਤਵਪੂਰਨ ਯੋਗਦਾਨ  ਪਾਉਣ ਲਈ ਪੂਰੀ ਜੀਅ ਜਾਨ ਲਗਾ ਦੇਣ ਕਿਉਕਿ ਕਿਸੇ ਦੇਸ਼ ਦਾ ਭਵਿੱਖ ਉਥੋਂ ਦੇ ਪੜ੍ਹੇ ਲਿਖੇ ਲੋਕਾਂ ਤੇ ਨਿਰਭਰ ਕਰਦਾ ਹੈ।  ਉਨ੍ਹਾਂ ਨੌਜਵਾਨਾਂ ਨੂੰ ਸਮਾਜ ਵਿਚ ਬਦਲਾਓ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਸਿੱਖਿਆ ਦਾ ਮਨੋਰਥ ਨੌਜਵਾਨਾਂ ਨੂੰ ਜਾਤੀਵਾਦ, ਧਰਮ ਅਤੇ ਭਾਸ਼ਾਈ ਵਿਤਕਰਿਆਂ ਤੋਂ ਉਪਰ ਚੁੱਕਣਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਰਾਸ਼ਟਰੀ ਵਿਕਾਸ ਦੇ ਨਿਸ਼ਾਨਿਆਂ ਨੂੰ ਪ੍ਰਾਪਤ ਕਰਨ 'ਚ ਯੁਵਾ ਇੰਜੀਨੀਅਰ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ।

 ਉਨ੍ਹਾਂ ਕਿਹਾ ਕਿ ਯੂਵਾ ਇੰਜੀਨੀਅਰਾਂ ਤੋਂ ਦੇਸ਼ ਅਤੇ ਸਮਾਜ ਨੂੰ ਬਹੁਤ ਵੱਡੀਆਂ ਆਸ਼ਾਂ ਹਨ ਂਿÂਸ ਲਈ ਤਕਨੀਕੀ ਸਿੱਖਿਆ ਪ੍ਰਾਪਤ ਕਰ ਚੁੱਕੇ ਨੌਜਵਾਨਾਂ ਨੂੰ ਦੇਸ਼ ਤੇ  ਸਮਾਜ ਦੀਆਂ ਲੋੜਾਂ ਅਨੁਸਾਰ ਇਸ ਖੇਤਰ 'ਚ ਹੋਰ ਕਾਰਜਸੀਲ ਹੋਣ ਦੀ ਲੋੜ ਹੈ ਅਤੇ ਅਜਿਹੀਆਂ ਖੋਜਾਂ ਕਰਨੀਆਂ ਚਾਹੀਦੀਆਂ ਹਨ  ਜਿਸ ਨਾਲ ਦੇਸ਼ ਅਤੇ ਸਮਾਜ ਦੇ ਲੋਕਾਂ ਦਾ ਭਲਾ ਹੋ ਸਕੇ। ਉਨ੍ਹਾਂ ਹੋਰ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਜੀਵਨ ਦੀ ਸਫਲਤਾ ਲਈ ਫਾਈਵ ਐਸ ਫਾਰਮੁੱਲਾ ਅਪਣਾਉਣ ਦੀ ਲੋੜ ਹੈ। ਜਿਸ ਵਿੱਚ ਸਕਿੱਲ, ਸੀਰੀਅਸਨੈਸ, ਸਨਸਿਅਰਟੀ, ਸੋਸ਼ਲ ਅਤੇ ਸਪਰੀਚਿਊਲਿਟੀ ਸ਼ਾਮਲ ਹਨ। ਇਹ ਫਾਰਮੁਲਾ ਅਪਣਾਉਣ ਨਾਲ ਕੋਈ ਵੀ ਵਿਦਿਆਰਥੀ ਆਪਣੇ ਮਿਸ਼ਨ ਵਿੱਚ ਫੇਲ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਡਿਜੀਟਲ ਇੰਡੀਆ, ਸਕਿੱਲ ਇੰਡੀਆ ਅਤੇ ਮੇਕ ਇੰਡੀਆ ਦੀ ਸਫਲਤਾ ਲਈ ਨੌਜਵਾਨ ਬਹੁਤ ਵੱਡਾ ਰੋਲ ਅਦਾ ਕਰ ਸਕਦੇ ਹਨ। ਜਿਸ ਨਾਲ ਸਾਡਾ ਮੁਲਕ 21ਵੀਂ ਸਦੀ ਦਾ ਵਿਸ਼ਵ ਦਾ  ਮੋਹਰੀ ਦੇਸ਼ ਬਣ ਸਕਦਾ ਹੈ। ਉਨ੍ਹਾਂ ਇਸ ਮੌਕੇ ਇੰਸਟੀਚਿਊਟ ਦਾ ਸੋਵੀਨਾਰ ਵੀ ਰਿਲੀਜ ਕੀਤਾ। 

ਸਲਾਨਾ ਡਿਗਰੀ ਵੰਡ ਸਮਾਰੋਹ ਮੌਕੇ ਰਜਿਸਟਰਾਰ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਡਾ. ਅਮਨਪੀ੍ਰਤ ਅਤੇ ਕੰਟਰੋਲਰ ਪ੍ਰੀਖਿਆਵਾਂ ਇੰਜੀ: ਪਰਮਜੀਤ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਤੋਂ ਪਹਿਲਾਂ ਸੁਖਮਨੀ ਗਰੁੱਪ ਵੱਲੋਂ ਰਾਜਪਾਲ ਪੰਜਾਬ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਇਲਾਵਾ ਪਹੁੰਚੀਆਂ ਹੋਈਆਂ ਹੋਰ ਅਹਿਮ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਗਰੁੱਪ ਵੱਲੋਂ ਪੜ੍ਹਾਈ ਦੌਰਾਨ ਚੰਗੀਆਂ ਪੁਜ਼ੀਸ਼ਨਾਂ ਲੈ ਕੇ ਆਉਣ ਵਾਲੇ ਵੱਖ-ਵੱਖ ਬ੍ਰਾਂਚਾਂ  ਦੇ ਵਿਦਿਆਰਥੀਆਂ ਨੂੰ ਨਗਦ ਇਨਾਮ ਅਤੇ ਯਾਦਗਾਰੀ ਚਿੰਨ ਦੇ ਸਨਮਾਨਿਤ ਵੀ ਕੀਤਾ ਗਿਆ ।

ਸ੍ਰੀ ਸੁਖਮਨੀ ਗਰੁੱਪ ਦੇ ਚੇਅਰਮੈਨ ਪ੍ਰੋ: ਅਵਤਾਰ ਸਿੰਘ ਨੇ ਡਿਗਰੀ ਪ੍ਰਾਪਤ ਕਰਨ ਵਾਲਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿਸੇ ਵੀ ਸਿੱਖਿਆ ਸੰਸਥਾ ਲਈ ਜ਼ਰੂਰੀ ਹੈ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਨੈਤਿਕ ਸਿੱਖਿਆ ਦੇਵੇ ਅਤੇ ਸੁਖਮਨੀ ਗਰੁੱਪ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ। ਸਮਾਰੋਹ ਦੀ ਸਮਾਪਤੀ ਮੌਕੇ ਟੈਕਨੀਕਲ ਡਾਇਰੈਕਟਰ ਤੇ ਰਜਿਸਟਰਾਰ ਪ੍ਰੋ. ਗੁਰਪ੍ਰੀਤ ਕੌਰ ਨੇ ਪੁੱਜੇ ਹੋਏ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਹਲਕਾ ਵਿਧਾਇਕ ਐਨ.ਕੇ.ਸ਼ਰਮਾ ਦੇ ਸਿਆਸੀ ਸਲਾਹਕਾਰ ਸ੍ਰੀ ਕ੍ਰਿਸ਼ਨਪਾਲ ਸ਼ਰਮਾ, ਪ੍ਰਧਾਨ ਨਗਰ ਕੌਂਸਲ ਸ੍ਰੀ ਭੁਪਿੰਦਰ ਸਿੰਘ ਸੈਣੀ, ਮਾਰਕੀਟ ਕਮੇਟੀ ਡੇਰਾਬੱਸੀ ਦੇ ਚੇਅਰਮੈਨ ਸ੍ਰੀ ਚਾਂਦ ਰਾਣਾ,  ਐਸ.ਡੀ.ਐਮ ਸ੍ਰੀ ਸ਼ਿਵ ਕੁਮਾਰ, ਕਾਲਿਜ ਦੇ ਪਿੰ੍ਰਸੀਪਲ ਜੀ.ਐਨ.ਵਰਮਾ, ਡਾਇਰੈਕਟਰ ਸ੍ਰੀਮਤੀ ਕੰਵਲਜੀਤ ਕੌਰ, ਟੈਕਨੀਕਲ ਡਾਇਰੈਕਟਰ ਤੇ ਰਜਿਸਟਾਰ ਪ੍ਰੋ. ਗੁਰਪ੍ਰੀਤ ਕੌਰ, ਵਾਈਸ ਚੇਅਰਮੈਨ ਕੰਵਲਜੀਤ ਸਿੰਘ, ਦਮਨਜੀਤ ਸਿੰਘ ਡਾਇਰੈਕਟਰ ਡੈਂਟਲ ਕਾਲਜ, ਮੁੱਖ ਪ੍ਰਸ਼ਾਸ਼ਕ ਰਸ਼ਪਾਲ ਸਿੰਘ, ਪ੍ਰਿੰਸੀਪਲ ਕੇ.ਐਸ. ਢਿੱਲੋਂ, ਪ੍ਰਿੰਸੀਪਲ ਬੀ.ਆਈ. ਵਰਮਾ, ਪ੍ਰੋ: ਮੁਕੇਸ਼ ਵਰਮਾ, ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

 

Tags: Kaptan Singh Solanki

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD