Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਹਰੇਕ ਮਹੀਨੇ ਦੇ ਪਹਿਲੇ ਤੇ ਆਖ਼ਰੀ ਸੋਮਵਾਰ ਸੁਣੀਆਂ ਜਾਇਆ ਕਰਨਗੀਆਂ ਅਨੁਸੂਚਿਤ ਜਾਤੀ ਵਰਗਾਂ ਨਾਲ ਸੰਬੰਧਤ ਲੋਕਾਂ ਦੀਆਂ ਸ਼ਿਕਾਇਤਾਂ

ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਮੈਂਬਰ ਗਿਆਨ ਚੰਦ ਜ਼ਿਲ੍ਹਾ ਲੁਧਿਆਣਾ ਲਈ ਨਾਮਜ਼ਦ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 28 May 2016

Last updated on: May 28, 2016, 00:00 IST

ਪੰਜਾਬ ਅਨੁਸੂਚਿਤ ਜਾਤੀਆਂ ਬਾਰੇ ਕਮਿਸ਼ਨ ਨੇ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਜਾ ਕੇ ਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ, ਜਿਸ ਤਹਿਤ ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਵੱਲੋਂ ਸਥਾਨਕ ਬਚਤ ਭਵਨ ਵਿਖੇ ਜਿੱਥੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਉਥੇ ਸ਼ਿਕਾਇਤਕਰਤਾਵਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ। ਭਵਿੱਖ ਵਿੱਚ ਵੀ ਹਰੇਕ ਮਹੀਨੇ ਦੇ ਪਹਿਲੇ ਅਤੇ ਆਖ਼ਰੀ ਸੋਮਵਾਰ ਸੰਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਇਆ ਕਰਨਗੀਆਂ ਅਤੇ ਉਨ੍ਹਾਂ ਦਾ ਹੱਲ ਕਰਾਉਣ ਲਈ ਲੋੜੀਂਦੀਆਂ ਹਦਾਇਤਾਂ ਮੌਕੇ 'ਤੇ ਜਾਰੀ ਕੀਤੀਆਂ ਜਾਇਆ ਕਰਨਗੀਆਂ। ਗਿਆਨ ਚੰਦ ਨੇ ਕਮਿਸ਼ਨ ਦੇ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾਵਾਂ ਦੀ ਮੁੱਖ ਦਫ਼ਤਰ ਵਿਖੇ ਆਉਣ ਜਾਣ ਅਤੇ ਕੇਸ ਦੀ ਲੰਮੀ ਪ੍ਰਕਿਰਿਆ ਨੂੰ ਖ਼ਤਮ ਕਰਨ ਲਈ ਹੀ ਉਕਤ ਕਦਮ ਉਠਾਇਆ ਗਿਆ ਹੈ, ਜਿਸ ਤਹਿਤ ਹੁਣ ਕਮਿਸ਼ਨ ਦੇ ਮੈਂਬਰ ਅਲੱਗ-ਅਲੱਗ ਜ਼ਿਲ੍ਹਿਆਂ ਵਿੱਚ ਮਹੀਨੇ ਦੇ ਦੋ ਦਿਨ ਜਾਇਆ ਕਰਨਗੇ ਅਤੇ ਸੰਬੰਧਤ ਲੋਕਾਂ ਦੀਆਂ ਸਮੱਸਿਆਵਾਂ ਸੁਣਿਆ ਕਰਨਗੇ। ਇਸ ਮੌਕੇ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਇਆ ਕਰੇਗਾ ਅਤੇ ਉਨ੍ਹਾਂ ਤੋਂ ਮਾਮਲਿਆਂ ਸੰਬੰਧੀ ਰਿਪੋਰਟ ਲਈ ਜਾਇਆ ਕਰੇਗੀ। 

ਉਨ੍ਹਾਂ ਕਿਹਾ ਕਿ ਲੋਕ ਜਾਂ ਤਾਂ ਸਿੱਧਾ ਕਮਿਸ਼ਨ ਨੂੰ ਸ਼ਿਕਾਇਤ ਭੇਜ ਸਕਦੇ ਹਨ ਜਾਂ ਫਿਰ ਹੁਣ ਜ਼ਿਲ੍ਹਾ ਭਲਾਈ ਦਫ਼ਤਰ ਵਿਖੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕੇਗੀ। ਜ਼ਿਲ੍ਹੇ ਨਾਲ ਸੰਬੰਧਤ ਇਨ੍ਹਾਂ ਸਾਰੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾਇਆ ਕਰੇਗੀ। ਮੁੱਖ ਦਫ਼ਤਰ ਪਹੁੰਚਣ ਵਾਲੀਆਂ ਸ਼ਿਕਾਇਤਾਂ ਨੂੰ ਵੀ ਜ਼ਿਲ੍ਹਿਆਂ ਵਿੱਚ ਤਬਦੀਲ ਕਰ ਦਿੱਤਾ ਜਾਇਆ ਕਰੇਗਾ। ਇਸ ਤਰ੍ਹਾਂ ਕਰਨ ਨਾਲ ਸ਼ਿਕਾਇਤਕਰਤਾਵਾਂ ਨੂੰ ਚੰਡੀਗੜ੍ਹ ਆਉਣ ਜਾਣ ਦੌਰਾਨ ਹੁੰਦੀ ਖੱਜਲ ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਗਿਆਨ ਚੰਦ ਨੇ ਦੱਸਿਆ ਕਿ ਉਹ 6 ਜੂਨ ਦਿਨ ਸੋਮਵਾਰ ਨੂੰ ਵੀ ਲੁਧਿਆਣਾ ਵਿਖੇ ਮੁੜ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ। ਇਸ ਮੀਟਿੰਗ ਵਿੱਚ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਬੁਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਕਮਿਸ਼ਨ ਕੋਲ ਪਹੁੰਚਣ ਵਾਲੀਆਂ ਕੁੱਲ ਸ਼ਿਕਾਇਤਾਂ ਵਿੱਚੋਂ ਵਧੇਰੇਤਰ ਸ਼ਿਕਾਇਤਾਂ ਸਕੂਲ ਪ੍ਰਬੰਧਕਾਂ ਅਤੇ ਪੁਲਿਸ ਪ੍ਰਸਾਸ਼ਨ ਨਾਲ ਸੰਬੰਧਤ ਹੁੰਦੀਆਂ ਹਨ, ਜੋ ਕਿ ਇੱਕ ਗੰਭੀਰ ਮੁੱਦਾ ਹੈ। ਇਸ ਮੌਕੇ ਉਨ੍ਹਾਂ 15 ਤੋਂ ਵਧੇਰੇ ਸ਼ਿਕਾਇਤਕਰਤਾਵਾਂ ਦਾ ਪੱਖ ਵੀ ਸੁਣਿਆ ਅਤੇ ਮੌਕੇ 'ਤੇ ਹਾਜ਼ਰ ਅਧਿਕਾਰੀਆਂ ਨੂੰ ਹੱਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਭਲਾਈ ਅਫ਼ਸਰ ਸ਼੍ਰੀਮਤੀ ਕਮਲਜੀਤ ਰਾਜੂ, ਸ੍ਰੀ ਰਾਕੇਸ਼ ਸੌਂਕਰ, ਰਾਜ ਕੁਮਾਰ ਹੈਪੀ, ਵਿਜੇ ਸਹਿਜਲ ਅਤੇ ਲਖ਼ਵਿੰਦਰ ਹੈਪੀ ਵੀ ਹਾਜ਼ਰ ਸਨ। 

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD