Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਪੰਜਾਬ ਦੀ ਆਰਥਿਕ ਪੱਖੋਂ ਦੁਰਦਸ਼ਾ ਲਈ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਜਿੰਮੇਵਾਰ : ਇੰਦਰਜੀਤ ਸਿੰਘ ਖੋਖਰ

	ਪੰਜਾਬ ਦੀ ਆਰਥਿਕ ਪੱਖੋਂ ਦੁਰਦਸ਼ਾ ਲਈ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਜਿੰਮੇਵਾਰ : ਇੰਦਰਜੀਤ ਸਿੰਘ ਖੋਖਰ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 02 Jun 2016

Last updated on: Jun 02, 2016, 00:00 IST

ਸਿਟੀ ਕਾਂਗਰਸ ਕਮੇਟੀ ਮੁਹਾਲੀ ਵੱਲੋਂ ਚਲਾਈ ਗਈ ਲੋਕ ਸੰਪਰਕ ਮੁਹਿੰਮ ਤਹਿਤ ਅੱਜ ਫੇਜ਼ 6 ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਟੀ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਇੰਦਰਜੀਤ ਸਿੰਘ ਖੋਖਰ ਨੇ ਕਿਹਾ ਕਿ ਸਿਟੀ ਕਾਂਗਰਸ ਕਮੇਟੀ ਮੁਹਾਲੀ ਵੱਲੋਂ ਕੈਪਟਨ ਅਮਰਿੰਦਰ ਅਤੇ ਸ. ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਰੇ ਸ਼ਹਿਰ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਲੋਕ ਅਕਾਲੀ-ਭਾਜਪਾ ਸਰਕਾਰ ਤੋਂ ਨਿਜ਼ਾਤ ਚਾਹੁੰਦੇ ਹਨ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਅੱਜ ਜੋ ਆਰਥਿਕ ਪੱਖੋਂ ਦੁਰਦਸ਼ਾ ਹੋ ਚੁੱਕੀ ਹੈ ਉਸ ਲਈ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਜਿੰਮੇਵਾਰ ਹਨ ਅਤੇ ਹੁਣ ਸਿਰਫ ਕੈਪਟਨ ਅਮਰਿੰਦਰ ਸਿੰਘ ਹੀ ਇੱਕ ਅਜਿਹੇ ਆਗੂ ਹਨ ਜੋ ਪੰਜਾਬ ਦੀ ਡੁਬਦੀ ਬੇੜੀ ਨੂੰ ਬੰਨੇ ਲਾ ਸਕਦੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਸਭ ਤੋਂ ਵੱਡੀ ਸਮੱਸੀਆ ਦੇ ਰੂਪ ਵਿੱਖ ਖੜੀ ਹੈ ਬੇਰੁਜ਼ਗਾਰੀ ਦਾ ਸ਼ਿਕਾਰ ਨੌਜਵਾਨ ਕੁਰਾਹੇ ਪੈ ਰਹੇ ਹਨ ਇਸ ਲਈ ਪੰਜਾਬ ਸਰਕਾਰ ਸਿੱਧੇ ਤੌਰ ਤੇ ਜਿੰਮੇਵਾਰ ਹੈ | ਮੀਟਿੰਗ ਵਿੱਚ ਸ੍ਰੀ ਖੋਖਰ  ਨੇ ਨੌਜਵਾਨਾਂ ਨੂੰ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵਿਰੁੱਧ ਲਾਮਬੰਦ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਕਾਂਗਰਸੀ ਵਰਕਰਾਂ ਤੇ ਆਗੂਆਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੁਹਾਲੀ ਸ਼ਹਿਰ  ਦੇ ਘਰਾਂ ਵਿੱਚ ਜਾ ਕੇ ਸਰਕਾਰ ਦੀਆਂ ਜਨ ਵਿਰੋਧੀ ਨੀਤੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਨਸ਼ਿਆਂ ਦੇ ਗਰਾਫ ਵਿੱਚ ਵਾਧਾ ਹੋਇਆ ਹੈ ਉਦਯੋਗਪਤੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਆਪਣੀਆਂ ਸਨਅਤਾਂ ਸ਼ਹਿਰ  ਤੋਂ ਬਾਹਰ ਤਬਦੀਲ ਕਰ ਚੁੱਕੇ ਹਨ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ |  ਇਸ ਸਮੇਂ ਨਰੈਣ ਸਿੰਘ ਸਿੱਧੂ ਕੌਂਸਲਰ, ਗੁਰਚਰਨ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ, ਮਨਮੋਹਨ ਸਿੰਘ, ਗੁਦਰੇਵ ਸਿੰਘ ਚੌਹਾਨ, ਰਜਿੰਦਰ ਸਿੰਘ ਧਰਮਗੜ੍ਹ, ਹਰਪ੍ਰੀਤ ਕੌਰ, ਗੁਰਪਾਲ ਸਿੰਘ, ਤਰਸੇਮ ਸਿੰਘ ਖੋਖਰ, ਅਵਤਾਰ ਸਿੰਘ ਸਿੱਧੂ ਐਡਵੋਕੇਟ, ਅਤੁਲ ਸ਼ਰਮਾ, ਐਸ.ਡੀ. ਸ਼ਰਮਾ, ਜੇ.ਆਰ. ਸੈਣੀ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ ਮਠਾੜੂ ਵੀ ਹਾਜਰ ਸਨ | 

 

Tags: PUNJAB CONGRESS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD