ਸਿਟੀ ਕਾਂਗਰਸ ਕਮੇਟੀ ਮੁਹਾਲੀ ਵੱਲੋਂ ਚਲਾਈ ਗਈ ਲੋਕ ਸੰਪਰਕ ਮੁਹਿੰਮ ਤਹਿਤ ਅੱਜ ਫੇਜ਼ 6 ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਟੀ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਇੰਦਰਜੀਤ ਸਿੰਘ ਖੋਖਰ ਨੇ ਕਿਹਾ ਕਿ ਸਿਟੀ ਕਾਂਗਰਸ ਕਮੇਟੀ ਮੁਹਾਲੀ ਵੱਲੋਂ ਕੈਪਟਨ ਅਮਰਿੰਦਰ ਅਤੇ ਸ. ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਰੇ ਸ਼ਹਿਰ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਲੋਕ ਅਕਾਲੀ-ਭਾਜਪਾ ਸਰਕਾਰ ਤੋਂ ਨਿਜ਼ਾਤ ਚਾਹੁੰਦੇ ਹਨ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਅੱਜ ਜੋ ਆਰਥਿਕ ਪੱਖੋਂ ਦੁਰਦਸ਼ਾ ਹੋ ਚੁੱਕੀ ਹੈ ਉਸ ਲਈ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਜਿੰਮੇਵਾਰ ਹਨ ਅਤੇ ਹੁਣ ਸਿਰਫ ਕੈਪਟਨ ਅਮਰਿੰਦਰ ਸਿੰਘ ਹੀ ਇੱਕ ਅਜਿਹੇ ਆਗੂ ਹਨ ਜੋ ਪੰਜਾਬ ਦੀ ਡੁਬਦੀ ਬੇੜੀ ਨੂੰ ਬੰਨੇ ਲਾ ਸਕਦੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਸਭ ਤੋਂ ਵੱਡੀ ਸਮੱਸੀਆ ਦੇ ਰੂਪ ਵਿੱਖ ਖੜੀ ਹੈ ਬੇਰੁਜ਼ਗਾਰੀ ਦਾ ਸ਼ਿਕਾਰ ਨੌਜਵਾਨ ਕੁਰਾਹੇ ਪੈ ਰਹੇ ਹਨ ਇਸ ਲਈ ਪੰਜਾਬ ਸਰਕਾਰ ਸਿੱਧੇ ਤੌਰ ਤੇ ਜਿੰਮੇਵਾਰ ਹੈ | ਮੀਟਿੰਗ ਵਿੱਚ ਸ੍ਰੀ ਖੋਖਰ ਨੇ ਨੌਜਵਾਨਾਂ ਨੂੰ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵਿਰੁੱਧ ਲਾਮਬੰਦ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਕਾਂਗਰਸੀ ਵਰਕਰਾਂ ਤੇ ਆਗੂਆਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੁਹਾਲੀ ਸ਼ਹਿਰ ਦੇ ਘਰਾਂ ਵਿੱਚ ਜਾ ਕੇ ਸਰਕਾਰ ਦੀਆਂ ਜਨ ਵਿਰੋਧੀ ਨੀਤੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਨਸ਼ਿਆਂ ਦੇ ਗਰਾਫ ਵਿੱਚ ਵਾਧਾ ਹੋਇਆ ਹੈ ਉਦਯੋਗਪਤੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਆਪਣੀਆਂ ਸਨਅਤਾਂ ਸ਼ਹਿਰ ਤੋਂ ਬਾਹਰ ਤਬਦੀਲ ਕਰ ਚੁੱਕੇ ਹਨ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਇਸ ਸਮੇਂ ਨਰੈਣ ਸਿੰਘ ਸਿੱਧੂ ਕੌਂਸਲਰ, ਗੁਰਚਰਨ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ, ਮਨਮੋਹਨ ਸਿੰਘ, ਗੁਦਰੇਵ ਸਿੰਘ ਚੌਹਾਨ, ਰਜਿੰਦਰ ਸਿੰਘ ਧਰਮਗੜ੍ਹ, ਹਰਪ੍ਰੀਤ ਕੌਰ, ਗੁਰਪਾਲ ਸਿੰਘ, ਤਰਸੇਮ ਸਿੰਘ ਖੋਖਰ, ਅਵਤਾਰ ਸਿੰਘ ਸਿੱਧੂ ਐਡਵੋਕੇਟ, ਅਤੁਲ ਸ਼ਰਮਾ, ਐਸ.ਡੀ. ਸ਼ਰਮਾ, ਜੇ.ਆਰ. ਸੈਣੀ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ ਮਠਾੜੂ ਵੀ ਹਾਜਰ ਸਨ |