Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਢਾਣੀਆਂ ਨੂੰ 24 ਘੰਟੇ ਦੀ ਬਿਜਲੀ ਸਪਲਾਈ ਨਾਲ ਜੋੜਿਆ ਜਾ ਰਿਹੈ : ਸੋਹਣ ਸਿੰਘ ਠੰਡਲ

ਕਿਹਾ, ਕਿਸਾਨਾਂ ਨੂੰ 2007 ਤੋਂ ਹੁਣ ਤੱਕ 32,666.75 ਕਰੋੜ ਰੁਪਏ ਦੀ ਦਿੱਤੀ ਜਾ ਚੁੱਕੀ ਹੈ ਸਬਸਿਡੀ , ਬੀ.ਪੀ.ਐਲ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਹੈ ਮੁਫ਼ਤ ਬਿਜਲੀ : ਕੈਬਨਿਟ ਮੰਤਰੀ

ਸੋਹਣ ਸਿੰਘ ਠੰਡਲ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਗੜ੍ਹਸ਼ੰਕਰ , 01 Jun 2016

Last updated on: Jun 01, 2016, 00:00 IST

ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਅਤੇ ਬੀ.ਪੀ.ਐਲ ਪਰਿਵਾਰਾਂ ਲਈ ਮੁਫਤ ਬਿਜਲੀ ਦੇਣ ਤੋਂ ਬਾਅਦ ਹੁਣ ਪਿੰਡਾਂ ਦੀਆਂ ਢਾਣੀਆਂ ਨੂੰ 24 ਘੰਟੇ ਬਿਜਲੀ ਸਪਲਾਈ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਇਸ ਪਹਿਲਕਦਮੀ ਨਾਲ ਹੁਣ ਢਾਣੀਆਂ ਨੂੰ ਬਿਜਲੀ ਨਾਲ ਸਬੰਧਿਤ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਪਿੰਡਾਂ ਤੋਂ ਬਾਹਰੋਂ-ਬਾਹਰ ਸਥਿਤ ਢਾਣੀਆਂ ਨੂੰ ਜਲਦੀ ਹੀ 24 ਘੰਟੇ ਬਿਜਲੀ ਦੀ ਸਪਲਾਈ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਹੜੀਆਂ ਢਾਣੀਆਂ ਨੇ ਬਿਜਲੀ ਲਈ ਕੁਨੈਕਸ਼ਨ ਅਪਲਾਈ ਨਹੀਂ ਕੀਤਾ ਹੈ, ਉਹ ਬਿਜਲੀ ਵਿਭਾਗ ਨਾਲ ਸੰਪਰਕ ਕਰਕੇ ਕੁਨੈਕਸ਼ਨ ਅਪਲਾਈ ਕਰ ਸਕਦੇ ਹਨ, ਤਾਂ ਜੋ ਉਹ ਸਰਕਾਰ ਵਲੋਂ ਦਿੱਤੀ ਜਾ ਰਹੀ ਸਹੂਲਤ ਦਾ ਫਾਇਦਾ ਉਠਾ ਸਕਣ।ਸ੍ਰ: ਠੰਡਲ ਨੇ ਦੱਸਿਆ ਕਿ ਬਿਜਲੀ ਵਿਭਾਗ ਵਲੋਂ ਜਿਹੜੀਆਂ ਕਰੀਬ 250 ਢਾਣੀਆਂ ਦੀ ਸ਼ਨਾਖਤ ਕੀਤੀ ਗਈ ਹੈ, ਉਨ੍ਹਾਂ ਵਿੱਚ ਚੱਬੇਵਾਲ ਹਲਕੇ ਵਿੱਚ 39 ਢਾਣੀਆਂ, ਸ਼ਾਮਚੁਰਾਸੀ ਹਲਕੇ ਵਿੱਚ 55, ਹੁਸ਼ਿਆਰਪੁਰ ਵਿੱਚ 1, ਉੜਮੁੜ ਹਲਕੇ ਵਿੱਚ 55, ਦਸੂਹਾ ਵਿੱਚ 22, ਮੁਕੇਰੀਆਂ ਵਿੱਚ 24 ਅਤੇ ਗੜ੍ਹਸ਼ੰਕਰ-ਹੁਸ਼ਿਆਰਪੁਰ ਹਲਕੇ ਵਿੱਚ 51 ਢਾਣੀਆਂ ਨੂੰ 24 ਘੰਟੇ ਬਿਜਲੀ ਸਪਲਾਈ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਕਈ ਢਾਣੀਆਂ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਬਾਕੀ ਰਹਿੰਦੀਆਂ ਢਾਣੀਆਂ ਦਾ ਕੰਮ ਜਲਦੀ ਮੁਕੰਮਲ ਕਰਨ ਲਈ ਬਿਜਲੀ ਵਿਭਾਗ ਨੂੰ ਹਦਾਇਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਢਾਣੀਆਂ ਦੀ 24 ਘੰਟੇ ਬਿਜਲੀ ਲਈ ਕਰੋੜਾਂ ਰੁਪਏ ਜਾਰੀ ਕਰ ਦਿੱਤੇ ਗਏ ਹਨ।  

ਜੇਲ੍ਹਾਂ, ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ, ਪੰਜਾਬ ਸ੍ਰ. ਠੰਡਲ ਨੇ ਦੱਸਿਆ ਕਿ ਸਾਲ 2007 ਵਿਚ ਪੰਜਾਬ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਨੂੰ ਸੇਵਾ ਦਾ ਮੁੜ ਮੌਕਾ ਦਿੱਤਾ ਤਾਂ ਸਰਕਾਰ ਨੇ ਸਭ ਤੋਂ ਪਹਿਲਾਂ ਖੇਤੀ ਟਿਊਬਵੈਲਾਂ ਦੇ ਬਿੱਲ ਮੁਆਫ ਕਰਨ ਦਾ ਫੈਸਲਾ ਦੁਬਾਰਾ ਲਾਗੂ ਕਰ ਦਿੱਤਾ। ਕਿਸਾਨਾਂ ਦੇ ਇਹ ਬਿੱਲ ਸਰਕਾਰ ਆਪਣੀ ਜੇਬ ਵਿਚੋਂ ਭਰਦੀ ਹੈ ਅਤੇ ਹਰ ਸਾਲ ਪਾਵਰਕਾਮ ਨੂੰ ਸਬਸਿਡੀ ਦੇ ਰੂਪ ਵਿਚ 5000 ਕਰੋੜ ਰੁਪਏ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸਾਲ 2007 ਤੋਂ ਹੁਣ ਤੱਕ 32,666.75 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ ਅਤੇ 10 ਲੱਖ 29 ਹਜ਼ਾਰ 579 ਕਿਸਾਨ ਇਸ ਦਾ ਲਾਭ ਉਠਾ ਰਹੇ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪਿਛਲੇ 9 ਸਾਲਾਂ ਵਿਚ 782 ਕਰੋੜ ਰੁਪਏ ਦੀ ਲਾਗਤ ਨਾਲ 2 ਲੱਖ 38 ਹਜ਼ਾਰ 869 ਟਿਊਬਵੈਲ ਕੁਨੈਕਸ਼ਨ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਕੌਮੀ ਗਰੀਨ ਟ੍ਰਿਬਿਊਨਲ ਵੱਲੋਂ ਮਨਜ਼ੂਰੀ ਮਿਲਣ ਤੋਂ ਤੁਰੰਤ ਬਾਅਦ 1 ਲੱਖ 65 ਹਜ਼ਾਰ ਨਵੇਂ ਕੁਨੈਕਸ਼ਨ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਤੋਂ ਇਲਾਵਾ ਬੀ.ਪੀ.ਐਲ ਪਰਿਵਾਰਾਂ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਲੱਖਾਂ ਪਰਿਵਾਰ ਸਰਕਾਰ ਦੀ ਇਸ ਸਹੂਲਤ ਦਾ ਲਾਹਾ ਲੈ ਰਹੇ ਹਨ।

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD