Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਕੰਟੀਨੈਂਟਲ ਸੀਨੀਅਰ ਸੈਕੰਡਰੀ ਸਕੂਲ 'ਚ ਫ੍ਰੈਸ਼ਰਸ ਕਮ ਫੇਅਰਵੈਲ ਪਾਰਟੀ 'ਤੇ ਜਸ਼ਨ

ਵਿਦਿਆਰਥੀਆਂ ਨੂੰ ਹਮੇਸ਼ਾ ਸਮੇਂ ਦੀ ਕਦਰ ਕਰਨੀ ਚਾਹੀਦੀ ਐ : ਬੀ. ਐਸ. ਸੰਧੂ

ਕੰਟੀਨੈਂਟਲ ਸੀਨੀਅਰ ਸੈਕੰਡਰੀ ਸਕੂਲ

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 03 Jun 2016

ਮੌਜ-ਮਸਤੀ, ਖੁਸ਼ੀ, ਮੁਸਕੁਰਾਹਟ ਅਤੇ ਨਵਾਂ ਜੋਸ਼ ਕੰਟੀਨੈਂਟਲ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਸਾਹਿਬ ਵਿਖੇ ਨਵੇਂ ਅਕੈਡਮੀ ਸ਼ੈਸ਼ਨ ਦੀ ਸ਼ੁਰੂਆਤ ਦੇ ਚਿੰਨ੍ਹ ਸਨ। ਸਕੂਲ ਛੱਡ ਕੇ ਜਾਣ ਵਾਲੇ ਅਤੇ ਨਵੇਂ ਸ਼ੈਸ਼ਨ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੇ ਸਵਾਗਤ ਲਈ ਇਕ ਫਰੈਸ਼ਰਸ ਕਮ ਫੇਅਰਵੈਲ ਪਾਰਟੀ ਦਾ ਆਯੋਜਨ ਕੀਤਾ ਗਿਆ।ਸਮਾਰੋਹ ਵਿਚ ਲੈਫ. ਕਰਨਲ ਬੀ. ਐਸ. ਸੰਧੂ (ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ, ਕੰਟੀਨੈਂਟਲ ਗਰੁੱਪ ਆਫ ਇੰਸਟੀਚਿਊਟ) ਮੁਖ ਮਹਿਮਾਨ ਵਜੋਂ ਪਹੁੰਚੇ। ਇਸ ਸ਼ੁਭ ਦਿਨ ਦੀ ਸ਼ੁਰੂਆਤ ਮੌਕੇ ਸਰਵ ਸ਼ਕਤੀਮਾਨ ਉਸ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਪ੍ਰਾਥਨਾ ਕੀਤੀ ਗਈ। ਫਿਰ ਗਰੁੱਪ ਦੇ ਡਾਇਰੈਕਟਰ ਐਮ. ਐਸ ਗਰੇਵਾਲ ਨੇ ਨਵੇਂ ਵਿਦਿਆਰਥੀਆਂ ਨੂੰ ਕੰਟੀਨੈਂਟਲ ਗਰੁੱਪ ਆਫ ਇੰਸਟੀਚਿਊਟ ਜੁਆਇਨ ਕਰਨ 'ਤੇ ਵਧਾਈ ਦਿੱਤੀ ਅਤੇ ਪਾਸ ਹੋ ਕੇ ਜਾਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਤਨ ਕਰਨ ਲਈ ਪ੍ਰੇਰਿਆ ਤਾਂ ਕਿ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ ਅਤੇ ਪੜਾ੍ਹਈ ਦੇ ਖੇਤਰ ਵਿਚ ਉਹ ਜੋ ਵੀ ਖੇਤਰ ਚੁਨਣ ਉਸ ਵਿਚ ਬੁਲੰਦੀਆਂ ਨੂੰ ਛੂੰਹਣ। 

ਲੈਫ. ਕਰਨਲ ਬੀ. ਐਸ. ਸੰਧੂ ਨੇ ਕਿਹਾ ਕਿ 'ਵਿਦਿਆਰਥੀਆਂ ਨੂੰ ਭਵਿੱਖ ਵਿਚ ਅੱਗੇ ਵੱਧਣ ਲਈ ਸਮੇਂ ਦੀ ਕਦਰ ਕਰਨੀ ਚਾਹੀਦੀ ਹੈ। ਮੇਰੀ ਇੱਛਾ ਹੈ ਕਿ ਕਾਲਜ ਛੱਡ ਕੇ ਜਾਣ ਵਾਲੇ ਵਿਦਿਆਰਥੀ ਆਪਣੀ ਸਫਲਤਾ ਅਤੇ ਖੁਸ਼ੀਆਂ ਨਾਲ ਭਵਿੱਖ ਵਿਚ ਅੱਗੇ ਵੱਧਣ। ਸਮਾਰੋਹ ਵਿਚ ਸੀਨੀਅਰ ਦੇ ਜੂਨੀਅਰ ਵਿਦਿਆਰਥੀਆਂ ਵੱਲੋਂ ਕਈ ਦਿਲਖਿਚਵੇ ਪ੍ਰਦਰਸ਼ਨ ਦੇਖਣ ਨੂੰ ਮਿਲੇ ਜਿਨਾਂ ਨੇ ਸਮਾਰੋਹ ਨੂੰ ਹੋਰ ਚਾਰ ਚੰਨ ਲਗਾ ਦਿੱਤੇ। ਵਿਦਿਆਰਥੀਆਂ ਨੇ ਵੱਖ-ਵੱਖ ਗੇਮਾਂ, ਮਾਡਲਿੰਗ, ਨਾਟਕ ਆਦਿ ਵਿਚ ਵੱਧ-ਚੜ੍ਹਕੇ ਹਿੱਸਾ ਲਿਆ। ਇਸ ਮੌਕੇ ਨਵਜੋਤ ਸਿੰਘ ਮਿਸਟਰ ਫਰੈਸ਼ਰ ਅਤੇ ਅਰਸ਼ ਬਲੀਮ ਮਿਸ ਫਰੈਸ਼ਰ ਚੁਣੇ ਗਏ। ਅੰਤ ਵਿਚ ਪ੍ਰੋਫੈਸਰ ਗਗਨਦੀਪ ਕੌਰ ਨੇ ਸਮਾਰੋਹ ਵਿਚ ਪਹੁੰਚੇ ਮਹਿਮਾਨਾਂ ਅਤੇ ਸ਼ੌਅ ਦੇ ਆਯੋਜਕਾਂ ਦਾ ਵਿਸ਼ੇਸ ਤੌਰ 'ਤੇ ਧੰਨਵਾਦ ਕੀਤਾ। ਬਾਅਦ ਵਿਚ ਸ਼ਾਮ ਨੂੰ ਡਾਂਸ ਫਲੋਰ 'ਤੇ ਵਿਦਿਅਰਥੀਆਂ ਨੇ ਡੀ.ਜੇ. ਦੀਆਂ ਧੁੰਨਾਂ 'ਤੇ ਡਾਂਸ ਵੀ ਕੀਤਾ। ਇਸ ਦੌਰਾਨ ਸੀਨੀਅਰ ਅਤੇ ਜੂਨੀਅਰ ਵਿਦਿਆਰਥੀਆਂ ਨੇ ਆਪਣੇ ਰਿਸ਼ਤਿਆਂ ਨੂੰ ਪੱਕਾ ਕਰਨ ਲਈ ਇਕ ਮਜਬੂਤ ਨੀਂਹ ਰੱਖੀ। 

 

Tags: Continental College

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD