Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਪਿੰਡ ਵਿਕਾਸ ਦੀਆਂ ਮੂੰਹ ਬੋਲਦੀਆਂ ਤਸਵੀਰਾਂ: ਠੰਡਲ

ਠੰਡਲ ਨੇ ਪਿੰਡ ਬਿਛੋਹੀ ਵਿਖੇ ਬੰਨ੍ਹਾਂ ਨੂੰ ਪੱਕਾ ਕਰਨ ਅਤੇ ਪਿੰਡ ਲਹਿਲਕਲਾਂ ਵਿਖੇ ਕੀਤਾ ਟਿਊਬਵੈਲ ਦਾ ਉਦਘਾਟਨ

Web Admin

Web Admin

5 Dariya News (ਅਸ਼ਵਨੀ ਸ਼ਰਮਾ)

ਹੁਸ਼ਿਆਰਪੁਰ , 03 Jun 2016

Last updated on: Jun 03, 2016, 00:00 IST

 ਜੇਲ੍ਹਾਂ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਹਲਕਾ ਚੱਬੇਵਾਲ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਝੜੀ ਲਾਉਂਦੇ ਹੋਏ ਪਿੰਡ ਬਿਛੋਹੀ ਅਤੇ ਤਾਜੇਵਾਲ ਨੂੰ ਹੜ੍ਹਾਂ ਤੋਂ ਬਚਾਉਣ ਲਈ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਬੰਨ੍ਹਾਂ ਦੀ ਮਜ਼ਬੂਤੀ ਵਾਸਤੇ ਕਰਵਾਏ ਜਾਣ ਵਾਲੇ ਕੰਮ ਦਾ ਨੀਂਹ ਪੱਥਰ ਰੱਖਿਆ।  ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਲਹਿਲੀਕਲਾਂ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਲਿਮਟਿਡ ਵਲੋਂ ਕਰੀਬ 32 ਲੱਖ ਰੁਪਏ ਦੀ ਲਾਗਤ ਨਾਲ ਬਣੇ ਡੂੰਘੇ ਟਿਊਬਵੈਲ ਦਾ ਉਦਘਾਟਨ ਵੀ ਕੀਤਾ। ਇਸ ਦੌਰਾਨ ਸ੍ਰ ਠੰਡਲ ਵਲੋਂ ਪਿੰਡ ਦੀ ਫਿਰਨੀ ਅਤੇ ਆਂਗਣਵਾੜੀ ਸਕੂਲ ਦੇ ਕਮਰੇ ਦਾ ਵੀ ਉਦਘਾਟਨ ਕੀਤਾ ਗਿਆ।ਵੱਖ-ਵੱਖ ਪਿੰਡਾਂ ਵਿੱਚ ਆਯੋਜਿਤ ਵਿਸ਼ਾਲ ਸਮਾਗਮਾਂ ਨੂੰ ਸੰਬੰੋਧਨ ਕਰਦੇ ਹੋਏ ਸ੍ਰ: ਠੰਡਲ ਨੇ ਕਿਹਾ ਕਿ ਪਿੰਡ ਬਿਛੋਹੀ ਵਿਖੇ ਹੜ੍ਹਾਂ ਤੋਂ ਬਚਾਉਣ ਲਈ ਕਾਜਵੇਅ ਦੇ ਆਲੇ-ਦੁਆਲੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਕੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਬਰਸਾਤ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਇਹ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਗਰਾਮ ਪੰਚਾਇਤ ਦੀ ਸਲਾਹ ਅਨੁਸਾਰ ਪਿੰਡ ਵਿੱਚ ਰਹਿੰਦੇ ਵਿਕਾਸ ਕਾਰਜ ਕਰਵਾਏ ਗਏ ਹਨ। ਪਿੰਡ ਦੇ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਕੰਮਾਂ ਵਾਸਤੇ ਬੱਚਿਆਂ ਦੀ ਸਹੂਲਤਾਂ ਲਈ ਕੁਝ ਸਮਾਂ ਪਹਿਲਾਂ ਜਾਰੀ ਹੋਏ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਕੰਮ ਕਰਵਾਏ ਗਏ ਹਨ। 

ਪਿੰਡ ਲਹਿਲੀ ਕਲਾਂ ਵਿਖੇ ਸਿਚਾਈ ਦੇ ਟਿਊਬਵੈਲ ਦਾ ਉਦਘਾਟਨ ਕਰਨ ਤੋ ਬਾਅਦ ਉਨਾਂ ਕਿਹਾ ਕਿ ਹਲਕਾ ਚੱਬੇਵਾਲ ਵਿਚ 87 ਟਿਊਬਵੈਲ ਚੱਲ ਰਹੇ ਹਨ , ਜਿਨਾਂ ਵਿਚੋ 42 ਕੰਢੀ ਖੇਤਰ ਵਿਚ ਅਤੇ 45 ਨਾਨ ਕੰਢੀ ਖੇਤਰ ਵਿਚ ਚੱਲ ਰਹੇ ਹਨ। ਇਨਾਂ ਟਿਊਬਵੈਲਾਂ ਦੁਆਰਾ ਅੋਸਤਨ 10700 ਏਕੜ ਰਕਬੇ ਦੀ ਸਿੰਚਾਈ ਹੋ ਰਹੀ ਹੈ।  ਇਸ ਤੋਂ ਇਲਾਵਾ ਨਾਬਾਰਡ ਦੀ ਸਹਾਇਤਾ ਨਾਲ ਹੋਰ ਵੀ ਟਿਊਬਵੈਲ ਲਗਾਉਣ ਦੇ ਲਈ ਪ੍ਰੋਜੈਕਟ ਮਨਜ਼ੂਰ ਕੀਤਾ ਗਿਆ ਹੈ, ਜਿਸ ਦੇ ਤਹਿਤ ਨਵੇਂ ਟਿਊਬਵੈਲ ਲਗਾਏ ਜਾ ਰਹੇ ਹਨ ਕਿਸਾਨਾਂ ਨੂੰ ਸਬਸਿਡੀ ਦੇ ਆਧਾਰ ਤੇ ਪਾਣੀ ਮੁਹੱਈਆ ਕਰਾਇਆ ਜਾ ਰਿਹਾ ਹੈ । ਉਨ੍ਹਾਂ ਨੇ ਅਕਾਲੀ-ਭਾਜਪਾ ਸਰਕਾਰ ਵਲੋਂ ਲੋਕਾਂ ਲਈ ਚਲਾਈਆਂ ਜਾ ਰਹੀਆਂ ਬਾਕੀ ਸਕੀਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਲਿੰਕ ਸੜਕਾਂ, ਪੀਣ ਵਾਲੇ ਪਾਣੀ ਦੀਆਂ ਸਹੂਲਤਾਂ, ਸਕੂਲਾਂ ਦੇ ਨਵੀਨੀਕਰਨ, ਆਂਗਣਵਾੜੀ ਕੇਂਦਰਾਂ, ਪਿੰਡਾਂ ਦੀਆਂ ਫਿਰਨੀਆਂ, ਗਲੀਆਂ-ਨਾਲੀਆਂ ਸਮੇਤ ਹੋਰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਹਨ ਅਤੇ ਅੱਜ ਰਾਜ ਦੇ ਪਿੰਡ ਵਿਕਾਸ ਦੀਆਂ ਮੂੰਹ ਬੋਲਦੀਆਂ ਤਸਵੀਰਾਂ ਹਨ।ਉਨ੍ਹਾਂ ਕਿਹਾ ਕਿ ਸਰਕਾਰ ਵਿਕਾਸ ਦੇ ਆਧਾਰ 'ਤੇ ਚੋਣਾਂ ਲੜੇਗੀ ਅਤੇ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਗੀ। ਉਨ੍ਹਾਂ ਕਿਹਾ ਕਿ ਹਲਕਾ ਨਿਵਾਸੀਆਂ ਦਾ ਉਹ ਤੈਅ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਅਕਾਲੀ-ਭਾਜਪਾ ਸਰਕਾਰ ਦਾ ਸਹਿਯੋਗ ਦੇ ਕੇ ਪਿੰਡਾਂ ਵਿੱਚ ਹੋਏ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਿਆ ਹੈ। ਇਸ ਮੌਕੇ ਐਸ.ਡੀ.ਐਮ. ਗੜ੍ਹਸ਼ੰਕਰ ਅਮਰਜੀਤ ਸਿੰਘ, ਕਾਰਜਕਾਰੀ ਇੰਜੀ: ਡਰੇਨੇਜ ਵੀ ਕੇ ਗੁਪਤਾ, ਐਸ ਡੀ ਓ ਕੁਲਵਿੰਦਰ ਸਿੰਘ ਕਲਸੀ, ਇੰਜੀ: ਸੁਰਿੰਦਰ ਸਿੰਘ ਗਰੇਵਾਲ, ਯੂਥ ਆਗੂ ਰਵਿੰਦਰ ਸਿੰਘ ਠੰਡਲ, ਐਸ ਸੀ ਵਿੰਗ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪੰਜੌੜ, ਸਰਕਲ ਪ੍ਰਧਾਨ ਐਸ.ਸੀ.ਵਿੰਗ ਪਵਿੱਤਰ ਸਿੰਘ, ਸਰਕਲ ਪ੍ਰਧਾਨ ਨਿਰਮਲ ਸਿੰਘ ਭੀਲੋਵਾਲ, ਪਿੰਡ ਤਾਜੇਵਾਲ ਦੇ ਸਪਰੰਚ ਸੰਤ ਮਹਾਂਵੀਰ ਸਿੰਘ, ਸਰਪੰਚ ਜਸਵੰਤ ਸਿੰਘ ਬਿਛੋਹੀ, ਸਾਬਕਾ ਚੇਅਰਮੈਨ ਬਲਾਕ ਸੰਮਤੀ ਕੁਲਦੀਪ ਸਿੰਘ ਰਾਣਾ, ਸਰਪੰਚ ਮੇਜਰ ਸਿੰਘ ਲਹਿਲੀਕਲਾਂ, ਸਾਬਕਾ ਸਰਪੰਚ ਸਤਪਾਲ ਸਿੰਘ, ਸਰਪੰਚ ਜਸਪਿੰਦਰ ਮੋਖਾ, ਸਰਪੰਚ ਮੋਹਨ ਸਿੰਘ ਨਸਰਾਂ, ਨੰਬਰਦਾਰ ਕ੍ਰਿਸ਼ਨ ਸਿੰਘ ਬਿਛੋਹੀ, ਸਰਕਲ ਪ੍ਰਧਾਨ ਬੀ ਸੀ ਵਿੰਗ ਸਤਨਾਮ ਸਿੰਘ, ਅਮਨਦੀਪ ਸੋਨੀ, ਰਾਮ ਸਿੰਘ ਬੰਟੀ, ਜੇ ਈ ਮੁਕੇਸ਼ ਕੁਮਾਰ, ਅਸ਼ੋਕ ਨੰਦਾ, ਠੇਕੇਦਾਰ ਇਸਮੀਤ ਸਿੰਘ, ਗੁਲਬਰਗ ਸਿੰਘ ਸਮੇਤ ਭਾਰੀ ਸੰਖਿਆ ਵਿੱਚ ਪਿੰਡ ਵਾਸੀ ਮੌਜੂਦ ਸਨ। 

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD