Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਮਰਿਤੀ ਇਰਾਨੀ ਤੇ ਰੱਖੜਾ ਵੱਲੋਂ ਜੀ.ਐਨ.ਡੀ.ਯੂ. ਦੇ ਮੁੰਡਿਆਂ ਦੇ ਹੋਸਟਲ ਦਾ ਉਦਘਾਟਨ

ਡਿਜ਼ੀਟਲ ਤਕਨੀਕ ਰਾਹੀਂ ਨਵੀਂ ਦਿੱਲੀ ਤੇ ਚੰਡੀਗੜ੍ਹ ਵਿਖੇ ਬੈਠਿਆਂ ਕੇਂਦਰੀ ਤੇ ਸੂਬਾਈ ਮੰਤਰੀ ਨੇ 3.5 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਹੋਸਟਲ ਦਾ ਕੀਤਾ ਉਦਘਾਟਨ

Web Admin

Web Admin

5 Dariya News

ਚੰਡੀਗੜ੍ਹ , 03 Jun 2016

Last updated on: Jun 03, 2016, 00:00 IST

ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀਮਤੀ ਸਮਰਿਤੀ ਇਰਾਨੀ ਤੇ ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਅੱਜ ਭਾਰਤ ਸਰਕਾਰ ਦੇ ਡਿਜ਼ੀਟਲ ਸਮਾਗਮਾਂ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.) ਅੰਮ੍ਰਿਤਸਰ ਵਿਖੇ ਰਾਸ਼ਟਰੀ ਉਚਤਮ ਸਿੱਖਿਆ ਅਭਿਆਨ (ਰੂਸਾ) ਤਹਿਤ ਸਾਢੇ ਤਿੰਨ ਕਰੋੜ ਦੀ ਲਾਗਤ ਨਾਲ 144 ਵਿਦਿਆਰਥੀਆਂ ਦੀ ਸਮਰੱਥਾ ਵਾਲੇ ਲੜਕਿਆਂ ਦੇ ਹੋਸਟਲ ਦਾ ਉਦਘਾਟਨ ਕੀਤਾ।ਰੂਸਾ ਵੱਲੋਂ ਅੱਜ ਇਕੋਂ ਸਮੇਂ ਦੇਸ਼ ਦੇ 10 ਸੂਬਿਆਂ ਵਿੱਚ ਸਮਾਗਮ ਕਰਵਾਏ ਗਏ ਜਿਨ੍ਹਾਂ ਵਿੱਚ ਪੰਜਾਬ ਦੇ ਸਮਾਗਮ ਦੌਰਾਨ ਸ੍ਰੀਮਤੀ ਇਰਾਨੀ ਨੇ ਨਵੀਂ ਦਿੱਲੀ ਸਥਿਤ ਮੁੱਖ ਦਫਤਰ ਅਤੇ ਸ. ਰੱਖੜਾ ਨੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਐਨ.ਆਈ.ਸੀ. ਦੇ ਦਫਤਰ ਤੋਂ ਬਟਨ ਦਬਾ ਕੇ ਹੋਸਟਲ ਦਾ ਡਿਜ਼ੀਟਲ ਉਦਘਾਟਨ ਕੀਤਾ ਗਿਆ। ਇਸ ਮੌਕੇ ਵੀਡਿਓ ਕਾਨਫਾਰਸਿੰਗ ਰਾਹੀਂ ਕੇਂਦਰੀ ਮੰਤਰੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਦੇਣ ਲਈ ਖੋਲ੍ਹੇ ਗਏ ਮੈਰੀਟੋਰੀਅਸਲ ਸਕੂਲਾਂ ਦੇ ਪ੍ਰਾਜੈਕਟ ਦੀ ਤਾਰੀਫ ਕੀਤਾ। 

ਇਸ ਮੌਕੇ ਸ. ਰੱਖੜਾ ਨੇ ਪੰਜਾਬ ਸਰਕਾਰ ਵੱਲੋਂ ਉਚੇਰੀ ਸਿੱਖਿਆ ਖੇਤਰ ਵਿੱਚ ਚੱਲ ਰਹੇ ਪ੍ਰਾਜੈਕਟਾਂ ਤੋਂ ਜਾਣੂੰ ਕਰਵਾਉਂਦਿਆਂ ਸੂਬੇ ਵਿੱਚ ਮੁਕੰਮਲ ਹੋਣ ਦੇ ਨੇੜੇ ਪੁੱਜੇ 11 ਡਿਗਰੀ ਕਾਲਜਾਂ ਤੇ 2 ਪ੍ਰੋਫੈਸ਼ਨਲ ਕਾਲਜਾਂ ਦੇ ਉਦਘਾਟਨ ਕਰਨ ਲਈ ਸੱਦਾ ਪੱਤਰ ਵੀ ਦਿੱਤਾ।ਅੱਜ ਦੇ ਸਮਾਗਮਾਂ ਦੀ ਖਾਸੀਅਤ ਇਹ ਰਹੀ ਕਿ ਇਕੋ ਸਮੇਂ ਪੰਜਾਬ ਸਮੇਤ ਦੇਸ਼ ਦੇ 10 ਸੂਬਿਆਂ ਵਿੱਚ ਰੂਸਾ ਦੇ ਵੱਖ-ਵੱਖ ਪ੍ਰਾਜੈਕਟਾਂ ਦੇ ਡਿਜ਼ੀਟਲ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਗਮ ਹੋਏ। ਪੰਜਾਬ ਤੋਂ ਇਲਾਵਾ ਬਾਕੀ ਸੂਬਿਆਂ ਜੰਮੂ ਕਸ਼ਮੀਰ, ਝਾਰਖੰਡ, ਛਤੀਸਗੜ੍ਹ, ਮਹਾਂਰਾਸ਼ਟਰ, ਉੜੀਸਾ, ਆਂਧਰਾ ਪ੍ਰਦੇਸ਼, ਤੇਲੰਗਾਣਾ, ਸਿੱਕਮ ਤੇ ਮਿਜ਼ੋਰਮ ਵਿਖੇ ਵੀ ਹੋਏ ਸਮਾਗਮਾਂ ਦੌਰਾਨ ਸੂਬਿਆਂ ਦੇ ਉਚੇਰੀ ਸਿੱਖਿਆ ਮੰਤਰੀਆਂ ਨੇ ਕੇਂਦਰੀ ਮੰਤਰੀ ਸ੍ਰੀਮਤੀ ਇਰਾਨੀ ਨਾਲ ਵੀਡਿਓ ਕਾਨਫਰਸਿੰਗ ਜ਼ਰੀਏ ਗੱਲਬਾਤ ਵੀ ਕੀਤੀ ਅਤੇ ਹਰ ਸੂਬੇ ਦੇ ਵਿਦਿਆਰਥੀਆਂ ਨੇ ਕੇਂਦਰੀ ਮੰਤਰੀ ਕੋਲੋਂ ਸਵਾਲ ਵੀ ਪੁੱਛੇ। ਪੰਜਾਬ ਦੇ ਵਿਦਿਆਰਥੀ ਵੱਲੋਂ ਹੁਸ਼ਿਆਰ ਵਿਦਿਆਰਥੀਆਂ ਲਈ ਕੋਈ ਸਕੀਮ ਖੋਲ੍ਹੇ ਜਾਣ ਬਾਰੇ ਪੁੱਛੇ ਜਾਣ 'ਤੇ ਸ੍ਰੀਮਤੀ ਇਰਾਨੀ ਨੇ ਕਿਹਾ ਕਿ ਉਹ ਸਕਿੱਲ ਖੇਤਰ ਵਿੱਚ ਨਵਾਂ ਕਰਨ ਜਾ ਰਹੇ ਹਨ। ਉਨ੍ਹਾਂ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਸ. ਬਾਦਲ ਵੱਲੋਂ ਖੋਲ੍ਹੇ ਮੈਰੀਟੋਰੀਅਸ ਸਕੂਲਾਂ ਦੀ ਤਾਰੀਫ ਕਰਦਿਆਂ ਦੱਸਿਆ ਕਿ ਇਹ ਪ੍ਰਾਜੈਕਟ ਬਾਕੀ ਸੂਬਿਆਂ ਲਈ ਰਾਹ ਦਸੇਰਾ ਹੈ।

ਇਸ ਤੋਂ ਪਹਿਲਾਂ ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਰੱਖੜਾ ਨੇ ਕੇਂਦਰੀ ਮੰਤਰੀ ਦਾ ਅੱਜ ਦੇ ਸਮਾਗਮਾਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਰੂਸਾ ਦੇ ਪ੍ਰਾਜੈਕਟਾਂ ਤਹਿਤ ਉਚੇਰੀ ਸਿੱਖਿਆ ਉਪਰ ਕੁੱਲ 69.73 ਕਰੋੜ ਰੁਪਏ ਖਰਚੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 60:40 ਅਨੁਪਾਤ ਅਨੁਸਾਰ ਪੰਜਾਬ ਦਾ ਹਿੱਸਾ 24.55 ਕਰੋੜ ਰੁਪਏ ਬਣਦਾ ਸੀ ਪਰ ਪੰਜਾਬ ਸਰਕਾਰ ਨੇ 10 ਕਰੋੜ ਵਾਧੂ ਪਾਉਂਦਿਆਂ 34.95 ਕਰੋੜ ਰੁਪਏ ਹਿੱਸਾ ਪਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਇਸ ਵੇਲੇ 11 ਨਵੇਂ ਡਿਗਰੀ ਕਾਲਜ ਅਤੇ 2 ਪ੍ਰੋਫਸ਼ੈਨਲ ਕਾਲਜ (ਪੰਜਾਬ ਐਰੋਨੈਟਿਕ ਇੰਜਨੀਅਰਿੰਗ ਕਾਲਜ ਪਟਿਆਲਾ ਤੇ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ ਜਲੰਧਰ) ਵਿਖੇ ਬਣਾਏ ਜਾ ਰਹੇ ਹਨ ਜਿਨ੍ਹਾਂ ਦਾ ਕੰਮ ਮੁਕੰਮਲ ਹੋਣ ਨੇੜੇ ਹੈ ਅਤੇ ਇਸੇ ਸੈਸ਼ਨ ਤੋਂ ਇਨ੍ਹਾਂ ਵਿੱਚ ਪੜ੍ਹਾਈ ਸ਼ੁਰੂ ਹੋ ਜਾਵੇਗੀ। ਸ. ਰੱਖੜਾ ਨੇ ਕੇਂਦਰੀ ਮੰਤਰੀ ਨੂੰ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ 'ਤੇ ਕਾਲਜਾਂ ਦੇ ਉਦਘਾਟਨ ਕਰਨ ਦਾ ਵੀ ਸੱਦਾ ਪੱਤਰ ਦਿੱਤਾ ਜਿਸ ਨੂੰ ਸ੍ਰੀਮਤੀ ਇਰਾਨੀ ਨੇ ਕਬੂਲ ਕਰ ਲਿਆ।

 

Tags: Smriti Irani , SURJIT SINGH RAKHRA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD