Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਰਾਜਸਥਾਨ ਸਰਕਾਰ ਦੇ ਪੰਜਾਬੀ ਭਾਸ਼ਾ ਪ੍ਰਤੀ ਵਿਰੋਧੀ ਰਵੱਈਏ ਦਾ ਮਾਮਲਾ ਵਸੁੰਧਰਾ ਰਾਜੇ ਕੋਲ ਉਠਾਵਾਂਗਾ-ਪਰਕਾਸ਼ ਸਿੰਘ ਬਾਦਲ

ਸ੍ਰੀ ਹਰਿਮੰਦਰ ਸਾਹਿਬ ਵਿਖੇ ਆਮ ਸ਼ਰਧਾਲੂ ਵਜੋਂ ਨਤਮਸਤਕ ਹੋਣ ਲਈ ਗਿਆ ਸੀ ਨਾ ਕਿ ਸਿਰੋਪਾਓ ਲੈਣ ਲਈ

Web Admin

Web Admin

5 Dariya News

ਵਣਵਾਲਾ (ਸ੍ਰੀ ਮੁਕਤਸਰ ਸਾਹਿਬ) , 04 Jun 2016

Last updated on: Jun 04, 2016, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਆਖਿਆ ਕਿ ਰਾਜਸਥਾਨ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਪ੍ਰਤੀ ਅਪਣਾਏ ਜਾ ਰਹੇ ਵਿਰੋਧੀ ਰਵੱਈਏ ਦਾ ਮਾਮਲਾ ਉਹ ਰਾਜਸਥਾਨ ਦੀ ਮੁੱਖ ਮੰਤਰੀ ਸ੍ਰੀਮਤੀ ਵਸੁੰਧਰਾ ਰਾਜੇ ਕੋਲ ਉਠਾਉਣਗੇ।ਲੰਬੀ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ. ਬਾਦਲ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਰਾਜਸਥਾਨ ਸਰਕਾਰ ਨੇ ਪੰਜਾਬੀਆਂ ਦੀ ਵਸੋਂ ਵਾਲੇ ਇਲਾਕਿਆਂ ਵਿੱਚ ਸਰਕਾਰੀ ਸਕੂਲਾਂ ਵਿੱਚੋਂ ਪੰਜਾਬੀ ਅਧਿਆਪਕਾਂ ਦੀਆਂ ਅਸਾਮੀਆਂ ਖਤਮ ਕਰ ਦਿੱਤੀਆਂ ਹਨ ਅਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪੰਜਾਬੀ ਦੀਆਂ ਕਿਤਾਬਾਂ ਵੀ ਮੁਫਤ ਮੁਹੱਈਆ ਨਹੀਂ ਕਰਵਾਈਆਂ ਜਾ ਰਹੀਆਂ। ਇਸ ਤੋਂ ਇਲਾਵਾ ਪੰਜਾਬੀ ਅਧਿਆਪਕਾਂ ਲਈ ਭਰਤੀ ਪ੍ਰਕ੍ਰਿਆ ਵੀ ਸ਼ੁਰੂ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਹ ਬਹੁਤ ਗੰਭੀਰ ਮਸਲਾ ਹੈ ਜੋ ਰਾਜਸਥਾਨ ਵਿੱਚ ਵਸਦੇ ਪੰਜਾਬੀਆਂ ਨਾਲ ਸਰਾਸਰ ਬੇਇਨਸਾਫੀ ਹੈ। ਸ. ਬਾਦਲ ਨੇ ਕਿਹਾ ਕਿ ਉਹ ਰਾਜਸਥਾਨ ਦੇ ਮੁੱਖ ਮੰਤਰੀ ਕੋਲ ਇਸ ਮਸਲੇ ਨੂੰ ਉਠਾ ਕੇ ਛੇਤੀ ਹੱਲ ਕਰਨ ਦੀ ਮੰਗ ਕਰਨਗੇ।

ਇਕ ਹੋਰ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਸਿਰੋਪਾਓ ਬਖਸ਼ਿਸ਼ ਕੀਤਾ ਸੀ। ਪਰ ਨਾਲ ਹੀ ਸ. ਬਾਦਲ ਨੇ ਕਿਹਾ ਕਿ ਉਹ ਆਪਣੀ ਅੰਮ੍ਰਿਤਸਰ ਫੇਰੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਇਕ ਆਮ ਸ਼ਰਧਾਲੂ ਵਜੋਂ ਨਤਮਸਤਕ ਹੁੰਦੇ ਹਨ ਨਾ ਕਿ ਸਿਰੋਪਾਓ ਲੈਣ ਲਈ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਸਿਧਾਂਤਾਂ ਵਿੱਚ ਉਨ੍ਹਾਂ ਦੀ ਗੂੜੀ ਆਸਥਾ ਹੈ ਜਿਸ ਕਰਕੇ ਸ੍ਰੀ ਦਰਬਾਰ ਸਾਹਿਬ ਵਿਖੇ ਅਕਾਲ ਪੁਰਖ ਦਾ ਅਸ਼ੀਰਵਾਦ ਲੈਣਾ ਆਪਣਾ ਫਰਜ਼ ਸਮਝਦੇ ਹਨ।ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਪ੍ਰਤੀ ਅਕਾਲੀ-ਭਾਜਪਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬਹੁਤ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਹਰਗਿਜ਼ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਹਰੇਕ ਘਟਨਾ 'ਤੇ ਚੌਕਸੀ ਰੱਖੀ ਜਾ ਰਹੀ ਹੈ ਅਤੇ ਇਸ ਸਬੰਧੀ ਕੋਈ ਅਣਗਹਿਲੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ।ਸਿੱਖ ਪ੍ਰਚਾਰਕ ਬਾਬਾ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਉਨ੍ਹਾਂ ਉਪਰ ਹੋਏ ਹਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਪਾਸੋਂ ਕਰਵਾਉਣ ਦੀ ਮੰਗ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮੁੱਚੇ ਮਾਮਲੇ ਦੀ ਜਾਂਚ ਲਈ ਸਮਰੱਥ ਹੈ ਅਤੇ ਪੁਲੀਸ ਨੂੰ ਇਹ ਜਾਂਚ ਮੁਕੰਮਲ ਕਰਨ ਦਿੱਤੀ ਜਾਣੀ ਚਾਹੀਦੀ ਹੈ।

ਸੰਗਤ ਦਰਸ਼ਨ ਪ੍ਰੋਗਰਾਮ ਦੀ ਮਹੱਤਤਾ ਨੂੰ ਦਰਸਾਉਂਦਿਆਂ ਸ. ਬਾਦਲ ਨੇ ਕਿਹਾ ਕਿ ਮੁਲਕ ਵਿੱਚ ਪੰਜਾਬ ਹੀ ਇਕਲੌਤਾ ਸੂਬਾ ਹੈ ਜਿੱਥੇ ਮੁੱਖ ਮੰਤਰੀ ਖੁਦ ਸੰਗਤ ਦਰਸ਼ਨ ਪ੍ਰੋਗਰਾਮਾਂ ਰਾਹੀਂ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਜਾ ਕੇ ਲੋਕਾਂ ਦੀਆਂ ਦੁੱਖ ਤਕਲੀਫਾਂ ਦੂਰ ਕਰਦਾ ਹੈ। ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਗਰਮੀ ਦੀ ਸਿਖਰ ਵਿੱਚ ਵੀ ਹਫਤੇ ਵਿੱਚ ਚਾਰ ਦਿਨ ਸੰਗਤ ਦਰਸ਼ਨ ਪ੍ਰੋਗਰਾਮ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕੀਤੇ ਜਾ ਰਹੇ ਹਨ ਤਾਂ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੰਗਤ ਦਰਸ਼ਨ ਪ੍ਰੋਗਰਾਮ ਜ਼ਮੀਨੀ ਹਕੀਕਤਾਂ ਨੂੰ ਜਾਣਨ ਅਤੇ ਉਸ ਮੁਤਾਬਕ ਨੀਤੀਆਂ ਤੇ ਯੋਜਨਾਵਾਂ ਘੜਨ ਵਿੱਚ ਬਹੁਤ ਸਹਾਈ ਹੁੰਦੇ ਹਨ ਕਿਉਂਕਿ ਹਰੇਕ ਮਹਿਕਮੇ ਦੇ ਉਚ ਅਧਿਕਾਰੀ ਵੀ ਹਾਜ਼ਰ ਹੁੰਦੇ ਹਨ।ਮੁੱਖ ਮੰਤਰੀ ਨੇ ਅੱਜ ਪਿੰਡ ਭਾਗੂ, ਮਹਿਣਾ, ਚੱਕ ਮਿੱਡੂ ਸਿੰਘ ਵਾਲਾ, ਵਣਵਾਲਾ, ਕੱਖਾਂਵਾਲੀ, ਮਿੱਡੂ ਖੇੜਾ, ਘੁਮਿਆਰਾ ਅਤੇ ਲੋਹਾਰਾ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਕਰਕੇ ਇਨ੍ਹਾਂ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦਿੱਤੀਆਂ। ਇਸ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਚੇਅਰਮੈਨ ਤੇਜਿੰਦਰ ਸਿੰਘ ਮਿੱਡੂਖੇੜਾ, ਸ. ਅਵਤਾਰ ਸਿੰਘ ਵਣਵਾਲਾ, ਸ. ਗੁਰਬਖਸ਼ੀਸ ਸਿੰਘ ਵਿੱਕੀ ਚੇਅਰਮੈਨ, ਸ੍ਰੀ ਹਰਿੰਦਰ ਸਿੰਘ ਗੋਪੀ ਤਰਮਾਲਾ, ਸ. ਹਰਮੇਸ਼ ਸਿੰਘ ਖੁੱਡੀਆਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ. ਕਰੁਣਾ ਰਾਜੂ, ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਸੁਮੀਤ ਜਾਰੰਗਲ, ਡੀ.ਆਈ.ਜੀ. ਸ੍ਰੀ ਯੁਰਿੰਦਰ ਸਿੰਘ ਹੇਅਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਹਾਜ਼ਰ ਸਨ।

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD