Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਨਰਿੰਦਰ ਮੋਦੀ ਸਰਕਾਰ ਬਣਨ ਨਾਲ ਦੇਸ਼ ਦਾ ਨਾਂਅ ਵਿਸ਼ਵ ਪੱਧਰ 'ਤੇ ਚਮਕਿਆ: ਡਾ. ਹਰਸ਼ਵਰਧਨ

ਸਵੱਛ ਭਾਰਤ ਮਿਸ਼ਨ ਤਹਿਤ ਦੇਸ਼ ਵਿੱਚ 1 ਕਰੋੜ 92 ਲੱਖ ਪਾਖਾਨੇ ਬਣਾਏ

Web Admin

Web Admin

5 Dariya News

ਡੇਰਾਬੱਸੀ , 08 Jun 2016

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਨ.ਡੀ.ਏ. ਦੀ ਮੌਜੂਦਾ ਸਰਕਾਰ ਨੇ ਪਿਛਲੇ ਦੋ ਸਾਲਾਂ ਚ ਦੇਸ਼ ਵਾਸੀਆਂ ਨੂੰ ਭ੍ਰੀਸ਼ਟਾਚਾਰ ਮੁਕਤ ਅਤੇ ਸਾਫਸੁਥਰਾ ਪ੍ਰਸ਼ਾਸਨ ਦਿੱਤਾ ਹੈ ਅਤੇ ਲੋਕਾਂ ਦੀਆਂ ਆਸਾਂ ਅਤੇ ਉਮੰਗਾਂ ਤੇ ਖਰਾ ਉਤਰਨ ਦੀ ਅਣਥੱਕ ਕੋਸ਼ਿਸ ਕੀਤੀ ਹੈ। ਇਨਾਂਹ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਸਾਇੰਸ ਅਤੇ ਟੈਕਨਾਲੋਜੀ ਮੰਤਰੀ ਡਾ. ਹਰਸ਼ਵਰਧਨ ਨੇ ਡੇਰਾਬਸੀ ਵਿਖੇ ਭਾਸਪਾ ਵੱਲੋਂ ਸ੍ਰੀ ਰਾਮ ਮੰਦਰ ਵਿਖੇ ਕੇਂਦਰ ਸਰਕਾਰ ਦੀਆਂ ਦੋ ਸਾਲ ਦੀਆਂ ਪ੍ਰਾਪਤੀਆਂ ਸਬੰਧੀ ਕਰਵਾਏ ਗਏ ਵਿਕਾਸ ਪਰਵ ਸਮਰੋਹ ਕਿਹਾ ਨੂੰ ਸੰਬੋਧਨ ਕਰਦਿਆਂ ਕੀਤਾ । ਕੇਂਦਰੀ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਵੇਲੇ ਅਨੇਕਾਂ ਘੁਟਾਲਿਆਂ ਕਾਰਨ ਦੇਸ਼ ਨੂੰ ਵੱਡੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਸੀ। ਕੇਂਦਰ ਵਿੱਚ ਭਾਜਪਾ ਦੀ ਸਰਕਾਰ ਬਣਨ ਨਾਲ ਭਾਰਤ ਦਾ ਨਾਂਅ ਵਿਸ਼ਵ ਪੱਧਰ 'ਤੇ ਚਮਕਿਆ ਹੈ। 

ਉਨਾਂਹ ਮੋਦੀ ਸਰਕਾਰ ਵੱਲੋਂ  ਲੋਕ ਭਲਾਈ ਦੇ ਕੰਮਾਂ ਨੂੰ ਘਰ-ਘਰ ਪਹੁੰਚਾਣ ਦਾ ਸੱਦਾ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਸੁਨਹਿਰੇ ਭਵਿੱਖ ਅਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਠੋਸ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਹੁਣ ਤੱਕ ਦੇਸ਼ ਵਿੱਚ 1 ਕਰੋੜ 92 ਲੱਖ ਪਾਖਾਨੇ ਬਣਾਏ ਗਏ ਹਨ ਅਤੇ ਭਾਰਤ ਦਾ ਕੋਈ ਸਕੂਲ ਹੁਣ ਬਗੈਰ ਪਾਖਾਨੇ ਤੋਂ ਨਹੀਂ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਸਰਕਾਰੀ ਸਕੀਮਾਂ 'ਚ ਦਿੱਤੀ ਜਾਣ ਵਾਲੀ ਸਬਸਿਡੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜਮਾਂ ਹੋਣ ਨਾਲ ਸਾਢੇ 36 ਹਜ਼ਾਰ ਕਰੋੜ ਦਾ ਲਾਭ ਹੋਇਆ। 

ਇਸ ਮੌਕੇ ਬੋਲਦਿਆਂ ਕੇਂਦਰੀ ਮੰਤਰੀ ਨੇ ਦੱਸਿਆ ਕਿ ਜਿਥੇ ਕਿਸਾਨਾਂ ਨੂੰ ਘੱਟ ਵਿਆਜ ਦੀ ਦਰ 'ਤੇ ਕਰਜ਼ੇ ਮੁਹਈਆ ਕਰਵਾਉਣ ਦੇ ਲਈ ਸਾਢੇ ਅੱਠ ਲੱਖ ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ ਉਥੇ ਦੇਸ਼ ਦੇ ਸਾਢੇ ਗਿਆਰਾਂ ਮਿਲੀਅਨ ਕਿਸਾਨਾਂ ਨੂੰ ਫਸਲਾਂ ਅਤੇ ਮੌਸਮ ਸਬੰਧੀ ਟੈਲੀਫੂਨ 'ਤੇ ਐਸ.ਐਮ.ਐਸ. ਰਾਹੀਂ ਜਾਣਕਾਰੀ ਦਿੱਤੀ ਜਾਂਦੀ ਹੈ। ਪ੍ਰਧਾਨ ਮੰਤਰੀ ਫਸਲੀ ਬੀਮਾ ਯੋਜਨਾ ਦੀ ਸ਼ੁਰੂਆਤ ਵੀ ਕੀਤੀ ਗਈ ਹੈ। ਡਾ. ਹਰਸ਼ਵਰਧਨ ਨੇ ਆਖਿਆ ਕਿ ਜਨ-ਧਨ ਯੋਜਨਾ ਤਹਿਤ ਦੇਸ਼ ਦੇ 22 ਕਰੋੜ ਲੋਕਾਂ ਦੇ ਬੈਂਕ ਖਾਤੇ ਖੋਲ੍ਹੇ ਗਏ ਹਨ ਅਤੇ ਮੁਦਰਾ ਯੋਜਨਾ ਤਹਿਤ 3 ਕਰੋੜ 50 ਲੱਖ ਲੋੜਵੰਦ ਔਰਤਾਂ ਨੂੰ ਆਪਣੇ ਕੰਮਕਾਜ ਚਲਾਉਣ ਲਈ ਹੁਣ ਤੱਕ 1 ਲੱਖ 34 ਹਜ਼ਾਰ ਰੁਪਏ ਦੇ ਬਿਨਾਂ ਗਰੰਟੀ ਤੋਂ ਕਰਜ਼ੇ ਮੁਹਈਆ ਕਰਵਾਏ ਗਏ। ਦੇਸ਼ ਵਿੱਚ ਚੁੱਲ੍ਹਾ ਬਾਲ੍ਹਣ ਵਾਲੇ 5 ਕਰੋੜ ਘਰਾਂ ਨੂੰ ਗੈਸ ਕੁਨੈਕਸ਼ਨ ਜਾਰੀ ਕੀਤੇ ਗਏ ਹਨ। ਪੰਜਾਬ ਸੂਬੇ ਦੀ ਗੱਲ ਕਰਦਿਆਂ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਆਖਿਆ ਕਿ ਪੰਜਾਬ ਨੇ ਹਮੇਸ਼ਾ ਹੀ ਦੇਸ਼ ਦੀ ਅਗਵਾਈ ਕੀਤੀ ਹੈ। 

ਉਨ੍ਹਾਂ ਦਾਅਵਾ ਕੀਤਾ ਕਿ  ਸਾਲ 2017 ਦੀਆਂ ਚੋਣਾਂ 'ਚ ਪੰਜਾਬ ਅੰਦਰ ਲਗਾਤਾਰ ਤੀਜੀ ਵਾਰ ਅਕਾਲੀ-ਭਾਜਪਾ ਦੀ ਸਾਂਝੀ ਸਰਕਾਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾ ਨੇ ਕਿਹਾ ਕਿ ਮੋਦੀ ਸਰਕਾਰ ਬਗੈਰ ਕਿਸੇ ਭੇਦਭਾਵ ਤੋਂ ਹਰੇਕ ਵਰਗ ਦੇ ਲੋਕਾਂ ਦਾ ਵਿਕਾਸ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਦੇਸ਼ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੰਭੀਰਤਾ ਨਾਲ ਕੰਮ ਕਰ ਰਹੇ ਹਨ। ਭਾਜਪਾ ਦੇ ਕੌਮੀ ਸਕੱਤਰ ਮਹਿੰਦਰ ਸਿੰਘ ਨੇ ਆਪਣੇ ਜੋਸ਼ੀਲੇ ਭਾਸ਼ਣ ਰਾਹੀਂ ਮੋਦੀ ਸਰਕਾਰ ਦੀਆਂ ਦੋ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੇ ਭਾਜਪਾ ਵਰਕਰਾਂ ਨੂੰ ਪੰਜਾਬ ਅੰਦਰ ਗੱਠਜੋੜ ਸਰਕਾਰ ਦੀ ਹੈਟ੍ਰਿਕ ਮਾਰਨ ਦਾ ਸੱਦਾ ਦਿੱਤਾ। ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਭਗਤ ਸਿੰਘ ਕੋਸ਼ਿਆਰੀ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਪਾੜੋ ਤੇ ਰਾਜ ਕਰੋ ਦੀ ਨੀਤੀ ਆਪਣਾਕੇ ਦੇਸ਼ ਦੀ ਸੱਤਾ 'ਤੇ ਰਾਜ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਪੰਜਾਬ ਨੂੰ ਨਸ਼ਿਆਂ ਨਾਲ ਜੋੜਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਅੱਜ ਦੇ ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਦਿਨੇਸ਼, ਰਾਜਪੁਰਾ ਤੋਂ ਸਾਬਕਾ ਵਿਧਾਇਕ ਰਾਜ ਖੁਰਾਣਾ, ਸੁਸ਼ੀਲ ਰਾਣਾ ਲਾਲੜੂ ਜ਼ਿਲ੍ਹਾ ਭਾਜਪਾ ਪ੍ਰਧਾਨ, ਖੁਸ਼ਵੰਤ ਰਾਏ ਗੀਗਾ ਉਪ ਚੇਅਰਮੈਨ ਪੰਜਾਬ, ਸੁਖਵਿੰਦਰ ਸਿੰਘ ਗੋਲਡੀ ਸਾਬਕਾ ਜ਼ਿਲ੍ਹਾ ਪ੍ਰਧਾਨ , ਐਡਵੋਕੇਟ ਮੁਕੇਸ਼ ਗਾਂਧੀ ਸਾਬਕਾ ਜ਼ਿਲ੍ਹਾ ਪ੍ਰਧਾਨ, ਸੰਜੀਵ ਗੋਇਲ, ਰਜਨੀਸ਼ ਬਹਿਲ ਮੰਡਲ ਪ੍ਰਧਾਨ ਡੇਰਾਬੱਸੀ, ਦੀਪ ਢਿੱਲੋਂ ਮੰਡਲ ਪ੍ਰਧਾਨ ਨਵਾਂ ਗਰਾਓਂ, ਏਕਤਾ ਨਾਗਪਾਲ ਪ੍ਰਧਾਨ ਮਹਿਲਾ ਮੋਰਚਾ, ਭੁਪਿੰਦਰ ਸਿੰਘ ਪ੍ਰਧਾਨ ਜੀਰਕਪੁਰ, ਦੇਵਰਾਜ ਲਾਲੜੂ ਸੀਨੀਅਰ ਆਗੂ, ਕੌਂਸਲਰ ਨਰੇਸ਼ ਉਪਨੇਜਾ, ਰਵਿੰਦਰ ਬੱਤਰਾ, ਅਨੀਤਾ ਥੰਮਨ, ਲਵਕੇਸ਼ ਮੁਖੀਜਾ, ਟੋਨੀ ਸੈਣੀ, ਗੁਰਚਰਨ ਸਿੰਘ ਚੌਧਰੀ, ਕੇ.ਕੇ. ਸ਼ਰਮਾ, ਵਿਪਨ ਥੰਮਨ ਸਮੇਤ ਵੱਡੀ ਗਿਣਤੀ 'ਚ ਭਾਜਪਾ ਦੇ ਸਥਾਨਕ ਆਗੂ ਤੇ ਵਰਕਰ ਮੌਜੂਦ ਸਨ।

 

Tags: Vijay Sampla , Harsh Vardhan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD