Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ : ਹਲਕਾ ਦਾਖਾ ਤੋਂ 1000 ਤੋਂ ਵਧੇਰੇ ਯਾਤਰੀਆਂ ਸਮੇਤ ਰੇਲ ਗੱਡੀ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਦਿਖਾਈ ਹਰੀ ਝੰਡੀ , ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਰਵਾਨਾ ਹੋਏ ਯਾਤਰੀ

ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ : ਹਲਕਾ ਦਾਖਾ ਤੋਂ 1000 ਤੋਂ ਵਧੇਰੇ ਯਾਤਰੀਆਂ ਸਮੇਤ ਰੇਲ ਗੱਡੀ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ

Web Admin

Web Admin

5 Dariya News (ਅਜੇ ਪਾਹਵਾ)

ਮੁੱਲਾਂਪੁਰ ਦਾਖਾ , 08 Jun 2016

ਪੰਜਾਬ ਸਰਕਾਰ ਦੁਆਰਾ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਹਲਕਾ ਦਾਖਾ ਦੇ ਯਾਤਰੀਆਂ ਦੀ ਵਿਸ਼ੇਸ਼ ਰੇਲ ਗੱਡੀ ਅੱਜ ਮੁੱਲਾਂਪੁਰ ਤੋਂ ਸ੍ਰੀ ਹਜ਼ੂਰ ਸਾਹਿਬ (ਨੰਦੇੜ) ਲਈ ਰਵਾਨਾ ਹੋ ਗਈ, ਜਿਸ ਨੂੰ ਹਲਕਾ ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਯਾਲੀ ਵੱਲੋਂ ਸਵੇਰੇ 08.30 ਵਜੇ ਸਥਾਨਕ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੇਲ ਗੱਡੀ ਵਿੱਚ 1000 ਤੋਂ ਵਧੇਰੇ ਯਾਤਰੀ ਅਤੇ 30 ਦੇ ਕਰੀਬ ਡਿਊਟੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਟੀਮ ਸ਼ਾਮਿਲ ਹੈ। ਯਾਤਰਾ  'ਤੇ ਰਵਾਨਾ ਹੋਣ ਵੇਲੇ ਉਤਸ਼ਾਹ ਨਾਲ ਭਰੇ ਯਾਤਰੀਆਂ ਨੇ ਬੋਲੇ ਸੋ ਨਿਹਾਲ ਅਤੇ ਪੰਜਾਬ ਸਰਕਾਰ ਜ਼ਿੰਦਾਬਾਦ ਦੇ ਜੈਕਾਰਿਆਂ ਨਾਲ ਰਵਾਨਗੀ ਕੀਤੀ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਇਯਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਅਮੀਰ ਵਿਰਸੇ ਦੀ ਸੰਭਾਲ ਅਤੇ ਇਸ ਦੀ ਪ੍ਰਫੁੱਲਤਾ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਾਡੀ ਡਿਊਟੀ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੋਂ ਜਾਣੂ ਕਰਵਾਈਏ। ਇਸ ਦੇ ਨਾਲ ਹੀ ਸੱਭਿਆਚਾਰਕ ਵਿਰਾਸਤ ਸੂਬੇ ਵਿਚ ਵਿਰਾਸਤੀ ਸੈਰ ਸਪਾਟੇ ਨੂੰ ਹੁਲਾਰਾ ਦੇਣ ਦਾ ਵੀ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਦੀ ਸੰਭਾਲ ਅਤੇ ਉਤਸ਼ਾਹਿਤ ਕਰਨ ਦੀ ਇਕ ਕੋਸ਼ਿਸ਼ ਹੈ। 

ਉਨ੍ਹਾਂ ਕਿਹਾ ਕਿ 15 ਡੱਬਿਆਂ ਵਾਲੀ ਤੀਰਥ ਯਾਤਰਾ ਰੇਲ ਗੱਡੀ ਸ੍ਰੀ ਹਜ਼ੂਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਾਉਣ ਉਪਰੰਤ 13 ਜੂਨ ਨੂੰ ਵਾਪਸ ਮੁੱਲਾਂਪੁਰ ਪਰਤੇਗੀ ਅਤੇ ਪੂਰੀ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਖਾਣੇ, ਰਹਿਣ-ਸਹਿਣ, ਆਉਣ-ਜਾਣ ਆਦਿ ਦੀਆਂ ਸਾਰੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਯੋਜਨਾ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿਚੋਂ 1000 ਸ਼ਰਧਾਲੂਆਂ ਨੂੰ ਲਿਜਾਏ ਜਾ ਰਹੇ ਹਨ। ਸ਼ਰਧਾਲੂਆਂ ਦੀ ਸਹੂਲਤ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਵੀ ਇਸ ਰੇਲ ਗੱਡੀ ਵਿਚ ਗਏ ਹਨ। ਰੇਲ ਗੱਡੀ ਵਿਚ ਸ਼ਰਧਾਲੂਆਂ ਨੂੰ ਆਡੀਓ ਸੀ.ਡੀਜ਼ ਰਾਹੀਂ ਸ਼ਬਦ ਵੀ ਸੁਣਾਏ ਜਾਣਗੇ। ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੇ ਨਾਸ਼ਤੇ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਯਾਤਰਾ 'ਤੇ ਰਵਾਨਾ ਹੋਣ ਵੇਲੇ ਯਾਤਰੀਆਂ ਦਾ ਉਤਸ਼ਾਹ ਠਾਠਾਂ ਮਾਰ ਰਿਹਾ ਸੀ। ਇਸ ਮੌਕੇ ਸੀਨੀਅਰ ਯੂਥ ਅਕਾਲੀ ਆਗੂ ਸ੍ਰ. ਹਰਵੀਰ ਸਿੰਘ ਇਯਾਲੀ, ਮਾਰਕੀਟ ਕਮੇਟੀ ਮੁੱਲਾਂਪੁਰ ਦੇ ਚੇਅਰਮੈਨ ਸ੍ਰ. ਅਮਰਜੀਤ ਸਿੰਘ ਮੁੱਲਾਂਪੁਰ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ। 

 

Tags: DHARMIK , Manpreet Singh Ayali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD