Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਕੂਮਤ ਪ੍ਰਤੀ ਮੁਲਾਜ਼ਮਾਂ ਵਿੱਚ ਪਸਰ ਰਹੀ ਨਿਰਾਸ਼ਤਾ ਨੂੰ ਹਰ ਹੀਲੇ ਦੂਰ ਕਰਾਂਗੇ-ਮਦਨ ਮੋਹਨ ਮਿੱਤਲ

ਮੁਲਾਜ਼ਮਾਂ ਦੀਆਂ ਬੁਨਿਆਦੀ ਮੰਗਾਂ ਪ੍ਰਤੀ ਯੂਨੀਅਨ ਦਾ ਵਫ਼ਦ ਕੈਬਨਿਟ ਮੰਤਰੀ ਨੂੰ ਮਿਲਿਆ , ਮੁਲਾਜ਼ਮਾਂ ਦੇ ਚੁੱਲ੍ਹਿਆਂ ਦੀ ਅੱਗ ਨੂੰ ਸ਼ਾਂਤ ਨਹੀਂ ਹੋਣ ਦਿਆਂਗੇ-ਪੁਰਖਾਲਵੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 08 Jun 2016

Last updated on: Jun 08, 2016, 00:00 IST

ਗੌਰਮਿੰਟ ਆਈ ਟੀ ਆਈਜ਼ ਐਸ ਸੀ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਦੀ ਅਗਵਾਈ ਵਿੱਚ ਜਥੇਬੰਦੀ ਦਾ ਇੱਕ ਵਫ਼ਦ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵਿੱਚ ਕੰਮ ਕਰਦੇ ਸਮੂਹ ਮੁਲਾਜ਼ਮਾਂ ਦੀਆਂ ਬੁਨਿਆਦੀ ਜਰੂਰਤਾਂ ਦੀ ਪੂਰਤੀ ਲਈ ਵਿਭਾਗ ਦੇ ਕੈਬਨਿਟ ਵਜ਼ੀਰ ਮਦਨ ਮੋਹਨ ਮਿੱਤਲ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਤਰੁੱਟੀਆਂ ਨੂੰ ਗੰਭੀਰਤਾ ਅਤੇ ਹਮਦਰਦੀ ਦੇ ਆਧਾਰ ਤੇ ਪੂਰਾ ਕਰਨ ਲਈ ਲੋੜੀਂਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਅਕਾਲੀ ਭਾਜਪਾ ਗੱਠਜੋੜ ਪ੍ਰਤੀ ਮਲਾਜ਼ਮਾਂ ਵਿੱਚ ਦਿਨੋਂ ਦਿਨ ਪਸਰਦੀ ਨਿਰਾਸ਼ਤਾ ਨੂੰ ਠੱਲ੍ਹ ਪਾਈ ਜਾ ਸਕੇ।ਯੂਨੀਅਨ ਦੇ ਸੂਬਾਈ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਤੇ ਆਧਾਰਿਤ ਵਫ਼ਦ ਜਿਸ ਵਿੱਚ ਸਰਵਸ਼੍ਰੀ ਨਰੇਸ਼ ਚੰਦ ਫ਼ਰੀਦਕੋਟ, ਬਲਜਿੰਦਰ ਸਿੰਘ ਲੁਧਿਆਣਾ, ਦੁਨੀ ਚੰਦ ਜਲੰਧਰ, ਸ਼ਰਨਪ੍ਰੀਤ ਸਿੰਘ ਬਸੀ ਪਠਾਨਾ, ਰਵੀ ਕੁਮਾਰ ਪਠਾਨਕੋਟ, ਰਾਜਿੰਦਰ ਕੁਮਾਰ ਸ਼ਹੀਦ ਭਗਤ ਸਿੰਘ ਨਗਰ, ਪ੍ਰਿੰਸੀਪਲ ਪ੍ਰਦੁੱਮਣ ਸਿੰਘ ਨਾਭਾ, ਪ੍ਰੇਮ ਚੰਦ ਗੁਰਦਾਸਪੁਰ, ਸਤਿੰਦਰ ਸਿੰਘ ਬਾਗੜੀਆ ਸਮਰਾਲਾ, ਸਤਨਾਮ ਸਿੰਘ ਚੰਡੀਗੜ੍ਹ ਅਤੇ ਸੁਖਵਿੰਦਰ ਸਿੰਘ ਸਹੋਤਾ ਸਮੇਤ ਡੇਢ ਦਰਜ਼ਨ ਆਗੂ ਸ਼ਾਮਲ ਸਨ ਨੇ ਵਿਭਾਗੀ ਮੰਤਰੀ ਨੂੰ ਮਿਲਕੇ ਮੰਗ ਕੀਤੀ ਕਿ ਕਰਾਫ਼ਟਸਮੈਨ ਇੰਸਟਰਕਟਰਾਂ ਦੇ ਗਰੇਡ ਪੇ ਤਰੁੱਟੀਆਂ ਵਿੱਚ ਸੋਧ, ਸਰਵਿਸ ਪ੍ਰੋਵਾਈਡਰ ਟ੍ਰੇਨਰ, ਵੈਲਫ਼ੇਅਰ ਤੇ ਪੀ.ਪੀ.ਪੀ. ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ, ਹੋਸਟਲ ਸੁਪਰਡੈਂਟ ਕਮ ਪੀ ਟੀ ਆਈ ਦੇ ਪੈਰਿਟੀ ਮੁਤਾਬਿਕ ਗਰੇਡ ਪੇ ਵਿੱਚ ਵਾਧਾ, ਟ੍ਰੇਨਿੰਗ ਮੈਨੁਅਲ 1978 ਮੁਤਾਬਿਕ ਤਕਨੀਕੀ ਸਟੋਰ ਕੀਪਰਾਂ ਨੂੰ ਇੰਸਟਰਕਟਰਾਂ ਬਰਾਬਰ ਗਰੇਡ ਪੇ ਦੇਣ, ਦਰਜਾ ਚਾਰ ਮੁਲਾਜ਼ਮਾਂ ਦੀ ਨਵੀਂ ਭਰਤੀ, ਸਰਕਾਰ ਵੱਲੋਂ 2004 ਵਿੱਚ ਸ਼ੁਰੂ ਕੀਤੀ ਗਈ ਨਵੀਂ ਪੈਨਸ਼ਨ ਸਕੀਮ ਨੂੰ ਬੰਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨ, ਜੂਨੀਅਰ ਕਰਮਚਾਰੀਆਂ ਦੀ ਬਜਾਏ ਸੀਨੀਅਰ ਅਤੇ ਯੋਗ ਮੁਲਾਜ਼ਮਾਂ ਨੂੰ ਪ੍ਰਸ਼ਾਸ਼ਕੀ ਅਤੇ ਵਿੱਤੀ ਸ਼ਕਤੀਆਂ ਦੇਣ, ਲੰਮੇ ਸਮੇਂ ਤੋਂ ਰੁਕੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ, ਕਰਾਫ਼ਟਸਮੈਨ ਇੰਸਟਰਕਟਰਾਂ ਨੂੰ ਟ੍ਰੇਨਿੰਗ ਅਫ਼ਸਰ ਦਾ ਦਰਜਾ ਦੇਣ, ਭਾਰਤੀ ਸੰਵਿਧਾਨ ਦੀ 85ਵੀਂ ਸੋਧ ਲਾਗੂ ਕਰਨ, ਮਨਿਸਟਰੀਅਲ ਵਰਗ ਦੇ ਸਕੇਲਾਂ ਵਿੱਚ ਲੋੜੀਂਦੀ ਸੋਧ ਕਰਨ, ਭਲਾਈ ਸਕੀਮਾਂ ਵਿੱਚ ਦਾਖ਼ਲਾ ਆਮ ਦਾਖਲਿਆਂ ਦੇ ਨਾਲ ਕਰਨ ਤੇ ਸਿਖਿਆਰਥੀਆਂ ਨੂੰ ਨੈਸ਼ਨਲ ਪੱਧਰ ਦੇ ਸਰਟੀਫ਼ਿਕੇਟ ਪ੍ਰਦਾਨ ਕਰਨ, ਸਿਖਿਆਰਥੀਆਂ ਨੂੰ ਵਜੀਫ਼ੇ ਤੇ ਠੇਕਾ ਅਧਾਰਿਤ ਕਰਮਚਾਰੀਆਂ ਨੂੰ ਤਨਖ਼ਾਹਾਂ ਸਮੇਂ ਸਿਰ ਦੇਣ,  ਅਤੇ ਦਲਿਤ ਮੁਲਾਜ਼ਮਾਂ ਦੀਆਂ ਬਦਲੀਆਂ ਜਾਤੀ ਈਰਖਾ ਕਾਰਨ ਵਾਰ ਵਾਰ ਦੂਰ ਦੁਰਾਡੇ ਕਰਨ ਸਮੇਤ ਕਈ ਹੋਰ ਮੰਗਾਂ ਨੂੰ ਮੰਤਰੀ ਦੇ ਧਿਆਨ ਵਿੱਚ ਲਿਆਕੇ ਮੰਗ ਕੀਤੀ ਕਿ ਇਨ੍ਹਾਂ ਨੂੰ ਪੂਰਾ ਕਰਨ ਲਈ ਲੋੜੀਂਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ ਕਿਉਂਕਿ ਮੁਲਾਜ਼ਮਾਂ ਵਿੱਚ ਹਕੂਮਤ ਪ੍ਰਤੀ ਗੁੱਸੇ ਦੀ ਲਹਿਰ ਦਿਨੋਂ ਦਿਨ ਪ੍ਰਚੰਡ ਹੋ ਰਹੀ ਹੈ ਜਿਹੜੀ ਕਿ ਕਿਸੇ ਵੀ ਵੇਲੇ ਕਿਸੇ ਭਿਆਨਕ ਸੰਘਰਸ਼ ਦੇ ਰੂਪ ਵਿੱਚ ਤਬਦੀਲ ਹੋਣ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ। ਸ਼੍ਰੀ ਪੁਰਖਾਲਵੀ ਨੇ ਸਪੱਸ਼ਟ ਕੀਤਾ ਕਿ ਮੁਲਾਜ਼ਮ ਵਰਗ ਦੀਆਂ ਸੰਵਿਧਾਨਿਕ ਅਤੇ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਯੂਨੀਅਨ ਕਿਸੇ ਵੀ ਸੰਘਰਸ਼ ਤੋਂ ਮੂੰਹ ਨਹੀਂ ਮੋੜੇਗੀ ਜਿਸ ਤੋਂ ਪੈਦਾ ਹੋਣ ਵਾਲੇ ਤਮਾਮ ਬੁਰੇ ਪ੍ਰਭਾਵਾਂ ਦੀ ਜਿੰਮੇਵਾਰੀ ਮੌਜ਼ੂਦਾ ਅਕਾਲੀ ਭਾਜਪਾ ਗੱਠਜੋੜ ਹਕੂਮਤ ਦੀ ਹੋਵੇਗੀ। ਵਫ਼ਦ ਵੱਲੋਂ ਪੇਸ਼ ਕੀਤੀਆਂ ਮੰਗਾਂ ਨੂੰ ਮੰਤਰੀ ਸਾਹਿਬ ਨੇ ਧਿਆਨ ਨਾਲ ਸੁਣਨ ਉਪਰੰਤ ਸੂਬਾਈ ਆਗੂਆਂ ਨੂੰ ਭਰੋਸਾ ਦਿੱਤਾ ਕਿ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਕਿਸੇ ਵੀ ਨਰਾਜ਼ਗੀ ਨੂੰ ਦੂਰ ਕਰਨ ਲਈ ਸਰਕਾਰ ਹਰ ਸੰਭਵ ਉਪਰਾਲੇ ਕਰੇਗੀ ਕਿਉਂਕਿ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਯੂਨੀਅਨ ਦੇ ਨੁੰਮਾਇੰਦਿਆਂ ਨੂੰ ਸਲਾਹ ਦਿੱਤੀ ਕਿ ਉਹ ਸਰਕਾਰ ਅਤੇ ਲੋਕਾਂ ਵਿਚਾਲੇ ਇੱਕ ਸਾਕਾਰਾਤਮਿਕ ਭੂਮਿਕਾ ਅਦਾ ਕਰਨ ਜਿਸ ਨਾਲ ਸਮੁੱਚੇ ਰਾਜ ਦਾ ਮਾਹੌਲ ਸਾਜ਼ਗਾਰ ਬਣਿਆ ਰਹੇ।

 

Tags: Madan Mohan Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD