Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬਾ ਸਰਕਾਰ ਵਲੋਂ ਪੰਜਾਬ ਦੇ ਵਿਰਸੇ ਅਤੇ ਇਤਿਹਾਸ ਨੂੰ ਸਾਂਭਿਆ ਜਾ ਰਿਹੈ : ਸੋਹਣ ਸਿੰਘ ਠੰਡਲ

ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਸ਼ਹੀਦੀ ਦਿਹਾੜੇ 'ਤੇ 26 ਨੂੰ ਚੱਪੜਚਿੜੀ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

ਸੋਹਣ ਸਿੰਘ ਠੰਡਲ
ਸੋਹਣ ਸਿੰਘ ਠੰਡਲ

Web Admin

Web Admin

5 Dariya News

ਚੰਡੀਗੜ , 09 Jun 2016

Last updated on: Jun 09, 2016, 00:00 IST

ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ  ਪੰਜਾਬ ਦੇ ਵਿਰਸੇ ਅਤੇ ਇਤਿਹਾਸ ਨੂੰ ਸਾਂਭਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ ਵਲੋਂ ਸ਼ਹੀਦਾਂ ਦੀਆਂ ਸ਼ਤਾਬਦੀਆਂ ਵੱਡੇ ਪੱਧਰ 'ਤੇ ਮਨਾਈਆਂ ਜਾ ਰਹੀਆਂ ਹਨ, ਉਥੇ ਹਰੇਕ ਧਰਮ ਦੇ ਮਾਣ-ਸਤਿਕਾਰ ਲਈ ਵੱਖ-ਵੱਖ ਇਤਿਹਾਸਕ ਤੇ ਧਾਰਮਿਕ ਯਾਦਗਾਰਾਂ ਸਥਾਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਖੁਰਾਲਗੜ੍ਹ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੀ ਕਰੋੜਾਂ ਰੁਪਏ ਦੀ ਲਾਗਤ ਨਾਲ ਯਾਦਗਾਰ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਇਸਦੇ ਨਿਰਮਾਣ ਦਾ ਕੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਦਮ ਸਦਕਾ ਹੀ ਇਹ ਯਾਦਗਾਰ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਬਹੁਤ ਜਲਦੀ ਇਹ ਯਾਦਗਾਰ ਬਣਕੇ ਤਿਆਰ ਹੋ ਜਾਵੇਗੀ। ਜੇਲ੍ਹਾਂ, ਸੈਰ-ਸਪਾਟਾ ਅਤੇ ਸਭਿਆਚਾਰ ਮਾਮਲੇ ਮੰਤਰੀ, ਪੰਜਾਬ ਸ੍ਰ. ਠੰਡਲ ਨੇ ਦੱਸਿਆ ਕਿ ਪੰਜਾਬ ਦੇ ਸਭਿਆਚਾਰ ਅਤੇ ਵਿਰਸੇ ਨੂੰ ਸਾਂਭਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਨੇ ਆਪਣੇ 9 ਸਾਲਾਂ ਦੇ ਕਾਰਜਕਾਲ ਦੌਰਾਨ ਵੱਡੇ ਪੱਧਰ 'ਤੇ ਹਰੇਕ ਧਰਮ ਦੇ ਦਿਹਾੜੇ ਆਪਸ ਵਿਚ ਮਿਲਕੇ ਮਨਾਏ ਹਨ, ਤਾਂ ਜੋ ਸੂਬੇ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰਹਿ ਸਕੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਵਲੋਂ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਸ਼ਹੀਦੀ ਦਿਹਾੜੇ ਦੀ ਯਾਦ ਵਿਚ 26 ਜੂਨ ਨੂੰ ਚੱਪੜਚਿੜੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਇਲਾਵਾ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਿਰਕਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਹਿੰਦ ਵਿਖੇ ਇਤਿਹਾਸਕ ਆਮ ਖਾਸ ਬਾਗ ਵਿਚ ਦੇਸ਼ ਦੀ ਨਾਮੀ ਈਵੈਂਟ ਮੈਨੇਜਮੈਂਟ ਕੰਪਨੀ ਇਕ ਲੇਜ਼ਰ ਸ਼ੋਅ ਕਰੇਗੀ, ਜਿਸ ਰਾਹੀਂ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਮਹਾਨ ਜੀਵਨ ਤੇ ਫਿਲਾਸਫੀ ਨੂੰ ਪੇਸ਼ ਕੀਤਾ ਕੀਤਾ ਜਾਵੇਗਾ, ਤਾਂ ਕਿ ਸਾਡੀ ਨਵੀਂ ਪੀੜ੍ਹੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਮਹਾਨ ਯੋਗਦਾਨ ਬਾਰੇ ਜਾਣੂ ਕਰਵਾਇਆ ਜਾ ਸਕੇ। 

ਉਨ੍ਹਾਂ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਮੁਗਲ ਹਕੂਮਤ ਦੇ ਹੇਠ ਚੱਲ ਰਹੇ ਜਾਗੀਰਦਾਰੀ ਢਾਂਚੇ ਨੂੰ ਖਤਮ ਕਰਕੇ ਮੁਜ਼ਾਹਰਿਆਂ ਨੂੰ ਜ਼ਮੀਨਾਂ ਦੇ ਅਸਲ ਮਾਲਕ ਬਣਾਇਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ਉਤੇ ਸਿੱਕੇ ਤੇ ਮੋਹਰਾਂ ਜਾਰੀ ਕੀਤੀਆਂ। ਇਹ ਜ਼ਿਕਰਯੋਗ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ 1710 ਵਿਚ ਪਹਿਲੀ ਵਾਰ ਖਾਲਸਾ ਰਾਜ ਸਥਾਪਤ ਕੀਤਾ। ਕੈਬਨਿਟ ਮੰਤਰੀ ਪੰਜਾਬ ਸੋਹਣ ਸਿੰਘ ਠੰਡਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਾਹਨੂੰਵਾਨ ਛੰਬ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਛੋਟੇ ਘੱਲੂਘਾਰੇ ਨੂੰ ਸਮਰਪਿਤ ਯਾਦਗਾਰ ਉਸਾਰੀ ਗਈ ਹੈ, ਜਿਸ ਨਾਲ ਨੌਜਵਾਨ ਪੀੜ੍ਹੀ ਆਪਣੇ ਇਤਿਹਾਸ ਤੋਂ ਬਾਖੂਬੀ ਜਾਣਕਾਰੀ ਹਾਸਿਲ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਛੋਟੇ ਤੇ ਵੱਡੇ ਘੱਲੂਘਾਰੇ ਦੀ ਯਾਦ ਵਿਚ 42 ਕਰੋੜ ਰੁਪਏ ਦੀ ਲਾਗਤ ਨਾਲ ਯਾਦਗਾਰ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਵਿਖੇ 105 ਕਰੋੜ ਰੁਪਏ ਦੀ ਲਾਗਤ ਨਾਲ ਭਗਵਾਨ ਵਾਲਮੀਕ ਤੀਰਥ ਸਥਲ ਦੀ ਉਸਾਰੀ ਕਰਵਾਈ ਜਾ ਰਹੀ ਹੈ ਅਤੇ ਇਸੇ ਤਰ੍ਹਾਂ ਬਾਬਾ ਜੀਵਨ ਸਿੰਘ ਅਤੇ ਬਾਬਾ ਮੋਤੀ ਰਾਮ ਮਹਿਰਾ ਦੀਆਂ ਵੀ ਯਾਦਗਾਰਾਂ ਉਸਾਰੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਹਰੇਕ ਧਰਮ ਦਾ ਮਾਣ ਤੇ ਸਤਿਕਾਰ ਕੀਤਾ ਹੈ ਅਤੇ ਆਪਣੇ ਵਿਰਸੇ ਨੂੰ ਸੰਭਾਲਣ ਲਈ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦੱਸਿਆ ਕਿ ਸੈਰ ਸਪਾਟਾ ਨੂੰ ਹੋਰ ਪ੍ਰਫੁਲੱਤ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ। 

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD