Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਸ਼੍ਰੋਮਣੀ ਕਮੇਟੀ ਤੇ ਤਪੋਵਨ ਟਰੱਸਟ ਸ਼੍ਰੀ ਗੰਗਾਨਗਰ ਵੱਲੋਂ ਲਗਾਇਆ ਗਿਆ ਐਡਵਾਂਸ ਕੈਂਸਰ ਜਾਂਚ ਕੈਂਪ

ਕੈਂਸਰ ਵਰਗੀ ਭਿਆਨਕ ਬਿਮਾਰੀ ਦੇ ਜੜ੍ਹੋ ਖਾਤਮੇ ਲਈ ਸਮੂਹ ਧਾਰਮਕ, ਸਮਾਜਿਕ ਤੇ ਸਮਾਜ ਸੇਵੀ ਜੱਥੇਬੰਦੀਆਂ ਦੇ ਮੈਂਬਰ ਆਪਣੀ ਜੋਰਦਾਰ ਮੁਹਿੰਮ ਚਲਾਉਣ ਜੱਥੇ: ਅਵਤਾਰ ਸਿੰਘ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 10 Jun 2016

Last updated on: Jun 10, 2016, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਕੈਂਸਰ ਵਰਗੀ ਭਿਆਨਕ  ਬਿਮਾਰੀ ਦੇ ਜੜ੍ਹੋ ਖਾਤਮੇ ਲਈ ਸਮੂਹ ਧਾਰਮਕ, ਸਮਾਜਿਕ ਤੇ ਸਮਾਜ ਸੇਵੀ ਜੱਥੇਬੰਦੀਆਂ ਦੇ ਮੈਂਬਰ ਸਾਂਝੇ ਰੂਪ ਵਿੱਚ ਆਪਣੀ ਜੋਰਦਾਰ ਮੁਹਿੰਮ ਚਲਾਉਣ, ਕਿਉਂਕਿ ਜੇਕਰ ਅਸੀ ਪੰਜਾਬ ਦੇ ਘਰ ਘਰ ਤੱਕ ਕੈਂਸਰ ਦੀ ਬਿਮਾਰੀ ਸਬੰਧੀ ਜਾਗਰੂਕਤਾ ਫੈਲਾਉਣ ਵਿੱਚ ਕਾਮਯਾਬ ਹੋ ਜਾਂਦੇ ਹਾਂ ਤਾਂ ਇਹ ਸਾਡੇ ਲਈ ਇੱਕ ਕ੍ਰਾਂਤੀਕਾਰੀ ਦਿਸ਼ਾ ਮਾਰਗ ਹੋਵੇਗਾ। ਅੱਜ ਗੁਰਦੁਆਰਾ ਮਾਤਾ ਗੁਜ਼ਰੀ ਸਾਹਿਬ (ਰਜਿ) ਦੁਸਹਿਰਾ ਗਰਾਊਂਡ ਸ਼ਿਮਲਾਪੂਰੀ ਵਿਖੇ ਸ਼੍ਰੋਮਣੀ ਗੁ:ਪ੍ਰਬੰਧਕ ਕਮੇਟੀ ਤੇ ਤਪੋਵਨ ਟਰੱਸਟ ਸ਼੍ਰੀ ਗੰਗਾਨਗਰ ਦੇ ਨਿੱਘੇ ਸਹਿਯੋਗ ਨਾਲ ਲਗਾਏ ਗਏ ਐਡਵਾਂਸ ਕੈਂਸਰ ਜਾਂਚ ਕੈਂਪ ਦਾ ਰਸਮੀ ਤੌਰ ਤੇ ਉਦਘਾਟਨ ਕਰਨ ਉਪਰੰਤ ਆਪਣੇ ਵਿਚਾਰਾਂ ਦੀ ਸਾਂਝ ਕਰਦਿਆ ਜੱਥੇ: ਅਵਤਾਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰੇ ਸਾਹਿਬਾਨ ਦੇ ਯੋਗ ਪ੍ਰਬੰਧ ਦੇ ਨਾਲ-ਨਾਲ ਸੰੰਗਤਾ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾ ਦੇਣ ਲਈ ਵੀ ਪੂਰੀ ਤਰ੍ਹਾਂ ਤੱਤਪਰ ਹੈ, ਖਾਸ ਕਰਕੇ ਕੈਂਸਰ ਦੀ ਮਾਰ ਹੇਠ ਧੁਖ ਰਹੇ ਪੰਜਾਬ ਦੇ ਲੋਕਾਂ ਨੂੰ ਨਾ-ਮੁਰਾਦ ਬਿਮਾਰੀ ਦਾ ਇਲਾਜ਼ ਕਰਵਾਉਣ ਲਈ ਹੁਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਬਿਨਾਂ ਕਿਸੇ ਭੇਦ ਭਾਵ ਤੇ ਜਾਤ -ਧਰਮ ਤੋਂ ਉਪਰ ਉੱਠ ਕੇ ਕਰੋੜਾ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਜਾ ਚੁੱਕੀ ਹੈ, ਉੱਥੇ ਕੈਂਸਰ ਪੀੜਤਾ ਦਾ ਯੋਗ ਇਲਾਜ ਕਰਨ ਹਿੱਤ ਸ਼੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰੀਸਰਚ ਸ਼੍ਰੀ ਅੰਮ੍ਰਿਤਸਰ ਵਿਖੇ ਕਈ ਆਧੁਨਿਕ ਮਸ਼ੀਨਾ ਲਗਾਈਆ ਗਈਆਂ ਹਨ। 

ਜਿੱਥੇ ਕੈਂਸਰ ਦੇ ਮਰੀਜ਼ ਕੀਮੋਥਰੈਪੀ, ਰੇਡੀਓੁਥਰੈਪੀ ਆਦਿ ਟੈਸਟ ਬਹੁਤ ਵਾਜਬ ਤਰ੍ਹਾਂ ਦੇ ਕਰਵਾਉਂਦੇ ਹਨ। ਇਸ ਦੌਰਾਨ ਉਨ੍ਹਾਂ ਨੇ ਤਪੋਵਨ ਟਰੱਸਟ ਸ਼੍ਰੀ ਗੰਗਾਨਗਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਸੁਖਵਿੰਦਰ ਕੌਰ ਸੌਖੀ ਤੇ ਕੌਂਸਲਰ ਜਗਬੀਰ ਸਿੰਘ ਸੋਖੀ ਦੇ ਵੱਲੋਂ ਕੈਂਸਰ ਦੀ ਬਿਮਾਰੀ ਦੇ ਪ੍ਰਤੀ ਇਲਾਕੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਗਈ ਸਾਂਝੀ ਜਾਗਰਤੀ ਮੁਹਿੰਮ ਦੀ ਜੋਰਦਾਰ ਸ਼ਲਾਘਾ ਕਰਦਿਆ ਕਿਹਾ ਕਿ ਸੱਚੇ ਦਿਲੋਂ ਕੀਤੇ ਗਏ ਸੇਵਾ ਕਾਰਜ ਹਮੇਸ਼ਾ ਹੀ ਸਮੁੱਚੇ ਸਮਾਜ ਲਈ ਪ੍ਰੇਣਾ ਦਾ ਸਰੋਤ ਬਣਦੇ ਹਨ। ਐਡਵਾਂਸ ਕੈਂਸਰ ਜਾਂਚ ਕੈਂਪ (ਮੋਬਾਈਲ ਵੈਨ) ਦੀ ਆਰੰਭਤਾ ਮੋਕੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦਿਆ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਸੁਖਵਿੰਦਰ ਕੌਰ ਸੋਖੀ ਤੇ ਕਾਂਸਲਰ ਜਗਬੀਰ ਸਿੰਘ ਸੋਖੀ ਨੇ ਸਾਂਝੇ ਤੋਰ ਤੇ ਕਿਹਾ ਕਿ ਕੈਂਸਰ ਦੀ ਭਿਆਨਕ ਬਿਮਾਰੀ ਕਾਰਨ ਹਰ ਸਾਲ ਸਮੁੱਚੇ ਵਿਸ਼ਵ ਅੰਦਰ ਲਗਭਗ 76 ਲੱਖ ਦੇ ਕਰੀਬ ਮੋਤਾਂ ਹੁੰਦੀਆਂ ਹਨ ਖਾਸ ਕਰਕੇ ਭਾਰਤ ਵਿੱਚ ਹਰ ਇੱਕ 17 ਵੇ ਮਿੰਟ ਅੰਦਰ ਇੱਕ ਕੈਂਸਰ ਪੀੜਤ ਮਰੀਜ਼ ਮਰਦਾ ਹੈ । ਸੋ ਅੱਜ ਵੇਲਾ ਰਹਿੰਦਿਆ ਕੈਂਸਰ ਦੀ ਜੰਗ ਨੂੰ ਜਿੱਤਣ ਲਈ ਆਓ ਇੱਕ ਮੁੱਠ ਹੋਈਏ ਅਤੇ ਪੰਜਾਬ ਨੂੰ ਬਿਮਾਰੀਆਂ ਦੀ ਦਲ ਦਲ ਵਿੱਚੋਂ ਕੱਢਣ ਲਈ ਰਣ-ਤੱਤੇ ਵਿੱਚ ਜੂਝਣ ਲਈ ਦ੍ਰਿੜ ਸੰਕਲਪ ਲਈਏ। ਇਸ ਮੋਕੇ ਤਪੋਵਨ ਟਰੱਸਟ ਸ੍ਰੀ ਗੰਗਾਨਗਰ ਵੱਲੋਂ ਭੇਜੀ ਗਈ ਕੈਂਸਰ ਜਾਂਚ ਮੋਬਾਈਲ ਵੈਨ ਅੰਦਰ ਡਾਕਟਰਾਂ ਦੀ ਟੀਮ ਵੱਲੋਂ ਪ੍ਰਮੁੱਖ ਸ਼ਖਸ਼ੀਅਤਾਂ ਤੇ ਸਥਾਨਕ ਇਲਾਕਾ ਨਿਵਾਸੀਆਂ ਦੇ ਖੁਨ ਦੀ ਜਾਂਚ ਪੜਤਾਲ ਕੀਤੀ ਗਈ। ਇਸ ਮੋਕੇ ਤੇ ਹੋਰਨਾ ਤੋ ਇਲਾਵਾ ਗੁਰਪ੍ਰੀਤ ਸਿੰਘ ਬੱਬਲ ਪ੍ਰਧਾਨ ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ 1, ਡਾ. ਪਰਮਜੀਤ ਸਿੰਘ ਸਰੋਆ ਨਿੱਜੀ ਸਹਾਇਕ ਪ੍ਰਧਾਨ ਸ਼੍ਰੋਮਣੀ ਕਮੇਟੀ, ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰ, ਡਾ. ਜਗਦੇਵ ਸਿੰਘ, ਕੁਲਵਿੰਦਰ ਸਿੰਘ ਸੋਖੀ, ਬੇਅੰਤ ਸਿੰਘ ਮਠਾੜੂ, ਬਲਬੀਰ ਸਿੰਘ , ਬੂਟਾ ਸਿੰਘ ਪ੍ਰਧਾਨ ਗੁਰਦੁਆਰਾ ਮਾਤਾ ਗੁਜ਼ਰੀ ਸਾਹਿਬ (ਰਜਿ), ਸੁਖਵਿੰਦਰ ਸਿੰਘ ਬਲਵੰਤ ਸਿੰਘ, ਜਸਬੀਰ ਸਿੰਘ, ਨਰਿੰਦਰ ਨੋਨਾ ਸਮੇਤ ਇਲਾਕੇ ਦੇ ਕਈ ਪ੍ਰਮੁੱਖ ਸ਼ਖਸ਼ੀਅਤਾਂ ਉਚੇਚੇ ਤੋਰ ਤੇ ਹਾਜ਼ਰ ਸਨ।

 

Tags: Avtar Singh Makkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD