ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਅਤੇ ਆਪਸੀ ਪਿਆਰ ਨੂੰ ਬਰਕਰਾਰ ਰੱਖਣ ਲਈ ਫੇਜ਼-2 ਦੀ ਸਮੁੱਚੀ ਸੰਗਤ ਵੱਲੋਂ ਅਨੀਤਾ ਰਾਣੀ ਅਤੇ ਸਾਗਰ ਬੱਬਰ ਦੀ ਅਗਵਾਈ ਹੇਠ ਠੰਡੇ ਮਿੱਠੇ ਜਲ ਅਤੇ ਛੋਲੇ ਪ੍ਰਸ਼ਾਦ ਦਾ ਲੰਗਰ ਲਗਾਇਆ ਗਿਆ। ਇਸ ਦੌਰਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ, ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਅਤੇ ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਉਚੇਚੇ ਤੌਰ ਤੇ ਪਹੁੰਚੇ। ਰਾਜਾ ਮੁਹਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਦੇ ਦੱਸੇ ਮਾਰਗ ਤੇ ਚੱਲਣਾ ਚਾਹੀਦਾ ਹੈ ਅਤੇ ਮਨੁੱਖਤਾ ਦੀ ਸੇਵਾ ਕਰਨੀ ਚਾਹੀਦੀ ਹੈ ਜੋ ਕਿ ਅਸਲ ਸੇਵਾ ਹੈ। ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਨੇ ਵੀ ਛਬੀਲ ਲਗਾਉਣ ਤੇ ਸੰਗਤਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਦੌਰਾਨ ਰਾਜਾ ਮੁਹਾਲੀ ਨੇ ਅਤੇ ਜਸਪ੍ਰੀਤ ਕੌਰ ਮੁਹਾਲੀ ਨੇ ਛਬੀਲ ਤੇ ਸੇਵਾ ਵੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰ ਸਿੰਘ, ਲਖਵੀਰ ਸਿੰਘ, ਤੇਜਿੰਦਰ ਸਿੰਘ, ਰਿੰਪੀ, ਨਰਿੰਦਰਜੀਤ ਕੌਰ, ਪ੍ਰੀਤਮ ਕੌਰ ਵਾਲੀਆ, ਪੂਰਨ ਕੌਰ ਜੱਸੀ, ਬਲਕਾਰ ਸਿੰਘ, ਅਮਰਜੀਤ ਸਿੰਘ ਸੋਨੂੰ, ਸਤਪਾਲ ਸਿੰਘ, ਮਹਾਂਵੀਰ ਅਭੇਪੁਰ, ਲਾਡੀ ਖੰਨਾ, ਹਰਿੰਦਰਪਾਲ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ।