Saturday, 04 May 2024

 

 

ਖ਼ਾਸ ਖਬਰਾਂ ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਲੁਧਿਆਣਾ ਵਿਖੇ ਲੋਕ ਸਭਾ ਚੋਣ ਮੁਹਿੰਮ ਦੀ ਰਣਨੀਤੀ ਕੀਤੀ ਤਿਆਰ ਬਾਹਰਲਾ ਉਮੀਦਵਾਰ ਕਹਿਣ ‘ਤੇ ਵੜਿੰਗ ਨੇ ਦਲਬਦਲੂ ਬਿੱਟੂ ਨੂੰ ਦਿੱਤਾ ਜਵਾਬ ਪੰਜਾਬ 'ਚ 'ਆਪ' ਦੀ ਦਿੱਲੀ ਲੀਡਰਸ਼ਿਪ ਦੀ ਗ਼ੈਰਹਾਜ਼ਰੀ ਦਰਸਾਉਂਦੀ ਹੈ ਕਿ ਪਾਰਟੀ 'ਚ ਕੁਝ ਵੀ ਠੀਕ ਨਹੀਂ ਹੈ: ਪ੍ਰਤਾਪ ਸਿੰਘ ਬਾਜਵਾ ਲੋਕ ਸਭਾ ਚੋਣ ਹਲਕੇ ਅਨੰਦਪੁਰ ਸਾਹਿਬ ਦੇ ਏ ਆਰ ਓ ਤੇ ਅਸੈਂਬਲੀ ਲੈਵਲ ਮਾਸਟਰ ਟ੍ਰੈਨਰ ਨੂੰ ਈ.ਵੀ.ਐਮ ਸਬੰਧੀ ਟਰੇਨਿੰਗ ਦਿੱਤੀ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ

 

ਕਿਉਂ ਇਨਸਾਫ਼ ਦੀਆਂ ਟੀਮਾਂ ਇਸ ਮਾਮਲੇ ਵਿੱਚ ਚੁਪੀ ਧਾਰ ਕੇ ਬੈਠੀਆਂ ਹਨ ??

ਬਾਪੂ ਸੂਰਤ ਸਿੰਘ ਖਾਲਸਾ ਦੀ ਮਨੁਖੀ ਅਧੀਕਾਰਾਂ ਦੀ ਲੜਾਈ ਵਿੱਚ ਪੰਜਾਬ ਡੈਮੋਕ੍ਰੈਟਿਕ ਪਾਰਟੀ ਨੇ ਦਿੱਤਾ ਸਮਰਥਨ

Web Admin

Web Admin

5 Dariya News

ਲੁਧਿਆਣਾ , 10 Jun 2016

ਪੰਜਾਬ ਡੈਮੋਕ੍ਰੈਟਿਕ ਪਾਰਟੀ ਭਾਰਤੀ ਚੋਣ ਕਮੀਸ਼ਨ ਤੋਂ ਪੰਜੀਕ੍ਰਿਤ ਸਿਆਸੀ ਪਾਰਟੀ ਹੈ। ਇਸ ਪਾਰਟੀ ਦਾ ਚੋਣ ਕਮੀਸ਼ਨ ਨਾਲ ਪੰਜੀਕਰਨ ੮ ਮਾਰਚ ੨੦੧੬ ਨੂੰ ਹੋ ਚੁਕਿਆ ਹੈ। ਪਾਰਟੀ ਦਾ ਮੁੱਖ ਅਜੰਡਾ ਬੁਨਿਆਦੀ ਸਹੂਲਤਾਂ ਅਤੇ ਸਮਾਜਿਕ ਸੁਰੱਖਿਆ ਉਪਲਬਧ ਕਰਵਾਉਣਾ ਹੈ।ਪੰਜਾਬ ਡੈਮੋਕ੍ਰੈਟਿਕ ਪਾਰਟੀ ਦੇ ਪ੍ਰਧਾਨ ਗੁਰਕਿਰਪਾਲ ਸਿੰਘ ਪੰਜਾਬ ਨੇ ਕਿਹਾ ਕਿ ਪਾਰਟੀ ਆਪਣੇ ਇਸ ਅਜੰਡੇ ਨੂੰ ਮੁੱਖ ਰੱਖਦੇ ਹੋਏ ਬਾਪੂ ਸੂਰਤ ਸਿੰਘ ਖਾਲਸਾ ਜੀ ਦੀ ਜੰਗ ਨੂੰ ਪੂਰਾ ਸਮਰਥਨ ਦਿੰਦੀ ਹੈ, ਅਤੇ ਇਹ ਫੈਸਲਾ ਵੀ ਕਰਦੇ ਹਾਂ ਕੀ ਜੇਕਰ ੨੦੧੭ ਵਿੱਚ ਪੰਜਾਬ ਡੈਮੋਕ੍ਰੈਟਿਕ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪਾਰਟੀਂ ਸਬ ਤੋਂ ਪਹਿਲਾਂ ਜਿਨ੍ਹਾਂ ਕੈਦੀਆਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ ਉਨ੍ਹਾਂ ਨੂੰ ਰਿਹਾਅ ਕਰਵਾਇਆ ਜਾਵੇਗਾ। ਉਹ ਕੈਦੀ ਭਾਵੇਂ ਕਿਸੇ ਵੀ ਜਾਤ ਜਾਂ ਧਰਮ ਨਾਲ ਸੰਬੰਧ ਰੱਖਦਾ ਹੋਵੇ।ਪਾਰਟੀ ਦੇ ਪ੍ਰਧਾਨ ਗੁਰਕਿਰਪਾਲ ਸਿੰਘ ਪੰਜਾਬ ਨੇ ਦੱਸਿਆ ਕਿ, '' ਕੈਦੀ ਭਾਵੇਂ ਕਿਸੇ ਵੀ ਜਾਤ ਜਾਂ ਧਰਮ ਨਾਲ ਸੰਬੰਧ ਰੱਖਦਾ ਹੋਵੇ, ਜਦ ਉਸ ਦੀ ਸਜ਼ਾ ਖਤਮ ਹੋ ਜਾਵੇ ਤਾਂ ਉਸ ਨੂੰ ਜੇਲ੍ਹ ਤੋਂ ਆਜ਼ਾਦੀ ਦੇ ਦੇਣੀ ਚਾਹੀਦੀ ਹੈ। 

ਪੰਜਾਬ ਡੈਮੋਕ੍ਰੈਟਿਕ ਪਾਰਟੀ ਦੇ ਸੰਵਿਧਾਨ ਮੁਤਾਬਕ ਸਮਾਜਿਕ ਸੁਰੱਖਿਆ ਅਤੇ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣਾ ਪਾਰਟੀ ਦੀ ਮੁੱਖ ਅਜੰਡਾ ਹੈ ਅਤੇ ਕੈਦੀ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਸ ਦੀ ਸੁਤੰਤਰਤਾ ਉਸ ਦਾ ਮਨੁੱਖੀ ਅਧੀਕਾਰ ਹੈ। ਉਨ੍ਹਾਂ ਨੂੰ ਇਨਸਾਫ਼ ਦਵਾਉਣਾ ਸਰਕਾਰਾਂ ਦੀ ਮੁੱਖ ਜ਼ਿਮੇਵਾਰੀ ਹੈ । ਇਸ ਲਈ ਪੰਜਾਬ ਡੈਮੋਕ੍ਰੈਟਿਕ ਪਾਰਟੀ ਆਪਣੇ ਇਸ ਫ਼ੈਸਲੇ ਤੇ ਗਰਵ ਵੀ ਕਰਦੀ ਹੈ ਅਤੇ ਉਨ੍ਹਾਂ ਸਮਾਜ ਸੇਵੀ ਅਤੇ ਮਨੁਖੀ ਅਧੀਕਾਰਾਂ ਦੀ ਲੜਾਈ ਲੜ੍ਹ ਰਹੀ ਸੰਸਥਾਵਾਂ ਨੂੰ ਇਹ ਪੁਛਣਾ ਚਾਹੁੰਦੇਂ ਹਾਂ ਕਿ ਉਹ ਸਬ ਇਸ ਮਾਮਲੇ ਵਿੱਚ ਚੁਪ ਕਿਉਂ ਹਨ?? ਅਸੀ ਉਂਨ੍ਹਾਂ ਜਥੇਬੰਦੀਆਂ ਨੂੰ ਪੁਛਣਾ ਚਾਹੁੰਦੇ ਹਾਂ ਜਿਨ੍ਹਾਂ ਨੇ ਇਨਸਾਫ਼ ਦੀਆ ਟੀਮਾਂ ਬਣਾ ਕੇ ਇਨਸਾਫ਼ ਬਣਾਉਣ ਦਾ ਠੇਕਾ ਵੀ ਲਿਆਂ ਹੈ ਪਰੰਤੂ , ਉਹ ਸਿਰਫ਼ ਆਪਣੇ ਸ਼ਰੀਕੇ ਅਤੇ ਨਿਜੀ ਦੁਸ਼ਮਨਾਂ ਖਿਲਾਫ਼ ਹੀ ਲੜਾਈ ਲੜ ਰਹੇ ਹਨ। ਅਜਿਹੀ ਇਨਸਾਫ਼ ਦੀਆਂ ਟੀਮਾਂ ਆਪਣੇ ਵਿਧਾਨ ਸਭਾ ਹਲਕੇ ਤਕ ਹੀ ਸੀਮਤ ਹਨ, ਜਿਥੋਂ ਉਨ੍ਹਾਂ ਨੂੰ ਵੋਟਾਂ ਪ੍ਰਾਪਤ ਹੋਣਗੀਆਂ, ਅਸੀ ਅਜਿਹੀ ਇਨਸਾਫ਼ ਟੀਮਾਂ ਨੂੰ ਪੁਛਣਾਂ ਚਾਹੁੰਦੇ ਹਾਂ ਕਿ ਬਾਪੂ ਸੂਰਤ ਸਿੰਘ ਖਾਲਸਾ ਦੇ ਸੰਘਰਸ਼ ਲਈ ਅੱਗੇ ਹੱਥ ਕਿਉਂ ਨਹੀਂ ਵਧਾਇਆ ਗਿਆ??? ''ਉਨ੍ਹਾਂ ਕਿਹਾ ਕਿ , ''ਇਸ ਮੁਦੇ ਨੂੰ ਸਿਆਸੀ ਰੰਗਤ ਦੇਕੇ ਧਰਮ ਨਾਲ ਨਾ ਜੋੜੀਆ ਜਾਵੇ, ਜਦ ਕਿ ਇਹ ਜੰਗ ਬਾਪੂ ਸੂਰਤ ਸਿੰਘ ਖਾਲਸਾ ਮਨੁਖੀ ਅਧੀਕਾਰਾਂ ਲਈ ਲੜ ਰਹੇ ਸਨ। ਅਸੀ ਉਂਨਾਂ ਇਨਸਾਫ਼ ਦੀਆਂ ਟੀਮਾਂ ਅਤੇ ਮਨੁਖੀ ਅਧੀਕਾਰ ਦਵਾਉਣ ਵਾਲੀਆਂ ਸੰਸਥਾਵਾਂ ਨੂੰ ਜਗਾਉਣਾ ਚਾਹੁੰਦੇ ਹਾਂ ਕਿ ਜੇਕਰ ਉਹ ਸੱਚ ਮੁਚ ਇਨਸਾਫ਼ ਦੀ ਲੜਾਈ ਲੜ ਰਹੇ ਹਨ ਤਾਂ ਅਗੇ ਆਉਣ ਅਤੇ ਬਾਪੂ ਸੂਰਤ ਸਿੰਘ ਖਾਲਸਾ ਦੇ ਸੰਘਰਸ਼ ਨੂੰ ਸਮਰਥਨ ਦੇਣ।'' 

 

Tags: Gurkirpal Singh Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD