Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

84 ਦੇ ਦੰਗਾਂ ਪੀੜੀਤਾਂ ਦੇ ਕੇਸਾਂ ਦੀ ਹੋਵੇਗੀ ਮੁੜ ਪੜਤਾਲ

ਸਾਬਕਾ ਰਾਜਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਦੇ ਯਤਨਾਂ 'ਤੇ ਕੇਂਦਰ ਸਰਕਾਰ ਨੇ ਲਿਆ ਫੈਸਲਾ , ਮਾਥੂਰ ਕਮੇਟੀ ਦੀ ਸਿਫਾਰਿਸ਼ਾਂ ਕੇਂਦਰ ਵੱਲੋਂ ਮੰਜੂਰ

Web Admin

Web Admin

5 Dariya News

ਚੰਡੀਗੜ੍ਹ , 12 Jun 2016

Last updated on: Jun 12, 2016, 00:00 IST

ਸਾਲ 1984 ਦੌਰਾਨ ਦਿੱਲੀ ਵਿਖੇ ਹੋਏ ਦੰਗਿਆਂ ਤੋਂ ਪੀੜੀਤ ਅਜਿਹੇ ਪਰਿਵਾਰ, ਜਿਨ੍ਹਾਂ ਨੂੰ ਸਰਕਾਰੀ ਸਹਾਇਤਾ ਨਹੀਂ ਮਿੱਲ ਸਕੀ ਸੀ, ਫਿਰ ਹੁਣ ਮੁੱੜ ਤੋਂ ਇਸ ਲਾਭ ਦੇ ਹਕਦਾਰ ਹੋ ਜਾਣਗੇਂ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਵੱਲੋਂ ਇਹ ਮਾਮਲਾ ਗੰਭੀਰਤਾ ਨਾਲ ਚੁੱਕੇ ਜਾਣ ਤੋਂ ਬਾਅਦ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਅਜਿਹੇ ਪਰਿਵਾਰਾਂ ਦੀ ਜਾਣਕਾਰੀ ਮੰਗੀ ਹੈ, ਜਿਹੜੇ 1984 ਦੇ ਦੰਗਿਆਂ ਤੋਂ ਬਾਅਦ ਦਿੱਲੀ ਤੋਂ ਉਜੜਕੇ ਪੰਜਾਬ ਵਿਚ ਆ ਵਸੇ ਸਨ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਜਾਰੀ ਐਕਸ ਗਰੇਸ਼ਿਆ ਸਹਾਇਤਾ ਰਾਸ਼ੀ ਨਹੀਂ ਮਿਲ ਸਕੀ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਅਵਿਨਾਸ਼ ਰਾਏ ਖੰਨਾ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਮੁੱਦਾ ਪਿੱਛਲੇ ਸਾਲ ਰਾਜਸਭਾ ਵਿਚ ਚੁੱÎਕਿਆ ਸੀ ਅਤੇ ਮੰਗ ਕੀਤੀ ਸੀ ਕਿ ਇਸ ਸਹਾਇਤਾ ਤੋਂ ਵਾਂਝੇ ਪਰਿਵਾਰਾਂ ਦੀ ਮੁੜ ਪੜਤਾਲ ਕਰਨ ਦੇ ਲਈ ਇਕ ਕਮੇਟੀ ਬਣਾਈ ਜਾਵੇ, ਜਿਸ 'ਤੋਂ ਬਾਅਦ ਜਸਟਿਸ ਜੀ.ਪੀ.ਮਾਥੂਰ ਦੀ ਅਗੁਵਾਈ ਵਿਚ ਬਣੀ ਕਮੇਟੀ ਨੇ ਦਸੰਬਰ 2015 ਦੌਰਾਨ ਆਪਣੀ ਰਿਪੋਰਟ ਕੇਂਦਰ ਸਰਕਾਰ ਨੂੰ ਸੌਂਪ ਦਿੱਤੀ ਸੀ। ਸ਼੍ਰੀ ਖੰਨਾ ਨੇ ਦੱਸਿਆ ਕਿ ਅਜਿਹੇ ਪੀੜੀਤਾਂ ਦੀ ਮੁੱੜ ਪੜਤਾਲ ਕਰਨ ਸਬੰਧੀ ਕੇਂਦਰ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੀ ਜਾਣਕਾਰੀ ਕੇਂਦਰੀ ਗ੍ਰਹਿ ਰਾਜ ਮੰਤਰੀ ਹਰਿ ਭਾਈ ਪਾਰਥੀ, ਭਾਈ ਚੌਧਰੀ ਨੇ ਉਨ੍ਹਾਂ ਨੂੰ ਇਕ ਪੱਤਰ ਰਾਹੀਂ ਦਿੱਤੀ ਹੈ। ਸ਼੍ਰੀ ਖੰਨਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਅਗਲੇ ਤਿੰਨ ਮਹੀਨੇ ਵਿਚ ਅਜਿਹੇ ਦੰਗਾਂ ਪੀੜੀਤ ਪਰਿਵਾਰਾਂ ਦੇ ਦਾਅਵੀਆਂ ਦੀ ਮੁੜ ਪੜਤਾਲ ਕਰਕੇ ਰਿਪੋਰਟ ਮੰਗੀ ਹੈ, ਜਿਸਤੋਂ ਬਾਅਦ ਉਕਤ ਪਰਿਵਾਰਾਂ ਲਈ ਸਹਾਇਤਾ ਰਾਸ਼ੀ ਕੇਂਦਰ ਸਰਕਾਰ ਵੱਲੋਂ ਜ਼ਾਰੀ ਕਰ ਦਿੱਤੀ ਜਾਵੇਗੀ। ਸ਼੍ਰੀ ਖੰਨਾ ਨੇ ਕਿਹਾ ਕਿ ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗੁਵਾਈ ਵਾਲੀ ਭਾਜਪਾ ਸਰਕਾਰ ਅਜਿਹੇ ਹਰ ਇਕ ਪੀੜੀਤ ਦੀ ਬਾਂਹ ਫੜਨ ਲਈ ਗੰਭੀਰਤਾ ਨਾਲ ਯਤਨ ਕਰ ਰਹੀ ਹੈ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਅਗਲੇ ਦਿਨ੍ਹਾਂ ਵਿਚ ਬੀਤੇ ਲੰਬੇ ਸਮੇਂ ਤੋਂ 84 ਦੇ ਦਰਦਾਂ ਨੂੰ ਝੱਲ ਰਹੇ ਅਨੇਕਾਂ ਪਰਿਵਾਰਾਂ ਦੇ ਜਖ਼ਮਾਂ 'ਤੇ ਕੁੱਝ ਮਲੱਮ ਲਗਾਉਣ ਦਾ ਕੰਮ ਸਫਲ ਹੋ ਜਾਵੇਗਾ। 

 

Tags: Avinash Rai Khanna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD