Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਸ਼ਰਕਾਰ ਤੇ ਸਿਆਸਤਦਾਨ ਉੜਤਾ ਪੰਜਾਬ ਫ਼ਿਲਮ ਬਾਰੇ ਸ਼ੋਰ-ਸ਼ਰਾਬਾ ਨਾ ਕਰਨ-ਨਾਪਾ

Web Admin

Web Admin

5 Dariya News

ਜਲੰਧਰ , 12 Jun 2016

ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ(ਨਾਪਾ) ਨੇ ਚਿਤਾਵਨੀ ਦਿੱਤੀ ਹੈ ਕਿ ਸਰਕਾਰੀ ਏਜੰਸੀਆਂ ਤੇ ਸਿਆਸਤਦਾਨ ਉੜਤਾ ਪੰਜਾਬ ਫ਼ਿਲਮ ਦੇ ਮਾਮਲੇ 'ਚ ਸ਼ੋਰ-ਸ਼ਰਾਬ ਨਾ ਕਰਨ। ਸੰਸਥਾ ਨੇ ਇੱਕ ਪ੍ਰੈਸ ਰਿਲੀਜ਼ ਰਾਹੀਂ ਕਿਹਾ ਹੈ ਕਿ ਉੜਤਾ ਪੰਜਾਬ ਫ਼ਿਲਮ ਪੰਜਾਬ ਨੂੰ ਦਰਪੇਸ਼ ਇੱਕ ਵੱਡੇ ਸੰਕਟ ਬਾਰੇ ਮੁੱਦੇ ਨੂੰ ਉਭਾਰਦੀ ਹੈ ਕਿ ਸਰਹੱਦੀ ਸਟੇਟ ਅਤੇ ਭਾਰਤ ਦਾ ਗੇਟਵੇਅ ਹੋਣ ਕਾਰਨ ਨਸ਼ਾ ਇੱਥੇ ਸਰਹੱਦ ਪਾਰ ਤੋਂ ਆ ਰਿਹਾ ਹੈ। ਨਾਪਾ ਦੇ ਕਾਰਜਕਾਰੀ ਡਾਇਰੈਕਟਰ ਸ. ਸਤਨਾਮ ਸਿੰਘ ਚਾਹਲ ਨੇ ਕਿਹਾ ਹੈ ਕਿ ਇਹ ਇੱਕ ਚੰਗੀ ਫ਼ਿਲਮ ਹੈ ਜੋ ਸਾਡਾ ਧਿਆਨ ਪੰਜਾਬ ਦੇ ਨੌਜਵਾਨਾਂ ਵਿੱਚ ਫ਼ੈਲੇ ਨਸ਼ਿਆਂ ਦੀ ਵੱਡੀ ਸਮੱਸਿਆ ਵੱਲ ਖਿੱਚਦੀ ਹੈ ਜੇ ਅਸੀਂ ਇਸ ਪਾਸੇ ਲਾਪ੍ਰਵਾਹੀ ਜਾਰੀ ਰੱਖੀ ਤਾਂ ਬੇਹੱਦ ਭਿਆਨਕ ਨਤੀਜਿਆਂ ਦਾ ਸਾਹਮਣਾ ਕਰਨਾ ਪਵੇਗਾ।ਉਨ੍ਹਾਂ ਕਿਹਾ ਕਿ ਇਹ ਫਿਲਮ ਪੰਜਾਬ ਨੂੰ ਬਦਨਾਮ ਨਹੀਂ ਕਰਦੀ ਸਗੋਂ ਇਹ ਇੱਕ ਸ਼ਲਾਘਾਯੋਗ ਕਦਮ ਹੈ। ਇਹ ਦੁੱਖ ਦੀ ਗੱਲ ਹੈ ਕਿ ਕੁੱਝ ਲੋਕ ਇਸ ਫ਼ਿਲਮ ਦੀ ਗਲਤ ਵਿਆਖਿਆ ਕਰ ਰਹੇ ਹਨ ਤੇ ਇਹ ਪ੍ਰਭਾਵ ਪਾਉਣ ਦਾ ਯਤਨ ਕਰ ਰਹੇ ਹਨ ਕਿ ਇਹ ਫ਼ਿਲਮ ਪੰਜਾਬ ਵਿਰੋਧੀ ਹੈ ਜਦ ਕਿ ਅਜਿਹਾ ਨਹੀਂ ਹੈ।ਇਨ੍ਹਾਂ ਦੋਸ਼ਾਂ ਵਿੱਚ ਕੋਈ ਸਚਾਈ ਨਹੀਂ ਕਿ ਨਸ਼ੇ ਨੂੰ ਪੰਜਾਬ ਦਾ ਮੁੱਖ ਮੁੱਦਾ ਬਣਾਉਣ ਲਈ ਇਹ ਫ਼ਿਲਮ ਆਗਾਮੀ ਚੋਣਾਂ ਵਿੱਚ ਅਕਾਲੀ-ਭਾਜਪਾ ਗੱਠਜੋੜ ਲਈ ਪ੍ਰੇਸ਼ਾਨੀ ਖੜ੍ਹੀ ਕਰਨ ਲਈ ਤਿਆਰ ਕੀਤੀ ਗਈ ਹੈ।ਸ. ਚਾਹਲ ਨੇ ਕਿਹਾ ਕਿ ਇਹ ਪੰਜਾਬ ਵਿੱਚ ਥਾਂ-ਥਾਂ 'ਤੇ ਹੋ ਰਿਹਾ ਹੈ ਜਿਵੇਂ ਕਿ ਫਿਲਮ ਵਿੱਚ ਅਭਿਨੇਤਾ ਸ਼ਾਹਿਦ ਨੂੰ ਹਵਾਲਾਤ ਵਿੱਚ ਦਿਲਜੀਤ ਦੁਸਾਂਝ ਗਾਲਾਂ ਕੱਢਦਾ ਹੋਇਆ ਪੰਜਾਬ ਦੇ ਯੂਥ ਨੂੰ ਬਰਬਾਦ ਕਰਨ ਦਾ ਦੋਸ਼ ਦਿੰਦਿਆਂ ਕੁੱਟਮਾਰ ਕਰਦਾ ਹੈ। ਸ. ਚਾਹਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਕਿ ਫਿਲਮ ਨਿਰਮਾਤਾ ਨੇ ਇਸ ਫ਼ਿਲਮ ਨੂੰ ਬਣਾਉਣ ਲਈ ਕਿਸੇ ਰਾਜਸੀ ਪਾਰਟੀ ਤੋਂ ਕੋਈ ਪੈਸਾ ਲਿਆ ਹੈ ਜਾਂ ਨਹੀਂ ਪਰ ਜੇ ਉਨ੍ਹਾਂ ਨੇ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਨਿਭਾਉਣ ਲਈ ਇੱਕ ਵੱਡੀ ਬੁਰਾਈ ਖਿਲਾਫ ਜਾਗਰੂਕਤਾ ਪੈਦਾ ਕਰਨ ਦੇ ਚੰਗੇ ਉਦੇਸ਼ ਲਈ ਕਿਸੇ ਤੋਂ ਪੈਸਾ ਲੈ ਵੀ ਲਿਆ ਤਾਂ ਇਸ ਵਿੱਚ ਕੁੱਝ ਵੀ ਗਲਤ ਨਹੀਂ। ਫਿਲਮ ਨਿਰਮਾਤਾ ਨੇ ਨਿਡਰ ਹੋ ਕੇ ਸਮਾਜਿਕ ਰਾਜਨੀਤਿਕ ਮੁੱਦੇ ਨੂੰ ਹੱਥ 'ਚ ਲੈ ਕੇ ਇਕ ਗੰਭੀਰ ਮੁੱਦੇ ਨੂੰ ਛੁਹਿਆ ਹੈ ਜਿਸਦੀ ਸਮਾਜ ਦੇ ਸਭ ਵਰਗਾਂ ਵੱਲੋਂ ਸ਼ਲਾਘਾ ਹੋਣ ਦੀ ਲੋੜ ਹੈ।

 

Tags: NAPA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD