Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਜੂਝਾਰ ਕੰਪਨੀ ਦੀਆਂ ਜਾਨਲੇਵਾ ਬੱਸਾਂ ਤੇ ਪਵੇ ਨਕੇਲ : ਕਰਨਲ ਸੀ. ਐਮ. ਲਖਨਪਾਲ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 13 Jun 2016

ਆਮ ਆਦਮੀ ਪਾਰਟੀ ਦੇ ਲੁਧਿਆਣਾ ਜ਼ੋਨ ਕੋਆਰਡੀਨੇਟਰ ਕਰਨਲ ਸੀ. ਐਮ. ਲਖਨਪਾਲ ਨੇ ਜਗਰਾਓਂ ਵਿਖੇ ਜੂਝਾਰ ਕੰਪਨੀ ਦੀ ਤੇਜ਼ ਰਫਤਾਰ ਬੱਸ ਵਲੋਂ ਦੋ ਲੜਕੀਆਂ ਨੂੰ ਸੜਕ ਹਾਦਸੇ ਵਿੱਚ ਮਾਰਨ ਦੀ ਘਟਨਾ ਨੂੰ ਅਤਿ ਗੰਭੀਰ ਦੱਸਦੇ ਹੋਏ ਇਸਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਹਨਾਂ ਇਸ ਹਾਦਸੇ ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਮਾਰੀਆਂ ਗਈਆਂ ਹੋਣਹਾਰ ਲੜਕੀਆਂ ਦੇ ਪਰਿਵਾਰਾਂ ਨਾਲ ਆਪਣੀ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਅਤੇ ਸਮਾਜ ਲਈ ਇਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।ਕਰਨਲ ਲਖਨਪਾਲ ਨੇ ਕਿਹਾ ਕਿ ਇਸ ਕੰਪਨੀ ਦੀਆਂ ਬੱਸਾਂ ਦਾ ਸਟਾਫ ਸੜ੍ਹਕ ਤੇ ਤੇਜ਼ ਅਤੇ ਲਾਪਰਵਾਹੀ ਨਾਲ ਬੱਸਾਂ ਚਲਾਉਣ ਲਈ ਪਹਿਲਾਂ ਹੀ ਬਹੁਤ ਬਦਨਾਮ ਹੈ, ਜਿਸ ਕਾਰਣ ਸੜ੍ਹਕ ਹਾਦਸਿਆਂ ਵਿੱਚ ਬਹੁਤ ਸਾਰੇ ਵਿਅਕਤੀ ਅਜਾਈਂ ਜਾਨਾਂ ਗੁਆ ਚੁੱਕੇ ਹਨ। 

ਉਹਨਾਂ ਮੰਗ ਕੀਤੀ ਕਿ ਦੋਸ਼ੀ ਡਰਾਇਵਰ ਖਿਲਾਫ ੩੦੨ ਦਾ ਕੇਸ ਦਰਜ ਕੀਤਾ ਜਾਵੇ ਅਤੇ ਬੱਸ ਕੰਪਨੀ ਦੇ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇ।ਜਗਰਾਓਂ ਵਿਖੇ ਆਮ ਆਦਮੀ ਪਾਰਟੀ ਦੇ ਵਾਲੰਟੀਅਰਜ਼ ਨੇ ਕਿਸਾਨ ਵਿੰਗ ਦੇ ਜ਼ੋਨ ਕੋਆਰਡੀਨੇਟਰ ਗੁਰਜੀਤ ਸਿੰਘ ਗਿੱਲ, ਲੇਬਰ ਵਿੰਗ ਦੀ ਜ਼ੋਨ ਕੋਆਰਡੀਨੇਟਰ ਰਜਿੰੰਦਰਪਾਲ ਕੌਰ ਅਤੇ ਜਗਰਾਓਂ ਦੇ ਸਰਕਲ ਕੋਆਰਡੀਨੇਟਰ ਗੋਪੀ ਸ਼ਰਮਾ ਅਤੇ ਅਰਸ਼ਦੀਪ ਸਿੰਘ ਦੀ ਅਗਵਾਈ ਵਿੱਚ ਧਰਨਾ ਲਾ ਕੇ ਸੜ੍ਹਕ ਜਾਮ ਕੀਤੀ ਗਈ ਅਤੇ ੩੦੨ ਦਾ ਕੇਸ ਦੋਸ਼ੀਆਂ ਖਿਲਾਫ ਦਰਜ ਕਰਨ ਦੀ ਮੰਗ ਕੀਤੀ। ਪੁਲਿਸ ਵਲੋਂ ਡਰਾਇਵਰ ਖਿਲਾਫ ੩੦੨ ਦਾ ਕੇਸ ਦਰਜ ਕਰਕੇ ਐਫ. ਆਈ. ਆਰ ਦੀ ਕਾਪੀ ਧਰਨੇ ਵਾਲੀ ਜਗਾਹ ਤੇ ਦਖਾਉਣ ਪਿੱਛੋਂ ਧਰਨਾ ਉਠਾਇਆ ਗਿਆ। ਇਸ ਸਮੇਂ ਧਰਨੇ ਵਿੱਚ ਸਰਵਜੀਤ ਕੌਰ, ਸੁਖਵਿੰਦਰ ਸਿੰਘ, ਬੁੱਟਾ ਕਾਉਂਕੇ, ਉਮੇਸ਼ ਛਾਬੜਾ, ਸੁਖਵਿੰਦਰ ਢੋਲਣ, ਸੋਰਵ ਕਲਸੀ, ਰੁਪਿੰਦਰ ਸਰਾਂ, ਇੰਦਰਪ੍ਰੀਤ ਸਿੰਘ, ਰਾਣਾ ਸ਼ਿਵਦੀਪ, ਵਨੀਤ ਜਗੋਤਾ ਆਦਿ ਸ਼ਾਮਿਲ ਹੋਏ।

 

Tags: Col. C.M. Lakhanpal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD