Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਪੰਜਾਬ ਦੀਆਂ ਜੇਲ੍ਹਾਂ 'ਚ ਲੱਗਣਗੇ 15 ਕਰੋੜ ਰੁਪਏ ਦੀ ਲਾਗਤ ਨਾਲ ਕੈਮਰੇ-ਜੇਲ੍ਹ ਮੰਤਰੀ

ਜੇਲ੍ਹਾਂ ਵਿੱਚ ਮੋਬਾਈਲ ਵਰਤੋਂ ਤੇ ਨਸ਼ਿਆਂ ਦੀ ਆਵਾਜਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ , ਰਮਜ਼ਾਨ ਮੌਕੇ ਮੁਸਲਿਮ ਬੰਦੀਆਂ ਨੂੰ ਵਧਾਈ ਅਤੇ ਫ਼ਲ੍ਹਾਂ ਦੀ ਵੰਡ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 14 Jun 2016

ਪੰਜਾਬ ਦੇ ਜੇਲ੍ਹਾਂ, ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗਾਂ ਦੇ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਕਿਹਾ ਹੈ ਕਿ ਜੇਲ੍ਹ ਵਿਭਾਗ ਜੇਲ੍ਹਾਂ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਵੱਲੋਂ ਮੋਬਾਈਲ ਦੀ ਵਰਤੋਂ ਅਤੇ ਨਸ਼ਿਆਂ ਦੀ ਆਵਾਜਾਈ ਦੀਆਂ ਕਥਿਤ ਖ਼ਬਰਾਂ ਨੂੰ ਬਹੁਤ ਹੀ ਗੰਭੀਰਤਾ ਨਾਲ ਲੈ ਰਿਹਾ ਹੈ, ਇਸੇ ਕਰਕੇ ਹੀ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਨੂੰ ਜਲਦ ਹੀ ਸੀ. ਸੀ. ਟੀ. ਵੀ. ਕੈਮਰਿਆਂ ਨਾਲ ਜੋੜਿਆ ਜਾ ਰਿਹਾ ਹੈ। ਇਸ ਕੰਮ ਲਈ ਵਿਭਾਗ ਵੱਲੋਂ 15 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾ ਰਹੀ ਹੈ।ਅੱਜ ਸਥਾਨਕ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਵਿਖੇ ਮੁਸਲਿਮ ਬੰਦੀਆਂ (ਕੈਦੀਆਂ ਅਤੇ ਹਵਾਲਾਤੀਆਂ) ਨੂੰ ਰਮਜ਼ਾਨ ਮੌਕੇ ਵਧਾਈ ਅਤੇ ਫ਼ਲ੍ਹਾਂ ਦੀ ਵੰਡ ਕਰਨ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਸ੍ਰ. ਠੰਡਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜੇਲ੍ਹ ਵਿਭਾਗ ਜੇਲ੍ਹਾਂ ਵਿੱਚ ਬੰਦੀਆਂ ਵੱਲੋਂ ਮੋਬਾਈਲ ਫੋਨ ਦੀ ਵਰਤੋਂ, ਨਸ਼ਿਆਂ ਦੀ ਆਵਾਜਾਈ ਅਤੇ ਹੋਰ ਵਰਜਿਤ ਚੀਜ਼ਾਂ ਦੀ ਮੌਜੂਦਗੀ ਨੂੰ ਰੋਕਣ ਬਾਰੇ ਬਹੁਤ ਹੀ ਗੰਭੀਰ ਹੈ ਅਤੇ ਇਸ ਕੰਮ ਨੂੰ ਸਭ ਤੋਂ ਵਧੇਰੇ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਕਰਕੇ ਹੀ ਵਿਭਾਗ ਵੱਲੋਂ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾ ਰਹੇ ਹਨ ਤਾਂ ਜੋ ਉਪਰੋਕਤ ਚੀਜ਼ਾਂ ਦੀ ਵਰਤੋਂ ਅਤੇ ਆਵਾਜਾਈ ਬਾਰੇ ਬਕਾਇਦਾ ਤਿੱਖੀ ਨਜ਼ਰ ਰੱਖੀ ਜਾਵੇ। 

ਪੱਤਰਕਾਰਾਂ ਵੱਲੋਂ ਪਿਛਲੇ ਦਿਨੀਂ ਜੇਲ੍ਹਾਂ ਵਿੱਚੋਂ ਮਿਲੇ ਮੋਬਾਈਲ ਅਤੇ ਨਸ਼ੀਲੀ ਸਮੱਗਰੀ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਫੜ੍ਹੇ ਗਏ ਜਿਆਦਾਤਰ ਮੋਬਾਈਲ ਪੁਰਾਣੇ ਅਤੇ ਚੱਲਦੇ ਨਹੀਂ ਸਨ।ਇਸ ਤੋਂ ਇਲਾਵਾ ਮਿਲੇ ਜਿਆਦਾਤਰ 'ਸਿੰਮ ਕਾਰਡ' ਵੀ ਬੰਦ ਸਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਣ ਰਹੀਆਂ ਨਵੀਂਆਂ ਜੇਲ੍ਹਾਂ ਨੂੰ ਕੈਮਰੇ ਅਤੇ ਜੈਮਰ ਸਮੇਤ ਹਰੇਕ ਸਹੂਲਤ ਨਾਲ ਲੈੱਸ ਕੀਤਾ ਜਾ ਰਿਹਾ ਹੈ, ਜਿਸਦੇ ਬਹੁਤ ਹੀ ਵਧੀਆ ਨਤੀਜੇ ਸਾਹਮਣੇ ਆਉਣਗੇ।ਇਸ ਉਪਰੰਤ ਉਨ੍ਹਾਂ ਵੱਲੋਂ ਜੇਲ੍ਹ ਦੀ ਮਸਜਿਦ ਵਿਖੇ ਜਾ ਕੇ ਮੁਸਲਿਮ ਬੰਦੀਆਂ ਨੂੰ ਰਮਜ਼ਾਨ ਦੇ ਮਹੀਨੇ ਜਿਹਨਾਂ ਬੰਦੀਆਂ ਨੇ ਰੋਜ਼ੇ ਰੱਖੇ ਹੋਏ ਹਨ, ਨੂੰ ਵਧਾਈ ਦਿੱਤੀ ਅਤੇ ਦੇਸ਼ ਦੇ ਕੋਨੇ-ਕੋਨੇ ਵਿੱਚ ਬੈਠੇ ਸਾਰੇ ਮੁਸਲਿਮ ਭਾਈਚਾਰੇ ਨੂੰ ਰਮਜ਼ਾਨ ਮਹੀਨੇ ਦੀ ਵਧਾਈ ਦਿੱਤੀ। ਇਸ ਮੌਕੇ ਉਹਨਾਂ ਨੇ ਸਾਰੇ ਬੰਦੀਆਂ ਨੂੰ ਫ਼ਲ੍ਹ ਅਤੇ ਮਠਿਆਈਆਂ ਵੰਡੇ ਅਤੇ ਉਹਨਾਂ ਦੀਆਂ ਦੁੱਖ ਤਕਲੀਫਾਂ ਸਬੰਧੀ ਪੁੱਛਿਆ ਗਿਆ। ਸ੍ਰ. ਠੰਡਲ ਨੇ ਸਾਰੇ ਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਜੇਲ੍ਹ ਵਿੱਚੋਂ ਬਾਹਰ ਨਿਕਲ ਕੇ ਵਧੀਆ ਇਨਸਾਨ ਬਣਨ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਰਮਜ਼ਾਨ ਦੇ ਮਹੀਨੇ ਹਰ ਬੰਦੀ ਦਾ ਮੁਕੰਮਲ ਮੈਡੀਕਲ ਸਹੂਲਤ ਦੇਣ ਸਬੰਧੀ ਸੁਪਰਡੈਟ ਕੇਂਦਰੀ ਜੇਲ੍ਹ, ਲੁਧਿਆਣਾ ਨੂੰ ਹਦਾਇਤ ਜਾਰੀ ਕੀਤੀ।ਇਸ ਤੋਂ ਇਲਾਵਾ ਉਨ੍ਹਾਂ ਨੇ ਜੇਲ੍ਹ ਅੰਦਰ ਬਣ ਰਹੀ ਬਿਲਡਿੰਗ ਦਾ ਵੀ ਜਾਇਜ਼ਾ ਲਿਆ ਅਤੇ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਐਕਸੀਅਨ ਅਤੇ ਐਸ. ਸੀ. ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਦੱਸਣਯੋਗ ਹੈ ਕਿ ਬਿਲਡਿੰਗ ਦੀ ਉਸਾਰੀ ਸਬੰਧੀ ਪੰਜਾਬ ਸਰਕਾਰ ਵੱਲੋਂ ਇਹ ਪਹਿਲਾ ਉਪਰਾਲਾ ਹੈ ਜਿੱਥੇ ਕੈਦੀ ਆਪ ਖੁਦ ਬਿਲਡਿੰਗ ਬਣਾ ਰਹੇ ਹਨ। ਕੈਦੀਆਂ ਨੂੰ ਬਕਾਇਦਾ ਉਨ੍ਹਾਂ ਦੀ ਮਿਹਨਤ ਦਾ ਮੁੱਲ ਦਿੱਤਾ ਜਾ ਰਿਹਾ ਹੈ। ਜਿਸ ਦੌਰਾਨ ਕੈਦੀ ਬੰਦੀਆਂ ਨੇ ਆਪਣੇ ਪਰਿਵਾਰ ਨੂੰ ਅਤੇ ਬੱਚਿਆਂ ਦੀ ਪੜਾਈ ਲਈ ਪੈਸੇ ਭੇਜਣੇ ਸ਼ੁਰੂ ਕਰ ਦਿੱਤੇ ਹਨ। 

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਬੰਦੀਆਂ ਨੇ ਜੇਲ੍ਹ ਅੰਦਰ ਵਰਜਿਤ ਵਸਤਾਂ ਰੱਖੇ ਜਾਣ ਦੀ ਸਖ਼ਤੀ ਦਾ ਰੁਖ਼ ਅਪਨਾਉਂਦੇ ਹੋਏ ਉਸ ਬੰਦੀ 'ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਜੇਕਰ ਬੰਦੀ ਤੋਂ ਨਸ਼ਾ ਜਾਂ ਮੋਬਾਈਲ ਫੜ੍ਹਿਆ ਜਾਂਦਾ ਹੈ ਤਾਂ ਉਸਦੀ ਪੈਰੋਲ ਛੁੱਟੀ ਬੰਦ ਕਰ ਦਿੱਤੀ ਜਾਵੇਗੀ ਅਤੇ ਨਕਸ਼ਾ ਵੀ ਪੰਜ ਸਾਲ ਬਾਅਦ ਤੋਰਿਆ ਜਾਵੇਗਾ।ਇਸ ਮੌਕੇ ਉਨ੍ਹਾਂ ਜੇਲ੍ਹ ਅੰਦਰ ਬੰਦੀਆਂ ਵੱਲੋਂ ਚਲਾਏ ਜਾ ਰਹੇ ਨਮਕੀਨ/ਬੇਕਰੀ ਪ੍ਰੋਜੈਕਟ ਯੂਨਿਟ ਦਾ ਵੀ ਦੌਰਾ ਕੀਤਾ। ਇਸ ਮੌਕੇ ਜੇਲ੍ਹ ਅੰਦਰ ਇਗਨੋ ਓਪਨ ਯੂਨੀਵਰਸਿਟੀ ਅਤੇ ਸ਼੍ਰੀਮਤੀ ਸੁਖਮਨੀ ਗਰੇਵਾਲ ਵੱਲੋਂ ਨਸ਼ੇ ਦੇ ਆਦੀ ਬੰਦੀਆਂ ਦੀ ਕੀਤੀ ਜਾ ਰਹੀ ਕੌਂਸਲਿੰਗ ਬਾਰੇ ਵੀ ਜਾਣਕਾਰੀ ਲਈ ਅਤੇ ਯੂਨੀਵਰਸਿਟੀ ਤੇ ਸ਼੍ਰੀਮਤੀ ਗਰੇਵਾਲ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਉਪਰੰਤ ਸ੍ਰ. ਠੰਡਲ ਨੇ ਜਨਾਨਾ ਜੇਲ੍ਹ ਦਾ ਵੀ ਦੌਰਾ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜੇਲ ਗਾਰਦ ਤੋਂ ਸਲਾਮੀ ਲਈ। ਇਸ ਮੌਕੇ ਸ੍ਰੀ ਸੁਰਿੰਦਰਪਾਲ ਖੰਨਾ ਸੁਪਰਡੈਂਟ ਕੇਂਦਰੀ ਜੇਲ੍ਹ, ਲੁਧਿਆਣਾ, ਸ੍ਰੀ ਰਾਜੀਵ ਕੁਮਾਰ ਅਰੋੜਾ ਸੁਪਰਡੈਂਟ ਬੋਰਸਟਲ ਜੇਲ੍ਹ, ਲੁਧਿਆਣਾ, ਸ੍ਰੀਮਤੀ ਦਮਨਜੀਤ ਕੌਰ ਵਾਲੀਆ, ਸੁਪਰਡੈਂਟ ਜਨਾਨਾ ਜੇਲ੍ਹ, ਲੁਧਿਆਣਾ, ਸ੍ਰ ਮਨਜੀਤ ਸਿੰਘ ਸਿੱਧੂ ਡਿਪਟੀ ਸੁਪਰਡੈਂਟ ਮੈਂਟੀਨੈਂਸ, ਸ੍ਰ ਨਰਪਿੰਦਰ ਸਿੰਘ ਡਿਪਟੀ ਸੁਪਰਡੈਂਟ ਫੈਕਟਰੀ ਅਤੇ ਹੋਰ ਜੇਲ੍ਹ ਸਟਾਫ ਹਾਜ਼ਰ ਸਨ।

     

 

Tags: Sohan Singh Thandal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD