Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

'ਉੜਤਾ ਪੰਜਾਬ' ਖਿਲਾਫ ਹਾਈ ਕੋਰਟ 'ਚ ਪਾਰਟੀ ਬਣਿਆ ਪੰਜਾਬ ਰਾਜ ਮਹਿਲਾ ਕਮਿਸ਼ਨ

ਪੰਜਾਬ ਦੀਆਂ ਔਰਤਾਂ ਦੇ ਕਿਰਦਾਰ ਡੇਗਣ ਦੀ ਸਾਜਿਸ਼ ਬਰਦਾਸ਼ਤ ਨਹੀਂ ਕਰਾਂਗੇ : ਬੀਬੀ ਪਰਮਜੀਤ ਕੌਰ ਲਾਂਡਰਾਂ

Web Admin

Web Admin

5 Dariya News

ਚੰਡੀਗੜ੍ਹ , 15 Jun 2016

Last updated on: Jun 15, 2016, 00:00 IST

ਵਿਵਾਦਤ ਫਿਲਮ 'ਉੜਤਾ ਪੰਜਾਬ' ਵਿੱਚ ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼ ਤਹਿਤ ਫਿਲਮਾਏ ਦ੍ਰਿਸ਼ਾਂ, ਭੱਦੀ ਸ਼ਬਦਾਵਲੀ ਅਤੇ ਔਰਤਾਂ ਨੂੰ ਨਸ਼ਈ ਬਣਾ ਕੇ ਪੇਸ਼ ਕਰਨ ਖਿਲਾਫ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਹਿਲਾ ਤੋਂ ਚੱਲ ਰਹੀ ਲੋਕ ਹਿੱਤ ਪਟੀਸ਼ਨ (ਪੀ.ਆਈ.ਐਲ) ਵਿੱਚ ਪਾਰਟੀ ਬਣਨ ਲਈ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਮਿਸ਼ਨ ਵੱਲੋਂ ਅਰਜ਼ੀ ਦਾਇਰ ਕੀਤੀ ਹੈ। ਆਪਣੇ ਵਕੀਲ ਪੀ.ਐਸ ਖੁਰਾਣਾ ਰਾਹੀਂ ਦਾਇਰ ਕੀਤੀ ਅਰਜ਼ੀ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਕੀਤੇ ਇਤਰਾਜ਼ਾਂ ਵਿੱਚ ਕਿਹਾ ਗਿਆ ਹੈ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕਰਵਾਏ ਸਰਵੇਖਣ ਦੌਰਾਨ ਪੰਜਾਬ ਦੀ ਕੋਈ ਵੀ ਮਹਿਲਾ ਨਸ਼ਾ ਕਰਨ ਦੀ ਆਦੀ ਨਹੀਂ ਪਾਈ ਗਈ, ਜਦਕਿ 'ਉੜਤਾ ਪੰਜਾਬ' ਵਿੱਚ ਪੰਜਾਬ ਦੀਆਂ ਔਰਤਾਂ ਨੂੰ ਨਸ਼ਈ ਬਣਾ ਕੇ ਪੇਸ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫਿਲਮ ਵਿੱਚ ਗਾਹਲਾਂ ਅਤੇ ਭੱਦੀ ਸ਼ਬਦਾਵਲੀ ਵਰਤੀ ਗਈ ਹੈ ਜੋ ਕਾਨੂੰਨਣ ਜ਼ੁਰਮ ਬਣਦਾ ਹੈ। ਫਿਲਮ ਵਿੱਚ ਕਿਸੇ ਗੰਭੀਰ ਸਾਜਿਸ਼ ਤਹਿਤ ਪੰਜਾਬ ਨੂੰ ਜ਼ੁਰਮ ਭਰਪੂਰ ਸੂਬਾ ਅਤੇ ਇੱਥੋਂ ਦੇ ਲੋਕਾਂ ਨੂੰ ਨਸ਼ਈ ਦਿਖਾਉਣ ਦੇ ਨਾਲ-ਨਾਲ ਸਰਦਾਰ ਨੌਜਵਾਨਾਂ ਨੂੰ ਲੁੱਟਾਂ-ਖੋਹਾਂ ਕਰਦੇ ਅਤੇ ਔਰਤਾਂ ਨੂੰ ਭੱਦੀ ਸ਼ਬਦਾਵਲੀ ਵਰਤਦੇ ਦਿਖਾਇਆ ਗਿਆ ਹੈ ਜੋ ਸਮੂਹ ਪੰਜਾਬੀਆਂ ਨੂੰ ਬਦਨਾਮ ਕਰਨ ਦਾ ਪ੍ਰਮਾਣ ਹੈ।

ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਪੰਜਾਬ ਦੀ ਧਰਤੀ ਪਵਿੱਤਰ ਧਰਤੀ ਹੈ ਇਸਨੂੰ ਗੁਰੂਆਂ, ਪੀਰਾਂ ਤੇ ਫ਼ਕੀਰਾਂ ਦੀ ਚਰਨਛੋਹ ਪ੍ਰਾਪਤ ਹੈ ਅਤੇ ਦੇਸ਼ ਦੀ ਅਜ਼ਾਦੀ ਵਿੱਚ ਪੰਜਾਬ ਦੇ ਨੌਜਵਾਨਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਧਰਮ ਗ੍ਰੰਥਾਂ ਵਿੱਚ ਸਾਡੇ ਗੁਰੂਆਂ ਨੇ ਔਰਤ ਨੂੰ ਉੱਤਮ ਦਰਜਾ ਦਿੱਤਾ ਹੈ ਅਤੇ ਪੰਜਾਬ ਦੇ ਸਮਾਜ ਅੰਦਰ ਔਰਤਾਂ ਦਾ ਵਧੇਰੇ ਸਤਿਕਾਰ ਹੈ। ਪੰਜਾਬ ਦੀਆਂ ਔਰਤਾਂ ਸੰਸਕਾਰੀ ਹੋਣ ਦੇ ਨਾਲ-ਨਾਲ ਧਾਰਮਿਕ ਰੁਚੀ ਵਾਲੀਆਂ ਹਨ, ਜਦਕਿ 'ਉੜਤਾ ਪੰਜਾਬ' ਵਿੱਚ ਔਰਤਾਂ ਦਾ ਡਿੱਗਿਆ ਹੋਇਆ ਕਿਰਦਾਰ ਦਿਖਾਇਆ ਗਿਆ ਹੈ ਜੋ ਅਸਲ ਕਿਰਦਾਰ ਦੇ ਬਿਲਕੁਲ ਉਲਟ ਹੈ ਜਿਸ ਨਾਲ ਪੰਜਾਬ ਦੀਆਂ ਔਰਤਾਂ ਦੇ ਮਨਾਂ 'ਤੇ ਡੂੰਘੀ ਠੇਸ ਪੁੱਜੇਗੀ। ਉਹਨਾਂ ਕਿਹਾ ਕਿ ਇਹ ਪੰਜਾਬ ਦੀਆਂ ਦਲੇਰ ਔਰਤਾਂ ਦੇ ਕਿਰਦਾਰ-ਕੁਸ਼ੀ ਕਰਨ ਦੀ ਕੋਝੀ ਸਾਜਿਸ਼ ਹੈ।ਬੀਬੀ ਪਰਮਜੀਤ ਲਾਂਡਰਾਂ ਨੇ ਕਿਹਾ ਪੰਜਾਬ ਦੀ ਧਰਤੀ ਕੁਰਬਾਨੀਆਂ ਭਰੇ ਇਤਿਹਾਸ ਦੇ ਨਾਲ-ਨਾਲ ਸਭਿਆਚਾਰ ਤੇ ਅਮੀਰ ਵਿਸਰੇ ਨੂੰ ਸਮੋਈ ਬੈਠੀ ਹੈ ਅਤੇ ਅਜਿਹੀਆਂ ਫਿਲਮਾਂ ਰਾਹੀਂ ਪੰਜਾਬ ਦੇ ਵਿਰਸੇ ਤੇ ਸਭਿਆਚਾਰ ਨੂੰ ਢਾਅ ਲਾ ਕੇ ਨੌਜਵਾਨ ਪੀੜ੍ਹੀ ਨੂੰ ਕੁਰਾਹੇ ਪਾਉਣ ਦੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਜਿਸਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਾਈ ਅਰਜ਼ੀ 'ਤੇ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਅੱਜ ਹੋਵੇਗੀ। 

 

 

Tags: PARAMJIT KAUR LANDRAN

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD