ਸ੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਇੰਡੋਰ ਸਟੇਡੀਅਮ ਵਿਖੇ ਹੋਏ ਟੂਰਨਾਮੈਂਟ ਵਿੱਚ ਦੂਜਾ ਸਥਾਨ ਹਾਸਿਲ ਕਰਨ ਵਾਲੀ ਪੰਜਾਬ ਤਾਈਕਵਾਂਡੋ ਟੀਮ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਪੰਜਾਬ ਰੂਰਲ ਡਿਵੈੱਲਪਮੈਂਟ ਸੁਸਾਇਟੀ ਦੇ ਮੁੱਖ ਸਰਪ੍ਰਸਤ ਡਾ. ਚਰਨਜੀਤ ਸਿੰਘ ਅਟਵਾਲ ਤੋਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਆਸ਼ੀਰਵਾਦ ਲਿਆ। ਇਸ ਮੌਕੇ ਖ਼ਿਡਾਰੀਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਡਾ. ਅਟਵਾਲ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ, ਜਿਸ 'ਤੇ ਹਰੇਕ ਪੰਜਾਬ ਵਾਸੀ ਨੂੰ ਮਾਣ ਹੈ। ਉਨ੍ਹਾਂ ਉਮੀਦ ਜਤਾਈ ਕਿ ਉਹ ਭਵਿੱਖ ਵਿੱਚ ਇਸੇ ਤਰ੍ਹਾਂ ਪੰਜਾਬ ਦਾ ਨਾਮ ਅੰਤਰਰਾਸ਼ਟਰੀ ਪੱਧਰ 'ਤੇ ਵੀ ਰੁਸ਼ਨਾਉਣਗੇ। ਡਾ. ਅਟਵਾਲ ਨੇ ਖ਼ਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਖ਼ਿਡਾਰੀਆਂ ਦੇ ਕੋਚ ਸ੍ਰੀ ਸੰਜੀਵ ਸੂਦ ਅਤੇ ਹੋਰ ਵੀ ਹਾਜ਼ਰ ਸਨ।