Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਵੈ ਇੱਛਾ ਨਾਲ ਸਿੱਖਿਆ ਦੇ ਖੇਤਰ ਵਿੱਚ ਸੇਵਾ ਕਰਨ ਵਾਲਿਆਂ ਲਈ 'ਵਿਦਿਆਂਜਲੀ' ਇਕ ਵਧੀਆ ਪਲੇਟਫਾਰਮ ਸਾਬਤ ਹੋਵੇਗੀ : ਡਾ. ਦਲਜੀਤ ਸਿੰਘ ਚੀਮਾ

ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੂੰ ਇਸ ਸਨਮਾਨਯੋਗ ਉਦਮ ਲਈ ਦਿੱਤੀ ਮੁਬਾਰਕਬਾਦ, ਪੰਜਾਬ ਦੇ 100 ਸਕੂਲ 'ਵਿਦਿਆਂਜਲੀ' ਦੇ ਪਾਇਲਟ ਪ੍ਰਾਜੈਕਟ ਵਜੋਂ ਚੁਣੇ

Web Admin

Web Admin

5 Dariya News

ਨਵੀਂ ਦਿੱਲੀ , 16 Jun 2016

Last updated on: Jun 16, 2016, 00:00 IST

ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸਮਰਿਤੀ ਜ਼ੁਬੀਨ ਇਰਾਨੀ ਵੱਲੋਂ ਦੇਸ਼ ਦੇ ਸਰਕਾਰੀ ਸਕੂਲ਼ਾਂ ਵਿੱਚ ਵਲੰਟੀਅਰ ਪ੍ਰੋਗਰਾਮ ਤਹਿਤ ਅੱਜ ਨਵੀਂ ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਲਾਂਚ ਕੀਤੇ 'ਵਿਦਿਆਂਜਲੀ' ਪ੍ਰੋਗਰਾਮ ਦੀ ਸਲਾਘਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਵਿੱਚ ਵਲੰਟੀਅਰ ਵਜੋਂ ਕੰਮ ਕਰਨ ਦੇ ਚਾਹਵਾਨ ਵਿਅਕਤੀਆਂ ਨੂੰ ਬਹੁਤ ਹੁਲਾਰਾ ਮਿਲੇਗਾ।ਕੇਂਦਰ ਸਰਕਾਰ ਦੇ ਇਸ ਵਿਲੱਖਣ ਉਦਮ ਦੀ ਸ਼ਲਾਘਾ ਕਰਦਿਆਂ ਡਾ ਚੀਮਾ ਨੇ  ਇਸ ਉਪਰਾਲੇ ਲਈ ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੂੰ ਮੁਬਾਰਕਬਾਦ ਵੀ ਦਿੱਤੀ।ਡਾ. ਚੀਮਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਜਿੱਥੇ ਦੇਸ਼ ਦੇ 2200 ਸਕੂਲਾਂ ਵਿੱਚ 'ਵਿਦਿਆਂਜਲੀ' ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ ਊਥੇ ਪੰਜਾਬ ਦੇ 100 ਸਕੂਲਾਂ ਵਿੱਚ ਵੀ ਇਸ ਪ੍ਰੋਗਰਾਮ ਨੂੰ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕਰਨ ਦਾ ਫੈਂਸਲਾ ਕੀਤਾ ਗਿਆ ਹੈ ।ਇਸ ਪ੍ਰਾਜੈਕਟ ਤਹਿਤ ਵੱਖ ਵੱਖ ਫੀਲਡਾਂ ਦੇ ਮਾਹਿਰ  ਵਿਅਕਤੀ ਇਨ੍ਹਾਂ ਸਕੂਲ਼ਾਂ ਵਿੱਚ ਵਲ਼ੰਟੀਅਰ ਵਜੋਂ ਸਕੂਲ ਦੀਆਂ ਗਤੀਵਿਧੀਆਂ ਨਾਲ ਜੁੜਨਗੇ  ਅਤੇ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨਗੇ । ਉਨ੍ਹਾਂ ਕਿਹਾ ਕਿ ਸਾਡੇ ਸਮਾਜ ਵਿੱਚ ਅਨੇਕਾਂ ਵਿਅਕਤੀ ਅਜਿਹੇ ਹਨ ਜੋ ਵਲੰਟੀਅਰ ਤੌਰ ਤੇ ਆਪਣੀਆਂ ਸੇਵਾਵਾਂ ਸਿੱਖਿਆ ਵਿਭਾਗ ਨੂੰ ਦੇਣਾਂ ਚਾਹੁੰਦੇ ਹਨ ਅਤੇ ਅੱਜ 'ਵਿਦਿਆਂਜਲੀ' ਪ੍ਰੋਗਰਾਮ ਦੀ ਸ਼ੁਰੂਆਤ ਨਾਲ ਇਹ ਵਲ਼ੰਟੀਅਰ ਬਹੁਤ ਉਤਸ਼ਾਹਤ ਹੋਣਗੇ ਅਤੇ ਦੇਸ਼ ਦੇ ਮਨੁੱਖੀ ਸਰੋਤਾਂ ਦੀ ਸੁਚੱਜੀ ਵਰਤੋਂ ਵੀ ਹੋਵੇਗੀ ।

ਡਾ. ਚੀਮਾਂ ਨੇ ਜਿੱਥੇ ਇਸ ਨਿਵੇਕਲੇ ਉੁਦਮ ਲਈ ਕੇਂਦਰ ਸਰਕਾਰ ਦੀ ਸ਼ਲਾਘਾ ਉਥੇ ਇਕ ਸ਼ੁਝਾਅ ਵੀ ਦਿੱਤਾ ਕਿ ਸਿੱਖਿਆ ਵਿਭਾਗ ਦੇ ਸੇਵਾ ਮੁਕਤ ਅਧਿਆਪਕਾਂ ਕੋਲੋਂ ਉਨ੍ਹਾਂ ਦੀ ਇੱਛਾ ਅਨੁਸਾਰ ਕਮਜੋਰ ਤੇ ਲੋੜਵੰਦ ਵਿਦਿਆਰਥੀਆਂ ਨੂੰ ਪੜਾਉਣ ਵੀ ਇਸ ਪ੍ਰੋਗਰਾਮ ਦਾ ਹਿੱਸਾ ਬਣਾਇਆ ਜਾਵੇ ।ਕੇਂਦਰੀ ਮੰਤਰੀ ਸ਼੍ਰੀਮਤੀ ਇਰਾਨੀ ਨੇ ਮੌਕੇ 'ਤੇ ਮੰਨਦਿਆਂ ਆਪਣੇ ਭਾਸ਼ਨ ਦੋਰਾਨ ਇਹ ਫੈਂਸਲਾ ਕੀਤਾ ਕਿ ਸੇਵਾ ਮੁਕਤ ਅਧਿਆਪਕ ਵੀ ਪੜਾਉਣ ਦੀ ਗਤੀਵਿਧੀ ਵਿੱਚ ਸ਼ਾਮਲ ਹੋਣਗੇ । ਇਸ ਮੌਕੇ ਪੂਰੇ ਆਡੀਟੋਰੀਅਮ ਵਿੱਚ ਤਾੜੀਆਂ ਦੀ ਗੂੰਜ ਹੇਠ ਇਸ ਫੈਂਸਲੇ ਦਾ ਸਵਾਗਤ ਹੋਇਆ।ਪੰਜਾਬ ਦੇ ਸਿੱਖਿਆ ਮੰਤਰੀ ਨੇ ਇਸ ਮੌਕੇ ਆਪਣੇ ਭਾਸ਼ਨ ਵਿੱਚ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਹੁਸ਼ਿਆਰ ਤੇ ਲੋੜਵੰਦ ਵਿਦਿਆਰਥੀਆਂ ਲਈ ਖੋਲ੍ਹੇ ਗਏ ਮੈਰੀਟੋਰੀਅਸ ਸਕੂਲਾਂ ਦੇ ਪਹਿਲੇ ਬੈਚ ਦੇ ਸ਼ਾਨਦਾਰ ਨਤੀਜੇ ਆਏ ਹਨ ਅਤੇ 31 ਵਿਦਿਆਰਥੀਆਂ ਦੀ ਆਈ.ਆਈ.ਟੀਜ਼ ਵਿੱਚ ਚੋਣ ਹੋਈ ਹੈ ।ਇਸ ਮੌਕੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਰਾਜ ਮੰਤਰੀ ਡਾ. ਰਾਮ ਸ਼ੰਕਰ ਕਥੇਰੀਆ, ਜੰਮੂ ਕਸ਼ਮੀਰ ਦੇ ਸਿੱਖਿਆ ਮੰਤਰੀ , ਮਨੁੱਖੀ ਸਰੋਤ ਵਿਕਾਸ ਵਿਭਾਗ ਦੇ ਸਕੱਤਰ ਅਤੇ ਯੂਨੈਸਕੋ ਤੇ ਵਿਸ਼ਵ ਬੈਂਕ ਦੇ ਨੁਮਾਇੰਦਿਆਂ ਨੇ ਵੀ ਸੰਬੋਧਨ ਕੀਤਾ।

 

Tags: Smriti Irani , Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD