Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਦੀ ਮਿਲੇਨੀਅਮ ਛੋਟੀ ਉਮਰ ਦੇ ਬੱਚਿਆਂ ਦੇ ਸਹੀ ਵਿਕਾਸ ਲਈ ਸੈਮੀਨਾਰ ਦਾ ਆਯੋਜਨ

ਮਾਹਿਰਾਂ ਨੇ ਮਾਪਿਆਂ ਨੂੰ ਬਾਲੜੀ ਉਮਰ ਬੱਚਿਆਂ ਦੇ ਵਿਕਾਸ ਦੇ ਗੁਰ ਕੀਤੇ ਸਾਂਝੇ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 17 Jun 2016

ਦੀ ਮਿਲੇਨੀਅਮ ਸਕੂਲ ਫ਼ੇਜ਼ 5  ਵੱਲੋਂ  ਛੋਟੀ ਉਮਰ ਦੇ ਬੱਚਿਆਂ ਦੇ ਸੰਪੂਰਨ ਅਤੇ ਸੁਚਾਰੂ ਵਿਕਾਸ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਨੂੰ ਤਿੰਨ ਸੈਸ਼ਨ ਵਿਚ ਵੰਡਿਆ ਗਿਆ ਜਿਸ ਵਿਚ ੨੦੦ ਤੋਂ ਵੀ ਜ਼ਿਆਦਾ ਮਾਪਿਆਂ ਨੇ ਮਾਹਿਰਾਂ ਨਾਲ ਬੱਚਿਆਂ ਦੇ ਸਹੀ ਵਿਕਾਸ ਦੇ ਤਰੀਕੇ ਸਾਂਝੇ ਕੀਤੇ ।  ਇਸ ਸੈਸ਼ਨ ਦਾ ਮੁੱਖ ਮੰਤਵ ਛੋਟੀ ਉਮਰੇ ਬੱਚਿਆਂ ਦੇ ਸਰੀਰਕ ਅਤੇ ਦਿਮਾਗ਼ੀ ਵਿਕਾਸ ਦੇ ਤਰੀਕੇ, ਸਕਾਰਤਮਕ ਸੋਚ ਦੀ ਜੀਵਨ ਜਾਚ ਦੇ ਨਿਯਮ ਅਤੇ ਭਾਰਤੀ ਬੱਚਿਆਂ ਦੇ ਵਿਕਾਸ ਵਿਚ ਆਉਣ ਵਾਲੀਆਂ ਦਰਪੇਸ਼ ਮੁਸ਼ਕਲਾਂ ਸਾਂਝੀਆਂ ਕਰਨਾ ਸੀ। ਇਸ ਸੈਮੀਨਾਰ ਵਿਚ ਇਹ ਜਾਣਕਾਰੀ ਦੀ ਮਿਲੇਨੀਅਮ ਸਕੂਲ ਦੇ ਸੀ ਈ À ਬਿੰਦੂ ਰਾਣਾ ਨੇ ਖ਼ਾਸ ਤੌਰ ਤੇ ਸ਼ਿਰਕਤ ਕਰਦੇ ਹੋਏ ਸਬੰਧਿਤ ਵਿਸ਼ੇ ਤੇ ਅਹਿਮ ਜਾਣਕਾਰੀ ਸਾਂਝੀ ਕੀਤੀ। ਜ਼ਿਕਰਯੋਗ ਹੈ ਕਿ ਡਾ. ਰਾਨਾ ਅੰਤਰ ਰਾਸ਼ਟਰੀ ਪੱਧਰ ਤੇ ਆਧੁਨਿਕ ਸਿੱਖਿਆਂ ਦੇਣ ਲਈ ਮਸ਼ਹੂਰ ਐਡਕੋਮ ਕੰਪਨੀ ਦੇ ਸੀ ਈ ਵੀ ਹਨ।

ਡਾ. ਰਾਣਾ ਨੇ ਮਾਪਿਆਂ ਨੂੰ ਆਪਣੇ ਸੰਬੋਧਨ ਵਿਚ ਦੱਸਿਆ ਕਿ ਬੱਚੇ ਦੇ ਪਹਿਲੇ 2000 ਦਿਨ ਯਾਨੀ ਪਹਿਲੇ 6 ਸਾਲ ਵਿਚ ਜੋ ਦਿਮਾਗ਼ ਪੂਰੀ ਤਰਾਂ ਵਿਕਸਤ ਹੋ ਜਾਂਦਾ ਹੈ ਉਹੀ ਤਮਾਮ ਉਮਰ ਨਾਲ ਚਲਦਾ ਹੈ। ਛੋਟੀ ਉਮਰੇ ਬੱਚੇ ਦੁਨੀਆ ਨੂੰ ਸਮਝਣ ਲਈ ਆਪਣਾ ਪੂਰਾ ਧਿਆਨ ਅਤੇ ਜ਼ੋਰ ਲਗਾ ਦਿੰਦੇ ਹਨ। ਇਸ ਦੇ ਨਾਲ ਹੀ ਇਸ ਉਮਰੇ ਬੱਚਿਆਂ ਵਿਚ ਹਰ ਚੀਜ਼ ਨੂੰ ਸਮਝਣ ਤੇ ਜਾਣਨ ਦੀ ਪ੍ਰਬਲ ਇੱਛਾ ਹੁੰਦੀ ਹੈ। ਇਸ ਲਈ ਪਹਿਲੇ 6 ਸਾਲ ਹਰ ਬੱਚੇ ਲਈ ਬਹੁਤ ਜ਼ਰੂਰੀ ਹੁੰਦੇ ਹਨ।ਇਸ ਦੇ ਨਾਲ ਹੀ ਡਾ. ਬ੍ਰਿਦਾ ਰਾਣਾ ਨੇ ਪੱਛਮੀ ਦੇਸ਼ਾਂ ਅਤੇ ਭਾਰਤ ਦੇ ਪ੍ਰਾਇਮਰੀ ਸਿੱਖਿਆਂ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਕਿਉਂ ਜੋ 6 ਸਾਲ ਤੱਕ ਬੱਚੇ ਦੇ ਦਿਮਾਗ਼ ਦਾ ਸੁਚਾਰੂ ਰੂਪ ਵਿਚ ਵਿਕਾਸ ਹੋਣਾ ਜ਼ਰੂਰੀ ਹੈ ਇਸ ਲਈ ਅਮਰੀਕਾ ਸਮੇਤ ਪੱਛਮੀ ਸਮਾਜ ਵਿਚ ਕਿੰਡਰ ਗਾਰਡਨ ਦੀ ਪੜਾਈ ਵੱਲ ਵਧੇਰੇ ਧਿਆਨ ਦਿਤਾ ਜਾਂਦਾ ਹੈ। 

ਇਹੀ ਕਾਰਨ ਹੈ ਕਿ ਉਨ੍ਹਾਂ ਦੇਸ਼ਾਂ ਵਿਚ ਬੱਚੇ ਲਈ ਪ੍ਰੀ ਨਰਸਰੀ ਅਤੇ ਕੇ.ਜੀ ਕਲਾਸ ਦੀ ਪੜਾਈ ਬਹੁਤ ਮਾਈਏ ਰੱਖਦੀ ਹੈ। ਇਸ ਦੇ ਉਲਟ ਭਾਰਤ ਵਿਚ ਖ਼ਾਸ ਕਰਕੇ ਉੱਤਰੀ ਭਾਰਤ 'ਚ ਆਮ ਤੌਰ ਤੇ ਇਨ੍ਹਾਂ ਕਲਾਸਾਂ ਦੀ ਪੜਾਈ ਮੌਕੇ ਬਹੁਤਾ ਧਿਆਨ ਨਹੀਂ ਦਿਤਾ ਜਾਂਦਾ ਜਿਸ ਦੇ ਚੱਲਦਿਆਂ ਬੱਚੇ ਅੰਤਰ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿਚ ਆਪਣਾ ਸਹੀ ਮੁਕਾਮ ਲੈਣ ਤੋਂ ਪਛੜ ਜਾਂਦੇ ਹਨ। ਇਸ ਮੌਕੇ ਤੇ ਡਾ. ਬ੍ਰਿਦਾ ਰਾਣਾ ਨੇ ਇਕ ਚੰਗਾ ਮਾਂ ਬਾਪ ਦੇ ਗੁਰ ਵੀ ਮਾਪਿਆਂ ਨਾਲ ਸਾਂਝੇ ਕੀਤੇ। ਇਸ ਦੌਰਾਨ ਮਾਪਿਆ ਵੱਲੋਂ ਵੀ ਜਗਇਆਸਾ ਸਹਿਤ ਕਈ ਅਹਿਮ ਸਵਾਲ ਪੁੱਛੇ ਗਏ ਜਿਨ੍ਹਾਂ ਦਾ ਉਨ੍ਹਾਂ ਬਿਹਤਰੀਨ ਤਰੀਕੇ ਨਾਲ ਜਵਾਬ ਦਿਤਾ ।ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਪਰਮਿੰਦਰ ਦੁੱਗਲ ਨੇ ਕਿਹਾ ਕਿ ਜੇਕਰ ਮਾਪੇ ਬੱਚਿਆਂ ਨੂੰ ਅੰਤਰ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਚਾਹੁਦੇਂ ਹਨ ਤਾਂ ਪ੍ਰੀ ਸਕੂਲ ਦੀ ਪੜਾਈ ਅਤੇ ਸੋਚ ਨੂੰ ਪੂਰੀ ਸਮਝਦਾਰੀ ਨਾਲ ਚੱਲਣਾ ਜ਼ਰੂਰੀ ਹੋ ਜਾਂਦਾ ਹੈ। ਇਸ ਦੇ ਇਲਾਵਾ  ਮਾਪਿਆਂ ਨੂੰ ਤੰਦਰੁਸਤੀ, ਪੌਸ਼ਟਿਕ ਅਤੇ ਬੱਚਿਆਂ ਵੱਲੋਂ ਆਮ ਤੌਰ ਤੇ ਪਸੰਦ ਕੀਤੇ ਜਾਣ ਵਾਲੇ ਵਿਅੰਜਨ ਵੀ ਬਣਾ ਕੇ ਦੱਸੇ ਗਏ।

 

Tags: The Millennium School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD