Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਪੰਥ ਰਤਨ ਮਾਸਟਰ ਤਾਰਾ ਸਿੰਘ 132ਵੇਂ ਜਨਮ ਦਿਹਾੜੇ ਸੰਬੰਧੀ ਰਾਜ ਪੱਧਰੀ ਸਮਾਗਮ 24 ਨੂੰ

ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਪੁੱਜਣਗੇ-ਹੀਰਾ ਸਿੰਘ ਗਾਬੜੀਆ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 17 Jun 2016

Last updated on: Jun 17, 2016, 00:00 IST

ਸਾਬਕਾ ਅਕਾਲੀ ਆਗੂ ਅਤੇ ਪੰਥ ਰਤਨ ਦੀ ਉਪਾਧੀ ਨਾਲ ਸਨਮਾਨਿਤ ਮਾਸਟਰ ਤਾਰਾ ਸਿੰਘ ਦੇ 132ਵੇਂ ਜਨਮ ਦਿਹਾੜੇ 'ਤੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ 24 ਜੂਨ, 2016 ਨੂੰ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਸਾਬਕਾ ਮੰਤਰੀ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹੀਰਾ ਸਿੰਘ ਗਾਬੜੀਆ ਨੇ ਅੱਜ ਸਥਾਨਕ ਬਚਤ ਭਵਨ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਦਿੱਤੀ। ਇਹ ਸਮਾਗਮ ਪੰਜਾਬ ਸਰਕਾਰ ਅਤੇ ਪੰਥ ਰਤਨ ਸ੍ਰੀਮਾਨ ਮਾਸਟਰ ਤਾਰਾ ਸਿੰਘ ਯਾਦਗਾਰੀ ਟਰੱਸਟ ਵੱਲੋਂ ਸਾਂਝੇ ਤੌਰ 'ਤੇ ਮਨਾਇਆ ਜਾ ਰਿਹਾ ਹੈ। 

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰ. ਗਾਬੜੀਆ ਨੇ ਕਿਹਾ ਕਿ ਮਾਸਟਰ ਤਾਰਾ ਸਿੰਘ ਵੱਲੋਂ 1947 ਦੀ ਵੰਡ ਵੇਲੇ ਸਿੱਖ ਪੰਥ ਦੀ ਚੜ੍ਹਦੀ ਕਲਾ ਕੀਤੇ ਗਏ ਉਪਰਾਲਿਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਕੱਲੇ ਮਾਸਟਰ ਤਾਰਾ ਸਿੰਘ ਹੀ ਉਹ ਨੇਤਾ ਸਨ, ਜਿਨ੍ਹਾਂ ਨੇ ਪੰਥਕ ਏਜੰਡੇ ਨੂੰ ਰਾਸ਼ਟਰੀ ਪੱਧਰ ਤੱਕ ਪਹੁੰਚਾਇਆ ਅਤੇ ਉਸ ਵੇਲੇ ਦੀ ਸਰਕਾਰ ਨੂੰ ਮਜ਼ਬੂਰ ਕੀਤਾ ਕਿ ਸਿੱਖਾਂ ਨੂੰ ਵੰਡ ਤੋਂ ਪਹਿਲਾਂ ਕੀਤੀ ਜਾਣ ਵਾਲੀ ਗੱਲਬਾਤ ਵਿੱਚ ਤੀਜੀ ਧਿਰ ਵਜੋਂ ਸ਼ਾਮਿਲ ਕੀਤਾ ਜਾਵੇ। ਮਾਸਟਰ ਤਾਰਾ ਸਿੰਘ ਉਹ ਨੇਤਾ ਸਨ, ਜਿਨ੍ਹਾਂ ਨੇ ਸਿੱਖਾਂ ਨੂੰ ਅਨੁਸੂਚਿਤ ਜਾਤੀਆਂ ਵਿੱਚ ਸ਼ਾਮਿਲ ਕਰਾਉਣ ਵਿੱਚ ਅਹਿਮ ਭੂਮਿਕਾ ਅਦਾ ਕੀਤੀ। ਉਨ੍ਹਾਂ ਨੇ ਹਮੇਸ਼ਾਂ ਨਿੱਜੀ ਸਵਾਰਥਾਂ ਤੋਂ ਉੱਪਰ ਉੱਠ ਕੇ ਪਾਰਟੀ ਅਤੇ ਪੰਥ ਲਈ ਕੰਮ ਕੀਤਾ। ਸ੍ਰ. ਗਾਬੜੀਆ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਰਾਜ ਪੱਧਰੀ ਸਮਾਗਮ ਲਈ ਸ਼ਹਿਰ ਲੁਧਿਆਣਾ ਨੂੰ ਚੁਣਿਆ ਗਿਆ ਹੈ। 

ਸ੍ਰ. ਗਾਬੜੀਆ ਨੇ ਹਰੇਕ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਰਾਜ ਪੱਧਰੀ ਸਮਾਗਮ ਵਿੱਚ ਵਧ ਚੜ੍ਹਕੇ ਹਿੱਸਾ ਲੈਣ। ਇਸ ਸਮਾਗਮ ਵਿੱਚ ਕੁਝ ਉੱਘੀਆਂ ਸਖ਼ਸ਼ੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਟਰੱਸਟ ਦੇ ਪ੍ਰਧਾਨ ਸ੍ਰ. ਕੁਲਵੰਤ ਸਿੰਘ ਦੁਖੀਆ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਰਿਸ਼ੀਪਾਲ ਸਿੰਘ, ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਸ੍ਰ. ਪਰਮਜੀਤ ਸਿੰਘ, ਨਗਰ ਨਿਗਮ ਦੀ ਵਧੀਕ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਾਬਕਾ ਉਪ ਕੁਲਪਤੀ ਸ੍ਰ. ਐੱਸ. ਪੀ. ਸਿੰਘ, ਸ੍ਰ. ਕੁਲਜੀਤ ਸਿੰਘ ਸਕੱਤਰ ਟਰੱਸਟ, ਸ੍ਰ. ਬਲਜੀਤ ਸਿੰਘ, ਸ੍ਰ. ਬਲਵਿੰਦਰ ਸਿੰਘ ਲਾਇਲਪੁਰੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। 

 

Tags: Hira Singh Gabria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD