Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦੁਰਗਿਆਣਾ ਮੰਦਰ ਦੇ ਸਾਹਮਣੇ ਉਸਾਰਿਆ ਜਾਵੇਗਾ ਸੁੰਦਰ ਪਲਾਜ਼ਾ-ਉਪ ਮੁੱਖ ਮੰਤਰੀ

ਅਨਿਲ ਜੋਸ਼ੀ ਨਾਲ ਜਾ ਕੇ ਚੱਲ ਰਹੀ ਉਸਾਰੀ ਦਾ ਲਿਆ ਜਾਇਜ਼ਾ

Web Admin

Web Admin

5 Dariya News

ਅੰਮ੍ਰਿਤਸਰ , 20 Jun 2016

Last updated on: Jun 20, 2016, 00:00 IST

ਅੰਮ੍ਰਿਤਸਰ ਸਾਹਿਬ ਵਿਚ ਸਥਾਪਿਤ ਦੁਰਗਿਆਣਾ ਮੰਦਰ ਆਉਣ ਵਾਲੇ ਯਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਮੰਦਰ ਦੇ ਸਾਹਮਣੇ ਸੁੰਦਰ ਪਲਾਜ਼ਾ ਉਸਾਰਨ ਦਾ ਐਲਾਨ ਕੀਤਾ ਹੈ। ਅੱਜ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਨਾਲ ਦੁਰਗਿਆਣਾ ਮੰਦਰ ਨੇੜੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਪਹੁੰਚੇ ਸ. ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਦੀ ਧਾਰਮਿਕ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਇਥੇ ਆਉਣ ਵਾਲੇ ਯਾਤਰੀਆਂ ਅਤੇ ਸੈਲਾਨੀਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਵਿਸ਼ਵ ਪੱਧਰੀ ਮੁੱਢਲਾ ਢਾਂਚਾ ਕਾਇਮ ਕਰ ਰਹੀ ਹੈ। ਉਨਾਂ ਦੱਸਿਆ ਕਿ ਗੋਲਡਨ ਟੈਂਪਲ ਪਲਾਜ਼ਾ, ਜਲਿਆਂ ਵਾਲਾ ਬਾਗ ਦਾ ਆਲਾ-ਦੁਆਲਾ, ਵਾਹਗਾ ਬਾਰਡਰ, ਦੁਰਗਿਆਣਾ ਮੰਦਰ ਦੀ ਪਾਰਕਿੰਗ, ਕਿਲ੍ਹਾ ਗੋਬਿੰਦਗੜ ਦੀ ਸਾਂਭ-ਸੰਭਾਲ, ਹਾਲ ਬਾਜ਼ਾਰ ਦਾ ਸੁੰਦਰੀਕਰਨ ਆਦਿ ਵਿਖੇ ਚੱਲ ਰਿਹਾ ਕੰਮ ਇਸੇ ਢਾਂਚੇ ਦਾ ਇਕ ਹਿੱਸਾ ਹਨ। ਉਨਾਂ ਕਿਹਾ ਕਿ ਸਾਲ 2017 ਤੱਕ ਅੰਮ੍ਰਿਤਸਰ ਵਿਸ਼ਵ ਦੇ ਬਿਹਤਰ ਸ਼ਹਿਰਾਂ ਦੀ ਸੂਚੀ ਵਿਚ ਸ਼ਾਮਿਲ ਹੋ ਜਾਵੇਗਾ।

ਸ੍ਰੀ ਦਰੁਗਿਆਣਾ ਮੰਦਰ ਵਿਖੇ ਮੱਥਾ ਟੇਕਣ ਮਗਰੋਂ ਪ੍ਰੈਸ ਨਾਲ ਗੱਲਬਾਤ ਕਰਦੇ ਸ. ਬਾਦਲ ਨੇ ਕਿਹਾ ਕਿ ਦੁਰਗਿਆਣਾ ਮੰਦਰ ਵਿਖੇ ਪਾਰਕਿੰਗ ਦੇ ਨਾਲ-ਨਾਲ ਇਕ ਸੁੰਦਰ ਗੇਟ ਦੀ ਵੀ ਜ਼ਰੂਰਤ ਹੈ ਅਤੇ ਇਸ ਨੂੰ ਪੂਰਾ ਕਰਨ ਲਈ ਸ਼ਾਨਦਾਰ ਪਲਾਜ਼ੇ ਦਾ ਨਿਰਮਾਣ ਕਰਵਾਇਆ ਜਾਵੇਗਾ, ਜੋ ਕਿ 3 ਤੋਂ 4 ਮਹੀਨਿਆਂ ਵਿਚ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਲਈ ਭਵਨ ਨਿਰਮਾਣ ਇੰਜੀਨਿਅਰ ਆਪਣੀ ਯੋਜਨਾ ਬਣਾ ਚੁੱਕੀ ਹੈ ਅਤੇ ਅਗਲੇ ਹਫ਼ਤੇ ਇਸ ਬਾਰੇ ਮੀਟਿੰਗ ਕਰਕੇ ਇਸ ਨੂੰ ਫਾਈਨਲ ਕਰ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ, ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁਖੀ ਸ੍ਰੀ ਸੰਦੀਪ ਰਿਸ਼ੀ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸ. ਗੁਰਪ੍ਰਤਾਪ ਸਿੰਘ ਟਿੱਕਾ ਅਤੇ ਹੋਰ ਅਕਾਲੀ-ਭਾਜਪਾ ਆਗੂ ਹਾਜ਼ਰ ਸਨ।  

 

Tags: Sukhbir Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD