Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਅਕਾਲੀ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲੈ ਕੇ ਬਸਪਾ ਵੱਲੋਂ 10 ਜੁਲਾਈ ਨੂੰ ਵਿਸ਼ਾਲ ਰੋਸ਼ ਪ੍ਰਦਰਸ਼ਨ

ਬਸਪਾ ਦੀ ਸਰਕਾਰ ਆਉਣ ਤੇ ਮੰਡਲ ਕਮਿਸ਼ਨ ਦੀ ਰਿਪੋਰਟ ਲਾਗੂ ਕਰੇਗੀ ਬਸਪਾ : ਅਵਤਾਰ ਸਿੰਘ ਕਰੀਮਪੁਰੀ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 20 Jun 2016

Last updated on: Jun 20, 2016, 00:00 IST

ਮੌਜੂਦਾ ਸਮੇਂ ਪੰਜਾਬ ਦੇ ਜੋ ਹਾਲਾਤ ਬਣੇ ਹੋਏ ਹਨ ਉਸ ਤੋਂ ਲੱਗਦਾ ਹੈ ਕਿ ਏਥੇ ਅਮਨ ਕਾਨੂੰਨ ਨਾ ਦੀ ਕੋਈ ਚੀਜ਼ ਨਹੀ ਅਤੇ ਅਕਾਲੀ ਆਗੂ ਅਪਣੀਆਂ ਮਨਮਰਜੀਆਂ ਕਰ ਰਹੇ ਹਨ ਜਿਸ ਦਾ ਖਮਿਆਜਾ ਆਮ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ। ਇਹ ਵਿਚਾਰ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੇ ਇਥੇ ਸਰਕਟ ਹਾਊਸ ਵਿਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। ਸ. ਕਰੀਮਪੁਰੀ ਨੇ ਕਿਹਾ ਕਿ ਨਾਮਧਾਰੀ ਸਪੰਰਦਾਇ ਦੀ ਮਾਤਾ ਚੰਦ ਕੌਰ ਦਾ ਕਤਲ, ਸੰਤ ਭੁਪਿੰਦਰ ਸਿੰਘ ਦਾ ਕਤਲ ਅਤੇ ਸੰਤ ਢੱਡਰੀਆਂ ਵਾਲੇ ਤੇ ਕਾਤਲਾਨਾ ਹਮਲਾ ਇਹ ਸਿੱਧ ਕਰਦਾ ਹੈ ਕਿ ਪੰਜਾਬ ਵਿਚ ਜੰਗਲ ਰਾਜ ਹੈ। ਜਿਥੇ ਅਕਾਲੀ ਭਾਜਪਾ ਆਗੂਆਂ ਦੀ ਬੰਧੂਆ ਬਣੀ ਪੰਜਾਬ ਪੁਲਿਸ ਕਿਸੇ ਵੀ ਮਾਮਲੇ ਨੂੰ ਹੱਲ ਕਰਵਾਉਣ ਤੋਂ ਅਸਮੱਰਥ ਦਿਖਾਈ ਦੇ ਰਹੀ ਹੈ। ਆਮ ਆਦਮੀ ਅਤੇ ਧੀਆਂ-ਭੈਣਾਂ ਅਸੁਰੱਖਿਅਤ ਹਨ। ਉਨ੍ਹਾਂ ਨੇ ਕਿਹਾ ਕਿ ਬਠਿੰਡਾ ਜ਼ਿਲੇ ਵਿਚ ਪੁਲਸ ਕਸਟੱਡੀ ਵਿਚ ਮਹਿਲਾ ਦੀ ਮੌਤ, ਜਲੰਧਰ ਵਿਚ ਵਪਾਰੀ ਦੀ ਹੱਤਿਆ, ਭਾਜਪਾ ਵੱਲੋਂ ਬਿਜਲੀ ਕਰਮਚਾਰੀ ਨੂੰ ਆਤਮ ਹੱਤਿਆ ਲਈ ਮਜਬੂਰ ਕਰਨਾ, ਨਸ਼ਿਆਂ ਦਾ ਬੋਲਬਾਲੇ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਪੰਜਾਬੀ ਅਕਾਲੀ ਭਾਜਪਾ ਗਠਜੋੜ ਤੋਂ ਅੱਕ ਚੁੱਕੇ ਹਨ ਅਤੇ ਵਿਰੋਧੀ ਧਿਰ ਵਿੱਚ ਬੈਠੀ ਕਾਂਗਰਸ ਤੋਂ ਵੀ ਨਿਰਾਸ਼ ਹਨ ਜੇ ਗੱਲ ਆਮ ਆਦਮੀਂ ਪਾਰਟੀ ਦੀ ਕੀਤੀ ਜਾਵੇ ਤਾਂ ਉਨ੍ਹਾਂ ਦਾ ਧਿਆਨ ਇਨ੍ਹਾਂ ਗੰਭੀਰ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਕੋਈ ਨਾ ਕੋਈ ਨਵਾਂ ਡਰਾਮਾ ਕਰਕੇ ਲੋਕਾਂ ਨੂੰ ਗੰਮਰਾਹ ਕਰਨ ਤੱਕ ਹੀ ਹੈ। ਸ. ਕਰੀਮਪੁਰੀ ਨੇ ਕਿਹਾ ਕਿ ਪੰਜਾਬੀ ਹੁਣ ਬਸਪਾ ਨੂੰ ਲਿਆਉਣ ਅਤੇ ਪੰਜਾਬ ਨੂੰ ਬਚਾਉਣ। ਸ: ਕਰੀਮਪੁਰੀ ਨੇ ਕੇਂਦਰ ਦੀ ਸਰਕਾਰ ਨੂੰ ਬੇਰੁਜ਼ਗਾਰੀ, ਮਹਿੰਗਾਈ ਅਤੇ ਭ੍ਰਿਸਟਾਚਾਰ ਲਈ ਜਿੰਮੇਵਾਰ ਆਖਿਆ ਕਿਹਾ ਕਿ ਅੱਜ ਲੋਕ ਇਕ ਵਕਤ ਦੀ ਰੋਟੀ ਤੋਂ ਮੁਥਾਜ ਹੁੰਦੇ ਜਾ ਰਹੇ ਹਨ। ਮੋਦੀ ਦੇ 15-15 ਲੱਖ ਨੂੰ ਦੇਸ਼ ਵਾਸੀ ਉਡੀਕ ਰਹੇ ਹਨ ਅਤੇ ਸਵਾਲ ਕਰ ਰਹੇ ਹਨ ਕਿ ਕਾਲਾ ਧੰਨ ਅਜੇ ਤੱਕ ਵਾਪਸ ਕਿਉਂ ਨਹੀਂ ਆਇਆ। ਕੇਂਦਰ ਸਰਕਾਰ ਚੋਣ ਵਾਅਦਿਆਂ ਤੋਂ ਪੱਲਾ ਝਾੜ ਰਹੀ ਹੈ। ਆਮ ਆਦਮੀ ਪਾਰਟੀ ਬਾਰੇ ਉਨ੍ਹਾਂ ਕਿਹਾ ਕਿ ਦਿੱਲੀ ਦੀ ਜਨਤਾ ਦੁਖੀ ਹੋ ਰਹੀ ਹੈ, ਰਾਜਨੀਤਕ ਪੱਖੋਂ ਆਮ ਬਿਲਕੁਲ ਦਿਸ਼ਾ ਹੀਣ ਹੈ। ਸ.ਕਰੀਮਪੁਰੀ ਨੇ ਕਿਹਾ ਕਿ ਪਿਛੜੇ ਵਰਗ ਨੂੰ ਵੱਡੀ ਰਾਹਤ ਦੇਣ ਲਈ ਪੰਜਾਬ ਵਿਚ ਬਸਪਾ ਦੀ ਸਰਕਾਰ ਬਣਨ ਤੇ ਮੰਡਲ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇਗੀ ਜੋ ਸੂਬੇ ਦੀ ਸੱਤਾ ਤੇ 69 ਸਾਲਾਂ ਤੋਂ ਕਾਬਜ ਅਕਾਲੀ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨਹੀ ਕਰ ਸਕੀਆਂ। ਮੀਟਿੰਗ ਦੇ ਸੰਬਧ ਵਿੱਚ ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲੈ ਕੇ ਬਸਪਾ ਵੱਲੋਂ ਸੂਬੇ ਭਰ ਵਿੱਚ ਜਿਲਾ ਪੱਧਰ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਏਸੇ ਲੜੀ ਤਹਿਤ 10 ਜੁਲਾਈ ਨੂੰ ਲੁਧਿਆਣਾ ਵਿਖੇ ਵਿਸ਼ਾਲ ਰੋਸ਼ ਪ੍ਰਦਰਸ਼ਨ ਹੋਵੇਗਾ। ਇਸ ਮੌਕੇ ਜੋਨ ਕੋਆਰਡੀਨੇਟਰ ਬਲਵਿੰਦਰ ਬਿੱਟਾ, ਜਿਲਾ ਪ੍ਰਧਾਨ ਜੀਤ ਰਾਮ ਆਸਰਾ, ਪਰਗਨ ਬਿਲਗਾ, ਲਾਲ ਜੀ ਗੌਤਮ, ਭਰਪੂਰ ਸਿੰਘ ਡੇਹਲੋਂ, ਨੇਤਰ ਸੈਣੀ, ਖਵਾਜਾ ਪ੍ਰਸ਼ਾਦ, ਡਾ.ਰਾਮਾ ਨੰਦ, ਬਲਵੀਰ ਸਿੰਘ ਰਾਜਗੜ੍ਹ, ਗੁਰਦੀਪ ਸਿੰਘ, ਰਾਜਿੰਦਰ ਮੂਲਨਿਵਾਸੀ, ਲਾਭ ਸਿੰਘ ਭਾਮੀਆਂ, ਮੋਨੂੰ, ਰਾਮ ਲੋਕ, ਦੀਦਾਰ ਸਿੰਘ, ਜਸਪਾਲ ਭੌਰਾ, ਇੰਦਰੇਸ਼ ਕੁਮਾਰ ਆਦਿ ਹਾਜ਼ਰ ਸਨ।

   

 

Tags: AVTAR KARIMPURI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD