ਸਥਾਨਕ ਫੇਜ਼-2 ਦੇ ਵਸਨੀਕਾਂ ਵਲੋਂ ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਫੇਜ਼-2 ਦੀ ਪਾਰਕ ਵਿਖੇ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੈਸ ਸੈਕਟਰੀ ਅਮਰਦੀਪ ਸਿੰਘ ਸੈਣੀ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰ ਜੋਤ ਸਿੰਘ ਰਾਜਾ ਮੁਹਾਲੀ ਵਿਸ਼ੇਸ਼ ਤੌਰ ਤੇ ਪੁਜੇ। ਇਸ ਮੌਕੇ ਬੋਲਦਿਆਂ ਰਾਜਾ ਮੁਹਾਲੀ ਨੇ ਕਿਹਾ ਕਿ ਅੱਜ ਦੀ ਦੌੜ ਭੱਜ ਅਤੇ ਤਣਾਓ ਭਰੀ ਜ਼ਿੰਦਗੀ ਵਿਚ ਤਨ ਅਤੇ ਮਨ ਨੂੰ ਤੰਦਰੁਸਤ ਰੱਖਣ ਵਾਲੇ ਯੋਗਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਫੇਜ਼-2 ਦੇ ਵਸਨੀਕਾਂ ਵਲੋਂ ਕੀਤੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਫੇਜ਼-2 ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਵੀ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਚਾਂਦਨੀ ਟੈਂਟ ਹਾਊਸ ਦੇ ਮਾਲਕ ਜਗਤਾਰ ਸਿੰਘ ਵਲੋਂ ਦੁੱਧ ਅਤੇ ਕੇਲਿਆਂ ਦੀ ਸੇਵਾ ਕੀਤੀ।