Saturday, 18 May 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ 'ਚ ਕਈ ਗੁੱਜਰ ਕਾਂਗਰਸੀ ਪਰਿਵਾਰ ਹੋਏ ਬਸਪਾ ਵਿੱਚ ਸ਼ਾਮਿਲ

ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ

Web Admin

Web Admin

5 Dariya News (Ajay Pahwa)

ਲੁਧਿਆਣਾ , 21 Jun 2016

ਵਿਧਾਨ ਸਭਾ ਹਲਕਾ ਪੂਰਬੀ ਅਧੀਨ ਆਉਂਦੇ ਕਈ ਮੁੱਹਲਿਆਂ ਦੇ ਗੁੱਜਰ ਪਰਿਵਾਰ ਕਾਂਗਰਸ ਨੂੰ ਅਲਵਿਦਾ ਆਖ ਕੇ ਬਸਪਾ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ 'ਚ ਬਸਪਾ ਵਿੱਚ ਸ਼ਾਮਿਲ ਹੋ ਗਏ। ਸ: ਕਰੀਮਪੁਰੀ ਨੇ ਇਨ੍ਹਾਂ ਗੁੱਜਰ ਪਰਿਵਾਰਾਂ ਦੀ ਅਗਵਾਈ ਕਰ ਰਹੇ ਅਸ਼ਵਨੀ ਕੁਮਾਰ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ ਅਤੇ ਉਸਨੂੰ ਸ਼ਹਿਰੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਸ: ਕਰੀਮਪੁਰੀ ਨੇ ਕਿਹਾ ਕਿ ਦੇਸ਼ ਦੀ ਅਜਾਦੀ ਤੋਂ ਬਾਅਦ ਦਲਿਤਾਂ ਅਤੇ ਪਿਛੜਿਆਂ ਨੂੰ ਉਨ੍ਹਾਂ ਦੇ ਸੰਵਿਧਾਨਿਕ ਅਧਿਕਾਰਾਂ ਤੋਂ ਵਾਂਝਿਆ ਰੱਖਿਆ ਗਿਆ ਅਤੇ ਉਨ੍ਹਾਂ ਨੂੰ ਗੁੰਮਰਾਹ ਕਰਨ ਨਹੀ ਕਾਂਗਰਸ ਅਤੇ ਭਾਜਪਾ ਵੱਲੋਂ ਕਈ ਪ੍ਰਕਾਰ ਦੇ ਹੱਥਕੰਡੇ ਅਪਣਾਏ ਗਏ। ਕਾਂਗਰਸ ਅਤੇ ਭਾਜਪਾ ਵਰਗੀਆਂ ਪਾਰਟੀਆਂ ਨੇ ਵੱਡੇ ਪੱਧਰ ਤੇ ਪੈਸੇ  ਦੀ ਦੁਰਵਰਤੋਂ ਕਰਕੇ ਬਸਪਾ ਨੂੰ ਸਿਰਫ ਦਲਿਤਾਂ ਦੀ ਹੀ ਪਾਰਟੀ ਪ੍ਰਚਾਰਿਆ।  ਲੋਕਾਂ ਤੇ ਹੋਏ ਇਸਦੇ ਉਲਟ ਅਸਰ ਕਾਰਨ ਪੰਜਾਬ ਵਿੱਚ ਬਸਪਾ ਦਲਿਤ ਵਰਗ ਤੱਕ ਹੀ ਸੁੰਗੜ ਕੇ ਰਹਿ ਗਈ। 

ਪਰ ਕੁਮਾਰੀ ਮਾਇਆਵਤੀ ਦੇ ਯਤਨਾ ਅਤੇ ਉਨ੍ਹਾਂ ਵੱਲੋਂ ਦਿੱਤੇ ਸਰਵ ਸਮਾਜ ਦੇ ਫਾਰਮੂਲੇ ਦੇ ਸਦਕਾ ਅੱਜ ਬਸਪਾ ਹਰ ਵਰਗ ਦੀ ਪਾਰਟੀ ਬਣ ਗਈ ਹੈ ਅਤੇ ਸੂਬੇ ਦੇ ਸੱਤਾਧਾਰੀ ਪਾਰਟੀ ਦੇ ਸਤਾਏ ਲੋਕ ਵੀ ਹੁਣ ਕਿਸੇ ਹੋਰ ਪਾਰਟੀ ਵੱਲ ਜਾਣ ਦੀ ਬਜਾਏ ਬਸਪਾ ਵੱਲ ਆਉਣੇ ਸੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਗੁੱਜਰ ਭਾਈਚਾਰੇ ਦੇ ਲੋਕਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਅਸ਼ਵਨੀ ਕੁਮਾਰ ਨੇ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਦੇ ਭਾਈਚਾਰੇ ਨੂੰ ਗੁੰਮਰਾਹ ਕਰਕੇ ਲੰਮਾਂ ਸਮਾਂ ਵੋਟ ਬੈਂਕ ਵਜੋਂ ਹੀ ਵਰਤਿਆ ਹੈ ਅਤੇ ਤਾਕਤ ਵਿੱਚ ਰਹਿੰਦਿਆਂ ਉਨ੍ਹਾਂ ਦੀ ਭਲਾਈ ਲਈ ਇੱਕ ਵੀ ਕੰਮ ਨਹੀ ਕੀਤਾ। ਉਨ੍ਹਾਂ ਕਿਹਾ ਕਿ ਭ੍ਰਿਸਟਾਚਾਰ ਦੇ ਕਾਰਨ ਕਾਂਗਰਸ ਦੇਸ਼ ਵਿੱਚ ਬੀਤੇ ਸਮੇਂ ਦੀ ਕਹਾਣੀ ਬਣਕੇ ਰਹੇ ਜਾਵੇਗੀ। ਇਸ ਮੌਕੇ ਜੋਨ ਕੋਆਡੀਨੇਟਰ ਬਲਵਿੰਦਰ ਬਿੱਟਾ, ਜਿਲ੍ਹਾ ਪ੍ਰਧਾਨ ਜੀਤਰਾਮ ਬਸਰਾ ਤੋਂ ਇਲਾਵਾ ਗੁੱਜਰ ਪਰਿਵਾਰਾਂ ਦੇ ਮੋਹਤਵਰ ਭੀਮ ਸੈਨ, ਵਰਿੰਦਰ ਕੁਮਾਰ, ਸ਼ਿਵ ਕੁਮਾਰ, ਬਲਵਿੰਦਰ ਕੁਮਾਰ, ਉਂਕਾਰ ਸਿੰਘ, ਸੁਰਿੰਦਰ ਕੁਮਾਰ, ਪਵਨ ਕੁਮਾਰ, ਧਰਮਪਾਲ, ਵਿੱਕੀ, ਸ਼ਾਮ ਲਾਲ, ਲਾਲ ਰਾਜ ਚੌਧਰੀ, ਦੀਪਕ ਰਾਘਵ ਅਤੇ ਔਰਤਾਂ ਹਾਜਰ ਸਨ। 



 

Tags: AVTAR KARIMPURI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD