Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਨ ਯੋਜਨਾ ਅਧੀਨ ਰਾਜ ਦੇ ਬੇਰੁਜਗਾਰਾਂ ਨੂੰ ਸਵੈ ਰੁਜਗਾਰ ਸ਼ੁਰੂ ਕਰਨ ਲਈ ਦਿੱਤੇ ਜਾਣਗੇ ੧੪੦ ਕਰੋੜ ਰੁਪਏ ਦੇ ਕਰਜੇ: ਮਦਨ ਮੋਹਨ ਮਿੱਤਲ

ਮੋਹਾਲੀ ਵਿਖੇ ਸਥਾਪਤ ਕੀਤਾ ਜਾਵੇਗਾ ਉਤਰੀ ਭਾਰਤ ਦਾ ਪਹਿਲਾ ਬਹੁ-ਮੰਤਵੀ ਸਿਖਲਾਈ ਕੇਂਦਰ

Web Admin

Web Admin

5 Dariya News

ਚੰਡੀਗੜ੍ਹ , 22 Jun 2016

Last updated on: Jun 22, 2016, 00:00 IST

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਵੱਲੋਂ ਰਾਜ ਦੇ ਬੇਰੋਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਨ ਯੋਜਨਾ ਅਧੀਨ ਰਾਜ ਵਿੱਚ ੧੪੦ ਕਰੋੜ ਰੁਪਏ ਦੇ ਕਰਜੇ ਬੈਂਕਾਂ ਰਾਹੀਂ ਮੁਹੱਇਆਂ ਕਰਵਾਏ ਜਾ ਰਹੇ ਹਨ। ਜਿਸ ਤਹਿਤ ਸਰਕਾਰ ਵੱਲੋਂ ੩੫.੦੬ ਕਰੋੜ ਰੁਪਏ ਸਬਸਿਡੀ ਦੇ ਤੌਰ ਤੇ ਦਿੱਤੇ ਜਾਣਗੇ ਅਤੇ ਨੌਜਵਾਨਾਂ ਨੂੰ ਵੱਖ-ਵੱਖ ਕਿੱਤਿਆਂ ਵਿੱਚ ਨਿਪੁੰਨ ਕਰਨ ਲਈ ਮੋਹਾਲੀ ਵਿਖੇ ਬਹੁ-ਉਦੇਸ਼ੀ ਸਿਖਲਾਈ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਇੱਕ ਵਿਸ਼ੇਸ਼ ਮੀਟਿੰਗ ਉਪਰੰਤ ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸ਼੍ਰੀ ਮਦਨ ਮੋਹਨ ਮਿੱਤਲ ਵੱਲੋਂ ਦਿੱਤੀ ਗਈ। ਸ਼੍ਰੀ ਮਿੱਤਲ ਨੇ ਦੱਸਿਆ ਕਿ ਬਹੁ-ਉਦੇਸ਼ੀ ਸਿਖਲਾਈ ਕੇਂਦਰ, ਕੇਂਦਰੀ ਖਾਦੀ ਅਤੇ ਗਰਾਮ ਉਦਯੋਗ ਕਮਿਸ਼ਨ ਵੱਲੋਂ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਨਾਲ ਮਿਲ ਕੇ ਮੋਹਾਲੀ ਵਿਖੇ ੧੪,੫੦੦ ਸਕੇਅਰ ਯਾਰਡ ਵਿੱਚ ਸਥਾਪਤ ਕੀਤਾ ਜਾ ਰਿਹਾ ਇਹ ਬਹੁ-ਉਦੇਸ਼ੀ ਸਿਖਲਾਈ ਕੇਂਦਰ ਉਤਰ ਭਾਰਤ ਦਾ ਪਹਿਲਾ ਕੇਂਦਰ ਹੋਵੇਗਾ ਜੋ ਉੱਤਰ ਭਾਰਤ ਦੇ ਰਾਜਾਂ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਸਿਖਿਅਤ ਕਰੇਗਾ। ਜਿਸ ਉਪਰੰਤ ਉਹ ਨੌਜਵਾਨ ਸਵੈ-ਰੋਜ਼ਗਾਰ ਕਰਨ ਦੇ ਯੋਗ ਹੋ ਜਾਣਗੇ।

ਉਦਯੋਗ ਮੰਤਰੀ ਜੀ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਪੰਜਾਬ ਦੇ ਛੋਟੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਛੋਟੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਹਿੱਤ ਟਰੇਨਿੰਗ ਦਿੱਤੀ ਜਾਵੇਗੀ। ਉਹਨਾਂ ਵੱਲੋਂ ਦੱਸ਼ਿਆ ਗਿਆ ਕਿ ਸੂਬੇ ਵਿੱਚ ਕਿਸਾਨਾਂ ਵੱਲੋਂ ਮਧੂ-ਮੱਖੀ ਪਾਲਣ ਦਾ ਧੰਦਾ ਵੱਡੀ ਪੱਧਰ ਤੇ ਅਪਣਾਇਆ ਜਾ ਸਕਦਾ ਹੈ ਜਿਹੜਾ ਕਿ ਉਹਨਾਂ ਦੀ ਆਮਦਨ ਵਧਾਉਣ ਵਿੱਚ ਬਹੁਤ ਸਹਾਈ ਹੋਵੇਗਾ। ਇਸ ਤੋਂ ਇਲਾਵਾ ਹੋਰ ਖੇਤੀ ਅਧਾਰਤ ਧੰਦੇ ਅਪਨਾ ਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਟਰੇਨਿੰਗ ਮੁਕੰਮਲ ਹੋਣ ਉਪਰੰਤ ਨਵੇਂ ਰੋਜ਼ਗਾਰ ਸ਼ੁਰੂ ਕਰਨ ਲਈ ਬੈਂਕਾਂ ਰਾਂਹੀ ਕਰਜੇ ਵੀ ਦਿੱਤੇ ਜਾਣਗੇ। ਇਹਨਾਂ ਕਰਜ਼ਿਆਂ ਉੱਤੇ ੧੫ ਤੋਂ ੩੫% ਫੀਸਦੀ ਤੱਕ ਸਬਸਿਡੀ ਵੀ ਦਿੱਤੀ ਜਾਵੇਗੀ।ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰੀ ਖਾਦੀ ਅਤੇ ਗਰਾਮ ਉਦਯੋਗ ਕਮਿਸ਼ਨ ਦੀ ਮਦਦ ਨਾਲ ੨੫ ਪਿੰਡਾਂ ਨੂੰ ਗੋਦ ਲੈ ਕੇ "ਸਮਾਰਟ ਖਾਦੀ ਵਿਲੇਜ਼" ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਗਿਆ ਹੈ। 

ਉਹਨਾਂ ਦੱਸਿਆ ਕਿ ਭਾਰਤ ਦੇ ਬਾਕੀ ਸੂਬਿਆਂ ਵਿੱਚ ਕੇਵਲ ਪੰਜ-ਪੰਜ ਪਿੰਡਾਂ ਨੂੰ ਹੀ ਇਸ ਸਕੀਮ ਅਧੀਨ ਵਿਕਸਤ ਕੀਤਾ ਜਾ ਰਿਹਾ ਹੈ ਜਦੋਂ ਕਿ ਪੰਜਾਬ ਵਿੱਚ ੨੫ ਪਿੰਡਾਂ ਨੂੰ ਵਿਕਸਤ ਕੀਤਾ ਜਾਵੇਗਾ।ਉਹਨਾਂ ਦੱਸਿਆ ਕਿ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੇ ਕੰਮਕਾਜ ਵਿੱਚ ਪਾਰਦਰਸ਼ਿਤਾ ਅਤੇ ਤੇਜੀ ਲਿਆਉਣ ਦੇ ਮਕਸਦ ਨਾਲ ਕਰਜੇ ਲਈ ਬਿਨੈ ਪੱਤਰ ਲੈਣ ਦੀ ਪ੍ਰਕ੍ਰਿਆ ਨੂੰ ਸਰਲ ਬਣਾਉਂਦਿਆਂ ਹੋਇਆਂ ਆਨਲਾਇਨ ਕਰਨ ਦਾ ਫੈਸਲਾ ਕੀਤਾ ਗਿਆ ਹੈ ਜਿਸ ਵਿੱਚ ਜ਼ਿਲ੍ਹਾ ਇੰਚਾਰਜ਼, ਬਿਨੇਕਾਰ ਨਾਲ ਅਪਲਾਈ ਕਰਨ ਤੋਂ ਕੰਮਕਾਜੀ ਦੋ ਦਿਨਾ ਦੌਰਾਨ ਸੰਪਰਕ ਕਰਨਗੇ ਅਤੇ ਉਹਨਾਂ ਨੂੰ ਕੇਸ ਪੂਰਾ ਕਰਨ ਸੰਬਧੀ ਪੂਰੀ ਸਹਾਇਤਾ ਦੇਣਗੇ ਅਤੇ ਨਾਲ ਹੀ ਬੋਰਡ ਸੰਬਧੀ ਸਿਕਾਇਤਾਂ, ਸੁਝਾਵਾਂ ਅਤੇ ਜਾਣਕਾਰੀ ਹਾਸਲ ਕਰਨ ਲਈ ਹੈਲਪਲਾਈਨ ਨੰਬਰ ੦੧੭੨-੨੭੦੫੧੭੭ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਤੇ ਦਫਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਹਨਾਂ ਨੰਬਰਾਂ ਤੇ ਪ੍ਰਾਪਤ ਸ਼ਿਕਾਇਤਾਂ/ਸੁਝਾਵਾਂ ਦਾ ਰਿਕਾਰਡ ਮੇਨਟੇਨ ਕੀਤਾ ਜਾਵੇਗਾ ਅਤੇ ਇਨ੍ਹਾਂ ਦੇ ਨਿਬੇੜਿਆਂ ਦੀ ਸਮੇਂ ਸਮੇਂ ਸਿਰ ਮਨੀਟਰਿੰਗ ਕੀਤੀ ਜਾਵੇਗੀ।

ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਾਦੀ ਗਰਾਮ ਉਦਯੋਗ ਬੋਰਡ ਰਾਹੀ ਪਿੰਡ ਵਾਸੀਆਂ ਦਾ ਸ਼ਹਿਰਾਂ ਵੱਲ ਪਲਾਇਣ ਨੂੰ ਰੋਕਣ ਲਈ ਅਤੇ ਉਹਨਾਂ ਨੂੰ ਆਰਥਕ ਤੌਰ ਤੇ ਉੱਚਾ ਚੁੱਕਣ ਲਈ ਕਈ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਪਿੰਡਾਂ ਵਿੱਚ ਹੀ ਆਪਣਾ ਰੋਜ਼ਗਾਰ ਮਿਲ ਸਕੇ। ਪੰਜਾਬ ਖਾਦੀ ਗਰਾਮ ਉਦਯੋਗ ਬੋਰਡ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ ਵੱਲੋਂ ਇਸ ਮੌਕੇ ਪੰਜਾਬ ਖਾਦੀ ਗਰਾਮ ਉਦਯੋਗ ਬੋਰਡ ਦੀਆਂ ਕੁਝ ਜ਼ਰੂਰੀ ਮੰਗਾਂ ਵੀ ਉਦਯੋਗ ਮੰਤਰੀ ਪੰਜਾਬ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਜਿਸ ਤੇ ਉਹਨਾਂ ਨੇ ਤੁਰੰਤ ਫੈਸਲਾ ਲਿਆ ਅਤੇ ਪੰਜਾਬ ਖਾਦੀ ਗਰਾਮ ਉਦਯੋਗ ਬੋਰਡ ਦੀਆਂ ਖਾਲੀ ਪਈਆਂ ਅਸਾਮੀਆਂ ਜਲਦ ਭਰਨ ਦਾ ਐਲਾਨ ਵੀ ਕੀਤਾ।

 

Tags: Madan Mohan Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD