Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪਰਕਾਸ਼ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਅਰੁਣ ਜੇਤਲੀ ਨਾਲ ਮੁਲਾਕਾਤ

ਮੁੱਖ ਮੰਤਰੀ ਵੱਲੋਂ ਅਨਾਜ ਦੀ ਖਰੀਦ ਨਾਲ ਸਬੰਧਤ ਮੁੱਦਿਆਂ ਦੇ ਛੇਤੀ ਹੱਲ ਲਈ ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ

Web Admin

Web Admin

5 Dariya News

ਨਵੀਂ ਦਿੱਲੀ , 22 Jun 2016

Last updated on: Jun 22, 2016, 00:00 IST

ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਮਿਲ ਕੇ ਅਨਾਜ ਦੀ ਖਰੀਦ ਖਾਸ ਕਰਕੇ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਨਾਲ ਸਬੰਧਤ ਮੁੱਦੇ ਛੇਤੀ ਹੱਲ ਕਰਨ ਲਈ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਅੱਜ ਸ਼ਾਮ ਸ੍ਰੀ ਨਰੇਂਦਰ ਮੋਦੀ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮਿਲੇ ਅਤੇ ਉਨ੍ਹਾਂ ਨੂੰ ਭਾਰਤ ਸਰਕਾਰ ਦੀ ਤਰਫ਼ੋਂ ਵੱਡੀ ਪੱਧਰ 'ਤੇ ਅਨਾਜ ਦੀ ਖਰੀਦ ਕਰਕੇ ਦੇਸ਼ ਦੇ ਅਨਾਜ ਭੰਡਾਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਸੂਬਿਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ। ਸ. ਬਾਦਲ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਦੱਸਿਆ ਕਿ ਇਸ ਸਬੰਧ ਵਿੱਚ ਸੂਬਿਆਂ ਵੱਲੋਂ ਸਹਿਣ ਕੀਤੇ ਖਰਚੇ ਅਤੇ ਕੇਂਦਰੀ ਖਰੀਦ ਏਜੰਸੀਆਂ ਵੱਲੋਂ ਕੀਤੇ ਜਾਂਦੇ ਮੁੜ ਭੁਗਤਾਨ ਵਿੱਚ ਵੱਡਾ ਪਾੜਾ ਹੋਣ ਕਰਕੇ ਸੂਬਿਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਮੁੱਖ ਮੰਤਰੀ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਸ੍ਰੀ ਮੋਦੀ ਨੇ ਇਨ੍ਹਾਂ ਸਮੱਸਿਆਵਾਂ ਦੇ ਛੇਤੀ ਹੱਲ ਵਾਸਤੇ ਸੂਬਾ ਤੇ ਕੇਂਦਰ ਸਰਕਾਰ ਦੇ ਅਧਿਕਾਰੀਆਂ 'ਤੇ ਅਧਾਰਿਤ ਇਕ ਉਚ ਪੱਧਰੀ ਕਮੇਟੀ ਕਾਇਮ ਕਰ ਦਿੱਤੀ ਹੈ।  

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਦੇਸ਼ ਲਈ ਅਨਾਜ ਦੀ ਖਰੀਦ ਵਾਸਤੇ ਸੂਬੇ ਵੱਲੋਂ ਕੀਤੇ ਗਏ ਸਮੁੱਚੇ ਖਰਚੇ ਦੀ ਅਦਾਇਗੀ ਕਰਨ ਲਈ ਸਥਾਈ ਵਿਧੀ ਵਿਧਾਨ ਬਣਾਉਣ ਦੀ ਅਪੀਲ ਕੀਤੀ ਹੈ।ਵਿੱਤ ਮੰਤਰੀ ਨੂੰ ਉਨ੍ਹਾਂ ਦੇ ਇੱਥੇ ਨਾਰਥ ਬਲਾਕ ਵਿੱਚ ਸਥਿਤ ਦਫ਼ਤਰ ਵਿੱਚ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੌਮੀ ਅਨਾਜ ਭੰਡਾਰ ਲਈ ਪੰਜਾਬ ਵਿੱਚੋਂ ਅਨਾਜ ਦੀ ਖਰੀਦ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਅਤੇ ਕੇਂਦਰੀ ਏਜੰਸੀਆਂ ਵੱਲੋਂ ਦਿੱਤੀ ਗਈ ਕੀਮਤ ਵਿੱਚ ਵੱਡਾ ਪਾੜਾ ਹੈ। 

ਸ. ਬਾਦਲ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਸਥਾਈ ਹੱਲ ਲੱਭਣ ਤਾਂ ਜੋ ਸੂਬੇ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਮੁੱਖ ਮੰਤਰੀ ਨੇ ਨਗਦ ਕਰਜ਼ਾ ਹੱਦ ਨਾਲ ਸਬੰਧਤ ਸਾਰੇ ਪਹਿਲੇ ਮੁੱਦੇ ਵੀ ਉਠਾਏ ਤਾਂ ਕਿ ਪੰਜਾਬ ਦੇ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਨਗਦ ਕਰਜ਼ਾ ਹੱਦ ਨਾਲ ਸਬੰਧਤ ਮਸਲੇ ਛੇਤੀ ਹੱਲ ਕਰਨ ਹੋਣ ਦੀ ਉਮੀਦ ਜ਼ਾਹਰ ਕੀਤੀ। ਇਕ ਹੋਰ ਸਵਾਲ ਦੇ ਜੁਆਬ ਵਿੱਚ ਮੁੱਖ ਮੰਤਰੀ ਨੇ ਸੂਬੇ ਵਿੱਚ ਘੁਸਪੈਠ ਨੂੰ ਰੋਕਣ ਲਈ ਸਰਹੱਦ ਨੂੰ ਸੀਲ ਸਬੰਧੀ ਸੂਬਾ ਸਰਕਾਰ ਦੀ ਮੰਗ ਨੂੰ ਮੁੜ ਦੁਹਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੋਣ ਕਰਕੇ ਇੱਥੇ ਬਹੁਤ ਜ਼ਿਆਦਾ ਜ਼ੋਖ਼ਮ ਹੈ ਜਿਸ ਕਰਕੇ ਪਠਾਨਕੋਟ ਤੇ ਦੀਨਾਨਗਰ ਵਰਗੇ ਅਤਿਵਾਦੀ ਹਮਲਿਆਂ ਤੋਂ ਬਚਣ ਲਈ ਸਰਹੱਦ 'ਤੇ ਅਤਿ ਚੌਕਸੀ ਵਰਤੇ ਜਾਣ ਦੀ ਲੋੜ ਹੈ। ਸ. ਬਾਦਲ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਸੂਬੇ ਦੀ ਪੁਲੀਸ ਦੇ ਆਧੁਨਿਕੀਕਰਨ ਵਾਸਤੇ ਫਰਾਖਦਿਲੀ ਨਾਲ ਫੰਡ ਦੇਣੇ ਚਾਹੀਦੇ ਹਨ।ਪੰਜਾਬੀਆਂ ਨੂੰ ਨਸ਼ੱਈ ਆਖਣ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੇ ਦਾ ਉਤਪਾਦਨ ਨਹੀਂ ਹੁੰਦਾ ਪਰ ਫਿਰ ਵੀ ਕੁਝ ਸ਼ਕਤੀਆਂ ਵੱਲੋਂ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਦੀ ਤਸਕਰੀ ਦਾ ਲਾਂਘਾ ਹੈ ਜਿਸ ਕਰਕੇ ਸੂਬਾ ਸਰਕਾਰ ਨਸ਼ਿਆਂ ਵਿਰੁੱਧ ਕੌਮੀ ਲੜਾਈ ਲੜ ਰਹੀ ਹੈ। ਸ. ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ੇ ਦੀ ਸਮੱਗਲਿੰਗ ਨੂੰ ਰੋਕਣ ਲਈ ਵੱਡੀ ਪੱਧਰ 'ਤੇ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਪਰ ਕੁਝ ਸਿਆਸੀ ਪਾਰਟੀਆਂ ਆਪਣੇ ਸੌੜੇ ਸਿਆਸੀ ਹਿੱਤਾਂ ਖਾਤਰ ਸਮੁੱਚੇ ਸੂਬੇ ਨੂੰ ਨਸ਼ੇੜੀ ਵਜੋਂ ਬਦਨਾਮ ਕਰ ਰਹੀਆਂ ਹਨ।

ਅਕਾਲੀ-ਭਾਜਪਾ ਗੱਠਜੋੜ ਨੂੰ ਸਦੀਵੀ ਤੇ ਦ੍ਰਿੜ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਠਜੋੜ ਸਮੇਂ ਦਾ ਅਜ਼ਮਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਜਬਰ-ਜ਼ੁਲਮ ਅਤੇ ਬੇਇਨਸਾਫੀ ਵਿਰੁੱਧ ਤਿੱਖਾ ਸੰਘਰਸ਼ ਕੀਤਾ ਹੈ ਅਤੇ ਇਸ ਨੇ ਕਾਂਗਰਸ ਸਰਕਾਰ ਵੱਲੋਂ 1975 ਵਿੱਚ ਲਾਈ ਐਮਰਜੈਂਸੀ ਖਿਲਾਫ  ਵੀ ਲੜਾਈ ਲੜੀ।ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਤੇ ਸ. ਪਰਮਿੰਦਰ ਸਿੰਘ ਢੀਂਡਸਾ, ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਪ੍ਰਮੁੱਖ ਸਕੱਤਰ ਮੁੱਖ ਮੰਤਰੀ ਸ੍ਰੀ ਐਸ.ਕੇ. ਸੰਧੂ, ਵਧੀਕ ਮੁੱਖ ਸਕੱਤਰ ਸ੍ਰੀ ਡੀ.ਪੀ. ਰੈਡੀ, ਖੁਰਾਕ ਤੇ ਸਿਵਲ ਸਪਲਾਈਜ਼ ਸਕੱਤਰ ਸ੍ਰੀ ਰਾਜ ਕਮਲ ਚੌਧਰੀ, ਸਕੱਤਰ ਸਿੰਚਾਈ ਸ੍ਰੀ ਕਾਹਨ ਸਿੰਘ ਪਨੂੰ ਅਤੇ ਰੈਜ਼ੀਡੈਂਟ ਕਮਿਸ਼ਨਰ ਪੰਜਾਬ ਭਵਨ ਸ੍ਰੀ ਕੇ.ਸ਼ਿਵਾ ਪ੍ਰਸਾਦ ਹਾਜ਼ਰ ਸਨ।

 

Tags: Narendra Modi , Arun Jaitley , Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD