Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਲਈ ਵਚਨਬੱਧ: ਚੂਨੀ ਲਾਲ ਭਗਤ

ਸਹਿਰ 'ਚ ਡਾ. ਬੀ.ਆਰ. ਅੰਬੇਦਕਰ ਸਕਿੱਲ ਡਿਵੈਪਲਮੈਂਟ ਸੈਂਟਰ ਦਾ ਨੀਂਹ ਪੱਥਰ ਰੱਖਿਆ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 23 Jun 2016

Last updated on: Jun 23, 2016, 00:00 IST

ਲੇਬਰ ਅਤੇ ਜੰਗਲਾਤ ਮੰਤਰੀ ਪੰਜਾਬ ਸ੍ਰੀ ਚੂਨੀ ਲਾਲ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਲਈ ਵਚਨਬੱਧ ਹੈ। ਉਹਨਾਂ ਦੱਸਿਆ ਕਿ ਸੂਬੇ ਦੇ ਹੋਰ ਵੀ ਭਾਗਾਂ ਵਿੱਚ ਡਿਵੈਲਪਮੈਂਟ ਸੈਂਟਰ ਖੋਲੇ ਜਾ ਰਹੇ ਹਨ। ਅਰਬਨ ਅਸਟੇਟ ਦੁੱਗਰੀ ਵਿਖੇ ਡਿਵੈਲਪਮੈਂਟ ਸੈਂਟਰ ਦਾ ਨੀਂਹ ਪੱਥਰ ਰੱਖਣ ਉਪਰੰਤ ਸ੍ਰੀ ਭਗਤ ਨੇ ਦੱਸਿਆ ਕਿ ਇਹ ਡਿਵੈਲਪਮੈਂਟ ਸੈਂਟਰ 1.6 ਏਕੜ ਵਿੱਚ 10 ਕਰੋੜ ਦੀ ਰਾਸੀ ਨਾਲ ਉਸਾਰਿਆ ਜਾ ਰਿਹਾ ਹੈ।  ਗੁਰੂ ਨਾਨਕ ਦੇਵ ਭਵਨ ਵਿਖੇ ਇੱਕ ਵੱਖਰੇ ਸਮਾਗਮ ਦੌਰਾਨ ਸ੍ਰੀ ਚੁਨੀ ਲਾਲ ਭਗਤ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਉਸਾਰੀ ਕਮਿਆਂ ਅਤੇ ਹੋਰ ਲਾਭਪਾਤਰੀਆਂ ਨੂੰ ਚੈਕ ਅਤੇ ਸਾਈਕਲਾਂ ਦੀ ਵੰਡ ਕੀਤੀ। ਚੁਨੀ ਲਾਲ ਭਗਤ ਨੇ ਸਮਾਗਮ ਨੂੰ ਸੰਬੋਧਨ ਕਰਦਿਆ ਦੱਸਿਆ ਕਿ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਲਈ ਸੂਬੇ ਦੇ ਵੱਖ ਸਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਮੋਹਾਲੀ ਵਿਖੇ ਡਿਵੈਲਪਮੈਂਟ ਸੈਂਟਰ ਉਸਾਰੇ ਜਾ ਰਹੇ ਹਨ। ਇਹ ਡਿਵੈਲਪਮੈਂਟ ਸੈਂਟਰ ਉਸਾਰਨ ਲਈ ਪੰਜਾਬ ਬਿਲਡਿੰਗ ਅਤੇ ਅਦਰ ਕੰਸਟ੍ਰਕਸਨ ਵਰਕਰਜ ਵੈਲਫੇਅਰ ਬੋਰਡ ਵੱਲੋਂ ਪੁੱਡਾ ਅਤੇ ਇੰਮਪਰੂਵਮੈਂਟ ਟਰੱਸਟ ਤੋਂ ਜਗ੍ਹਾ ਖਰੀਦੀ ਕੀਤੀ ਗਈ ਹੈ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸਨ ਨਾਲ ਐਮ.ਓ.ਯੂ ਸਾਈਨ ਕੀਤਾ ਗਿਆ ਹੈ।

 ਸ੍ਰੀ ਭਗਤ ਨੇ ਦੱਸਿਆ ਕਿ ਡਾ. ਬੀ.ਆਰ.ਅੰਬੇਦਕਰ ਡਿਵੈਲਪਮੈਂਟ ਸੈਂਟਰ ਦਾ ਕੰਮ ਇਸ ਸਾਲ ਜਨਵਰੀ ਵਿੱਚ ਸ਼ੁਰੂ ਹੋਇਆ ਸੀ ਅਤੇ ਇਸ ਸਾਲ ਦਸੰਬਰ ਵਿੱਚ ਪੂਰਾ ਹੋ ਜਾਵੇਗਾ। ਇਸ ਟ੍ਰੇਨਿੰਗ ਸੈਂਟਰ ਦੇ ਸ਼ੁਰੂ ਹੋ ਜਾਣ ਨਾਲ ਇਸ ਵਿੱਚ ਵਿਦਿਆਰਥੀਆਂ ਨੂੰ 8 ਤਰ੍ਹਾਂ ਦੀ ਟ੍ਰੇਨਿੰਗ ਜਿਸ ਵਿੱਚ ਸਟਰਿੰਗ, ਕਾਰਪੈਂਟਰ, ਬਾਰ ਸਾਈਡਰ, ਪਲੰਬਰ, ਆਰਚੀਟੈਕਟ, ਇਲੈਕਟ੍ਰਸੀਅਨ, ਮੈਂਸਨ ਅਤੇ ਪੈਂਟਰ ਸਾਮਲ ਹੈ ਦੀ ਸਿਖਲਾਈ ਦਿੱਤੀ ਜਾਵੇਗੀ। ਇਸ ਟ੍ਰੇਨਿੰਗ ਸੈਂਟਰ ਦੀ ਸਮਰੱਥਾ 1600 ਵਿਦਿਆਰਥੀਆਂ ਨੂੰ ਹਰ ਸਾਲ ਟ੍ਰੇਨਿੰਗ ਦੇਣ ਦੀ ਹੋਵੇਗੀ ਅਤੇ ਹੋਸਟਲ ਦਾ ਵੀ ਪ੍ਰਬੰਧ ਹੋਵੇਗਾ। ਪੰਜਾਬ ਵਿਧਾਨ ਸਭਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਦੱਸਿਆ ਕਿ ਇਸ ਸੈਂਟਰ ਦੇ ਸ਼ੁਰੂ ਹੋ ਜਾਣ ਨਾਲ ਉਸਾਰੀ ਕਾਮਿਆਂ ਦੇ ਬੱਚਿਆਂ ਨੂੰ ਸਮੇਂ ਦੀ ਲੋੜ ਅਨੁਸਾਰ ਟ੍ਰੇਨਿੰਗ ਮਿਲੇਗੀ ਉਹਨਾਂ ਦੱਸਿਆ ਕਿ ਇਹ ਸਾਰੇ ਉਪਰਾਲੇ ਮੁੱਖ ਮੰਤਰੀ ਪੰਜਾਬ ਸ੍ਰ. ਪਰਕਾਸ ਸਿੰਘ ਬਾਦਲ ਦੀ ਸੁਚੱਜੀ ਅਗਵਾਈ ਅਧੀਨ ਕੀਤੇ ਜਾ ਰਹੇ ਹਨ। 

ਬੋਰਡ ਵੱਲੋਂ ਉਸਾਰੀ ਕਿਰਤੀਆਂ ਦੇ ਬੱਚਿਆਂ ਲਈ ਚਲਾਈ ਜਾ ਰਹੀ ਵਜੀਫਾ ਸਕੀਮ ਅਧੀਨ ਪਹਿਲੀ ਕਲਾਸ ਦੇ ਲੜਕਿਆਂ ਲਈ 3000/- ਤੋਂ 60,000/- ਰੁਪਏ ਲੜਕੀਆਂ ਲਈ 4000/- ਤੋਂ 70,000/- ਰੁਪਏ ਪ੍ਰਤੀ ਸਾਲ ਵਜੀਫੇ ਦਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਐਕਸਗ੍ਰੇਸੀਆ ਗ੍ਰਾਂਟ ਸਕੀਮ ਅਧੀਨ ਸਧਾਰਨ ਤੌਰ 'ਤੇ ਹੋਈ ਮੌਤ ਲਈ ਪਰਿਵਾਰ ਨੂੰ 3 ਲੱਖ ਰੁਪਏ ਅਤੇ ਦੁਰਘਟਨਾ ਵਿੱਚ ਮੌਤ ਹੋਣ 'ਤੇ 4. ਲੱਖ ਰੁਪਏ ਦੀ ਰਾਸੀ ਦਿੱਤੀ ਜਾਂਦੀ ਹੈ। ਸਗਨ ਸਕੀਮ ਅਧੀਨ 31000/- ਹਜਾਰ ਰੁਪਏ, ਐਲ.ਟੀ.ਸ. ਅਧੀਨ 2000/- ਰੁਪਏ ਦੀ ਰਾਸੀ, ਜਨਰਲ ਸਰਜਰੀ ਲਈ 20,000/- ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।  ਇਸ ਮੌਕੇ ਹੋਰਨਾਂ ਤੋ ਇਲਾਵਾ ਸਾਬਕਾ ਮੰਤਰੀ ਸ੍ਰੀ ਸਤਪਾਲ ਗੋਸਾਈ, ਸ੍ਰੀ ਰਵਿੰਦਰ ਅਰੋੜਾ ਜਿਲ੍ਹਾ ਪ੍ਰਧਾਨ ਬੀ.ਜੇ.ਪੀ., ਸ੍ਰੀ ਮਹਿੰਦਰ ਭਗਤ ਬੀ.ਜੇ.ਪੀ.ਨੇਤਾ, ਪ੍ਰਿੰਸੀਪਲ ਸੈਕਟਰੀ ਲੇਬਰ ਵਿਭਾਗ ਡਾ. ਰੌਸਨ ਸੁੰਕਾਰੀਆ, ਲੇਬਰ ਕਮਿਸਨਰ-ਕਮ- ਸੈਕਟਰੀ ਪੰਜਾਬ ਬਿਲਡਿੰਗ ਅਤੇ ਅਦਰ ਕੰਸਟ੍ਰਕਸਨ ਵਰਕਰਜ ਵੈਲਫੇਅਰ ਬੋਰਡ ਸ੍ਰੀ ਸੋਢੀ ਮੱਲ, ਡਿਪਟੀ ਕਮਿਸਨਰ ਸ੍ਰੀ ਰਵੀ ਭਗਤ ਅਤੇ ਪ੍ਰਮੁੱਖ ਆਗੂ ਹਾਜਰ ਸਨ। 

 

Tags: Chuni Lal Bhagat , Charanjit Singh Atwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD