Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਸਟਰ ਤਾਰਾ ਸਿੰਘ ਨੇ ਪੰਥ ਦੀ ਚੜ੍ਹਦੀ ਕਲ੍ਹਾ ਲਈ 'ਮੈਂ ਮਰਾਂ ਪੰਥ ਜੀਵੇ' ਦਾ ਨਾਅਰਾ ਦਿੱਤਾ-ਚਰਨਜੀਤ ਸਿੰਘ ਅਟਵਾਲ

ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਸਿੱਖ ਕੌਮ ਦੇ ਸ਼ਹੀਦਾਂ ਦੀਆਂ ਯਾਦਗਾਰਾਂ ਉਸਾਰਨ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ-ਦਲਜੀਤ ਸਿੰਘ ਚੀਮਾਂ

Web Admin

Web Admin

5 Dariya News (Ajay Pahwa)

ਲੁਧਿਆਣਾ , 24 Jun 2016

Last updated on: Jun 24, 2016, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਮਾਸਟਰ ਤਾਰਾ ਸਿੰਘ ਨੂੰ ਪੰਥ ਦੀ ਅਜ਼ੀਮ ਸਖ਼ਸ਼ੀਅਤ ਦਾ ਦਰਜਾ ਦਿੰਦਿਆਂ ਦੱਸਿਆ ਕਿ ਸਿੱਖ ਇਤਿਹਾਸ ਵਿੱਚ ਮਾਸਟਰ ਜੀ ਇਕੱਲੇ ਉਹ ਸਿੱਖ ਨੇਤਾ ਸਨ ਜਿਨ੍ਹਾਂ ਨੇ ਪੰਥ ਦੀ ਚੜ੍ਹਦੀ ਕਲ੍ਹਾ ਲਈ 'ਮੈਂ ਮਰਾਂ ਪੰਥ ਜੀਵੇ' ਦਾ ਨਾਅਰਾ ਦਿੱਤਾ। ਅੱਜ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਮਾਸਟਰ ਤਾਰਾ ਸਿੰਘ ਦੇ 132ਵੇਂ ਜਨਮ ਦਿਹਾੜੇ ਸੰਬੰਧੀ ਪੰਜਾਬ ਸਰਕਾਰ ਵੱਲੋਂ ਰੱਖੇ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਅਟਵਾਲ ਨੇ ਕਿਹਾ ਕਿ ਮਾਸਟਰ ਤਾਰਾ ਸਿੰਘ ਨੇ ਆਪਣਾ ਸਾਰਾ ਜੀਵਨ ਪੰਥ ਦੀ ਚੜ੍ਹਦੀ ਕਲਾ ਦੇ ਲੇਖੇ ਲਗਾ ਦਿੱਤਾ। ਉਨ੍ਹਾਂ ਕਿਹਾ ਕਿ ਮਾਸਟਰ ਤਾਰਾ ਸਿੰਘ ਇੱਕ ਇਮਾਨਦਾਰ ਅਤੇ ਦਰਵੇਸ਼ ਸਿਆਸਤਦਾਨ ਸਨ। ਉਨ੍ਹਾਂ ਆਪਣੇ ਸਾਰੇ ਨਿੱਜੀ ਸਵਾਰਥਾਂ ਨੂੰ ਪਾਸੇ ਰੱਖ ਕੇ ਸਿੱਖ ਕੌਮ ਖਾਸ ਕਰਕੇ ਆਰਥਿਕ ਪੱਖੋਂ ਪੱਛੜੇ ਵਰਗਾਂ ਨੂੰ ਉੱਪਰ ਲਿਆਉਣ ਲਈ ਬਹੁਤ ਯਤਨ ਕੀਤੇ। ਉਨ੍ਹਾਂ ਕਿਹਾ ਕਿ ਮਾਸਟਰ ਤਾਰਾ ਸਿੰਘ ਨੇ ਹਿੰਦੂ ਧਰਮ ਨਾਲ ਸੰਬੰਧਤ ਅਨੁਸੂਚਿਤ ਜਾਤੀ ਲੋਕਾਂ ਦੀ ਤਰਜ਼ 'ਤੇ ਸਿੱਖ ਧਰਮ ਨਾਲ ਸੰਬੰਧਤ ਅਨੁਸੂਚਿਤ ਜਾਤੀ ਨੂੰ ਰਾਖਵਾਂਕਰਨ ਦਾ ਹੱਕ ਦਿਵਾਉਣ ਵਿੱਚ ਅਹਿਮ ਰੋਲ ਅਦਾ ਕੀਤਾ। ਡਾ. ਅਟਵਾਲ ਨੇ ਪੰਜਾਬ ਸਰਕਾਰ ਅਤੇ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਮਾਸਟਰ ਤਾਰਾ ਸਿੰਘ ਦਾ ਜਨਮ ਦਿਹਾੜਾ ਮਨਾਉਣ ਲਈ ਸ਼ਹਿਰ ਲੁਧਿਆਣਾ ਨੂੰ ਚੁਣਿਆ ਗਿਆ ਹੈ। ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਮਾਸਟਰ ਤਾਰਾ ਸਿੰਘ ਦੇ ਹਰੇਕ ਜਨਮ ਦਿਹਾੜੇ ਨੂੰ ਘਰ-ਘਰ ਮਨਾਇਆ ਜਾਵੇ ਤਾਂ ਜੋ ਉਨ੍ਹਾਂ ਦੀ ਸੋਚ ਨੂੰ ਹੋਰ ਅੱਗੇ ਲਿਜਾਇਆ ਜਾ ਸਕੇ। 

ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਦਲਜੀਤ ਸਿੰਘ ਚੀਮਾਂ ਸਿੱਖਿਆ ਮੰਤਰੀ ਨੇ ਕਿਹਾ ਕਿ ਹੁਣ ਤੱਕ ਦੀਆਂ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਸਿੱਖ ਕੌਮ ਦੇ ਸ਼ਹੀਦਾਂ ਦੀਆਂ ਯਾਦਗਾਰਾਂ ਉਸਾਰਨ ਵੱਲ ਕੋਈ ਵੀ ਧਿਆਨ ਅਤੇ ਸਹਿਯੋਗ ਨਹੀਂ ਦਿੱਤਾ। ਉਹਨਾਂ ਦੱਸਿਆ ਕਿ ਸ੍ਰ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਸਭ ਤੋਂ ਪਹਿਲਾਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਜਨਮ ਸ਼ਹੀਦੀ ਦਿਹਾੜੇ ਮਨਾਉਣੇ ਸ਼ੁਰੂ ਕੀਤੇ ਗਏ ਹਨ ਤਾਂ ਜੋ ਸਾਡੀ ਨੌਜਵਾਨ ਪੀੜੀ ਸਾਡੇ ਮਹਾਨ ਵਿਰਸੇ ਤੋਂ ਜਾਣੂ ਹੋ ਸਕੇ।  ਉਹਨਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ-ਭਾਜਪਾ ਦੀ ਅਗਵਾਈ ਹੇਠ ਅੱਜ ਪੰਜਾਬ ਸੂਬਾ ਸਾਰੇ ਖੇਤਰਾਂ ਵਿੱਚ ਤਰੱਕੀ ਸਿਖਰਾਂ ਨੂੰ ਛੂਹ ਰਿਹਾ ਹੈ। ਸਿੱਖਿਆ ਦੇ ਖੇਤਰ ਵਿੱਚ ਅੱਜ ਪੰਜਾਬ ਰਾਜ ਦੇਸ਼ ਭਰ ਵਿੱਚੋਂ ਪਹਿਲੇ ਨੰਬਰ 'ਤੇ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਗਰੀਬ ਤੇ ਹੁਸ਼ਿਆਰ ਵਿਦਿਆਰਥੀਆਂ ਦੇ ਸੁਪਨੇ ਸਕਾਰ ਕਰਨ ਲਈ ਸੂਬੇ ਵਿੱਚ ਮੈਰੀਟੋਰੀਅਸ ਸਕੂਲ ਖੋਲੇ ਹਨ, ਇਹਨਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਉਹ ਭਵਿੱਖ ਵਿੱਚ ਕੁੱਝ ਬਣ ਸਕਣ। ਉਹਨਾਂ ਕਿਹਾ ਕਿ ਅੱਜ ਸੂਬਾ ਹਰ ਖੇਤਰ ਵਿੱਚ ਤਰੱਕੀ ਕਰ ਰਿਹਾ ਹੈ, ਪ੍ਰਮੁੱਖ ਸ਼ਹਿਰਾਂ ਦੀਆਂ ਸੜਕਾਂ ਨੂੰ 4-6 ਮਾਰਗੀ ਕੀਤਾ ਜਾ ਰਿਹਾ ਹੈ ਅਤੇ ਪੁੱਲਾਂ ਦਾ ਨਿਰਮਾਣ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਗਰੀਬ ਵਰਗ ਦੀ ਭਲਾਈ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਚਲਾਈਆ ਹਨ ਅਤੇ ਕਿਸਾਨਾਂ ਨੂੰ ਖੇਤੀਬਾੜੀ ਲਈ 8 ਘੰਟੇ ਮੁਫਤ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।  

ਮਾਸਟਰ ਤਾਰਾ ਸਿੰਘ ਦੀ ਦੋਹਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਮਾਸਟਰ ਤਾਰਾ ਸਿੰਘ ਦੇ ਜੀਵਨ 'ਤੇ ਸੰਖੇਪ ਝਾਤ ਪਾਉਂਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਯਾਦ ਵਿੱਚ ਸੂਬੇ ਵਿੱਚ ਢੁੱਕਵੀਂ ਯਾਦਗਾਰ ਉਸਾਰੀ ਜਾਵੇ ਜਾਂ ਕਿਸੇ ਸਿਰਮੌਰ ਸੰਸਥਾ ਦਾ ਨਾਮਕਰਨ ਮਾਸਟਰ ਤਾਰਾ ਸਿੰਘ ਦੇ ਨਾਮ 'ਤੇ ਕੀਤਾ ਜਾਵੇ। ਇਸ ਤੋਂ ਪਹਿਲਾਂ ਜ਼ਿਲ੍ਹਾ ਯੋਜਨਾ ਬੋਰਡ ਲੁਧਿਆਣਾ ਦੇ ਚੇਅਰਮੈਨ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਸਵਾਗਤੀ ਸ਼ਬਦ ਬੋਲਦਿਆਂ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ, ਉÎੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਮਾਸਟਰ ਤਾਰਾ ਸਿੰਘ ਦਾ ਜਨਮ ਦਿਹਾੜਾ ਰਾਜ ਪੱਧਰੀ ਸਮਾਗਮ ਦੇ ਤੌਰ 'ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਇਕੱਤਰ ਸਾਰੀਆਂ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਹਾਜ਼ਰ ਵੱਡੀ ਗਿਣਤੀ ਵਿੱਚ ਇਕੱਠ ਨੂੰ ਅਪੀਲ ਕੀਤੀ ਕਿ ਮਾਸਟਰ ਤਾਰਾ ਸਿੰਘ ਦੀ ਸੋਚ ਨੂੰ ਹੋਰ ਅੱਗੇ ਲਿਜਾਇਆ ਜਾਵੇ। ਸਮਾਗਮ ਦੌਰਾਨ ਸ੍ਰ. ਰਵਿੰਦਰ ਸਿੰਘ ਦੀਵਾਨਾ ਨੇ ਧਾਰਮਿਕ ਅਤੇ ਦੇਸ਼ ਭਗਤੀ ਦੇ ਗੀਤਾਂ ਦੀ ਪੇਸ਼ਕਾਰੀ ਕੀਤੀ।ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਪ੍ਰਧਾਨ ਪੰਥ ਰਤਨ ਸ੍ਰੀਮਾਨ ਮਾਸਟਰ ਤਾਰਾ ਸਿੰਘ ਯਾਦਗਰੀ ਟਰੱਸਟ ਸ੍ਰ. ਕੁਲਵੰਤ ਸਿੰਘ ਦੁਖੀਆ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਪ੍ਰਧਾਨ ਐਸ.ਜੀ.ਪੀ.ਸੀ ਸ੍ਰ. ਕ੍ਰਿਪਾਲ ਸਿੰਘ ਬਡੂੰਗਰ, ਐਸ.ਜੀ.ਪੀ.ਸੀ ਮੈਂਬਰ ਸ੍ਰ. ਅਮਰਜੀਤ ਸਿੰਘ ਚਾਵਲਾ, ਭਾਜਪਾ ਆਗੂ ਸ੍ਰੀ ਪ੍ਰਵੀਨ ਬਾਂਸਲ, ਸ੍ਰੀ ਮਦਨ ਲਾਲ ਬੱਗਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ (ਸ਼ਹਿਰੀ), ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ ਡਾ. ਐਸ.ਪੀ.ਸਿੰਘ, ਪੰਜਾਬ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਉੱਪ ਚੇਅਰਮੈਨ ਸ੍ਰ. ਨਿਰਮਲ ਸਿੰਘ ਐੱਸ. ਐੱਸ., ਹੋਰ ਕਈ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। 

 

Tags: Charanjit Singh Atwal , Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD